Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਸਿਵਲ ਹਸਪਤਾਲ ਵਿਚ ਠੇਕੇਦਾਰ ਦਾ ਕਾਰਿੰਦਾ ਆਕਸੀਜਨ ਸਲੰਡਰ ਵੇਚਦਾ ਰੰਗੇ-ਹੱਥੀਂ ਕਾਬੂ

ਜ਼ਿਲ੍ਹਾ ਸਿਹਤ ਵਿਭਾਗ ਦੇ ਅਧਿਕਾਰੀਆਂ ਨੂੰ ਪਈ ਭਿਣਕ, ਸਿਵਲ ਸਰਜਨ ਨੇ ਡਿਪਟੀ ਕਮਿਸ਼ਨਰ ਨੂੰ ਤੁਰੰਤ ਕੀਤਾ ਸੂਚਿਤ

Web Admin

Web Admin

5 Dariya News

ਐਸ.ਏ ਐਸ ਨਗਰ (ਮੋਹਾਲੀ) , 20 May 2021

Last updated on: May 20, 2021, 00:00 IST

ਜ਼ਿਲ੍ਹਾ ਸਿਹਤ ਵਿਭਾਗ ਦੇ ਅਧਿਕਾਰੀਆਂ ਨੇ ਜ਼ਿਲ੍ਹਾ ਹਸਪਤਾਲ ਵਿਚ ਮੈਡੀਕਲ ਆਕਸੀਜਨ ਸਲੰਡਰਾਂ ਦੀ ਵਿਕਰੀ ਦੇ ਕਾਲੇ ਧੰਦੇ ਦਾ ਪਰਦਾਫ਼ਾਸ਼ ਕਰਦਿਆਂ ਇਕ ਪ੍ਰਾਈਵੇਟ ਕੰਪਨੀ ਦੇ ਕਾਰਿੰਦੇ ਨੂੰ ਗਿ੍ਰਫ਼ਤਾਰ ਕਰਵਾਇਆ ਹੈ।ਸਿਵਲ ਸਰਜਨ ਡਾ. ਆਦਰਸ਼ਪਾਲ ਕੌਰ ਨੇ ਜਾਣਕਾਰੀ ਦਿੰਦਿਆਂ ਦਸਿਆ ਕਿ ਸਿਵਲ ਹਸਪਤਾਲ ਵਿਚ ਮੈਡੀਕਲ ਆਕਸੀਜਨ ਸਪਲਾਈ ਦੇ ਪ੍ਰਬੰਧ ਅਤੇ ਕੰਟਰੋਲ ਲਈ ‘ਮੈਕ ਟੈਕ ਇੰਜਨੀਅਰਜ਼’ ਨਾਮੀ ਕੰਪਨੀ ਨੂੰ ਠੇਕਾ ਦਿਤਾ ਹੋਇਆ ਹੈ। ਉਨ੍ਹਾਂ ਨੂੰ ਸੂਤਰਾਂ ਤੋਂ ਪਤਾ ਲੱਗਾ ਕਿ ਇਸ ਕੰਪਨੀ ਦਾ ਇਕ ਕਾਰਿੰਦਾ ਹਸਪਤਾਲ ਵਿਚ ਆਉਣ ਵਾਲੇ ਸਲੰਡਰ ਚੋਰੀ-ਛਿਪੇ ਬਾਹਰ ਵੇਚਦਾ ਹੈ ਅਤੇ ਬਦਲੇ ਵਿਚ ਕਾਫ਼ੀ ਪੈਸੇ ਲੈਂਦਾ ਹੈ। ਉਨ੍ਹਾਂ ਦਸਿਆ ਕਿ ਇਸ ਬਾਬਤ ਪਤਾ ਲੱਗਣ ’ਤੇ ਉਨ੍ਹਾਂ ਤੁਰੰਤ ਇਹ ਮਾਮਲਾ ਡਿਪਟੀ ਕਮਿਸ਼ਨਰ ਸ੍ਰੀ ਗਿਰੀਸ਼ ਦਿਆਲਨ ਦੇ ਧਿਆਨ ਵਿਚ ਲਿਆਂਦਾ ਜਿਨ੍ਹਾਂ ਪੁਲਿਸ ਨੂੰ ਲੋੜੀਂਦੀ ਕਾਰਵਾਈ ਕਰਨ ਦੇ ਹੁਕਮ ਦਿਤੇ। ਇਸ ਦੌਰਾਨ ਸਿਹਤ ਵਿਭਾਗ ਦੇ ਇਕ ਮੁਲਾਜ਼ਮ ਨੇ ਗਾਹਕ ਬਣ ਕੇ ਉਕਤ ਕਾਰਿੰਦੇ ਨੂੰ ਸਲੰਡਰ ਖ਼ਰੀਦਣ ਲਈ ਫ਼ੋਨ ਕੀਤਾ ਅਤੇ ਫ਼ੋਨ ’ਤੇ ਹੀ 25 ਹਜ਼ਾਰ ਰੁਪਏ ਪ੍ਰਤੀ ਸਲੰਡਰ ਸੌਦਾ ਤੈਅ ਹੋਇਆ। ਇਸ ਤੋਂ ਬਾਅਦ ਸਿਹਤ ਵਿਭਾਗ ਦਾ ਮੁਲਾਜ਼ਮ ਕਾਰਿੰਦੇ ਦੁਆਰਾ ਦੱਸੀ ਹੋਈ ਥਾਂ-ਸਿਵਲ ਹਸਪਤਾਲ ਦੇ ਪਿੱਛੇ (ਮੈਕਸ ਹਸਪਤਾਲ ਵਲ) ਅੱਜ ਦੁਪਹਿਰ 2 ਵਜੇ ਪਹੁੰਚ ਗਿਆ ਅਤੇ ਉਕਤ ਕਾਰਿੰਦੇ ਨੇ ਆਕਸੀਜਨ ਦਾ ਸਲੰਡਰ ਤੁਰੰਤ ਉਸ ਦੀ ਗੱਡੀ ਵਿਚ ਰਖਵਾ ਦਿਤਾ ਅਤੇ ਬਦਲੇ ਵਿਚ ਨੋਟ ਲੈ ਲਏ। ਮੌਕੇ ’ਤੇ ਤੈਨਾਤ ਪੁਲਿਸ ਦੀ ਟੀਮ ਨੇ ਤੁਰੰਤ ਉਕਤ ਕਾਰਿੰਦੇ ਨੂੰ ਰੰਗੇ-ਹੱਥੀਂ ਕਾਬੂ ਕਰ ਕੇ ਹਿਰਾਸਤ ਵਿਚ ਲੈ ਲਿਆ ਅਤੇ ਉਸ ਕੋਲੋਂ ਪੁੱਛਗਿਛ ਜਾਰੀ ਹੈ। ਇਸ ਕਾਰਿੰਦੇ ਦੀ ਪਛਾਣ ਰਾਹੁਲ ਵਜੋਂ ਹੋਈ ਹੈ ।ਸਿਵਲ ਸਰਜਨ ਨੇ ਇਸ ਗੋਰਖਧੰਦੇ ਦਾ ਪਰਦਾਫ਼ਾਸ਼ ਕਰਨ ’ਚ ਭੂਮਿਕਾ ਨਿਭਾਉਣ ਲਈ ਮੁੱਖ ਤੌਰ ’ਤੇ ਐਸ.ਐਮ.ਓ. ਡਾ. ਐਚ.ਐਸ. ਚੀਮਾ, ਡਿਪਟੀ ਮੈਡੀਕਲ ਕਮਿਸ਼ਨਰ ਡਾ. ਦਲਜੀਤ ਸਿੰਘ ਚੀਮਾ, ਹੈਲਥ ਇੰਸਪੈਕਟਰ ਭੁਪਿੰਦਰ ਸਿੰਘ ਤੇ ਹੋਰ ਅਧਿਕਾਰੀਆਂ ਦੀ ਸ਼ਲਾਘਾ ਕੀਤੀ ਅਤੇ ਕਿਹਾ ਕਿ ਕੋਰੋਨਾ ਵਾਇਰਸ ਦੀ ਲਾਗ ਦੇ ਕੇਸਾਂ ਵਿਚ ਤੇਜ਼ੀ ਨਾਲ ਹੋ ਰਹੇ ਵਾਧੇ ਅਤੇ ਮਰੀਜ਼ਾਂ ਦੇ ਗੰਭੀਰ ਹੋਣ ਦੀ ਸਥਿਤੀ ਵਿਚ ਮੈਡੀਕਲ ਆਕਸੀਜਨ ਦੀ ਮੰਗ ਲਗਾਤਾਰ ਵੱਧ ਰਹੀ ਹੈ ਪਰ ਅਜਿਹੇ ਸਮਾਜ-ਵਿਰੋਧੀ ਅਨਸਰ ਜਿਥੇ ਮਨੁੱਖੀ ਜ਼ਿੰਦਗੀਆਂ ਨਾਲ ਖਿਲਵਾੜ ਕਰ ਰਹੇ ਹਨ, ਉਥੇ ਕੋਵਿਡ ਵਿਰੁਧ ਲੜਾਈ ਨੂੰ ਵੀ ਢਾਹ ਲਾਉਣ ਦਾ ਯਤਨ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਅਜਿਹੇ ਸਮਾਜ ਵਿਰੋਧੀ ਅਨਸਰਾਂ ਨੂੰ ਸਲਾਖਾਂ ਪਿੱਛੇ ਭੇਜਣ ਵਿਚ ਲੋਕਾਂ ਨੂੰ ਵੀ ਪ੍ਰਸ਼ਾਸਨ ਅਤੇ ਸਿਹਤ ਵਿਭਾਗ ਦਾ ਸਾਥ ਦੇਣ ਦੀ ਲੋੜ ਹੈ।

 

Tags: Crime News Punjab , Punjab Police , Police , Crime News , S.A.S. Nagar Police , Mohali Police , Oxygen , #OxygenCylinders , #oxygen , Oxygen Cylinders , Oxygen Concentrator , Oxygen supply , Liquid Medical Oxygen

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD