Tuesday, 21 May 2024

 

 

ਖ਼ਾਸ ਖਬਰਾਂ ਰਵਨੀਤ ਸਿੰਘ ਬਿੱਟੂ ਦੇ ਬੇਬੁਨਿਆਦ ਦੋਸ਼ਾਂ 'ਤੇ ਵੜਿੰਗ ਨੇ ਕੀਤਾ ਪਲਟਵਾਰ ਪੰਜਾਬ ਵਿੱਚ ਬਿਹਤਰ ਕਾਨੂੰਨ ਵਿਵਸਥਾ ਬਹਾਲ ਕਰਨਾ ਪਹਿਲੀ ਤਰਜੀਹ : ਵਿਜੇ ਇੰਦਰ ਸਿੰਗਲਾ ਪੰਜਾਬ 'ਚ ਆਮ ਆਦਮੀ ਪਾਰਟੀ ਲਗਾਤਾਰ ਹੋ ਰਹੀ ਹੈ ਮਜ਼ਬੂਤ, ਵਿਰੋਧੀ ਪਾਰਟੀਆਂ ਦੇ ਕਈ ਵੱਡੇ ਨੇਤਾ 'ਆਪ' 'ਚ ਹੋਏ ਸ਼ਾਮਲ ਭਾਜਪਾ ਔਰਤਾਂ ਦੇ ਸਨਮਾਨ ਨਾਲ ਕੋਈ ਸਮਝੌਤਾ ਨਹੀਂ ਕਰੇਗੀ : ਜੈ ਇੰਦਰ ਕੌਰ ਢਾਈ ਸਾਲਾਂ ਵਿੱਚ ਇੱਕ ਵੀ ਵਾਅਦਾ ਪੂਰਾ ਨਹੀਂ ਕਰ ਸਕੀ ਆਮ ਆਦਮੀ ਪਾਰਟੀ : ਪ੍ਰਨੀਤ ਕੌਰ ਚੰਡੀਗੜ੍ਹ ਲਈ ਕਾਂਗਰਸ-ਆਪ ਚੋਣ ਮਨੋਰਥ ਪੱਤਰ ਨੇ ਦੋਵਾਂ ਪਾਰਟੀਆਂ ਦਾ ਪੰਜਾਬ ਵਿਰੋਧੀ ਚੇਹਰਾ ਬੇਨਕਾਬ ਕੀਤਾ: ਸੁਖਬੀਰ ਸਿੰਘ ਬਾਦਲ ਅਗਲੀ ਅਕਾਲੀ ਦਲ ਦੀ ਸਰਕਾਰ ਸਰਹੱਦੀ ਪੱਟੀ ਦੇ ਕਿਸਾਨਾਂ ਨੂੰ ਉਹਨਾਂ ਵੱਲੋਂ ਵਾਹੀ ਜਾ ਰਹੀ ਜ਼ਮੀਨ ਦੇ ਮਾਲਕਾਨਾ ਹੱਕ ਦੇਵੇਗੀ : ਸੁਖਬੀਰ ਸਿੰਘ ਬਾਦਲ ਕਿਸਾਨਾਂ ਨੂੰ ਐਤਕੀਂ ਵੀ ਝੋਨਾ ਪਾਲਣ ਲਈ ਡੀਜ਼ਲ ਨਹੀਂ ਫੂਕਣਾ ਪਵੇਗਾ: ਮੀਤ ਹੇਅਰ ਕਾਂਗਰਸ ਦੀ ਸਰਕਾਰ ਆਉਣ ਤੇ ਪੁਰਾਣੀ ਪੈਨਸ਼ਨ ਬਹਾਲ ਕੀਤੀ ਜਾਵੇਗੀ : ਗੁਰਜੀਤ ਸਿੰਘ ਔਜਲਾ ਰਾਜਾ ਵੜਿੰਗ ਨੂੰ ਗਿੱਲ ਅਤੇ ਆਤਮਾ ਨਗਰ ਵਿੱਚ ਜ਼ੋਰਦਾਰ ਸਮਰਥਨ ਮਿਲਿਆ; ਕਾਂਗਰਸ ਦੀਆਂ ਪ੍ਰਾਪਤੀਆਂ ਗਿਣਾਈਆਂ ਪੱਤਰਕਾਰਾਂ, ਨੌਜਵਾਨਾਂ ਅਤੇ ਮਹਿਲਾਵਾਂ ਲਈ ਕਾਂਗਰਸ ਦਾ ਵੱਡਾ ਵਾਅਦਾ: ਸੱਪਲ ਦੀ ਭਾਰਤ ਲਈ ਸਾਹਸੀ ਯੋਜਨਾ ਮੈਂ ਭਗਵਾਨ ਸ਼੍ਰੀ ਰਾਮ ਦੀ ਜਨਮ ਭੂਮੀ ਤੋਂ ਆਇਆ ਹਾਂ, ਚੰਡੀਗੜ੍ਹ ਨੂੰ ਜੈ ਸ਼੍ਰੀ ਰਾਮ ਮਜੀਠਾ ਵਿਖੇ ਕਾੰਗਰਸ ਨੂੰ ਮਿਲਿਆ ਭਰਵਾਂ ਹੁੰਗਾਰਾ ਪੰਜਾਬ 'ਚ ਕਾਨੂੰਨ ਵਿਵਸਥਾ ਜ਼ੀਰੋ, ਯੋਗੀ ਤੋਂ ਟ੍ਰੇਨਿੰਗ ਲੈਣ ਭਗਵੰਤ ਮਾਨ : ਡਾ: ਸੁਭਾਸ਼ ਸ਼ਰਮਾ ਨਰਿੰਦਰ ਮੋਦੀ ਦੀ ਅਗਵਾਈ ਹੇਠ ਹੀ ਬਣ ਸਕਦਾ ਹੈ ਵਿਕਸਿਤ ਭਾਰਤ - ਅਰਵਿੰਦ ਖੰਨਾ ਸ਼੍ਰੋਮਣੀ ਕਮੇਟੀ ਵੱਲੋਂ ਗੁਰਦੁਆਰਾ ਸ੍ਰੀ ਗੁਰੂ ਨਾਨਕ ਘਾਟ ਉਜੈਨ ਮੱਧ ਪ੍ਰਦੇਸ਼ ਵਿਖੇ ਨਵੀਂ ਬਣਾਈ ਸਰਾਂ ਦਾ ਉਦਘਾਟਨ ਅੰਮ੍ਰਿਤਸਰ ਤੋੰ ਖਏ ਏਮਜ਼ ਨੂੰ ਫਿਰ ਲਿਆਉੰਣਗੇ ਗੁਰਜੀਤ ਸਿੰਘ ਔਜਲਾ ਐਲਪੀਯੂ ਫੈਸ਼ਨ ਵਿਦਿਆਰਥੀ ਨੇ ਗੁੜਗਾਓਂ ਵਿੱਚ ਲਾਈਫਸਟਾਈਲ ਵੀਕ ਵਿੱਚ ਆਪਣੇ ਸੰਗ੍ਰਹਿ ਦਾ ਪ੍ਰਦਰਸ਼ਨ ਕੀਤਾ ਜ਼ਿਲ੍ਹਾ ਚੋਣ ਅਫ਼ਸਰ ਤੇ ਖ਼ਰਚਾ ਅਬਜਰਵਰ ਵੱਲੋਂ ਵੋਟਰ ਜਾਗਰੂਕਤਾ ਗੀਤ ”ਤੂੰ ਵੋਟ ਕਰ” ਰਲੀਜ਼ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਵੋਟਾਂ ਪੈਣ ਵਾਲੇ ਦਿਨ ਹਰ ਇੱਕ ਪੋਲਿੰਗ ਬੂਥ ‘ਤੇ ਸ਼ੈੱਡ, ਛਬੀਲ, ਪੱਖੇ ਤੇ ਕੂਲਰ ਆਦਿ ਦੇ ਹੋਣਗੇ ਇੰਤਜ਼ਾਮ- ਸੰਦੀਪ ਕੁਮਾਰ ਚੰਡੀਗੜ੍ਹ ਨਗਰ ਨਿਗਮ ਚੋਣ ਲੜੇ ਰਵੀ ਸਿੰਘ ਆਪਣੀ ਟੀਮ ਸਮੇਤ ਹੋਏ ਆਪ ਵਿੱਚ ਸ਼ਾਮਿਲ

 

ਆਈ.ਓ.ਐਲ. ਕੈਮੀਕਲ ਐਂਡ ਫਾਰਮੈਸੀਕਲਜ ਲਿਮਟਿਡ ਨੇ ਜ਼ਿਲ੍ਹਾ ਰੈਡ ਕਰਾਸ ਸੁਸਾਇਟੀ ਨੂੰ ਦਾਨ ਕੀਤੇ 30 ਆਕਸੀਜ਼ਨ ਕੰਸਨਟਰੇਟਰ

ਘਰ 'ਚ ਇਕਾਂਤਵਾਸ ਮਰੀਜ਼ LUDHIANA.NIC.IN 'ਤੇ ਗੂਗਲ ਫਾਰਮ ਜਮ੍ਹਾਂ ਕਰਵਾ ਕੇ ਪ੍ਰਾਪਤ ਕਰ ਸਕਦੇ ਹਨ ਮੈਡੀਕਲ ਉਪਕਰਣ

Web Admin

Web Admin

5 Dariya News

ਲੁਧਿਆਣਾ , 20 May 2021

ਕੋਵਿਡ-19 ਮਹਾਂਮਾਰੀ ਦੇ ਵਿਰੁੱਧ ਜਾਰੀ ਜੰਗ ਵਿਚ ਪ੍ਰਸ਼ਾਸਨ ਦੀ ਸਹਾਇਤਾ ਲਈ, ਲੁਧਿਆਣਾ ਸ਼ਹਿਰ ਦੀ ਕੰਪਨੀ ਆਈ.ਓ.ਐਲ. ਕੈਮੀਕਲਜ਼ ਐਂਡ ਫਾਰਮੈਸਿਕਲ ਲਿਮਟਿਡ ਨੇ ਜ਼ਿਲ੍ਹਾ ਪ੍ਰਸ਼ਾਸ਼ਨ ਨੂੰ ਜ਼ਿਲ੍ਹਾ ਰੈਡ ਕਰਾਸ ਸੁਸਾਇਟੀ ਦੇ ਜ਼ਰੀਏ 30 ਆਕਸੀਜਨ ਕੰਸਨਟਰੇਟਰ ਸਪੁਰਦ ਕੀਤੇ ਹਨ. ਇਹ ਸਾਰੇ 30 ਆਕਸੀਜਨ ਕੰਸਨਟਰੇਟਰ ਦੋਹਰੀ ਆਉਟਲੈੱਟ ਦੇ ਨਾਲ 10 ਲੀਟਰ ਸਮਰੱਥਾ ਵਾਲੇ ਹਨ।ਡਿਪਟੀ ਕਮਿਸ਼ਨਰ ਲੁਧਿਆਣਾ ਸ੍ਰੀ ਵਰਿੰਦਰ ਕੁਮਾਰ ਸ਼ਰਮਾ ਨੇ ਆਈ.ਓ.ਐਲ. ਕੈਮੀਕਲਜ਼ ਐਂਡ ਫਾਰਮੈਸਿਕਲ ਲਿਮਟਿਡ ਦੇ ਮੈਨੇਜਿੰਗ ਡਾਇਰੈਕਟਰ ਸ੍ਰੀ ਵਰਿੰਦਰ ਗੁਪਤਾ ਦਾ ਸੰਕਟ ਦੀ ਇਸ ਘੜੀ ਵਿੱਚ ਜ਼ਿਲ੍ਹਾ ਪ੍ਰਸ਼ਾਸਨ ਨੂੰ 30 ਆਕਸੀਜਨ ਕੰਸਨਟਰੇਟਰ ਦਾਨ ਕਰਨ ਲਈ ਧੰਨਵਾਦ ਕੀਤਾ।ਉਨ੍ਹਾਂ ਕਿਹਾ ਕਿ ਇਹ ਆਕਸੀਜਨ ਕੰਸਨਟਰੇਟਰ ਮਰੀਜ਼ਾਂ ਮਰੀਜ਼ਾਂ ਨੂੰ ਜੀਵਨ ਬਚਾਉਣ ਵਾਲੀ ਗੈਸ ਮੁਹੱਈਆ ਕਰਵਾ ਕੇ ਘਰਾਂ ਵਿੱਚ ਇਕਾਂਤਵਾਸ ਲਈ ਵੱਡੀ ਸਹਾਇਤਾ ਕਰਦੇ ਹਨ। ਉਨ੍ਹਾਂ ਕਿਹਾ ਕਿ ਇਹ ਮੈਡੀਕਲ ਉਪਕਰਣ ਆਕਸੀਜਨ ਸਿਲੰਡਰਾਂ 'ਤੇ ਬੋਝ ਨੂੰ ਘਟਾਉਣ ਵਿੱਚ ਸਹਾਇਤਾ ਕਰਨਗੇ ਕਿਉਂਕਿ ਇਹ ਕੰਸਨਟਰੇਟਰ ਵਾਤਾਵਰਣ ਵਿੱਚੋਂ ਹਵਾ ਨੂੰ ਖਿੱਚ ਕੇ ਅਤੇ ਫਿਲਟਰ ਕਰਨ ਤੋਂ ਬਾਅਦ ਆਕਸੀਜ਼ਨ ਤਿਆਰ ਕਰਦਾ ਹੈ ਜੋਕਿ ਮਰੀਜ਼ਾਂ ਨੂੰ ਨੱਕ ਰਾਹੀਂ ਦਿੱਤੀ ਜਾਂਦੀ ਹੈ।

ਲੁਧਿਆਣਾ ਵਿੱਚ ਕੋਵਿਡ ਪੋਜ਼ਟਿਵ ਮਾਮਲਿਆਂ ਵਿਚ ਤੇਜ਼ੀ ਨਾਲ ਵਾਧਾ ਹੋਇਆ ਹੈ ਜਿਸ ਨਾਲ ਆਕਸੀਜਨ ਦੀ ਮੰਗ ਵੱਧ ਗਈ ਹੈ, ਰੈਡ ਕਰਾਸ ਸੁਸਾਇਟੀ ਵੱਲੋਂ ਮਰੀਜ਼ਾਂ ਘਰ ਵਿੱਚ ਇਕਾਂਤਵਾਸ ਮਰੀਜ਼ਾਂ ਜੀਵਨ ਬਚਾਉਣ ਵਾਲੀ ਗੈਸ ਦੇ ਸਹਿਯੋਗ ਲਈ ਇਕ ਆਕਸੀਜਨ ਕੰਸਨਟਰੇਟ ਬੈਂਕ ਵੀ ਸ਼ੁਰੂ ਕੀਤਾ ਗਿਆ ਹੈ।ਜ਼ਿਲ੍ਹਾ ਰੈਡ ਕਰਾਸ ਸੁਸਾਇਟੀ ਲੁਧਿਆਣਾ ਦੇ ਸੱਕਤਰ ਸ. ਬਲਬੀਰ ਐਰੀ ਨੇ ਦੱਸਿਆ ਕਿ ਘਰ ਵਿੱਚ ਇਕਾਂਤਵਾਸ ਕੋਵਿਡ ਮਰੀਜ਼ ਕੰਸਨਟਰੇਟਰ ਨੂੰ ਡਾਕਟਰ ਦੀ ਸਿਫਾਰਿਸ਼ ਅਤੇ ਉਸਦੀ ਨਿਗਰਾਨੀ ਹੇਠ ਇਸਦੇ ਕੰਮਕਾਜ ਦੀ ਗਾਰੰਟੀ 'ਤੇ ਬੈਂਕ ਤੋਂ ਲੈ ਸਕਦੇ ਹਨ। ਉਨ੍ਹਾਂ ਕਿਹਾ ਕਿ ਆਕਸੀਜ਼ਨ ਕੰਸਨਟਰੇਟਰ ਬਿਨੈਕਾਰ ਵੱਲੋਂ ਪ੍ਰਸ਼ਾਸ਼ਨ ਨੂੰ ਰੋਜ਼ਾਨਾ ਘੱਟੋ-ਘੱਟ 200 ਰੁਪਏ ਕਿਰਾਇਆ ਦੇਣਾ ਪਵੇਗਾ ਅਤੇ 25 ਹਜ਼ਾਰ ਰੁਪਏ ਦੀ ਮੋੜਨਯੋਗ ਰਾਸ਼ੀ (ਚੈੱਕ ਜਾਂ ਡਰਾਫਟ ਰਾਹੀਂ) ਰੈਡ ਕਰਾਸ ਸੁਸਾਇਟੀ ਨੂੰ ਜਮ੍ਹਾਂ ਕਰਵਾਉਣੀ ਹੋਵੇਗੀ।ਉਨ੍ਹਾਂ ਕਿਹਾ ਕਿ ਕੰਸਨਟਰੇਟਰ ਲੋੜਵੰਦ ਨੂੰ ਵੈਬਸਾਈਟ www.Ludhiana.nic.in 'ਤੇ ਆਨਲਾਈਨ ਗੂਗਲ ਫਾਰਮ ਜਮ੍ਹਾਂ ਕਰਨਾ ਹੋਵੇਗਾ ਅਤੇ ਬਿਨੈਕਾਰ ਨੂੰ 12 ਘੰਟਿਆਂ ਦੇ ਅੰਦਰ-ਅੰਦਰ ਅਰਜ਼ੀ ਸਵੀਕਾਰ ਕੀਤੇ ਜਾਣ 'ਤੇ ਫੋਨ ਕਾਲ ਰਾਹੀਂ ਸੂਚਿਤ ਕੀਤਾ ਜਾਵੇਗਾ। ਬਿਨੈਕਾਰ ਰੈਡ ਕਰਾਸ ਸੁਸਾਇਟੀ ਤੋਂ ਸਵੇਰੇ 9 ਵਜੇ ਤੋਂ ਸ਼ਾਮ 5 ਵਜੇ ਤੱਕ ਕੰਸਨਟਰੇਟਰ ਪ੍ਰਾਪਤ ਕਰ ਸਕਦਾ ਹੈ। ਉਨ੍ਹਾਂ ਕਿਹਾ ਕਿ ਇਹ ਫੈਸਲਾ ਡਾਕਟਰਾਂ ਦੀ 7 ਮੈਂਬਰੀ ਕਮੇਟੀ ਦੀ ਸਿਫਾਰਸ਼ 'ਤੇ ਲਿਆ ਗਿਆ ਹੈ।ਉਨ੍ਹਾਂ ਕਿਹਾ ਕਿ ਬਿਨੈਕਾਰ 94173-76655, 98784-50219 ਅਤੇ 81465-55493 'ਤੇ ਵੀ ਸੰਪਰਕ ਕਰ ਸਕਦੇ ਹਨ।

 

Tags: Punjab Fights Corona , Coronavirus , COVID 19 , Fight Against Corona , Covaxin , Covishield , Covid-19 Vaccine , Oxygen , Oxygen Cylinders , Oxygen Plants , Pfizer , Astra Zeneca , Oxygen Concentrator , Remdesivir , Covifor , Oxygen supply , Liquid Medical Oxygen , IOL Chemicals and Pharmaceuticals Ltd , District Red Cross Society

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD