Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਡੇਮਜ਼ਬਰਗ ਵੱਲੋਂ ਆਕਸੀਜਨ ਕੰਸਨਟਰੇਟਰ ਤੇ 500 ਆਕਸੀਮੀਟਰ ਕੀਤੇ ਦਾਨ

'ਹਮ ਹੈਂ' ਐਪ ਰਾਹੀਂ ਲੋਕਾਂ ਨੂੰ ਮੁਫ਼ਤ ਦਿੱਤੇ ਜਾਣਗੇ ਇਹ ਉਪਕਰਣ - ਵਿਧਾਇਕ ਕੁਲਦੀਪ ਸਿੰਘ ਵੈਦ

Web Admin

Web Admin

5 Dariya News

ਲੁਧਿਆਣਾ , 20 May 2021

Last updated on: May 20, 2021, 00:00 IST

ਕੋਵਿਡ-19 ਮਹਾਂਮਾਰੀ ਵਿਰੁੱਧ ਲੜਾਈ ਵਿਚ ਲੁਧਿਆਣਾ ਵਾਸੀਆਂ ਦੇ ਸਹਿਯੋਗ  ਲਈ ਅੱਗੇ ਆਉਂਦੇ ਹੋਏ, ਦੁਬਈ ਦੀ ਇਕ ਫੂਡ ਪ੍ਰੋਡਕਟਸ ਕੰਪਨੀ ਡੇਮਜ਼ਬਰਗ ਵੱਲੋਂ ਅੱਜ 10 ਆਕਸੀਜਨ ਕੰਸਨਟਰੇਟਰ ਅਤੇ 500 ਆਕਸੀਮੀਟਰ ਦਾਨ ਕੀਤੇ ਗਏ।ਹਲਕਾ ਗਿੱਲ ਵਿਧਾਇਕ ਸ. ਕੁਲਦੀਪ ਸਿੰਘ ਵੈਦ ਨੇ ਕੰਸਨਟਰੇਟਰ ਪ੍ਰਾਪਤ ਕੀਤੇ ਅਤੇ ਸੰਕਟ ਦੀ ਇਸ ਘੜੀ ਵਿੱਚ ਕੰਪਨੀ ਵੱਲੋਂ ਲੁਧਿਆਣਾ ਦੇ ਲੋਕਾਂ ਦੀ ਮਦਦ ਲਈ ਧੰਨਵਾਦ ਵੀ ਕੀਤਾ।ਉਨ੍ਹਾਂ ਕਿਹਾ ਕਿ ਇਹ ਆਕਸੀਜਨ ਕੰਸਨਟਰੇਟਰ ਮਰੀਜ਼ਾਂ ਨੂੰ ਜੀਵਨ ਬਚਾਉਣ ਵਾਲੀ ਗੈਸ ਮੁਹੱਈਆ ਕਰਵਾ ਕੇ ਘਰਾਂ ਵਿੱਚ ਇਕਾਂਤਵਾਸ ਲਈ ਵੱਡੀ ਸਹਾਇਤਾ ਕਰਦੇ ਹਨ। ਉਨ੍ਹਾਂ ਕਿਹਾ ਕਿ ਇਹ ਮੈਡੀਕਲ ਉਪਕਰਣ ਆਕਸੀਜਨ ਸਿਲੰਡਰਾਂ 'ਤੇ ਬੋਝ ਨੂੰ ਘਟਾਉਣ ਵਿਚ ਸਹਾਇਤਾ ਕਰਨਗੇ ਕਿਉਂਕਿ ਇਹ ਕੰਸਨਟਰੇਟਰ ਵਾਤਾਵਾਰਣ ਵਿੱਚੋਂ ਹਵਾ ਨੂੰ ਖਿੱਚ ਕੇ ਅਤੇ ਫਿਲਟਰ ਕਰਨ ਤੋਂ ਬਾਅਦ ਆਕਸੀਜ਼ਨ ਤਿਆਰ ਕਰਦਾ ਹੈ ਜੋਕਿ ਮਰੀਜ਼ਾਂ ਨੂੰ ਨੱਕ ਰਾਹੀਂ ਦਿੱਤੀ ਜਾਂਦੀ ਹੈ।ਇਸ ਤੋਂ ਇਲਾਵਾ, ਆਕਸੀਮੀਟਰ ਲੋਕਾਂ ਨੂੰ ਆਪਣੇ ਸਰੀਰ ਵਿੱਚ ਆਕਸੀਜ਼ਨ ਦੇ ਪੱਧਰ 'ਤੇ ਚੌਕਸੀ ਰੱਖਣ ਵਿਚ ਸਹਾਇਤਾ ਕਰਨਗੇ।ਉਨ੍ਹਾਂ ਕਿਹਾ ਕਿ ਇਹ ਉਤਪਾਦ 'ਹਮ ਹੈਂ' ਮੋਬਾਈਲ ਐਪ ਰਾਹੀਂ ਲੁਧਿਆਣਾ ਦੇ ਲੋਕਾਂ ਨੂੰ ਮੁਫਤ ਦਿੱਤੇ ਜਾਣਗੇ।ਉਨ੍ਹਾਂ ਕਿਹਾ ਕਿ ਐਨ.ਜੀ.ਓ ਦੇ ਨੁਮਾਇੰਦੇ ਬਿਨੈਕਾਰਾਂ ਨੂੰ ਉਨ੍ਹਾਂ ਦੇ ਘਰ-ਘਰ ਜਾ ਕੇ ਇਹ ਉਪਕਰਣ ਪਹੁੰਚਾਉਣਗੇ, ਇਥੋਂ ਤੱਕ ਕਿ ਮਰੀਜ਼ਾਂ ਦੀ ਜ਼ਰੂਰਤ ਪੂਰੀ ਹੋਣ 'ਤੇ ਬਾਅਦ ਉਨ੍ਹਾਂ ਦੇ ਘਰ ਤੋਂ ਵਾਪਿਸ ਵੀ ਲੈ ਕੇ ਆਉਣਗੇ।ਉਨ੍ਹਾਂ ਅੱਗੇ ਕਿਹਾ ਕਿ ਇਹ ਮਾਨਵਤਾ ਦੇ ਹਿੱਤ ਲਈ ਮਹਾਨ ਸੇਵਾ ਹੈ ਕਿਉਂਕਿ ਮਹਾਂਮਾਰੀ ਵਿਰੁੱਧ ਇਸ ਲੜਾਈ ਵਿੱਚ ਇੱਕ-ਇੱਕ ਵਿਅਕਤੀ ਵੱਲੋਂ ਪਾਇਆ ਯੋਗਦਾਨ ਮਹੱਤਵਪੂਰਣ ਹੈ।ਉਨ੍ਹਾਂ ਦੱਸਿਆ ਕਿ ਲੁਧਿਆਣਾ ਦੇ ਲੋਕਾਂ ਦੇ ਸਰਗਰਮ ਸਮਰਥਨ ਅਤੇ ਸਹਿਯੋਗ ਨਾਲ ਕੋਵਿਡ-19 ਵਿਰੁੱਧ ਜੰਗ ਜਿੱਤੀ ਜਾਵੇਗੀ।ਉਨ੍ਹਾਂ ਸੰਕਟ ਦੀ ਇਸ ਘੜੀ ਵਿੱਚ ਲੋਕਾਂ ਦੀ ਭਲਾਈ ਲਈ ਐਨ.ਜੀ.ਓਜ਼ ਵੱਲੋਂ ਨਿਭਾਈ ਜਾ ਰਹੀ ਭੂਮਿਕਾ ਦੀ ਵੀ ਸ਼ਲਾਘਾ ਕੀਤੀ।ਇਸ ਮੌਕੇ ਨਗਰ ਨਿਗਮ ਕੌਂਸਲਰ ਸ. ਹਰਕਰਨਦੀਪ ਸਿੰਘ ਵੈਦ ਅਤੇ ਹੋਰ ਵੀ ਮੌਜੂਦ ਸਨ।

 

Tags: DAMSBERG , Kuldeep Singh Vaid , Punjab Fights Corona , Coronavirus , COVID 19 , Novel Coronavirus , Fight Against Corona , Covaxin , Covishield , Covid-19 Vaccine , Oxygen , Oxygen Cylinders , SARS-CoV-2 , Sputnik V , Oxygen Plants , Pfizer , Astra Zeneca , Oxygen Concentrator , Remdesivir , Covifor , Oxygen supply , Liquid Medical Oxygen

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD