Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਕੋਵਿਡ ਮਹਾਂਮਾਰੀ ਦੇ ਸੰਕਟ ਸਮੇਂ ਨਿਜੀ ਭਾਈਵਾਲਾਂ ਵੱਲੋਂ ਪ੍ਰਸ਼ਾਸਨ ਦੀ ਮਦਦ ਲਈ ਅੱਗੇ ਆਉਣਾ ਸ਼ਲਾਘਾਯੋਗ-ਕੁਮਾਰ ਅਮਿਤ

ਬੁੰਗੇ ਇੰਡੀਆ ਪ੍ਰਾਈਵੇਟ ਲਿਮਟਿਡ ਵੱਲੋਂ ਕੋਵਿਡ ਮਰੀਜਾਂ ਲਈ 3000 ਪਲਸ ਆਕਸੀਮੀਟਰ ਸੌਂਪੇ ਜਾਣ ਦੀ ਕੀਤੀ ਪ੍ਰਸ਼ੰਸਾ

 Kumar Amit, Punjab Fights Corona, Coronavirus, COVID 19, Novel Coronavirus, Fight Against Corona, Covaxin, Covishield, Covid-19 Vaccine, Oxygen, Oxygen Cylinders, SARS-CoV-2, Sputnik V, Oxygen Plants, Pfizer, Astra Zeneca, Oxygen Concentrator, Remdesivir, Covifor, Oxygen supply, Liquid Medical Oxygen, Bunge India Pvt Limited Rajpura

5 Dariya News

ਪਟਿਆਲਾ , 21 May 2021

Last updated on: May 21, 2021, 00:00 IST

ਪੰਜਾਬ ਇਨਵੈਸਟਮੈਂਟ ਬਿਊਰੋ ਵੱਲੋਂ ਕੋਵਿਡ ਮਹਾਂਮਾਰੀ ਵਿਰੁੱਧ ਲੜੀ ਜਾ ਰਹੀ ਜੰਗ 'ਚ ਯੋਗਦਾਨ ਪਾਉਣ ਲਈ ਉਦਯੋਗਿਕ ਇਕਾਈਆਂ ਤੇ ਵਪਾਰਕ ਅਦਾਰਿਆਂ ਨੂੰ ਅੱਗੇ ਆਉਣ ਦੀ ਕੀਤੀ ਅਪੀਲ ਨੂੰ ਭਰਵਾਂ ਹੁੰਗਾਰਾ ਦਿੰਦਿਆਂ ਰਾਜਪੁਰਾ ਅਧਾਰਤ ਖਾਣ ਵਾਲੇ ਘਿਓ ਤੇ ਤੇਲਾਂ ਦੀ ਉਦਯੋਗਿਕ ਇਕਾਈ, ਬੁੰਗੇ ਇੰਡੀਆ ਪ੍ਰਾਈਵੇਟ ਲਿਮਟਿਡ ਵੱਲੋਂ ਡਿਪਟੀ ਕਮਿਸ਼ਨਰ ਸ੍ਰੀ ਕੁਮਾਰ ਅਮਿਤ ਨੂੰ ਅੱਜ 3000 ਪਲਸ ਆਕਸੀਮੀਟਰ ਸੌਂਪੇ ਗਏ।ਡਿਪਟੀ ਕਮਿਸ਼ਨਰ ਸ੍ਰੀ ਕੁਮਾਰ ਅਮਿਤ ਨੇ ਬੁੰਗੇ ਇੰਡੀਆ ਪ੍ਰਾਈਵੇਟ ਲਿਮਟਿਡ ਦੀ ਭਰਵੀਂ ਪ੍ਰਸ਼ੰਸਾ ਕਰਦਿਆਂ ਕਿਹਾ ਕਿ ਉਦਯੋਗਿਕ ਇਕਾਈ ਵੱਲੋਂ ਕੋਵਿਡ ਪੀੜਤ ਮਰੀਜਾਂ ਲਈ ਦਿੱਤੇ ਗਏ ਇਨ੍ਹਾਂ ਆਕਸੀਮੀਟਰਾਂ ਨਾਲ ਕੋਵਿਡ ਮਹਾਂਮਾਰੀ ਦੀ ਲਾਗ ਨੂੰ ਅੱਗੇ ਫੈਲਣ ਤੋਂ ਰੋਕਣ ਲਈ ਨਿਰੰਤਰ ਯਤਨਸ਼ੀਲ ਜ਼ਿਲ੍ਹਾ ਪ੍ਰਸ਼ਾਸਨ ਅਤੇ ਸਿਹਤ ਵਿਭਾਗ ਦੀਆਂ ਟੀਮਾਂ ਦੇ ਯਤਨਾਂ ਨੂੰ ਹੋਰ ਮਜ਼ਬੂਤੀ ਮਿਲੇਗੀ। ਇਸ ਤੋਂ ਇਲਾਵਾ ਕੋਵਿਡ ਮਰੀਜਾਂ ਦੀ ਸਾਂਭ-ਸੰਭਾਲ ਹੋਰ ਵੀ ਬਿਹਤਰ ਢੰਗ ਨਾਲ ਹੋ ਸਕੇਗੀ।ਇਸ ਮੌਕੇ ਬੁੰਗੇ ਇੰਡੀਆ ਰਾਜਪੁਰਾ ਦੇ ਫੈਕਟਰੀ ਮੈਨੇਜਰ ਮੁਨੀਸ਼ ਵਡੇਰਾ ਅਤੇ ਐਚ.ਆਰ. ਤੇ ਪ੍ਰਬੰਧ ਦੇ ਸਹਾਇਕ ਮੈਨੇਜਰ ਸੰਦੀਪ ਸ਼ਰਮਾ ਨੇ ਡਿਪਟੀ ਕਮਿਸ਼ਨਰ ਸ੍ਰੀ ਕੁਮਾਰ ਅਮਿਤ ਅਤੇ ਸਹਾਇਕ ਕਮਿਸ਼ਨਰ (ਜ) ਡਾ. ਇਸਮਤ ਵਿਜੇ ਸਿੰਘ ਨੂੰ 3000 ਪਲਸ ਆਕਸੀਮੀਟਰ ਸੌਂਪੇ ਅਤੇ ਭਰੋਸਾ ਦਿੱਤਾ ਕਿ ਬੁੰਗੇ ਇੰਡੀਆ ਵੱਲੋਂ ਕੋਵਿਡ ਮਹਾਂਮਾਰੀ ਦੇ ਮੱਦੇਨਜ਼ਰ ਭਵਿੱਖ 'ਚ ਵੀ ਆਪਣੀ ਕਾਰਪੋਰੇਟ ਸਮਾਜਿਕ ਜਿੰਮੇਵਾਰੀ ਤਹਿਤ ਪ੍ਰਸ਼ਾਸਨ ਨੂੰ ਹਰ ਸੰਭਵ ਸਹਾਇਤਾ ਪ੍ਰਦਾਨ ਕੀਤੀ ਜਾਵੇਗੀ।ਸ੍ਰੀ ਕੁਮਾਰ ਅਮਿਤ ਨੇ ਬੁੰਗੇ ਇੰਡੀਆ ਦੀ ਮੈਨੇਜਮੈਂਟ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਨਿਜੀ ਭਾਈਵਾਲਾਂ ਵੱਲੋਂ ਅਜਿਹੇ ਸੰਕਟ ਦੇ ਸਮੇਂ ਸਰਕਾਰ ਦੇ ਯਤਨਾਂ 'ਚ ਸਹਿਯੋਗ ਦੇਣ ਲਈ ਅੱਗੇ ਆਉਣਾ ਅਤਿ ਸ਼ਲਾਘਾਯੋਗ ਹੈ। ਉਨ੍ਹਾਂ ਕਿਹਾ ਕਿ ਨਿਜੀ ਖੇਤਰ ਦੀਆਂ ਉਦਯੋਗਿਕ ਇਕਾਈਆਂ ਤੇ ਵਪਾਰਕ ਅਦਾਰਿਆਂ ਦਾ ਯੋਗਦਾਨ ਮਹਾਂਮਾਰੀ ਤੋਂ ਪ੍ਰਭਾਵਤ ਮਰੀਜਾਂ ਤੇ ਨਾਗਰਿਕਾਂ ਦੀ ਬਿਹਤਰ ਇਲਾਜ ਤੇ ਸਿਹਤ ਸੰਭਾਲ ਦੇ ਸਾਡੇ ਯਤਨਾਂ ਨੂੰ ਹੋਰ ਮਜ਼ਬੂਤੀ ਪ੍ਰਦਾਨ ਕਰਦਾ ਹੈ।ਡਿਪਟੀ ਕਮਿਸ਼ਨਰ ਨੇ ਕਿਹਾ ਕਿ ਸਿਹਤ ਵਿਭਾਗ ਨੂੰ ਸੰਕਟ ਦੌਰਾਨ ਲੋੜੀਂਦੇ ਪਲਸ ਆਕਸੀਮੀਟਰ ਤੇ ਹੋਰ ਸਾਜੋ ਸਮਾਨ, ਮਹਾਂਮਾਰੀ ਨਾਲ ਜੂਝ ਰਹੇ ਸਿਹਤ ਵਿਭਾਗ ਦੀਆਂ ਟੀਮਾਂ ਲਈ ਮਦਦਗਾਰ ਸਾਬਤ ਹੋਵੇਗਾ, ਜਿਸ ਨਾਲ ਆਮ ਲੋਕਾਂ ਦੀਆਂ ਕੀਮਤੀ ਜਾਨਾਂ ਬਚਾਈਆਂ ਜਾ ਸਕਣਗੀਆਂ।

 

Tags: Kumar Amit , Punjab Fights Corona , Coronavirus , COVID 19 , Novel Coronavirus , Fight Against Corona , Covaxin , Covishield , Covid-19 Vaccine , Oxygen , Oxygen Cylinders , SARS-CoV-2 , Sputnik V , Oxygen Plants , Pfizer , Astra Zeneca , Oxygen Concentrator , Remdesivir , Covifor , Oxygen supply , Liquid Medical Oxygen , Bunge India Pvt Limited Rajpura

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD