Friday, 17 May 2024

 

 

ਖ਼ਾਸ ਖਬਰਾਂ ਤੁਹਾਡੀ ਵੋਟ ਇਸ ਵਾਰ ਦੇਸ਼ ਅਤੇ ਸੰਵਿਧਾਨ ਨੂੰ ਬਚਾਉਣ ਦੇ ਨਾਂ ਉੱਤੇ : ਅਰਵਿੰਦ ਕੇਜਰੀਵਾਲ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਮਾਨ ਨੇ ਸ਼੍ਰੀ ਦੁਰਗਿਆਣਾ ਮੰਦਰ ਵਿਖੇ ਟੇਕਿਆ ਮੱਥਾ ਸੁਖਬੀਰ ਸਿੰਘ ਬਾਦਲ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਹਰਸਿਮਰਤ ਕੌਰ ਬਾਦਲ ਦੀ ਹਮਾਇਤ ਕਰਨ ਤਾਂ ਜੋ ਬਠਿੰਡਾ ਵਿਚ ਵਿਕਾਸ ਕਾਰਜ ਮੁੜ ਤੋਂ ਸ਼ੁਰੂ ਕੀਤੇ ਜਾ ਸਕਣ ਜਦੋਂ ਕਾਂਗਰਸੀ ਤੇ ਆਪ ਵਾਲੇ ਤੁਹਾਡੇ ਤੋਂ ਵੋਟਾਂ ਮੰਗਣ ਆਉਣ ਤੋਂ ਉਹਨਾਂ ਤੋਂ ’ਹਿਸਾਬ’ ਮੰਗੋ : ਹਰਸਿਮਰਤ ਕੌਰ ਬਾਦਲ ਸਾਡੇ 2 ਸਾਲ ਦੇ ਕੀਤੇ ਕੰਮ ਪਿਛਲੀਆਂ ਸਰਕਾਰਾਂ ਦੇ 70 ਸਾਲਾਂ ਨਾਲੋਂ ਵੀ ਵੱਧ : ਮੀਤ ਹੇਅਰ ਪੰਜਾਬ 'ਚ ਜਵਾਨ ਅਤੇ ਕਿਸਾਨ ਦੋਵੇਂ ਨਾਰਾਜ਼ : ਵਿਜੇ ਇੰਦਰ ਸਿੰਗਲਾ ਦੀਪਾ ਸਿੰਗਲਾ ਵੱਲੋਂ ਲੋਕ ਸਭਾ ਚੋਣ ਦਫ਼ਤਰ ਹੱਲਕਾ ਖਰੜ ਦਾ ਕੀਤਾ ਗਿਆ ਉਦਘਾਟਣ ਕਾਂਗਰਸੀ ਲੋਕ ਸਭਾ ਉਮੀਦਵਾਰ ਰਾਜਾ ਵੜਿੰਗ ਨੇ ਲੁਧਿਆਣਾ ਦੇ ਵੋਟਰਾਂ ਨੂੰ ਲੋਕਤੰਤਰ ਬਚਾਉਣ ਦੀ ਕੀਤੀ ਅਪੀਲ 'ਆਪ' ਅਤੇ ਅਕਾਲੀਆਂ ਨੂੰ ਵੋਟ ਪਾਉਣ ਦਾ ਮਤਲਬ ਹੈ, ਭਾਜਪਾ ਨੂੰ ਵੋਟ ਦੇਣਾ : ਅਮਰਿੰਦਰ ਸਿੰਘ ਰਾਜਾ ਵੜਿੰਗ ਐਲਪੀਯੂ ਦੇ ਵਿਦਿਆਰਥੀਆਂ ਨੇ ਸਿੱਖਿਆ ਮੰਤਰਾਲੇ ਦੇ ਰਾਸ਼ਟਰੀ ਰੋਬੋਟਿਕਸ ਅਤੇ ਡਰੋਨ ਮੁਕਾਬਲੇ ਵਿੱਚ 5 ਲੱਖ ਰੁਪਏ ਦੀ ਗ੍ਰਾਂਟ ਜਿੱਤੀ ਪੰਜਾਬ ਕਾਂਗਰਸ ਪ੍ਰਚਾਰ ਕਮੇਟੀ ਨੇ ਰਾਣਾ ਕੰਵਰਪਾਲ ਸਿੰਘ ਦੀ ਅਗਵਾਈ ਹੇਠ ਪ੍ਰੈਸ ਕਾਨਫਰੰਸ ਕੀਤੀ ਜੋਧਾ ਸਿੰਘ ਮਾਨ ਨੇ ਰਾਜਿੰਦਰ ਸਿੰਘ ਨੰਬਰਦਾਰ ਨੂੰ ਕੀਤਾ ਸਨਮਾਨਿਤ ਮੋਹਾਲੀ ਪੁਲਿਸ ਵੱਲੋ ਇੰਟੈਲੀਜੈਸ ਹੈਡਕੁਆਟਰ ਮੋਹਾਲੀ ਤੇ ਹਮਲਾ ਕਰਵਾਉਣ ਵਾਲੇ ਵਿਦੇਸ਼ ਵਿੱਚ ਬੈਠੇ ਅੱਤਵਾਦੀ ਲਖਬੀਰ ਸਿੰਘ ਉੱਰਫ ਲੰਡਾ ਅਤੇ ਜੱਸਲ ਦੇ ਸਾਥੀ 06 ਪਿਸਟਲਾ ਅਤੇ 20 ਜਿੰਦਾ ਕਾਰਤੂਸਾਂ ਸਮੇਤ ਗ੍ਰਿਫਤਾਰ ਭਰੋਸੇ ਦੀ ਤਾਕਤ ਨਾਲ, ਪਟਿਆਲਾ ਦੀ ਬੇਟੀ ਕਰਵਾਏਗੀ ਜ਼ਿਲ੍ਹੇ ਦਾ ਸਰਬਪੱਖੀ ਵਿਕਾਸ: ਪ੍ਰਨੀਤ ਕੌਰ ਮਨੀਪੁਰ ਵਿੱਚ ਔਰਤਾਂ ਦਾ ਨਿਰਾਦਰ ਕਰਨ ਵਾਲੀ ਬੀਜੇਪੀ ਦਾ ਤਖਤਾ ਮੂਧਾ ਮਾਰਨ ਲਈ ਲੋਕ ਕਾਹਲੇ - ਗੁਰਜੀਤ ਔਜਲਾ ਮੁੱਖ ਮੰਤਰੀ ਭਗਵੰਤ ਮਾਨ ਨੇ ਗੁਰਦਾਸਪੁਰ ਤੋਂ 'ਆਪ' ਉਮੀਦਵਾਰ ਸ਼ੈਰੀ ਕਲਸੀ ਲਈ ਕੀਤਾ ਚੋਣ ਪ੍ਰਚਾਰ, ਕਾਦੀਆਂ 'ਚ ਕੀਤੀ ਵਿਸ਼ਾਲ ਜਨਸਭਾ ਰਾਹੁਲ ਗਾਂਧੀ ਤੇ ਅਰਵਿੰਦ ਕੇਜਰੀਵਾਲ ਸਨਾਤਨ ਧਰਮ ਦੇ ਦੁਸ਼ਮਣ : ਡਾ ਸੁਭਾਸ਼ ਸ਼ਰਮਾ ਮੇਅਰ ਚੋਣ ਵਿੱਚ ਲੋਕਤੰਤਰ ਦੀ ਹੱਤਿਆ ਕਰਨ ਵਾਲੇ ਅਤੇ ਕਰਵਾਉਣ ਵਾਲਿਆਂ ਦਾ ਬੀਜੇਪੀ ਕਿਉਂ ਦੇ ਰਹੀ ਹੈ ਸਾਥ : ਡਾ. ਐਸ.ਐਸ. ਆਹਲੂਵਾਲੀਆ ਗੁਰਜੀਤ ਔਜਲਾ ਨੇ ਵਕੀਲਾਂ ਨਾਲ ਕੀਤੀ ਮੁਲਾਕਾਤ ਆਪ ਦੇ ਪਰਿਵਾਰ ’ਚ ਹੋਇਆ ਵਾਧਾ ਡੇਂਗੂ ਤੋਂ ਬਚਾਅ ਲਈ ਸਮਾਜ ਚ ਜਾਗਰੂਕਤਾ ਅਤੇ ਸਹਿਯੋਗ ਜਰੂਰੀ: ਸਿਵਲ ਸਰਜਨ ਬਰਨਾਲਾ ਡਾ. ਹਰਿੰਦਰ ਸ਼ਰਮਾ

 

ਫੰਗਲ ਇਨਫੈਕਸ਼ਨ ਦਾ ਜਲਦੀ ਪਤਾ ਲਗਾਉਣ ਅਤੇ ਇਸ ਦੀ ਮੌਤ ਦਰ ਨੂੰ ਘਟਾਉਣ ਲਈ ਇਸ ਬਾਰੇ ਜਾਣਕਾਰੀ ਦਾ ਪ੍ਰਸਾਰ ਬੇਹੱਦ ਜ਼ਰੂਰੀ- ਗਿਰੀਸ਼ ਦਿਆਲਨ

ਮੂਕੋਰਮਾਈਕੋਸਿਸ ਛੂਤ ਦੀ ਬਿਮਾਰੀ ਨਹੀਂ ਹੈ: ਡਾ. ਅਸ਼ੋਕ ਗੁਪਤਾ

Web Admin

Web Admin

5 Dariya News

ਐਸ.ਏ.ਐਸ. ਨਗਰ , 20 May 2021

ਮੂਕੋਰਮਾਈਕੋਸਿਸ, ਜਿਸ ਨੂੰ ਕਾਲੀ ਫੰਗਸ ਵੀ ਕਿਹਾ ਜਾਂਦਾ ਹੈ, ਬਾਰੇ ਜਾਣਕਾਰੀ ਭਰਪੂਰ ਸੈਸ਼ਨ ਦੇ ਆਯੋਜਨ ਲਈ ਫੋਰਟਿਸ ਹਸਪਤਾਲ ਦੀ ਸ਼ਲਾਘਾ ਕਰਦੇ ਹੋਏ ਅੱਜ ਇਥੇ ਡਿਪਟੀ ਕਮਿਸ਼ਨਰ ਸ੍ਰੀ ਗਿਰੀਸ਼ ਦਿਆਲਨ ਨੇ ਲੋਕਾਂ ਨੂੰ ਫੰਗਲ ਇਨਫੈਕਸ਼ਨ ਬਾਰੇ ਜਾਗਰੂਕ ਕਰਨ ਦੀ ਲੋੜ 'ਤੇ ਜ਼ੋਰ ਦਿੱਤਾ।ਕੋਵਿਡ ਦੇ ਮਰੀਜ਼ਾਂ ਵਿੱਚ ਮਿਉਕੋਰਮਾਈਕੋਸਿਸ ਦਾ ਬਹੁਤ ਵਾਧਾ ਹੋਇਆ ਹੈ। ਇਸ ਲਈ, ਉਹਨਾਂ ਕਿਹਾ ਕਿ ਫੰਗਲ ਇਨਫੈਕਸ਼ਨ ਬਾਰੇ ਛੇਤੀ ਪਤਾ ਲਗਾਉਣਾ, ਰੋਗ ਅਤੇ ਮੌਤ ਦਰ ਨੂੰ ਘਟਾਉਣ ਲਈ ਜਾਣਕਾਰੀ ਦਾ ਪਸਾਰ ਬਹੁਤ ਜ਼ਰੂਰੀ ਹੈ।ਡਿਪਟੀ ਕਮਿਸ਼ਨਰ ਨੇ ਡਾਕਟਰਾਂ ਦੀ ਸਲਾਹ ਦੀ ਪੁਸ਼ਟੀ ਵੀ ਕੀਤੀ ਕਿ ਅਜਿਹੇ ਮਰੀਜ਼ਾਂ ਵਿੱਚ ਬੀਮਾਰੀ ਦਾ ਜਲਦੀ ਪਤਾ ਲਗਾਉਣ ਲਈ ਐਂਡੋਸਕੋਪਿਕ ਜਾਂਚ ਹੋਣੀ ਚਾਹੀਦੀ ਹੈ।ਇਸ ਤੋਂ ਪਹਿਲਾਂ ਡਾ. ਅਸ਼ੋਕ ਕੇ. ਗੁਪਤਾ, ਡਾਇਰੈਕਟਰ ਈ.ਐਨ.ਟੀ., ਫੋਰਟਿਸ ਹਸਪਤਾਲ, ਮੁਹਾਲੀ ਨੇ ਇੱਕ ਸੈਸ਼ਨ ਵਿੱਚ ਬੋਲਦਿਆਂ ਕਿਹਾ ਕਿ ਮੂਕੋਰਮਾਈਕੋਸਿਸ ਛੂਤ ਦੀ ਬਿਮਾਰੀ ਨਹੀਂ ਹੈ। ਇਸਦੀ ਛੇਤੀ ਜਾਂਚ ਮਰੀਜ਼ਾਂ ਵਿੱਚ ਕਾਲੇ ਫੰਗਸ ਨੂੰ ਨਿਯੰਤਰਿਤ ਕਰਨ ਵਿੱਚ ਸਹਾਇਤਾ ਕਰ ਸਕਦਾ ਹੈ।ਡਾ. ਗੁਪਤਾ, ਜੋ ਕਿ ਫੋਰਟਿਸ ਹਸਪਤਾਲ, ਮੁਹਾਲੀ ਵਿਖੇ ਬਹੁਤ ਸਾਰੇ ਮਿਉਕੋਰਮਾਈਕੋਸਿਸ ਮਰੀਜ਼ਾਂ ਦਾ ਇਲਾਜ ਕਰ ਚੁੱਕੇ ਹਨ ਅਤੇ ਇਸ ਤੋਂ ਪਹਿਲਾਂ ਪੀਜੀਆਈ ਦੇ ਈਐਨਟੀ, ਵਿਭਾਗ ਦੇ ਹੈਡ ਰਹਿ ਚੁੱਕੇ ਹਨ, ਨੇ ਦੱਸਿਆ ਕਿ ਮਿਉਕੋਰਮਾਈਕੋਸਿਸ ਇਕ ਹਮਲਾਵਰ, ਫੰਗਲ ਸੰਕਰਮਣ ਹੈ ਜਿਸ ਨੂੰ ਮਿਉਕੋਰਮਾਈਸਿਟਜ਼ ਕਹਿੰਦੇ ਹਨ। ਫੰਗਸ ਸਾਹ ਰਾਹੀਂ ਸਰੀਰ ਵਿਚ ਦਾਖਲ ਹੁੰਦਾ ਹੈ ਅਤੇ ਸਾਈਨਸ, ਆਰਬਿਟ, ਦਿਮਾਗ ਅਤੇ ਫੇਫੜਿਆਂ ਨੂੰ ਪ੍ਰਭਾਵਤ ਕਰਦਾ ਹੈ।

ਡਾ. ਗੁਪਤਾ ਨੇ ਦੱਸਿਆ ਕਿ ਮੂਕੋਰਮਾਈਕੋਸਿਸ ਲਈ, ਉੱਚ ਜੋਖਮ ਸ਼੍ਰੇਣੀ ਵਿੱਚ ਜਿਆਦਾ ਡਾਇਬੀਟਿਸ, ਇਮਿਉਨੋਕੋਮਪ੍ਰੋਮਾਈਜ਼ਡ ਸਟੇਟਸ, ਸਟੀਰੌਆਇਡ ਦੀ ਵੱਧ ਵਰਤੋਂ, ਸਹਿ-ਰੋਗ ਅਤੇ ਆਈਸੀਯੂ ਵਿੱਚ ਲੰਬੇ ਸਮੇਂ ਤੱਕ ਰਹਿਣਾ ਸ਼ਾਮਲ ਹਨ।ਬਿਮਾਰੀ ਦੇ ਲੱਛਣਾਂ ਬਾਰੇ ਵਧੇਰੇ ਜਾਣਕਾਰੀ ਦਿੰਦਿਆਂ ਉਹਨਾਂ ਦੱਸਿਆ ਕਿ ਮਰੀਜ਼ਾਂ ਨੂੰ ਪੈਰੀਓਰਬੀਟਲ ਸੋਜ ਅਤੇ ਦਰਦ, ਚਮੜੀ ਦਾ ਰੰਗ ਕਾਲਾ ਪੈਣਾ, ਚਿਹਰੇ ‘ਤੇ ਸੋਜ ਅਤੇ ਨੇਜਲ ਕੇਵਿਟੀ ਵਿੱਚ ਅਲਟਰੇਸ਼ਨ ਆਦਿ ਹੋ ਸਕਦੇ ਹਨ। ਜੇ ਸਮੇਂ ਸਿਰ ਧਿਆਨ ਨਹੀਂ ਦਿੱਤਾ ਜਾਂਦਾ, ਤਾਂ ਲੱਛਣ ਵੱਧ ਸਕਦੇ ਹਨ ਜਿਵੇਂ ਕਿ ਅੱਖਾਂ ਦੀ ਲਾਲੀ, ਅੱਖਾਂ ਵਿੱਚੋਂ ਪਾਣੀ ਆਉਣਾ, ਦੋਹਰੀ ਨਜ਼ਰ ਅਤੇ ਕੁਝ ਮਾਮਲਿਆਂ ਵਿੱਚ, ਨਜ਼ਰ ਦਾ ਜਾਣਾ ਸ਼ਾਮਲ ਹੈ। ਕੁਝ ਕੇਸਾਂ ਵਿੱਚ ਚਿਹਰੇ ਦਾ ਅਧਰੰਗ ਵੀ ਦੇਖਿਆ ਗਿਆ ਹੈ।ਬਿਮਾਰੀ ਨੂੰ ਰੋਕਣ ਲਈ ਉਪਾਵਾਂ 'ਤੇ ਜ਼ੋਰ ਦਿੰਦਿਆਂ ਉਹਨਾਂ ਕਿਹਾ ਕਿ ਸਮੇਂ ਸਿਰ ਧਿਆਨ ਦੇਣਾ ਅਤੇ ਇਲਾਜ ਕਰਵਾਉਣਾ ਸਮੇਂ ਦੀ ਲੋੜ ਹੈ। ਲੋਕਾਂ ਨੂੰ ਲਾਗ ਤੋਂ ਬਚਣ ਲਈ ਨਿੱਜੀ ਸਵੱਛਤਾ, ਫੇਸ ਮਾਸਕ ਅਤੇ ਫੇਸ ਸ਼ੀਲਡ ਪਹਿਨਣਾ ਯਕੀਨੀ ਬਣਾਉਣਾ ਚਾਹੀਦਾ ਹੈ।ਇਸ ਮੌਕੇ ਸ੍ਰੀ ਅਨਿਲ ਵਿਨਾਇਕ, ਗਰੁੱਪ ਸੀਓਓ ਫੋਰਟਿਸ ਹੈਲਥਕੇਅਰ ਲਿਮਟਿਡ, ਅਸ਼ੀਸ਼ ਭਾਟੀਆ, ਖੇਤਰੀ ਸੀਓਓ, ਫੋਰਟਿਸ ਹੈਲਥਕੇਅਰ ਲਿਮਟਿਡ, ਅਤੇ ਅਭੀਜੀਤ ਸਿੰਘ, ਜ਼ੋਨਲ ਡਾਇਰੈਕਟਰ, ਫੋਰਟਿਸ ਹਸਪਤਾਲ, ਮੁਹਾਲੀ ਅਤੇ ਸੀਨੀਅਰ ਕਲੀਨਿਸ਼ਿਅਨ ਹਾਜ਼ਰ ਸਨ।ਜ਼ਿਕਰਯੋਗ ਹੈ ਕਿ ਐਨਸੀਆਰ, ਹਰਿਆਣਾ ਅਤੇ ਪੰਜਾਬ ਦੇ ਕਈ ਹਿੱਸਿਆਂ ਤੋਂ ਲਗਭਗ 20 ਮਰੀਜ਼ਾਂ ਨੂੰ ਫੋਰਟਿਸ, ਮੁਹਾਲੀ ਵਿਖੇ ਓਪੀਡੀ ਜਾਂ ਐਮਰਜੈਂਸੀ ਸੇਵਾਵਾਂ ਲਈ ਰੈਫਰਲ ਕੀਤਾ ਗਿਆ ਹੈ। ਇਨ੍ਹਾਂ ਵਿੱਚੋਂ ਪੰਜ ਮਰੀਜ਼ਾਂ ਨੂੰ ਤੁਰੰਤ ਸਰਜੀਕਲ ਇਲਾਜ ਦੀ ਲੋੜ ਸੀ।

 

Tags: DC Mohali , Girish Dayalan , Mohali , S.A.S. Nagar , S.A.S. Nagar Mohali , Sahibzada Ajit Singh Nagar , Punjab Fights Corona , Coronavirus , COVID 19 , Novel Coronavirus , Fight Against Corona , Oxygen , #OxygenCylinders , #oxygen , Oxygen Cylinders , SARS-CoV-2 , Oxygen Plants , Oxygen Concentrator , Oxygen supply , Liquid Medical Oxygen

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD