Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਮਿਸ਼ਨ ਫਤਿਹ 2.0 ਨੂੰ ਪਿੰਡਾਂ ‘ਚ ਸੁਚਾਰੂ ਢੰਗ ਨਾਲ ਲਾਗੂ ਕੀਤਾ ਜਾਵੇਗਾ : ਲਤੀਫ਼ ਅਹਿਮਦ

ਸਰਪੰਚਾਂ, ਪੰਚਾਂ ਅਤੇ ਆਂਗਣਵਾੜੀ ਵਰਕਰਾਂ ਨੂੰ ਸਿਹਤ ਕਾਮਿਆਂ ਨਾਲ ਸਹਿਯੋਗ ਕਰਨ ਦੀ ਅਪੀਲ

 Punjab Fights Corona, Coronavirus, COVID 19, Novel Coronavirus, Fight Against Corona, Covaxin, Covishield, Covid-19 Vaccine, Oxygen, #OxygenCylinders, #oxygen, Oxygen Cylinders, SARS-CoV-2, Sputnik V, Oxygen Plants, Pfizer, Astra Zeneca, Oxygen Concentrator, Remdesivir, Covifor, Oxygen supply, Liquid Medical Oxygen

Web Admin

Web Admin

5 Dariya News

ਧੂਰੀ/ ਮਲੇਰਕੋਟਲਾ , 21 May 2021

Last updated on: May 21, 2021, 00:00 IST

ਮਿਸ਼ਨ ਫਤਿਹ 2.0 ਨੂੰ ਪਿੰਡਾਂ ਵਿੱਚ ਸੁਚਾਰੂ ਢੰਗ ਨਾਲ ਲਾਗੂ ਕਰਨ ਅਤੇ ਸਿਹਤ ਵਿਭਾਗ ਦੇ ਕਰਮਚਾਰੀਆਂ ਨੂੰ ਉਤਸ਼ਾਹਿਤ ਕਰਨ ਲਈ ਧੂਰੀ ਦੇ ਸਬ ਡਵੀਜ਼ਨਲ ਮੈਜਿਸਟ੍ਰੇਟ ਲਤੀਫ ਅਹਿਮਦ ਵੱਲੋਂ ਸਿਹਤ ਬਲਾਕ ਫਤਹਿਗੜ੍ਹ ਪੰਜਗਰਾਈਆਂ ਦੇ ਸੀਨੀਅਰ ਮੈਡੀਕਲ ਅਫ਼ਸਰ ਡਾ ਗੀਤਾ ਸਮੇਤ ਫਤਹਿਗੜ੍ਹ ਪੰਜਗਰਾਈਆਂ ਅਤੇ ਗੁਰਬਖਸ਼ਪੁਰਾ ਪਿੰੰਡਾਂ ਦਾ ਦੌਰਾ ਕੀਤਾ ਗਿਆ।ਐਸ ਡੀ ਐਮ ਲਤੀਫ਼ ਅਹਿਮਦ  ਵੱਲੋਂ ਪਿੰਡਾਂ ਦੇ ਸਰਪੰਚਾਂ,  ਪੰਚਾਇਤ ਮੈਂਬਰਾਂ, ਆਂਗਣਵਾੜੀ ਵਰਕਰ ਅਤੇ ਵਿਭਾਗਾਂ ਦੇ ਕਰਮਚਾਰੀਆਂ ਨੂੰ ਸਿਹਤ ਕਾਮਿਆਂ ਨਾਲ ਵੱਧ ਤੋਂ ਵੱਧ ਸਹਿਯੋਗ ਕਰਨ ਦੀ ਅਪੀਲ ਕੀਤੀ। ਉਨ੍ਹਾ ਕਿਹਾ ਕਿ ਸਮੂਹਿਕ ਸ਼ਮੂਲੀਅਤ ਨਾਲ ਕੋਰੋਨਾਵਾਇਰਸ ਨੂੰ ਹਰਾਇਆ ਜਾ ਸਕਦਾ ਹੈ। ਉਨ੍ਹਾਂ ਦੱਸਿਆ ਕਿ ਪ੍ਰਸ਼ਾਸਨ ਵੱਲੋਂ ਮਿਸ਼ਨ ਫਤਿਹ 2.0 ਤਹਿਤ ਹਰ ਪਿੰਡ ਵਿੱਚ ਟੀਮਾਂ ਦਾ ਗਠਨ ਕੀਤਾ ਗਿਆ ਹੈ, ਜੋ ਘਰ- ਘਰ ਜਾ ਕੇ ਕੋਵਿਡ 19 ਦੇ ਲੱਛਣਾਂ ਬਾਰੇ ਸਰਵੇ ਕਰਨਗੀਆਂ ਅਤੇ ਲੋਕਾਂ ਨੂੰ ਕੋਵਿਡ 19 ਦੇ ਲੱਛਣ ਨਜ਼ਰ ਆਉਣ ’ਤੇ ਕੋਵਿਡ ਟੈਸਟ ਕੀਤੇ ਜਾਣਗੇ। ਸੀਨੀਅਰ ਮੈਡੀਕਲ ਅਫ਼ਸਰ ਡਾ ਗੀਤਾ ਨੇ ਦੱਸਿਆ ਕਿ ਸਿਹਤ ਵਿਭਾਗ ਵੱਲੋਂ ਬਲਾਕ ਵਿੱਚ ਰੋਜਾਨਾ ਕੋਵਿਡ 19 ਦੇ ਸੈਂਪਲ ਲਏ ਜਾ ਰਹੇ ਹਨ ਅਤੇ ਨਾਲੋ ਨਾਲ ਕੋਵਿਡ ਦੇ ਮਰੀਜਾਂ ਦੀ ਰੋਜਾਨਾ ਜਾਂਚ ਵਿਭਾਗ ਦੇ ਅਣਥੱਕ ਸਿਹਤ ਕਾਮਿਆਂ ਵੱਲੋਂ ਕੀਤੀ ਜਾ ਰਹੀ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਸਿਹਤ ਵਿਭਾਗ ਦੀਆ ਹਦਾਇਤਾਂ ਦੀ ਪਾਲਣਾ ਕੀਤੀ ਜਾਵੇ।  ਬਲਾਕ ਪ੍ਰਸਾਰ ਸਿੱਖਿਅਕ ਸੋਨਦੀਪ ਸਿੰਘ ਸੰਧੂ ਨੇ ਦੱਸਿਆ ਕਿ ਜਿਹੜੇ ਇਲਾਕਿਆਂ ਵਿੱਚ ਕੋਵਿਡ ਦੇ ਮਰੀਜ ਵਧੇਰੇ ਹਨ, ਉਹਨਾਂ ਨੂੰ ਕੰਟੋਨਮੈਂਟ ਖੇਤਰ ਵਿੱਚ ਤਬਦੀਲ ਕੀਤਾ ਗਿਆ ਹੈ ਅਤੇ ਇਹਨਾਂ ਖੇਤਰਾਂ ਵਿੱਚ ਵਿਸ਼ੇਸ਼ ਰੂਪ ਵਿੱਚ ਕੋਵਿਡ ਸਾਵਧਾਨੀਆਂ ਰੱਖਣ ਲਈ ਨਾਗਰਿਕਾਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ।ਇਸ ਮੌਕੇ ਡਾ ਸ਼ਗੁਫਤਾ, ਸਿਹਤ ਇੰਸਪੈਕਟਰ ਗੁਰਮੀਤ ਸਿੰਘ, ਸਤਿੰਦਰ ਸਿੰਘ, ਹਰਭਜਨ ਸਿੰਘ, ਸਿਹਤ ਸੁਪਰਵਾਈਜ਼ਰ ਕਮਲਜੀਤ ਕੌਰ, ਬਹੁ-ਮੰਤਵੀ ਸਿਹਤ ਕਾਮੇ ਰਾਜੇਸ਼ ਰਿਖੀ, ਦਲੀਪ ਸਿੰਘ, ਗੁਰਮੀਤ ਕੌਰ, ਮਲਕੀਤ ਸਿੰਘ, ਗੈਂਗਮੈਨ ਸਿਕੰਦਰ ਸਿੰਘ, ਵਾਰਡ ਅਟੈਂਡੈਂਟ ਬੰਭੂਲ ਦੇ ਨਾਲ ਨਾਲ ਪਿੰਡਾਂ ਦੇ ਸਰਪੰਚ ਸਾਹਿਬਾਨ, ਪੰਚਾਇਤ ਮੈਂਬਰ, ਜੀ.ਓ.ਜੀ ਆਦਿ ਮੌਜੂਦ ਰਹੇ।

 

Tags: Punjab Fights Corona , Coronavirus , COVID 19 , Novel Coronavirus , Fight Against Corona , Covaxin , Covishield , Covid-19 Vaccine , Oxygen , #OxygenCylinders , #oxygen , Oxygen Cylinders , SARS-CoV-2 , Sputnik V , Oxygen Plants , Pfizer , Astra Zeneca , Oxygen Concentrator , Remdesivir , Covifor , Oxygen supply , Liquid Medical Oxygen

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD