Friday, 05 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਕੋਵਿਡ ਟੀਕਾਕਰਨ : ਐਮ.ਐਲ.ਏ. ਡਾ. ਰਾਜ ਕੁਮਾਰ ਵਲੋਂ ਪਿੰਡ ਨਵਾਂ ਜੱਟਪੁਰ ਦੀ ਪੰਚਾਇਤ ਸਨਮਾਨਤ

‘ਧੰਨਵਾਦ ਕੈਪਟਨ’ ਮੁਹਿੰਮ ਦੀ ਸ਼ੁਰੂਆਤ, ਪਿੰਡਾਂ ਦੀਆਂ ਪੰਚਾਇਤਾਂ ਨੂੰ ਜਲਦ ਤੋਂ ਜਲਦ 100 ਫੀਸਦੀ ਟੀਕਾਕਰਨ ਕਰਾਉਣ ਦਾ ਸੱਦਾ

Web Admin

Web Admin

5 Dariya News

ਹੁਸ਼ਿਆਰਪੁਰ , 20 May 2021

Last updated on: May 20, 2021, 00:00 IST

ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਪਿੰਡਾਂ ਵਿੱਚ 100 ਫੀਸਦੀ ਟੀਕਾਕਰਨ ਕਰਾਉਣ ਵਾਲੀਆਂ ਪੰਚਾਇਤਾਂ ਨੂੰ 10 ਲੱਖ ਰੁਪਏ ਵਿਸ਼ੇਸ਼ ਗਰਾਂਟ ਵਜੋਂ ਦੇਣ ਦੇ ਐਲਾਨ ’ਤੇ ਅੱਜ ਹਲਕਾ ਚੱਬੇਵਾਲ ਵਿੱਚ ‘ਧੰਨਵਾਦ ਕੈਪਟਨ’ ਮੁਹਿੰਮ ਦੀ ਸ਼ੁਰੂਆਤ ਕਰਦਿਆਂ ਐਮ.ਐਲ.ਏ. ਡਾ. ਰਾਜ ਕੁਮਾਰ ਨੇ ਪਿੰਡ ਨਵਾਂ ਜੱਟਪੁਰ ’ਚ ਸਾਰੇ ਯੋਗ ਲਾਭਪਾਤਰੀਆਂ ਦੇ ਕੋਵਿਡ ਵੈਕਸੀਨ ਲੱਗ ਜਾਣ ਉਪਰੰਤ ਪਿੰਡ ਪਹੁੰਚ ਕੇ ਪੰਚਾਇਤ ਅਤੇ ਸਿਹਤ ਵਿਭਾਗ ਦੀ ਟੀਮ ਦਾ ਸਨਮਾਨ ਕੀਤਾ।ਪਿੰਡ ਦੀ ਸਰਪੰਚ ਰਿਤੂ, ਸੀ.ਐਚ.ਸੀ. ਹਾਰਟਾ ਬੱਡਲਾ ਦੇ ਐਸ.ਐਮ.ਓ. ਡਾ. ਰਾਜ ਕੁਮਾਰ ਬੱਧਣ ਅਤੇ ਹੋਰਨਾਂ ਨੂੰ ਸਿਰਪਾਓ ਦੇ ਕੇ ਸਨਮਾਨਤ ਕਰਦਿਆਂ ਵਿਧਾਇਕ ਡਾ. ਰਾਜ ਕੁਮਾਰ ਚੱਬੇਵਾਲ ਨੇ ਕਿਹਾ ਕਿ ਨਵਾਂ ਜੱਟਪੁਰ ਨੂੰ ਮਿਲਾ ਕੇ ਹਲਕੇ ਦੇ 3 ਪਿੰਡਾਂ ਪੂੰਗਾ ਅਤੇ ਪੁੰਜ ਵਿੱਚ ਵੀ 100 ਫੀਸਦੀ ਕੋਵਿਡ ਟੀਕਾਕਰਨ ਹੋ ਚੁੱਕਾ ਹੈ ਜਿਸ ਦਾ ਸਿਹਰਾ ਪੰਚਾਇਤਾਂ ਅਤੇ ਸਿਹਤ ਵਿਭਾਗ ਦੀਆਂ ਟੀਮਾਂ ਨੂੰ ਜਾਂਦਾ ਹੈ। ਉਨ੍ਹਾਂ ਨੇ ਪੰਚਾਇਤਾਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਸਮੇਂ ਦੀ ਨਜ਼ਾਕਤ ਨੂੰ ਸਮਝਦਿਆਂ ਅਤੇ ਪਿੰਡਾਂ ਵਿੱਚ ਫੈਲ ਰਹੇ ਵਾਇਰਸ ਦੇ ਮੱਦੇਨਜ਼ਰ ਸਾਰੀਆਂ ਪੰਚਾਇਤਾਂ ਨੂੰ ਆਪੋ-ਆਪਣੇ ਪਿੰਡਾਂ ਵਿੱਚ ਜਲਦ ਤੋਂ ਜਲਦ ਸਾਰੇ ਯੋਗ ਲਾਭਪਾਤਰੀਆਂ ਦੇ ਕੋਵਿਡ ਵੈਕਸੀਨ ਲਗਵਾਉਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ 100 ਫੀਸਦੀ ਟੀਕਾਕਰਨ ਕਰਵਾਉਣ ਵਾਲੀਆਂ ਪੰਚਾਇਤਾਂ ਲਈ ਐਲਾਨੀ ਵਿਸ਼ੇਸ਼ ਗਰਾਂਟ ਪੰਜਾਬ ਸਰਕਾਰ ਦਾ ਬਹੁਤ ਹੀ ਉਤਸ਼ਾਹਜਨਕ ਉਪਰਾਲਾ ਹੈ ਜਿਸ ਨਾਲ ਪਿੰਡਾਂ ਦੇ ਵਸਨੀਕਾਂ ਦੀ ਤੰਦਰੁਸਤੀ ਦੇ ਨਾਲ-ਨਾਲ ਪਿੰਡਾਂ ਦੇ ਵਿਕਾਸ ’ਚ ਹੋਰ ਤੇਜ਼ੀ ਆਵੇਗੀ।

ਪੰਜਾਬ ਸਰਕਾਰ ਵਲੋਂ ਪਿੰਡਾਂ ਵਿੱਚ ਸ਼ੁਰੂ ਕੀਤੀ ਗਈ ‘ਮਿਸ਼ਨ ਫਤਿਹ-2’ ਮੁਹਿੰਮ ਤਹਿਤ ਕੀਤੇ ਜਾ ਰਹੇ ਉਪਰਾਲਿਆਂ ਸਬੰਧੀ ਡਾ. ਰਾਜ ਕੁਮਾਰ ਨੇ ਕਿਹਾ ਕਿ ਰਾਜ ਸਰਕਾਰ ਵਲੋਂ ਪਿੰਡ-ਪਿੰਡ ਸਿਹਤ ਵਿਭਾਗ ਦੀਆਂ ਟੀਮਾਂ ਭੇਜ ਕੇ ਟੀਕਾਕਰਨ ਕਰਾਇਆ ਜਾ ਰਿਹਾ ਹੈ ਜਿਸ ਲਈ ਲੋਕਾਂ ਨੂੰ ਆਪ ਮੁਹਾਰੇ ਅੱਗੇ ਆਉਣਾ ਚਾਹੀਦਾ ਹੈ। ਉਨ੍ਹਾਂ ਦੱਸਿਆ ਕਿ ਇਕ ਡਾਕਟਰ ਹੋਣ ਦੇ ਨਾਤੇ ਉਹ ਖੁਦ ਬੀਮਾਰੀ ਦੀ ਗੰਭੀਰਤਾ ਨੂੰ ਸਮਝਦਿਆਂ ਪਿੰਡ-ਪਿੰਡ ਜਾ ਕੇ ਟੀਕਾਕਰਨ ਦੇ ਨਾਲ-ਨਾਲ ਸੈਨੇਟਾਈਜ਼ਰ, ਮਾਸਕ, ਫਤਿਹ ਕਿੱਟਾਂ ਅਤੇ ਲੋੜੀਂਦੀਆਂ ਦਵਾਈਆਂ ਉਪਲਬੱਧ ਕਰਵਾ ਰਹੇ ਹਨ। ਉਨ੍ਹਾਂ ਨੇ ਪੰਚਾਇਤਾਂ ਨੂੰ ਸੱਦਾ ਦਿੰਦਿਆਂ ਕਿਹਾ ਕਿ ਕੋਰੋਨਾ ਤੋਂ ਬਚਾਅ ਅਤੇ ਮਿਸ਼ਨ ਫਤਿਹ ਨੂੰ ਕਾਮਯਾਬ ਕਰਨ ਲਈ ਕੋਵਿਡ ਸਲਾਹਕਾਰੀਆਂ ਦੀ ਹਰ ਹਾਲ ਪਾਲਣਾ ਜ਼ਰੂਰੀ ਹੈ।ਪਿੰਡ ਦੀ ਸਰਪੰਚ ਰਿਤੂ ਨੇ ਪੰਜਾਬ ਸਰਕਾਰ, ਵਿਧਾਇਕ ਡਾ. ਰਾਜ ਕੁਮਾਰ, ਜ਼ਿਲ੍ਹਾ ਪ੍ਰਸ਼ਾਸਨ, ਸਿਹਤ ਵਿਭਾਗ ਦੀਆਂ ਟੀਮਾਂ ਅਤੇ ਵਿਸ਼ੇਸ਼ਕਰ ਪਿੰਡ ਵਾਸੀਆਂ ਦਾ 100 ਫੀਸਦੀ ਟੀਕਾਕਰਨ ਲਈ ਧੰਨਵਾਦ ਕਰਦਿਆਂ ਬਾਕੀ ਪਿੰਡਾਂ ਦੇ ਵਸਨੀਕਾਂ ਨੂੰ ਅਪੀਲ ਕੀਤੀ ਕਿ ਉਹ ਵੀ ਆਪੋ-ਆਪਣੇ ਪਿੰਡਾਂ ’ਚ ਜਲਦ ਤੋਂ ਜਲਦ ਵੈਕਸੀਨ ਲਗਵਾਉਣ।ਇਸ ਮੌਕੇ ਹੋਰਨਾਂ ਤੋਂ ਇਲਾਵਾ ਬੀ.ਡੀ.ਪੀ.ਓ. ਅਭੈ ਕੁਮਾਰ, ਡਾ. ਰਾਜਾ ਰਾਮ, ਸਰਪੰਚ ਜੱਟਪੁਰ ਪ੍ਰੇਮ ਚੰਦ, ਮਹਿੰਦਰ ਸਿੰਘ, ਜੀ.ਓ.ਜੀ. ਮੁਹਿੰਦਰ ਸਿੰਘ, ਪੰਚ ਜਸਵੀਰ ਸਿੰਘ, ਪੰਚ ਜੈ ਦੀਪ ਸਿੰਘ, ਪੰਚ ਅਨੁਰਾਧਾ, ਪੰਚ ਨਰਿੰਦਰ ਕੁਮਾਰ, ਪੰਚ ਸੀਮਾ, ਕਮਲ ਖੋਸਲਾ, ਰਜਨੀਸ਼ ਗੁਲਆਨੀ, ਸੰਦੀਪ ਗੌਤਮ ਆਦਿ ਹਾਜ਼ਰ ਸਨ।  

 

Tags: Dr. Raj Kumar Chabbewal , Congres , Punjab Congress , Hoshiarpur , Coronavirus , COVID 19 , Novel Coronavirus , Fight Against Corona , Covaxin , Covishield , Covid-19 Vaccine , Oxygen , Oxygen Cylinders , SARS-CoV-2 , Sputnik V , Oxygen Plants , Pfizer , Astra Zeneca , Oxygen Concentrator , Remdesivir , Covifor , Oxygen supply , Liquid Medical Oxygen

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD