Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਸਾਬਕਾ ਮੰਤਰੀ ਜਥੇਦਾਰ ਇੰਦਰਜੀਤ ਸਿੰਘ ਜ਼ੀਰਾ ਨੂੰ ਵੱਖ-ਵੱਖ ਸ਼ਖਸੀਅਤਾਂ ਵੱਲੋਂ ਸ਼ਰਧਾਂਜਲੀਆਂ ਭੇਂਟ

ਪੰਜਾਬ ਸਰਕਾਰ ਵੱਲੋਂ ਜਥੇਦਾਰ ਦੀ ਯਾਦ ਵਿਚ ਮੱਖੂ ਵਿਖੇ ਸਥਾਪਿਤ ਕੀਤੀ ਜਾਵੇਗੀ ਆਈ. ਟੀ.ਆਈ.

Web Admin

Web Admin

5 Dariya News

ਫਿਰੋਜ਼ਪੁਰ/ਜ਼ੀਰਾ , 21 May 2021

Last updated on: May 21, 2021, 00:00 IST

ਵਿਧਾਨ ਸਭਾ  ਹਲਕਾ ਜ਼ੀਰਾ ਦੇ ਵਿਧਾਇਕ ਕੁਲਬੀਰ ਸਿੰਘ ਜ਼ੀਰਾ ਦੇ ਪਿਤਾ ਸਾਬਕਾ ਮੰਤਰੀ ਜਥੇਦਾਰ ਇੰਦਰਜੀਤ ਸਿੰਘ ਜ਼ੀਰਾ ਦੇ ਨਮਿੱਤ ਪਾਠ ਦਾ ਭੋਗ ਅਤੇ ਸ਼ਰਧਾਂਜਲੀ ਸਮਾਗਮ ਗੁਰਦੁਆਰਾ ਜ਼ਾਹਰਾ ਪੀਰ ਡੇਰਾ ਸੰਤ ਬਾਬਾ ਨਾਹਰ ਸਿੰਘ ਸਨੇਰਾਂ ਵਾਲੇ ਫ਼ਰੀਦਕੋਟ ਰੋਡ  ਜ਼ੀਰਾ ਵਿਖੇ ਹੋਇਆ। ਇਸ ਦੌਰਾਨ ਦੌਰਾਨ ਪੰਜਾਬ ਭਰ ਦੇ ਸਿਆਸੀ,  ਧਾਰਮਿਕ ਅਤੇ ਪ੍ਰਸ਼ਾਸਨਿਕ ਸ਼ਖਸੀਅਤਾਂ ਤੋਂ ਇਲਾਵਾ ਰਿਸ਼ਤੇਦਾਰਾਂ ਨੇ  ਸਾਬਕਾ ਮੰਤਰੀ ਜਥੇਦਾਰ ਇੰਦਰਜੀਤ ਸਿੰਘ ਜ਼ੀਰਾ ਨੂੰ ਸ਼ਰਧਾਂਜਲੀਆਂ ਭੇਟ ਕੀਤੀਆਂ। ਇਸ ਮੌਕੇ ਸ਼ਰਧਾ ਦੇ ਫੁੱਲ ਭੇਟ ਕਰਦਿਆਂ  ਪੰਜਾਬ ਸਰਕਾਰ ਦੇ ਮੰਤਰੀ ਅਤੇ ਹੋਰ ਆਗੂਆਂ ਨੇ ਕਿਹਾ ਕਿ ਪਾਰਟੀ ਨੂੰ ਜਥੇਦਾਰ ਜ਼ੀਰਾ ਵਰਗੇ ਦੂਰਅੰਦੇਸ਼ੀ ਆਗੂ ਨਿਧੜਕ ਜਰਨੈਲ ਤਜਰਬੇਕਾਰ ਸ਼ਖ਼ਸੀਅਤ ਦੀ ਘਾਟ ਹਮੇਸ਼ਾਂ ਰੜਕਦੀ ਰਹੇਗੀ।  ਉਨ੍ਹਾਂ ਕਿਹਾ ਕਿ  ਅੱਤਵਾਦ ਦੇ ਕਾਲੇ ਦੌਰ ਦੌਰਾਨ ਵੀ ਲੋਕਾਂ ਅੱਗੇ ਢਾਲ ਬਣ ਕੇ ਖੜਨ ਵਾਲੇ ਇੰਦਰਜੀਤ ਸਿੰਘ ਜ਼ੀਰਾ ਨੇ ਅਨੇਕਾਂ ਘਰਾਂ ਦੇ ਚਿਰਾਗ਼ ਬੁਝਣ ਤੋਂ ਬਚਾਏ  ਅਤੇ ਪਿੰਡ ਦੀ ਪੰਚਾਇਤ ਤੋਂ ਕੈਬਨਿਟ ਤਕ ਦਾ ਸਫ਼ਰ ਤੈਅ ਕਰਕੇ ਆਪਣੀ ਕਾਬਲੀਅਤ ਦਾ ਲੋਹਾ ਮਨਵਾਇਆ।   ਇਸ ਦੌਰਾਨ ਆਈ ਸੰਗਤ ਦਾ ਧੰਨਵਾਦ ਕਰਦਿਆਂ ਜਥੇਦਾਰ ਇੰਦਰਜੀਤ ਸਿੰਘ ਦੇ ਪੁੱਤਰ ਵਿਧਾਇਕ ਕੁਲਬੀਰ ਸਿੰਘ ਨੇ ਕਿਹਾ ਕਿ ਉਹ ਆਪਣੇ   ਪਿਤਾ ਦੇ ਅਧੂਰੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਪ੍ਰਣ ਲੈਂਦੇ ਹਨ ਅੰਤ ਵਿਚ ਉਨ੍ਹਾਂ ਸਮਰਥਕਾਂ ਤੋਂ ਇਸੇ ਤਰ੍ਹਾਂ ਪਿਆਰ ਅਤੇ ਅਸ਼ੀਰਵਾਦ ਬਣਾਏ ਰੱਖਣ ਦੀ ਅਪੀਲ ਵੀ ਕੀਤੀ।ਇਸ ਮੌਕੇ ਜ਼ੀਰਾ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਅਤੇ ਜਥੇਦਾਰ ਇੰਦਰਜੀਤ ਸਿੰਘ ਜ਼ੀਰਾ ਨੂੰ ਸ਼ਰਧਾਂਜਲੀ ਭੇਟ ਕਰਨ ਵਾਲਿਆਂ ਵਿਚ ਪੰਜਾਬ ਸਰਕਾਰ ਵੱਲੋਂ  ਕੈਬਨਿਟ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ, ਸਾਧੂ ਸਿੰਘ ਧਰਮਸੋਤ,  ਜਸਬੀਰ ਸਿੰਘ ਗਿੱਲ ਡਿੰਪਾ ਐੱਮਪੀ ,ਵਿਜੈ ਇੰਦਰ ਸਿੰਗਲਾ ਸਿੱਖਿਆ  ਮੰਤਰੀ, ਰਾਜ ਕੁਮਾਰ ਵੇਰਕਾ, ਸ਼ੇਰ ਸਿੰਘ ਘੁਬਾਇਆ ਸਾਬਕਾ, ਐਮ ਪੀ ਪ੍ਰੇਮ ਸਿੰਘ ਚੰਦੂਮਾਜਰਾ, ਸਾਬਕਾ ਐਮ ਪੀ  ਪਰਮਿੰਦਰ ਸਿੰਘ, ਵਿਧਾਇਕ ਪਰਮਿੰਦਰ ਸਿੰਘ ਪਿੰਕੀ, ਡਿਪਟੀ ਕਮਿਸ਼ਨਰ ਸ. ਗੁਰਪਾਲ ਸਿੰਘ ਚਾਹਲ, ਐਸ.ਡੀ.ਐਮ. ਸ. ਰਣਜੀਤ ਸਿੰਘ, ਪ੍ਰੀਤਮ ਸਿੰਘ ਕੋਟਭਾਈ, ਫਤਹਿਜੰਗ ਸਿੰਘ ਬਾਜਵਾ, ਬਰਿੰਦਰਮੀਤ ਸਿੰਘ ਪਾਹਡ਼ਾ, ਬਲਵਿੰਦਰ ਸਿੰਘ ਲਾਡੀ,  ਸੁਖਜੀਤ ਸਿੰਘ ਕਾਕਾ ਲੋਹਗਡ਼੍ਹ, ਅਮਰੀਕ ਸਿੰਘ ਸਮਰਾਲਾ, ਨੁਸਰਤ ਅਲੀ ਖਾਨ ਸਾਬਕਾ ਕੈਬਨਿਟ ਮੰਤਰੀ, ਗੁਰਚਰਨ ਸਿੰਘ ਨਾਹਰ ਜ਼ਿਲਾ ਪ੍ਰਧਾਨ  ਕਾਂਗਰਸ ਕਮੇਟੀ  ,ਵਿਧਾਇਕ ਪਰਮਿੰਦਰ ਸਿੰਘ ਢੀਂਡਸਾ, ਸਤਿਕਾਰ ਕੌਰ ਗਹਿਰੀ, ਦਰਸ਼ਨ ਸਿੰਘ ਬਰਾੜ ਬਾਘਾਪੁਰਾਣਾ,  ਅਮਰਿੰਦਰ ਸਿੰਘ ਰਾਜਾ ਵੜਿੰਗ,  ਗੁਰਨੈਬ ਸਿੰਘ ਬਰਾੜ ਸਾਬਕਾ ਐਮਐਲਏ, ਅਵਤਾਰ ਸਿੰਘ ਜ਼ੀਰਾ ਸਾਬਕਾ ਚੇਅਰਮੈਨ ਸਹਿਕਾਰੀ ਬੈਂਕ ਪੰਜਾਬ ਆਦਿ ਹਾਜ਼ਰ ਸਨ। 

 

Tags: Obituary , Ferozpur

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD