Wednesday, 22 July 2026

 

 

ਖ਼ਾਸ ਖਬਰਾਂ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ

 

ਕਰੋਨਾ ਮੁਕਤ ਪਿੰਡ ਮੁਹਿੰਮ ਨੂੰ ਮਿਲ ਰਿਹੈ ਭਰਵਾਂ ਹੁੰਗਾਰਾ : ਬੀ.ਸ੍ਰੀਨਿਵਾਸਨ

ਕਿਹਾ, ਜ਼ਿਲੇ ਵਿੱਚ ਬੈੱਡਾਂ ਅਤੇ ਆਕਸੀਜਨ ਦੀ ਨਹੀਂ ਹੈ ਕੋਈ ਸਮੱਸਿਆ

B Srinivasan, Bathinda, Punjab Fights Corona, Coronavirus, COVID 19, Novel Coronavirus, Fight Against Corona, Covaxin, Covishield, Covid-19 Vaccine, Oxygen, Oxygen Cylinders, SARS-CoV-2, Sputnik V, Oxygen Plants, Pfizer, Astra Zeneca, Oxygen Concentrator, Remdesivir, Covifor, Oxygen supply, Liquid Medical Oxygen

Web Admin

Web Admin

5 Dariya News

ਬਠਿੰਡਾ , 21 May 2021

Last updated on: May 21, 2021, 00:00 IST

ਸੂਬਾ ਸਰਕਾਰ ਵੱਲੋਂ ਕਰੋਨਾ ਮਹਾਂਮਾਰੀ ਦੇ ਪ੍ਰਕੋਪ ਨਾਲ ਨਜਿੱਠਣ ਅਤੇ ਇਸ ਨੂੰ ਫੈਲਣ ਤੋਂ ਰੋਕਣ ਦੇ ਮੱਦੇਨਜ਼ਰ ਸ਼ੁਰੂ ਕੀਤੀ ਗਈ ਕਰੋਨਾ ਮੁਕਤ ਪਿੰਡ ਮੁਹਿੰਮ ਨੂੰ ਜ਼ਿਲੇ ਦੇ ਪਿੰਡਾਂ ਵਿੱਚ ਭਰਵਾਂ ਹੁੰਗਾਰਾ ਮਿਲ ਰਿਹਾ ਹੈ। ਇਸ ਨਾਲ ਜਿੱਥੇ ਪਿੰਡਾਂ ਵਿੱਚ ਕਰੋਨਾ ਟੈਸਟਿੰਗ ਦੀ ਗਿਣਤੀ ਵਧੀ ਹੈ, ਉੱਥੇ ਹੀ ਮੌਤ ਦਰ ਵਿੱਚ ਗਿਰਾਵਟ ਆਈ ਹੈ। ਇਹ ਜਾਣਕਾਰੀ ਜ਼ਿਲੇ ਦੇ ਡਿਪਟੀ ਕਮਿਸ਼ਨਰ ਸ੍ਰੀ ਬੀ.ਸ੍ਰੀਨਿਵਾਸਨ ਨੇ ਜ਼ਿਲੇ ਦੇ ਉੱਚ ਅਧਿਕਾਰੀਆਂ ਨਾਲ ਕੀਤੀ ਗਈ ਰੀਵਿਊ ਮੀਟਿੰਗ ਦੌਰਾਨ ਦਿੱਤੀ। ਰੋਜ਼ਾਨਾ ਕੀਤੀ ਜਾ ਰਹੀ ਇਸ ਮੀਟਿੰਗ ਦੌਰਾਨ ਉਨਾਂ ਜ਼ਿਲੇ ਵਿੱਚ ਕੋਵਿਡ ਨਾਲ ਸਬੰਧਤ ਅਤੇ ਇਸ ਭਿਆਨਕ ਮਹਾਂਮਾਰੀ ਨੂੰ ਰੋਕਣ ਲਈ ਕੀਤੀਆਂ ਜਾਣ ਵਾਲੀਆਂ ਸਮੂਹ ਗਤੀਵਿਧੀਆਂ ਦੀ ਬਾਰੀਕੀ ਨਾਲ ਸਮੀਖਿਆ ਕੀਤੀ। ਇਸ ਮੌਕੇ ਉਨਾਂ ਕੋਵਿਡ ਮੁਕਤ ਪਿੰਡ ਮੁਹਿੰਮ ਤਹਿਤ ਜ਼ਿਲੇ ਦੇ ਵੱਧ ਕਰੋਨਾ ਪ੍ਰਭਾਵਿਤ ਪਿੰਡਾਂ ਵਿੱਚ ਪਹਿਲ ਦੇ ਆਧਾਰ 'ਤੇ ਟੈਸਟਿੰਗ ਕਰਨ ਦੇ ਆਦੇਸ਼ ਦਿੱਤੇ।ਜ਼ਿਲੇ ਵਿੱਚ ਕਰੋਨਾ ਮਰੀਜ਼ਾਂ ਦੇ ਇਲਾਜ ਲਈ ਵੱਖ-ਵੱਖ ਹਸਪਤਾਲਾਂ ਵਿੱਚ ਸਥਾਪਿਤ ਕੀਤੇ ਗਏ ਲੈਵਲ 2 ਤੇ ਲੈਵਲ 3 ਦੀ ਸਮਰੱਥਾ ਵਾਲੇ ਬੈੱਡਾਂ ਦੀ ਸਥਿਤੀ ਦਾ ਜਾਇਜਾ ਲੈਂਦਿਆਂ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਮੌਜੂਦਾ ਸਮੇਂ ਜ਼ਿਲੇ ਵਿੱਚ ਬੈੱਡਾਂ ਅਤੇ ਆਕਸੀਜਨ ਦੀ ਕੋਈ ਸਮੱਸਿਆ ਨਹੀਂ ਹੈ।  ਇਸ ਦੌਰਾਨ ਉਨਾਂ ਪੇਂਡੂ ਖੇਤਰ ਵਿੱਚ ਇਸ ਮਹਾਂਮਾਰੀ ਦੇ ਵੱਧ ਰਹੇ ਮਾਮਲਿਆਂ ਨਾਲ ਨਜਿੱਠਣ ਲਈ ਅਧਿਕਾਰੀਆਂ ਨੂੰ ਪਿੰਡਾਂ ਵਿੱਚ ਲਗਾਏ ਜਾ ਰਹੇ ਕੈਂਪਾਂ ਵਿੱਚ ਹੋਰ ਤੇਜੀ ਲਿਆਉਣ ਲਈ ਹਦਾਇਤ ਕੀਤੀ।

ਇਸ ਦੌਰਾਨ ਡਿਪਟੀ ਕਮਿਸ਼ਨਰ ਨੇ ਸਿਹਤ ਵਿਭਾਗ ਦੇ ਸਬੰਧਿਤ ਅਧਿਕਾਰੀਆਂ ਨੂੰ ਆਦੇਸ਼ ਦਿੰਦਿਆਂ ਕਿਹਾ ਕਿ ਸ਼ਹਿਰੀ ਖੇਤਰ ਦੇ ਨਾਲ-ਨਾਲ ਪਿੰਡਾਂ ਵਿਚ ਵੀ ਵੱਡੀ ਪੱਧਰ 'ਤੇ ਕਰੋਨਾ ਟੈਸਟਿੰਗ ਕੀਤੀ ਜਾਵੇ। ਉਨਾਂ ਅਧਿਕਾਰੀਆਂ ਨੂੰ ਇਹ ਵੀ ਖਾਸ ਹਦਾਇਤ ਕੀਤੀ ਕਿ ਪਿੰਡਾਂ ਦੇ ਲੋਕਾਂ ਨੂੰ ਇਸ ਮਹਾਂਮਾਰੀ ਤੋਂ ਬਚਾਉਣ ਲਈ ਵੱਧ ਤੋਂ ਵੱਧ ਜਾਗਰੂਕ ਕੀਤਾ ਜਾਵੇ।ਡਿਪਟੀ ਕਮਿਸ਼ਨਰ ਨੇ ਅਧਿਕਾਰੀਆਂ ਨੂੰ ਕਿਹਾ ਕਿ ਪਿੰਡ ਵਾਸੀਆਂ ਨੂੰ ਇਹ ਦੱਸਿਆ ਜਾਵੇ ਕਿ ਉਹ ਕਰੋਨਾ ਮਹਾਂਮਾਰੀ ਤੋਂ ਬਚਾਅ ਲਈ ਸਰਕਾਰ ਵੱਲੋਂ ਜਾਰੀ ਹਦਾਇਤਾਂ ਦੀ ਪਾਲਣਾ ਕਰਨ। ਜੇਕਰ ਉਨਾਂ ਨੂੰ ਖੰਘ, ਬੁਖਾਰ, ਜੁਕਾਮ ਆਦਿ ਲੱਛਣ ਦਿਖਾਈ ਦੇਣ ਤਾਂ ਉਹ ਤੁਰੰਤ ਆਪਣੇ ਟੈਸਟ ਕਰਵਾਉਣ। ਉਹ ਪਿੰਡ ਵਾਸੀਆਂ ਨੂੰ ਇਹ ਵੀ ਜਾਣੂ ਕਰਵਾਉਣ ਕਿ ਜੇਕਰ ਕੋਈ ਵਿਅਕਤੀ ਕਰੋਨਾ ਪਾਜੀਟਿਵ ਆਉਂਦਾ ਹੈ ਤਾਂ ਉਸਨੂੰ ਘਬਰਾਉਣ ਦੀ ਨਹੀਂ ਸਗੋਂ ਹੌਂਸਲੇ ਨਾਲ ਇਲਾਜ ਦੀ ਜ਼ਰੂਰਤ ਹੈ। ਇਸ ਨਾਲ ਜਿੱਥੇ ਉਹ ਮੁੱਢਲੇ ਪੜਾਅ 'ਤੇ ਹੀ ਇਸ ਬਿਮਾਰੀ ਤੇ ਕਾਬੂ ਪਾ ਸਕਦੇ ਹਨ, ਉੱਥੇ ਆਪਣੇ ਪਰਿਵਾਰ ਤੇ ਸਮਾਜ ਨੂੰ ਵੀ ਇਸ ਭਿਆਨਕ ਬਿਮਾਰੀ ਤੋਂ ਬਚਾਅ ਸਕਣਗੇ।ਇਸ ਮੌਕੇ ਸਿਖਲਾਈ ਅਧੀਨ ਆਈ.ਏ.ਐਸ. ਅਧਿਕਾਰੀ ਸ਼੍ਰੀ ਨਿਕਾਸ ਕੁਮਾਰ, ਵਧੀਕ ਡਿਪਟੀ ਕਮਿਸ਼ਨਰ ਸ਼੍ਰੀ ਰਾਜਦੀਪ ਸਿੰਘ ਬਰਾੜ, ਸਿਵਲ ਸਰਜਨ ਡਾ. ਤੇਜਵੰਤ ਸਿੰਘ ਢਿੱਲੋਂ, ਸਹਾਇਕ ਕਮਿਸ਼ਨਰ ਸ੍ਰੀ ਗੁਰਬੀਰ ਸਿੰਘ ਕੋਹਲੀ, ਸ੍ਰੀ ਬਬਨਦੀਪ ਸਿੰਘ ਵਾਲੀਆ, ਡਾ. ਯਾਦਵਿੰਦਰ ਸਿੰਘ, ਕਰੋਨਾ ਸੈੱਲ ਦੇ ਜ਼ਿਲਾ ਇੰਚਾਰਜ ਸ਼੍ਰੀ ਮਨਪ੍ਰੀਤ ਸਿੰਘ ਅਰਸ਼ੀ ਅਤੇ ਡਾਟਾ ਸੈੱਲ ਦੇ ਇੰਚਾਰਜ ਸ੍ਰੀ ਨਵੀਨ ਗਡਵਾਲ ਤੋਂ ਇਲਾਵਾ ਹੋਰ ਵੱਖ-ਵੱਖ ਕਰੋਨਾ ਸੈੱਲਾਂ ਦੇ ਇੰਚਾਰਜ ਵਿਸ਼ੇਸ਼ ਤੌਰ 'ਤੇ ਹਾਜ਼ਰ ਸਨ।  

 

Tags: B Srinivasan , Bathinda , Punjab Fights Corona , Coronavirus , COVID 19 , Novel Coronavirus , Fight Against Corona , Covaxin , Covishield , Covid-19 Vaccine , Oxygen , Oxygen Cylinders , SARS-CoV-2 , Sputnik V , Oxygen Plants , Pfizer , Astra Zeneca , Oxygen Concentrator , Remdesivir , Covifor , Oxygen supply , Liquid Medical Oxygen

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD