Wednesday, 22 July 2026

 

 

ਖ਼ਾਸ ਖਬਰਾਂ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ

 

ਪ੍ਰਸ਼ਾਸਨ ਵਲੋਂ 11 ਸਾਲਾ ਮ੍ਰਿਤਕ ਲੜਕੀ ਦੇ ਪਰਿਵਾਰ ਨੂੰ 50 ਹਜ਼ਾਰ ਦੀ ਵਿੱਤੀ ਸਹਾਇਤਾ

ਡਿਪਟੀ ਕਮਿਸ਼ਨਰ ਵਲੋਂ ਸਿਹਤ ਅਧਿਕਾਰੀਆਂ ਨੂੰ ਕੋਵਿਡ ਕਰਕੇ ਮੌਤ ’ਤੇ ਵਿੱਤੀ ਸੰਕਟ ਕਰਕੇ ਸਸਕਾਰ ਕਰਨ ਤੋਂ ਅਸਮਰਥ ਪਰਿਵਾਰਾਂ ਦੀ ਸਹਾਇਤਾ ਦੇ ਆਦੇਸ਼

Web Admin

Web Admin

5 Dariya News

ਜਲੰਧਰ , 20 May 2021

Last updated on: May 20, 2021, 00:00 IST

11 ਸਾਲਾ ਮ੍ਰਿਤਕ ਲੜਕੀ ਜਿਸ ਦੇ ਮ੍ਰਿਤਕ ਸਰੀਰ ਨੂੰ ਉਸ ਦੇ ਪਿਤਾ ਵਲੋਂ ਚੁੱਕ ਕੇ ਸਸਕਾਰ ਸਬੰਧੀ ਅੰਤਿਮ ਰਸਮਾ ਨਿਭਾਉਣ ਲਈ ਲਿਆਂਦਾ ਗਿਆ ਵੱਲ ਸਹਾਇਤਾ ਦਾ ਹੱਥ ਵਧਾਉਂਦਿਆਂ ਡਿਪਟੀ ਕਮਿਸ਼ਨਰ ਜਲੰਧਰ ਸ੍ਰੀ ਘਨਸ਼ਿਆਮ ਥੋਰੀ ਵਲੋਂ ਪੀੜਤ ਪਰਿਵਾਰ ਨੂੰ 50000 ਰੁਪਏ ਦੀ ਵਿੱਤੀ ਸਹਾਇਤਾ ਮੁਹੱਈਆ ਕਰਵਾਈ ਗਈ।ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਇਹ ਵੇਖਣ ਵਿੱਚ ਆਇਆ ਸੀ ਕਿ ਪਰਿਵਾਰ ਦੀ ਵਿੱਤੀ ਹਾਲਤ ਬਹੁਤ ਨਾਜ਼ੁਕ ਸੀ ਅਤੇ ਉਨਾ ਨੂੰ ਤੁਰੰਤ ਸਹਾਇਤਾ ਦੀ ਲੋੜ ਹੈ। ਇਸ ਦੇ ਮੱਦੇ ਨਜ਼ਰ ਪਰਿਵਾਰ ਦੀ ਸਥਿਤੀ ਨੂੰ ਦੇਖਦਿਆਂ ਅਤੇ ਦੁੱਖੀ ਪਰਿਵਾਰ ਨੂੰ ਸੰਕਟ ਦੀ ਘੜੀ ਵਿਚੋਂ ਬਾਹਰ ਕੱਢਣ ਲਈ ਮ੍ਰਿਤਕ ਲੜਕੀ ਦੇ ਪਿਤਾ ਦਲੀਪ ਕੁਮਾਰ ਵਾਸੀ ਰਾਮ ਨਗਰ ਨੂੰ 50000 ਰੁਪਏ ਦਾ ਚੈਕ ਸੌਂਪਿਆ ਗਿਆ। ਡਿਪਟੀ ਕਮਿਸ਼ਨਰ ਨੇ ਸਿਹਤ ਅਧਿਕਾਰੀਆਂ ਨੂੰ ਆਦੇਸ਼ ਜਾਰੀ ਕੀਤੇ ਕਿ ਕੋਵਿਡ ਦੇ ਨਾਲ ਮੌਤ ਹੋਣ ’ਤੇ ਗਰੀਬ ਤੇ ਲੋੜਵੰਦ ਪਰਿਵਾਰਾਂ ਦੀ ਸਸਕਾਰ ਵਿੱਚ ਮਦਦ ਕੀਤੀ ਜਾਵੇ ਜੋ ਕਿ ਵਿੱਤੀ ਹਾਲਤ ਠੀਕ ਨਾ ਹੋਣ ਕਰਕੇ ਸਸਕਾਰ ਸਬੰਧੀ ਅੰਤਿਮ ਰਸਮਾਂ ਨਿਭਾਉਣ ਤੋਂ ਅਸਮਰਥ ਹਨ। ਉਨ੍ਹਾਂ ਸਬੰਧਿਤ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਲੋੜਵੰਦ ਪਰਿਵਾਰਾਂ ਦੀ ਸਸਕਾਰ ਵਿੱਚ ਮਦਦ ਕਰਨ ਉਪਰੰਤ ਬਿੱਲ ਵੈਰੀਫਾਈ ਕਰਕੇ ਉਨਾਂ ਦੇ ਦਫ਼ਤਰ ਭੇਜਿਆ ਜਾਵੇ ਕਿਉਂਕਿ ਪ੍ਰਸ਼ਾਸਨ ਵਲੋਂ ਇਹ ਸਾਰਾ ਖ਼ਰਚਾ ਸਹਿਣ ਕੀਤਾ ਜਾਵੇਗਾ।ਸ੍ਰੀ ਥੋਰੀ ਨੇ ਦੁਹਰਾਇਆ ਕਿ ਪ੍ਰਸ਼ਾਸਨ ਇਸ ਸਿਹਤ ਸੰਕਟ ਦੌਰਾਨ ਜ਼ਿਲ੍ਹਾ ਵਾਸੀਆਂ ਦੀ ਹਰ ਸੰਭਵ ਸਹਾਇਤਾ ਲਈ ਵਚਨਬੱਧ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਕੋਵਿਡ-19 ਕਰਕੇ ਮੌਤ ਹੋਣ ’ਤੇ ਸਸਕਾਰ ਵਿਚ ਕਿਸੇ ਵੀ ਪ੍ਰਕਾਰ ਦੀ ਸਹਾਇਤਾ ਲਈ ਹੈਲਪਲਾਈਨ ਨੰਬਰ 0181-2224417 ਅਤੇ 0181-2224848 ’ਤੇ ਸੰਪਰਕ ਕੀਤਾ ਜਾ ਸਕਦਾ ਹੈ।

                    

 

Tags: DC Jalandhar , Ghanshyam Thori , Jalandhar , Deputy Commissioner Jalandhar , Punjab Fights Corona , Coronavirus , COVID 19 , Novel Coronavirus , India Fights Corona

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD