Wednesday, 22 July 2026

 

 

ਖ਼ਾਸ ਖਬਰਾਂ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ

 

ਡੀ ਸੀ ਵਲੋਂ ਕੋਰੋਨਾ ਮੁਕਤ ਪਿੰਡ ਅਭਿਆਨ ਤਹਿਤ ਸੈਕਟਰ ਅਫਸਰਾਂ, ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ

ਕਰੋਨਾ ਦੀ ਰੋਕਥਾਮ ਲਈ ਪਿੰਡਾਂ ਵਿੱਚ ਕਮੇਟੀਆਂ ਗਠਿਤ ਕਰਨ, ਟੀਕਾਕਰਨ ਤੇ ਟੈਸਟਿੰਗ ਸੰਬੰਧੀ ਜਾਗਰੂਕਤਾ ਮੁਹਿੰਮ ਚਲਾਉਣ ਦੇ ਆਦੇਸ਼

 Vimal Kumar Setia, Punjab Fights Corona, Coronavirus, COVID 19, Novel Coronavirus, Fight Against Corona, Covaxin, Covishield, Covid-19 Vaccine, Oxygen, #OxygenCylinders, #oxygen, Oxygen Cylinders, SARS-CoV-2, Sputnik V, Oxygen Plants, Pfizer, Astra Zeneca, Oxygen Concentrator, Remdesivir, Covifor, Oxygen supply, Liquid Medical Oxygen

Web Admin

Web Admin

5 Dariya News

ਫ਼ਰੀਦਕੋਟ , 21 May 2021

Last updated on: May 21, 2021, 00:00 IST

ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਪੇਂਡੂ ਖੇਤਰਾਂ ਵਿੱਚੋਂ ਕਰੋਨਾ ਦੇ ਖ਼ਾਤਮੇ ਲਈ ਚਲਾਏ ਗਏ ਕਰੋਨਾ ਮੁਕਤ ਪਿੰਡ ਅਭਿਆਨ ਦੀ ਸਫਲਤਾ ਲਈ ਡਿਪਟੀ ਕਮਿਸ਼ਨਰ  ਸ੍ਰੀ ਵਿਮਲ ਕੁਮਾਰ ਸੇਤੀਆ ਨੇ ਜ਼ਿਲ੍ਹਾ ਕੋਵਿਡ ਮੈਨੇਜਮੈਂਟ ਅਧੀਨ ਸਮੁੱਚੇ ਜ਼ਿਲ੍ਹੇ ਦੇ ਪੇਂਡੂ ਖੇਤਰਾਂ ਲਈ ਬਣਾਈਆਂ  27 ਟੀਮਾਂ ਦੇ ਇੰਚਾਰਜ, ਸੈਕਟਰ ਅਫ਼ਸਰਾਂ ਕਮ ਸੈਕਟਰ ਮੈਜਿਸਟਰੇਟਾਂ ਤੋਂ ਇਲਾਵਾ  ਸਿਹਤ ਵਿਭਾਗ, ਖ਼ੁਰਾਕ ਤੇ ਸਿਵਲ ਸਪਲਾਈ,  ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਸਮੇਤ ਵੱਖ ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਅਤੇ ਉਨ੍ਹਾਂ ਨੂੰ ਆਦੇਸ਼ ਦਿੱਤੇ ਕਿ ਪੇਂਡੂ ਖੇਤਰਾਂ ਵਿਚ  ਕਰੋਨਾ ਦੀ ਤੀਜੀ ਲਹਿਰ ਨੂੰ ਰੋਕਣ ਲਈ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਸਖਤ ਕਦਮ ਚੁੱਕੇ ਜਾਣ।ਡਿਪਟੀ ਕਮਿਸ਼ਨਰ ਵਿਮਲ ਕੁਮਾਰ ਸੇਤੀਆ ਨੇ ਕਿਹਾ ਕਿ ਉਪ ਮੰਡਲ ਪੱਧਰ ਤੇ ਉਪਰੋਕਤ  ਟੀਮਾਂ ਦੀ ਨਿਗਰਾਨੀ ਐੱਸ.ਡੀ.ਐੱਮ ਕਰਨਗੇ ਜਦਕਿ ਉਨ੍ਹਾਂ ਦੇ ਨਾਲ ਐੱਸ.ਐੱਮ.ਓ, ਬੀ.ਡੀ.ਪੀ.ਓ, ਡੀ.ਐੱਸ.ਪੀ, ਸੀ.ਡੀ.ਪੀ.ਓ, ਬੀ.ਪੀ.ਈ.ਓ ਅਤੇ ਜੀ.ਓ.ਜੀ ਦੇ ਸਬ ਡਿਵੀਜ਼ਨ ਪੱਧਰ ਦੇ ਹੈੱਡ ਸ਼ਾਮਲ  ਹੋਣਗੇ। ਉਨ੍ਹਾਂ ਕਿਹਾ ਕਿ ਅੱਗੇ ਇਸੇ ਤਰ੍ਹਾਂ ਸੈਕਟਰ ਅਫਸਰ ਆਪਣੇ ਅਧੀਨ ਆਉਂਦੇ ਪਿੰਡਾਂ ਵਿਚ ਸਰਪੰਚਾਂ, ਨੰਬਰਦਾਰਾਂ, ਪੰਚਾਇਤ ਮੈਂਬਰਾਂ, ਯੂਥ ਕਲੱਬਾਂ ਦੇ ਨੁਮਾਇੰਦਿਆਂ, ਆਂਗਨਵਾੜੀ ਵਰਕਰਾਂ ਬੀ  ਐੱਲ ਓ, ਪੰਚਾਇਤ ਸਕੱਤਰਾਂ, ਰਾਸ਼ਨ ਡਿਪੂ ਹੋਲਡਰਾਂ ਆਦਿ ਨੂੰ ਲੋੜ ਅਨੁਸਾਰ ਸ਼ਾਮਲ ਕਰਨਗੇ ਤੇ ਇਸ ਵਿੱਚ ਪੰਚਾਇਤਾਂ ਨਾਲ ਸਬੰਧਤ ਖੁਸ਼ਹਾਲੀ ਦੇ ਰਾਖੇ (ਜੀ.ਓ.ਜੀ) ਵੀ ਸ਼ਾਮਲ ਹੋਣਗੇ। ਉਨ੍ਹਾਂ ਸੈਕਟਰ  ਅਫ਼ਸਰ ਨੂੰ ਆਦੇਸ਼ ਦਿੱਤੇ ਕਿ ਹਰੇਕ ਪਿੰਡ ਦਾ ਵੱਟਸਐਪ ਗਰੁੱਪ ਬਣਾ ਕੇ ਉਸ ਵਿੱਚ ਸਰਕਾਰ ਦੀਆਂ ਕਰੋਨਾ ਪ੍ਰਤੀ ਜਾਗਰੂਕ ਕਰਨ ਦੀਆਂ ਹਦਾਇਤਾਂ, ਸਾਵਧਾਨੀਆਂ, ਟੀਕਾਕਰਨ, ਟੈਸਟਿੰਗ, ਟਰੈਕਿੰਗ ਆਦਿ ਸਬੰਧੀ ਹਰੇਕ ਜਾਣਕਾਰੀ ਸਾਂਝੀ ਕੀਤੀ ਜਾਵੇ ਅਤੇ ਪੰਚਾਇਤਾਂ ਨੂੰ ਵੱਧ ਤੋਂ ਵੱਧ  ਉਤਸ਼ਾਹਿਤ ਕੀਤਾ ਜਾਵੇ ਕਿ ਉਹ ਆਪਣੇ ਪਿੰਡਾਂ ਵਿੱਚ ਹਰੇਕ ਪਰਿਵਾਰ ਦੀ ਟੈਸਟਿੰਗ, ਟੀਕਾਕਰਣ ਲਾਜ਼ਮੀ ਕਰੇ ਤੇ ਇਕਾਂਤਵਾਸ ਹੋਏ ਲੋਕਾਂ ਦੇ ਇਲਾਜ, ਰਾਸ਼ਨ ਦੀ ਸਪਲਾਈ ਆਦਿ ਦਾ  ਵੀ  ਵਿਸ਼ੇਸ਼ ਖਿਆਲ ਰੱਖਿਆ ਜਾਵੇ। ਉਨ੍ਹਾਂ ਹਦਾਇਤ ਕੀਤੀ ਕਿ ਸੈਕਟਰ ਅਫਸਰ ਉਨ੍ਹਾਂ ਨੂੰ ਆਪਣੇ ਅਧਿਕਾਰਤ ਖੇਤਰਾਂ ਵਿਚਲੇ ਪਿੰਡਾਂ ਦੀ ਟੈਸਟਿੰਗ, ਟੀਕਾਕਰਨ ਤੇ ਜਾਗਰੂਕਤਾ ਮੁਹਿੰਮ ਬਾਰੇ ਰੋਜ਼ਾਨਾ ਜਾਣਕਾਰੀ ਦੇਣਗੇ।  ਉਨ੍ਹਾਂ ਕਿਹਾ ਕਿ ਜੇਕਰ ਅਸੀਂ ਸਮੇਂ ਸਿਰ ਇਸ ਮੁਹਿੰਮ ਨੂੰ ਲਾਗੂ ਕਰਨ ਵਿੱਚ ਕਾਮਯਾਬ ਨਹੀਂ ਹੋਏ ਤਾਂ ਕਰੋਨਾ ਦੀ ਤੀਜੀ ਲਹਿਰ ਸਾਡੇ ਲਈ ਬਹੁਤ ਖਤਰਨਾਕ ਹੋ ਸਕਦੀ ਹੈ।  ਡਿਪਟੀ ਕਮਿਸ਼ਨਰ ਨੇ ਸਮੂਹ ਵਿਭਾਗਾਂ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਕਰੋਨਾ ਦੇ ਖ਼ਾਤਮੇ ਲਈ ਟੀਮ ਵਜੋਂ ਕੰਮ ਕਰਨ ਅਤੇ ਇਸ ਤੇ ਜਿੱਤ ਪ੍ਰਾਪਤ ਕਰਨ ਲਈ ਪਿੰਡਾਂ ਦੀਆਂ ਪੰਚਾਇਤਾਂ ਤੇ ਪਿੰਡ ਵਾਸੀਆਂ ਦਾ ਪੂਰਨ ਸਹਿਯੋਗ ਲਿਆ ਜਾਵੇ।ਉਨ੍ਹਾਂ ਕਿਹਾ ਕਿ ਪੰਚਾਇਤਾਂ ਰਾਹੀਂ ਲੋਕਾਂ ਵਿੱਚ ਇਸ ਗੱਲ ਦਾ ਪੂਰਾ ਸਾਕਾਰਾਤਮਕ ਪ੍ਰਚਾਰ ਕੀਤਾ ਜਾਵੇ ਕਿ ਕਰੋਨਾ ਦਾ ਟੀਕਾ ਸਿਹਤ ਲਈ ਪੂਰੀ ਤਰ੍ਹਾਂ ਸੁਰੱਖਿਅਤ ਹੈ ਅਤੇ ਇਸ ਦਾ  ਸਰੀਰ ਤੇ ਕੋਈ ਬੁਰਾ ਪ੍ਰਭਾਵ ਨਹੀਂ ਪੈਂਦਾ।ਇਸ ਮੀਟਿੰਗ ਵਿਚ ਸਿਵਲ ਸਰਜਨ ਡਾ. ਸੰਜੇ ਕਪੂਰ, ਡਾ.ਮਨਦੀਪ ਕੌਰ, ਸਹਾਇਕ ਸਿਵਲ ਸਰਜਨ, ਡਾ ਹਰਜੋਤ ਕੌਰ, ਡਾ.ਮੇਘਾ ਪ੍ਰਕਾਸ਼,ਡੀ.ਐਫ.ਐਸ.ਸੀ ਜਸਜੀਤ ਕੌਰ,ਜ਼ਿਲ੍ਹਾ ਮਾਲ ਅਫਸਰ ਸ.ਸੁਖਰਾਜ ਸਿੰਘ ਢਿੱਲੋ,ਪ੍ਰਾਜੈਕਟ ਡਾਇਰੈਕਟਰ ਆਤਮਾ ਡਾ.ਅਮਨਦੀਪ ਕੇਸ਼ਵ, ਕਾਰਜ ਸਾਧਕ ਅਫਸਰ ਫਰੀਦਕੋਟ ਸ੍ਰੀ ਅਮ੍ਰਿਤ ਲਾਲ,  ਕਾਰਜ ਸਾਧਕ ਅਫਸਰ ਕੋਟਕਪੂਰਾ ਸ੍ਰੀ ਬਲਵਿੰਦਰ ਸਿੰਘ, ਕਾਰਜ ਸਾਧਕ ਅਫਸਰ ਜੈਤੋ ਗੁਰਦਾਸ ਸਿੰਘ,ਜੇ.ਈ ਵਾਟਰ ਸਪਲਾਈ ਐਂਡ ਸੈਨੀਟੇਸ਼ਨ ਗੁਰਪ੍ਰੀਤ ਸਿੰਘ,ਅਤੇ ਏ.ਐਮ.ਈ ਸ੍ਰੀ ਰਾਕੇਸ਼ ਕੰਬੋਜ ਸਮੇਤ ਹੋਰ ਅਧਿਕਾਰੀ ਵੀ ਹਾਜ਼ਰ ਸਨ।

 

Tags: Vimal Kumar Setia , Punjab Fights Corona , Coronavirus , COVID 19 , Novel Coronavirus , Fight Against Corona , Covaxin , Covishield , Covid-19 Vaccine , Oxygen , #OxygenCylinders , #oxygen , Oxygen Cylinders , SARS-CoV-2 , Sputnik V , Oxygen Plants , Pfizer , Astra Zeneca , Oxygen Concentrator , Remdesivir , Covifor , Oxygen supply , Liquid Medical Oxygen

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD