Friday, 05 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਅਧੀਨ ਸੇਵਾਵਾਂ ਚੋਣ ਬੋਰਡ ਦੇ ਮੈਂਬਰ, ਕਾਂਗਰਸੀ ਆਗੂ ਅਤੇ ਪੰਜਾਬੀ ਗਾਇਕ ਬਲਕਾਰ ਸਿੱਧੂ ਆਮ ਆਦਮੀ ਪਾਰਟੀ ਵਿੱਚ ਹੋਏ ਸਾਮਲ

ਬੇਅਦਬੀ ਮਾਮਲੇ 'ਚ ਇਨਸਾਫ ਨਾ ਮਿਲਣ ਕਾਰਨ ਲੱਗਿਆ ਦੁੱਖ: ਬਲਕਾਰ ਸਿੱਧੂ

Web Admin

Web Admin

5 Dariya News

ਚੰਡੀਗੜ੍ਹ , 20 May 2021

Last updated on: May 20, 2021, 00:00 IST

ਅਧੀਨ ਸੇਵਾਵਾਂ ਚੋਣ ਬੋਰਡ ਦੇ ਮੈਂਬਰ, ਕਾਂਗਰਸੀ ਆਗੂ ਅਤੇ ਪੰਜਾਬੀ ਗਾਇਕ ਬਲਕਾਰ ਸਿੱਧੂ ਆਮ ਆਦਮੀ ਪਾਰਟੀ ਵਿੱਚ ਸਾਮਲ ਹੋ ਗਏ ਹਨ। ਅੱਜ ਪਾਰਟੀ ਦੇ ਮੁੱਖ ਦਫਤਰ ਚੰਡੀਗੜ੍ਹ ਵਿਖੇ ਆਮ ਆਦਮੀ ਪਾਰਟੀ ਦੇ ਪੰਜਾਬ ਪ੍ਰਧਾਨ ਅਤੇ ਸੰਸਦ ਮੈਂਬਰ ਭਗਵੰਤ ਮਾਨ ਨੇ ਬਲਕਾਰ ਸਿੱਧੂ ਦਾ ਸਵਾਗਤ ਕੀਤਾ।ਭਗਵੰਤ ਮਾਨ ਨੇ ਕਿਹਾ ਕਿ ਕੋਰੋਨਾ ਮਹਾਮਾਰੀ ਤੋਂ ਪੀੜਤ ਲੋਕਾਂ ਨੂੰ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਹਰ ਤਰ੍ਹਾਂ ਦੀ ਸਹੂਲਤ ਅਤੇ ਇਲਾਜ ਦੇਣ ਲਈ ਦਿਨ ਰਾਤ ਕੰਮ ਕਰ ਰਹੇ ਹਨ। ਕੇਜਰੀਵਾਲ ਸਰਕਾਰ ਵੱਲੋਂ ਦਿੱਲੀ ਵਿੱਚ ਕੀਤੇ ਵਿਕਾਸਮਈ ਕੰਮਾਂ ਅਤੇ ਨੀਤੀਆਂ ਤੋਂ ਪੰਜਾਬ ਦੇ ਲੋਕ ਬਹੁਤ ਪ੍ਰਭਾਵਿਤ ਹੋ ਰਹੇ ਹਨ ਅਤੇ ਉਹ ਵੀ ਚਾਹੁੰਦੇ ਹਨ ਕਿ ਪੰਜਾਬ ਵਿੱਚ ਵੀ ਆਮ ਆਦਮੀ ਪਾਰਟੀ ਦੀ ਸਰਕਾਰ ਬਣਾਈ ਜਾਵੇ। ਇਸ ਲਈ ਆਮ ਆਦਮੀ ਪਾਰਟੀ ਦੇ ਕਾਫਲੇ ਵਿੱਚ ਹਰ ਵਰਗ ਦੇ ਲੋਕ ਸਾਮਲ ਹੋ ਰਹੇ ਹਨ।

ਇਸ ਸਮੇਂ ਗਾਇਕ ਬਲਕਾਰ ਸਿੱਧੂ ਨੇ ਕਿਹਾ ਕਿ ਆਮ ਆਦਮੀ ਪਾਰਟੀ ਹੀ ਉਸ ਦੀ ਮਾਂ ਪਾਰਟੀ ਹੈ। ਬੇਅਦਬੀ ਦੇ ਦੋਸੀਆਂ ਨੂੰ ਸਜਾਵਾਂ ਦੇਣ ਅਤੇ ਪੰਜਾਬ ਨੂੰ ਨਸਾ ਮੁਕਤ ਕਰਨ ਲਈ ਕੈਪਟਨ ਅਮਰਿੰਦਰ ਸਿੰਘ ਵੱਲੋਂ ਸ੍ਰੀ ਗੁੱਟਕਾ ਸਾਹਿਬ ਦੀ ਸਹੁੰ ਖਾਣ ਕਰਕੇ ਉਹ ਕਾਂਗਰਸ ਪਾਰਟੀ ਵੱਲ ਚਲੇ ਗਏ ਸਨ। ਪਰ ਕੈਪਟਨ ਅਮਰਿੰਦਰ ਸਿੰਘ ਵੱਲੋਂ ਬੇਅਦਬੀ ਦੇ ਦੋਸੀਆਂ ਨੂੰ ਸਜਾਵਾਂ ਨਾ ਦੇਣ ਅਤੇ ਨਸਾ ਮਾਫੀਆ ਕਾਇਮ ਰਹਿਣ ਕਾਰਨ ਮਨ ਦੁੱਖੀ ਹੋ ਗਿਆ ਹੈ ਅਤੇ ਉਨ੍ਹਾਂ ਆਮ ਆਦਮੀ ਪਾਰਟੀ ਵਿੱਚ ਸਾਮਲ ਹੋਣ ਦਾ ਫੈਸਲਾ ਕੀਤਾ ਹੈ। ਬਲਕਾਰ ਸਿੱਧੂ ਨੇ ਕਿਹਾ ਕਿ ਉਹ ਪਾਰਟੀ ਵੱਲੋਂ ਦਿੱਤੀ ਹਰ ਜਮਿੇਵਾਰੀ ਨੂੰ ਤਨਦੇਹੀ ਨਾਲ ਨਿਭਾਉਣਗੇ।

 

Tags: Bhagwant Mann , AAP , Aam Aadmi Party , Aam Aadmi Party Punjab , AAP Punjab , Balkar Sidhu

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD