Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਸਿਹਤ ਕੇਂਦਰ ਬੂਥਗੜ੍ਹ ਅਧੀਨ ਪਿੰਡਾਂ ਵਿਚ ਕੋਵਿਡ ਸੈਂਪਲਿੰਗ ਤੇ ਸਰਵੇ ਦਾ ਕੰਮ ਸ਼ੁਰੂ

ਘਰ-ਘਰ ਜਾ ਰਹੀਆਂ ਹਨ ਸਿਹਤ ਟੀਮਾਂ, ਪਿੰਡ-ਪਿੰਡ ਹੋਵੇਗੀ ਕੋਵਿਡ ਜਾਂਚ: ਡਾ. ਜਸਕਿਰਨਦੀਪ ਕੌਰ

Punjab Fights Corona, Coronavirus, COVID 19, Novel Coronavirus, Fight Against Corona, Covaxin, Covishield, Covid-19 Vaccine, Oxygen, #OxygenCylinders, #oxygen, Oxygen Cylinders, SARS-CoV-2, Sputnik V, Oxygen Plants, Pfizer, Astra Zeneca, Oxygen Concentrator, Remdesivir, Covifor, Oxygen supply, Liquid Medical Oxygen

Web Admin

Web Admin

5 Dariya News

ਐਸ.ਏ.ਐਸ ਨਗਰ/ਬੂਥਗੜ੍ਹ , 21 May 2021

Last updated on: May 21, 2021, 00:00 IST

ਪੇਂਡੂ ਇਲਾਕਿਆਂ ਵਿਚ ਵਿਆਪਕ ਪੱਧਰ ’ਤੇ ਕੋਵਿਡ ਸੈਂਪਲਿੰਗ/ਟੈਸਟਿੰਗ ਕਰਨ ਦੇ ਮੰਤਵ ਨਾਲ ਬੀਤੇ ਦਿਨੀਂ ਪੰਜਾਬ ਸਰਕਾਰ ਵਲੋਂ ਸ਼ੁਰੂ ਕੀਤੀ ਗਈ ‘ਮਿਸ਼ਨ ਫ਼ਤਿਹ 2’ ਮੁਹਿੰਮ ਤਹਿਤ ਪ੍ਰਾਇਮਰੀ ਹੈਲਥ ਸੈਂਟਰ ਬੂਥਗੜ੍ਹ ਅਧੀਨ ਪਿੰਡਾਂ ਵਿਚ ਕੋਵਿਡ ਟੈਸਟਿੰਗ ਅਤੇ ਘਰ-ਘਰ ਜਾ ਕੇ ਸਰਵੇਖਣ ਕਰਨ ਦਾ ਕੰਮ ਤੇਜ਼ੀ ਨਾਲ ਸ਼ੁਰੂ ਕਰ ਦਿਤਾ ਗਿਆ ਹੈ। ਸੀਨੀਅਰ ਮੈਡੀਕਲ ਅਫ਼ਸਰ ਡਾ. ਜਸਕਿਰਨਦੀਪ ਕੌਰ ਨੇ ਦਸਿਆ ਕਿ ਸਿਵਲ ਸਰਜਨ ਡਾ. ਆਦਰਸ਼ਪਾਲ ਕੌਰ ਦੀਆਂ ਹਦਾਇਤਾਂ ’ਤੇ ਸਿਹਤ ਟੀਮਾਂ ਹਰ ਪਿੰਡ ਦੇ ਸਰਪੰਚ ਅਤੇ ਹੋਰ ਪਤਵੰਤਿਆਂ ਨਾਲ ਮੀਟਿੰਗਾਂ ਕਰ ਰਹੀਆਂ ਹਨ ਅਤੇ ਉਨ੍ਹਾਂ ਨੂੰ ਇਸ ਮਹਾਂਮਾਰੀ ਤੋਂ ਬਚਣ ਲਈ ਕੋਵਿਡ ਟੈਸਟਿੰਗ ਕਰਵਾਉਣ ਲਈ ਪ੍ਰੇਰਿਤ ਕਰ ਰਹੀਆਂ ਹਨ। ਮੁਹਿੰਮ ਦੇ ਅੱਜ ਦੂਜੇ ਦਿਨ ਪਿੰਡ ਨਗਲੀਆਂ, ਭੜੌਂਜੀਆਂ, ਤਿਊੜ, ਸੈਣੀ ਮਾਜਰਾ, ਹਰਨਾਮਪੁਰ, ਬੜੌਦੀ, ਸਮੇਤ ਹੋਰ ਪਿੰਡਾਂ ਵਿਚ ਕੋਵਿਡ ਟੈਸਟਿੰਗ ਕੈਂਪ ਲਾਏ ਗਏ। ਉਨ੍ਹਾਂ ਦਸਿਆ ਕਿ ਕੋਰੋਨਾ ਵਾਇਰਸ ਦੀ ਲੜੀ ਨੂੰ ਤੋੜਨ ਲਈ ਇਹ ਸਰਵੇਖਣ ਅਗਲੇ ਕੁਝ ਦਿਨਾਂ ਵਿਚ ਪੂਰਾ ਕਰ ਲਿਆ ਜਾਵੇਗਾ। ਜਿਥੇ ਸਿਹਤ ਟੀਮਾਂ ਘਰੇਲੂ ਇਕਾਂਤਵਾਸ ਹੋਏ ਮਰੀਜ਼ਾਂ ਦੀ ਨਿਗਰਾਨੀ ਕਰ ਰਹੀਆਂ ਹਨ, ਉਥੇ ਮਰੀਜ਼ਾਂ ਨੂੰ ਕੋਰੋਨਾ ਫ਼ਤਿਹ ਕਿੱਟਾਂ ਵੀ ਲਗਾਤਾਰ ਮੁਹਈਆ ਕਰਵਾਈਆਂ ਜਾ ਰਹੀਆਂ ਹਨ। 

ਐਸ.ਐਮ.ਓ. ਮੁਤਾਬਕ ਕਮਿਊਨਿਟੀ ਹੈਲਥ ਅਫ਼ਸਰਾਂ ਦੀ ਅਗਵਾਈ ਵਿਚ ਮਲਟੀਪਰਪਜ਼ ਹੈਲਥ ਵਰਕਰ ਅਤੇ ਆਸ਼ਾ ਵਰਕਰ ਹਰ ਪਿੰਡ ਵਿਚ ਘਰ-ਘਰ ਜਾ ਕੇ ਬੁਖ਼ਾਰ/ਸਾਹ ਸਬੰਧੀ ਗੰਭੀਰ ਇੰਫ਼ੈਕਸ਼ਨ ਤੋਂ ਪੀੜਤ ਮਰੀਜ਼ਾਂ ਦਾ ਸਰਵੇਖਣ ਕਰ ਰਹੇ ਹਨ ਜਿਸ ਉਪਰੰਤ ਸ਼ੱਕੀ ਮਰੀਜ਼ਾਂ ਦੀ ਜਾਣਕਾਰੀ ਕਮਿਊਨਿਟੀ ਹੈਲਥ ਅਫ਼ਸਰਾਂ ਅਤੇ ਸੀਨੀਅਰ ਮੈਡੀਕਲ ਅਫ਼ਸਰਾਂ ਨੂੰ ਦਿਤੀ ਜਾਵੇਗੀ। ਉਨ੍ਹਾਂ ਕਿਹਾ ਕਿ ਸਰਕਾਰ ਅਤੇ ਸਿਹਤ ਵਿਭਾਗ ਦਾ ਟੀਚਾ ਪਿੰਡਾਂ ਨੂੰ ਕੋਵਿਡ-ਮੁਕਤ ਬਣਾਉਣਾ ਹੈ ਤੇ ਇਸ ਮੰਤਵ ਦੀ ਪੂਰਤੀ ਲਈ ਪਿੰਡਾਂ ਦੇ ਲੋਕਾਂ ਨੂੰ ਸਹਿਯੋਗ ਦੇਣਾ ਚਾਹੀਦਾ ਹੈ। ਡਾ. ਜਸਕਿਰਨ ਨੇ ਆਖਿਆ ਕਿ ਇਸ ਮਹਾਂਮਾਰੀ ਤੋਂ ਬਚਾਅ ਲਈ ਟੈਸਟ ਕਰਾਉਣਾ ਬਹੁਤ ਜ਼ਰੂਰੀ ਹੈ ਤਾਕਿ ਸਮੇਂ ਸਿਰ ਬੀਮਾਰੀ ਦੀ ਲਾਗ ਦਾ ਪਤਾ ਲੱਗ ਸਕੇ। ਐਸ.ਐਮ.ਓ ਨੇ ਸਰਪੰਚਾਂ ਨੂੰ ਅਪੀਲ ਕੀਤੀ ਕਿ ਉਹ ਯਕੀਨੀ ਬਣਾਉਣ ਕਿ ਇਸ ਮਹਾਂਮਾਰੀ ਤੋਂ ਬਚਾਅ ਲਈ ਇਕ ਦੂਜੇ ਤੋਂ ਦੂਰੀ ਰੱਖਣ, ਵਾਰ ਵਾਰ ਹੱਥ ਧੋਣ ਅਤੇ ਮਾਸਕ ਨਾਲ ਹਰ ਸਮੇਂ ਮੂੰਹ ਢੱਕ ਕੇ ਰੱਖਣ ਜਿਹੇ ਦਿਸ਼ਾ ਨਿਰਦੇਸ਼ਾਂ ਦੀ ਪਾਲਣਾ ਕੀਤੀ ਜਾਵੇ। ਉਨ੍ਹਾਂ ਇਹ ਵੀ ਕਿਹਾ ਕਿ ਬਿਨਾਂ ਲੋੜ ਤੋਂ ਘਰੋਂ ਬਾਹਰ ਨਾ ਨਿਕਲਿਆ ਜਾਵੇ। ਮਾੜੀ-ਮੋਟੀ ਤਕਲੀਫ਼ ਹੋਣ ’ਤੇ ਹਸਪਤਾਲ ਜਾਣ ਦੀ ਬਜਾਏ ਸਿਹਤ ਵਿਭਾਗ ਦੀ ਹੈਲਪਲਾਈਨ ਨੰਬਰ 104 ’ਤੇ ਸੰਪਰਕ ਕੀਤਾ ਜਾਵੇ। ਇਸ ਮੌਕੇ ਡਾ. ਮਾਹਲ, ਨੋਡਲ ਅਫ਼ਸਰ ਡਾ. ਸਿਮਨਦੀਪ ਕੌਰ ਢਿੱਲੋਂ, ਡਾ. ਅਰੁਣ ਬਾਂਸਲ, ਡਾ. ਸਨਜੋਤ, ਡਾ. ਹਰਪ੍ਰੀਤ, ਡਾ. ਵਿਕਾਸ, ਡਾ. ਸੁਬਿਨ, ਹੈਲਥ ਇੰਸਪੈਕਟਰ ਸਵਰਨ ਸਿੰਘ ਆਦਿ ਮੌਜੂਦ ਸਨ।

 

Tags: Punjab Fights Corona , Coronavirus , COVID 19 , Novel Coronavirus , Fight Against Corona , Covaxin , Covishield , Covid-19 Vaccine , Oxygen , #OxygenCylinders , #oxygen , Oxygen Cylinders , SARS-CoV-2 , Sputnik V , Oxygen Plants , Pfizer , Astra Zeneca , Oxygen Concentrator , Remdesivir , Covifor , Oxygen supply , Liquid Medical Oxygen

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD