Wednesday, 22 July 2026

 

 

ਖ਼ਾਸ ਖਬਰਾਂ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ

 

ਡਿਪਟੀ ਕਮਿਸ਼ਨਰ ਨੇ ਮਿੱਤ ਸੂਮੀ ਐਗਰੀ ਸਾਇੰਸ ਦਾ ਦੌਰਾ ਕਰਕੇ ਆਕਸੀਜਨ ਕੰਨਸਨਟ੍ਰੇਟਰ ਤੇ ਮਾਈਕ੍ਰੋਬਾਇਓਲੋਜੀ ਲੈਬ ਦਾ ਲਿਆ ਜਾਇਜ਼ਾ

ਪੰਜਾਬ ਚੈਂਬਰ ਆਰਗੇਨਾਈਜੇਸ਼ਨ ਵੱਲੋਂ ਕੀਤੇ ਜਾ ਰਹੇ ਉਪਰਾਲਿਆਂ ਦੀ ਕੀਤੀ ਸ਼ਲਾਘਾ

Web Admin

Web Admin

5 Dariya News

ਬਠਿੰਡਾ , 20 May 2021

Last updated on: May 20, 2021, 00:00 IST

ਜ਼ਿਲੇ ਦੇ ਡਿਪਟੀ ਕਮਿਸ਼ਨਰ ਬੀ.ਸ੍ਰੀਨਿਵਾਸਨ ਨੇ ਅੱਜ ਇੱਥੋਂ ਦੇ ਉਦਯੋਗਿਕ ਖੇਤਰ ਵਿੱਚ ਸਥਿਤ ਮਿੱਤ ਸੂਮੀ ਐਗਰੀ ਸਾਇੰਸ ਪ੍ਰਾਈਵੇਟ ਲਿਮਟਿਡ ਦਾ ਦੌਰਾ ਕਰਕੇ ਇਸ ਵੱਲੋਂ ਕਰੋਨਾ ਮਹਾਂਮਾਰੀ ਦੇ ਚੱਲਦਿਆਂ ਇਸ ਭਿਆਨਕ ਬਿਮਾਰੀ ਤੋਂ ਲੋਕਾਂ ਦੇ ਬਚਾਅ ਹਿੱਤ ਦਿੱਤੇ ਜਾ ਰਹੇ ਮੁਫ਼ਤ ਆਕਸੀਜਨ ਕੰਨਸਨਟ੍ਰੇਟਰਾਂ ਲਈ ਸ਼ਲਾਘਾ ਕੀਤੀ।ਇਸ ਦੌਰਾਨ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਸੂਬਾ ਸਰਕਾਰ ਅਤੇ ਜ਼ਿਲਾ ਪ੍ਰਸਾਸ਼ਨ ਵੱਲੋਂ ਦਿੱਤੀ ਗਈ ਪ੍ਰੇਰਨਾ ਸਦਕਾ ਯੂ.ਐਸ.ਏ. ਅਧਾਰਿਤ ਪੰਜਾਬ ਚੈਂਬਰ ਆਰਗੇਨਾਈਜੇਸ਼ਨ ਵੱਲੋਂ ਇਸ ਮੁਸੀਬਤ ਦੀ ਘੜੀ ਵਿੱਚ ਮਨੁੱਖਤਾ ਦੀ ਭਲਾਈ ਲਈ ਨਿਸ਼ਕਾਮ ਸੇਵਾ ਕਰਦਿਆਂ ਕਰੋਨਾ ਪ੍ਰਭਾਵਿਤ ਲੋਕਾਂ ਦੀ ਸੁਰੱਖਿਆ ਲਈ ਮੁਫ਼ਤ ਕੰਨਸਨਟ੍ਰੇਟਰ ਮੁਹੱਈਆ ਕਰਵਾਏ ਜਾ ਰਹੇ ਹਨ। ਉਨਾਂ ਦੱਸਿਆ ਕਿ ਆਕਸੀਜਨ ਕੰਨਸਨਟ੍ਰੇਟਰ ਨਾਲ ਪਲਸ ਆਕਸੀਮੀਟਰ ਅਤੇ ਮਾਸਕ ਆਦਿ ਵੀ ਮੁਫ਼ਤ ਮੁਹੱਈਆ ਕਰਵਾਏ ਜਾ ਰਹੇ ਹਨ।ਡਿਪਟੀ ਕਮਿਸ਼ਨਰ ਸ੍ਰੀ ਬੀ.ਸ੍ਰੀਨਿਵਾਸਨ ਨੇ ਹੋਰ ਦੱਸਿਆ ਕਿ ਇਸ ਮਹਾਂਮਾਰੀ ਦੇ ਭਿਆਨਕ ਦੌਰ ਵਿੱਚ ਯੂ.ਐਸ.ਏ. ਅਧਾਰਿਤ ਪੰਜਾਬ ਚੈਂਬਰ ਆਰਗੇਨਾਈਜੇਸ਼ਨ ਦੇ ਨੁਮਾਇੰਦਿਆਂ ਡਾ. ਗੁਰਮੀਤ ਗਿੱਲ ਅਤੇ ਡਾ. ਵਸੀਨ ਬਾਵਾ ਵੱਲੋਂ ਯੂ.ਐਸ.ਏ. ਦੀ ਧਰਤੀ 'ਤੇ ਬੈਠਿਆਂ ਪੰਜਾਬ ਦੇ ਲੋਕਾਂ ਨੂੰ ਕਰੋਨਾ ਮਹਾਂਮਾਰੀ ਤੋਂ ਬਚਾਉਣ ਲਈ ਕੀਤੀ ਜਾ ਰਹੀ ਨਿਸ਼ਕਾਮ ਸੇਵਾ ਇੱਕ ਵਡਮੁੱਲਾ ਤੇ ਸ਼ਲਾਘਾਯੋਗ ਕਦਮ ਹੈ।ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਪੰਜਾਬ ਚੈਂਬਰ ਆਰਗੇਨਾਈਜੇਸ਼ਨ ਦੇ ਭਾਰਤੀ ਮੈਂਬਰ ਅਤੇ ਮਿੱਤ ਸੂਮੀ ਐਗਰੀ ਸਾਇੰਸ ਪ੍ਰਾਈਵੇਟ ਲਿਮਟਿਡ ਦੇ ਐਮ.ਡੀ. ਸ਼੍ਰੀ ਬਲਦੀਪ ਸਿੰਘ ਸੰਧੂ ਨੇ ਦੱਸਿਆ ਕਿ ਆਰਗੇਨਾਈਜੇਸ਼ਨ ਵੱਲੋਂ ਹੁਣ ਤੱਕ 80 ਆਕਸੀਜਨ ਕੰਨਸਨਟੇ੍ਰਟਰ ਬਠਿੰਡਾ ਵਿਖੇ ਭੇਜੇ ਗਏ ਸਨ। ਜਿੰਨਾਂ ਵਿੱਚੋਂ 50 ਆਕਸੀਜਨ ਕੰਨਸਨਟ੍ਰੇਟਰ ਪਟਿਆਲਾ, ਜਲੰਧਰ, ਅੰਮ੍ਰਿਤਸਰ ਸਾਹਿਬ, ਮੁਹਾਲੀ, ਫਰੀਦਕੋਟ ਆਦਿ ਜ਼ਿਲਿਆਂ ਦੇ ਹਸਪਤਾਲਾਂ ਨੂੰ ਮੁਫ਼ਤ ਵੰਡੇ ਜਾ ਚੁੱਕੇ ਹਨ ਅਤੇ 30 ਆਕਸੀਜਨ ਕੰਨਸਨਟੇ੍ਰਟਰ ਪੇਂਡੂ ਖੇਤਰ ਨਾਲ ਸਬੰਧਿਤ ਕਰੋਨਾ ਪ੍ਰਭਾਵਿਤ ਪਿੰਡਾਂ ਤੇ ਕਸਬਿਆਂ ਨੂੰ ਵੰਡੇ ਜਾ ਰਹੇ ਹਨ।ਇਸ ਆਕਸੀਜਨ ਕੰਨਸਨਟ੍ਰੇਟਰ ਦੀ ਕਾਰਜਵਿਧੀ ਬਾਰੇ ਹੋਰ ਜਾਣਕਾਰੀ ਦਿੰਦਿਆਂ ਸ੍ਰੀ ਬਲਦੀਪ ਸੰਧੂ ਨੇ ਦੱਸਿਆ ਕਿ ਇਸ ਨਾਲ ਇੱਕੋ ਸਮੇਂ ਦੋ ਮਰੀਜ਼ਾਂ ਨੂੰ 24 ਘੰਟੇ ਲਗਾਤਾਰ ਆਕਸੀਜਨ ਦਿੱਤੀ ਜਾ ਸਕਦੀ ਹੈ। ਖਾਸ ਗੱਲ ਇਹ ਹੈ ਕਿ  ਇਸ ਆਕਸੀਜਨ ਕੰਨਸਨਸਟ੍ਰੇਟਰ ਵੱਲੋਂ ਆਕਸੀਜਨ ਕੁਦਰਤੀ ਹਵਾ ਵਿੱਚੋਂ ਹੀ ਪ੍ਰਾਪਤ ਕੀਤੀ ਜਾਂਦੀ ਹੈ।

             

 

Tags: B Srinivasan , Bathinda , Punjab Fights Corona , Coronavirus , COVID 19 , Novel Coronavirus , Fight Against Corona , Covaxin , Covishield , Covid-19 Vaccine , Oxygen , Oxygen Cylinders , SARS-CoV-2 , Sputnik V , Oxygen Plants , Pfizer , Astra Zeneca , Oxygen Concentrator , Remdesivir , Covifor , Oxygen supply , Liquid Medical Oxygen

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD