Thursday, 23 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਸਰਕਾਰ ਵਲੋਂ ਕੋਚਾਂ ਦੀਆਂ ਜਾਇਜ਼ ਮੰਗਾਂ ਸੁਹਿਰਦਤਾ ਨਾਲ ਵਿਚਾਰੀਆਂ ਜਾਣਗੀਆਂ : ਡੀ.ਪੀ.ਐਸ.ਖਰਬੰਦਾ

ਪੰਜਾਬ ਕੋਚਜ਼ ਐਸੋਸੀਏਸ਼ਨ ਦੇ ਵਫ਼ਦ ਨੇ ਖੇਡ ਵਿਭਾਗ ਦੇ ਡਾਇਰੈਕਟਰ ਨਾਲ ਕੀਤੀ ਮੁਲਾਕਾਤ

Web Admin

Web Admin

5 Dariya News

ਚੰਡੀਗੜ੍ਹ , 20 May 2021

Last updated on: May 20, 2021, 00:00 IST

ਖੇਡ ਵਿਭਾਗ ਦੀ ਪੰਜਾਬ ਕੋਚਜ਼ ਐਸੋਸੀਏਸ਼ਨ ਦੇ ਇੱਕ ਵਫ਼ਦ ਵਲੋਂ ਕੋਚਾਂ ਦੀਆਂ ਲੰਬਿਤ ਪਈਆਂ ਜਾਇਜ਼ ਮੰਗਾਂ ਵੱਲ ਧਿਆਨ ਦਿਵਾਉਣ ਦੇ ਮੱਦੇਨਜ਼ਰ ਅੱਜ ਵਿਭਾਗ ਦੇ ਡਾਇਰੈਕਟਰ ਡੀ.ਪੀ.ਐਸ.ਖਰਬੰਦਾ ਨਾਲ ਮੁਲਾਕਾਤ ਕੀਤੀ ਗਈ।ਵਫ਼ਦ ਦੇ ਮੈਂਬਰਾਂ ਨਵਿੰਦਰ ਸਿੰਘ (ਪ੍ਰਧਾਨ), ਜਨਰਲ ਸੱਕਤਰ ਉਮੇਸ਼ ਸ਼ਰਮਾ, ਗੁਰਮੀਤ ਸਿੰਘ ਅਤੇ ਬਲਜੀਤ ਸਿੰਘ ਨੇ ਡਾਇਰੈਕਟਰ ਨੂੰ ਵਿਭਾਗ ਵਿੱਚ ਤਰੱਕੀਆਂ, ਤਾਇਨਾਤੀਆਂ ਅਤੇ ਤਬਾਦਲਿਆਂ ਸਬੰਧੀ ਲੰਬੇ ਸਮੇਂ ਤੋਂ ਲੰਬਿਤ ਪਈਆਂ ਹੱਕੀ ਮੰਗਾਂ ਤੋਂ ਜਾਣੂ ਕਰਵਾਇਆ। ਉਨਾਂ ਇਹ ਵੀ ਕਿਹਾ ਕਿ ਕੋਚ ਸੂਬੇ ਵਿੱਚ ਖੇਡ ਸਭਿਆਚਾਰ ਨੂੰ ਪ੍ਰਫੁੱਲਿਤ ਕਰਨ ਅਤੇ ਨੌਜਵਾਨਾਂ ਦੀ ਅਸੀਮ ਸਮਰੱਥਾ ਨੂੰ ਸਕਾਰਾਤਮਕ ਢੰਗ ਨਾਲ ਸੇਧ ਦੇਣ ਲਈ ਪੂਰੀ ਤਨਦੇਹੀ ਅਤੇ ਸੁਹਿਰਦਤਾ ਨਾਲ ਸੇਵਾਵਾਂ ਨਿਭਾ ਰਹੇ ਹਨ। ਵਫਦ ਨੇ ਡਾਇਰੈਕਟਰ ਨੂੰ ਅਪੀਲ ਕੀਤੀ ਕਿ ਕੋਚਾਂ ਦੀਆਂ ਚਿਰੋਕਣੀਆਂ ਮੰਗਾਂ ਨੂੰ ਪ੍ਰਵਾਨ ਕੀਤਾ ਜਾਵੇ ਕਿਉਂਕਿ ਇਸ ਨਾਲ ਡਿਊਟੀ ਹੋਰ ਵਧੇਰੇ ਉਤਸ਼ਾਹ ਨਾਲ ਨਿਭਾਉਣ ਲਈ ਉਹਨਾਂ ਦੇ  ਮਨੋਬਲ ਨੂੰ ਉੱਚਾ ਚੁੱਕਣ ਵਿੱਚ ਮਦਦ ਮਿਲੇਗੀ।ਇਸ ਦੌਰਾਨ ਵਫਦ ਨਾਲ ਗੱਲਬਾਤ ਕਰਦਿਆਂ ਖੇਡ ਵਿਭਾਗ ਦੇ ਡਾਇਰੈਕਟਰ ਸ੍ਰੀ ਡੀ.ਪੀ.ਐਸ. ਖਰਬੰਦਾ ਨੇ ਸੂਬੇ ਭਰ ਦੇ ਕੋਚਾਂ ਨੂੰ ਭਰੋਸਾ ਦਿੱਤਾ ਕਿ ਪੰਜਾਬ ਸਰਕਾਰ ਵਲੋਂ ਪੂਰੀ ਹਮਦਰਦੀ ਨਾਲ ਉਨਾਂ ਦੀਆਂ ਸਾਰੀਆਂ ਜਾਇਜ਼ ਮੰਗਾਂ ਨੂੰ ਵਿਚਾਰਿਆ ਜਾਵੇਗਾ। 

ਉਨਾਂ ਕਿਹਾ ਕਿ ਰਾਜ ਸਰਕਾਰ ਆਮ ਤੌਰ ‘ਤੇ ਅਤੇ ਵਿਸ਼ੇਸ਼ ਕਰਕੇ ਖੇਡ ਵਿਭਾਗ ਯੂਨੀਅਨ ਦੀਆਂ ਸਾਰੀਆਂ ਜਾਇਜ਼ ਮੰਗਾਂ ਪ੍ਰਤੀ ਪੂਰੀ ਤਰਾਂ ਸੁਹਿਰਦ ਹੈ। ਸ਼੍ਰੀ ਖਰਬੰਦਾ ਨੇ ਕਿਹਾ ਕਿ ਸੂਬਾ ਸਰਕਾਰ ਨੌਜਵਾਨਾਂ ਦੀ ਅਸੀਮ ਸਮਰੱਥਾ ਨੂੰ ਸਕਾਰਾਤਮਕ ਸੇਧ ਦੇ ਕੇ  ਪੰਜਾਬ ਵਿੱਚ ਖੇਡ ਗਤੀਵਿਧੀਆਂ ਨੂੰ ਉਤਸ਼ਾਹਿਤ ਕਰਨ ਲਈ ਵਚਨਬੱਧ ਹੈ।ਡਾਇਰੈਕਟਰ ਨੇ ਸਾਰੇ ਜੂਨੀਅਰ ਕੋਚਾਂ ਦੀ ਸੀਨੀਅਰਤਾ ਨੂੰ ਸਮਾਂਬੱਧ ਢੰਗ ਨਾਲ ਅੰਤਮ ਰੂਪ ਦੇਣ ਲਈ ਵਿਭਾਗੀ ਪ੍ਰਕਿਰਿਆ ਦਾ ਸਮਾਂ ਵੀ ਨਿਰਧਾਰਤ ਕੀਤਾ। ਉਨਾਂ ਕਿਹਾ ਕਿ ਖੇਡ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਪਹਿਲਾਂ ਹੀ ਨਿਰਦੇਸ਼ ਦੇ ਚੁੱਕੇ ਹਨ ਕਿ ਅਗਲੇ ਮਹੀਨੇ ਦੇ ਅੰਤ ਤੱਕ ਸਾਰੇ ਯੋਗ ਕੋਚਾਂ ਨੂੰ ਤਰੱਕੀ ਦਿੱਤੀ ਜਾਵੇ। ਸ੍ਰੀ ਖਰਬੰਦਾ ਨੇ ਕਿਹਾ ਕਿ ਇਸ ਸਬੰਧੀ ਵਿਭਾਗ ਵਲੋਂ ਕਾਰਵਾਈ ਦੀ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਗਈ ਹੈ।ਡਾਇਰੈਕਟਰ ਨੇ ਕਿਹਾ ਕਿ ਤੰਦਰੁਸਤ ਅਤੇ ਸੇਧਪੂਰਨ ਸਮਾਜ ਦੀ ਸਿਰਜਣਾ ਵਿੱਚ ਕੋਚਾਂ ਦੀ  ਭੂਮਿਕਾ ਬਹੁਤ ਅਹਿਮ ਹੁੰਦੀ ਹੈ ਇਸ ਲਈ ਉਹਨਾਂ ਨੂੰ ਆਪਣੀ ਡਿਊਟੀ ਪੂਰੇ ਜੋਸ਼-ਓ-ਖ਼ਰੋਸ਼ ਨਾਲ ਨਿਭਾਉਂਦਿਆਂ ਚੰਗੇ ਸਮਾਜ ਦੀ ਸਿਰਜਣਾ ਵਿੱਚ ਯੋਗਦਾਨ ਪਾਉਣਾ ਚਾਹੀਦਾ ਹੈ। ਉਹਨਾਂ ਨੇ ਕੋਵਿਡ ਮਹਾਂਮਾਰੀ ਦੇ ਖਾਤਮੇ ਤੋਂ ਬਾਅਦ ਸੂਬੇ ਵਿੱਚ ਖੇਡਾਂ ਸਬੰਧੀ ਗਤੀਵਿਧੀਆਂ ਨੂੰ ਹੁਲਾਰਾ ਦੇਣ ਵਿੱਚ ਮਹੱਤਵਪੂਰਣ ਭੂਮਿਕਾ ਨਿਭਾਉਣ ਲਈ ਵੀ ਕੋਚਾਂ ਨੂੰ ਅਪੀਲ ਕੀਤੀ। ਸ੍ਰੀ ਖਰਬੰਦਾ ਨੇ ਇਸ ਨੇਕ ਕੰਮ ਲਈ ਕੋਚਾਂ ਨੂੰ ਪੂਰਨ ਸਹਿਯੋਗ ਅਤੇ ਤਾਲਮੇਲ ਦਾ ਭਰੋਸਾ ਵੀ ਦਿੱਤਾ।ਇਸ ਮੌਕੇ ਜੁਆਇੰਟ ਡਾਇਰੈਕਟਰ ਸਪੋਰਟਸ ਸ੍ਰੀ ਕਰਤਾਰ ਸਿੰਘ ਵੀ ਮੌਜੂਦ ਸਨ।    

 

Tags: Punjab Admin , DPS Kharbanda , Director Sports Punjab , Punjab Coaches Association , Navinder Singh , Umesh Sharma , Gurmit Singh , Baljeet Singh

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD