Thursday, 04 June 2026

 

 

ਖ਼ਾਸ ਖਬਰਾਂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ ਅਜੀਤਪਾਲ ਸਿੰਘ ਕੋਹਲੀ ਵੱਲੋਂ ਲੀਲਾ ਭਵਨ ਤੋਂ ਥਾਪਰ ਚੌਂਕ ਤੱਕ 2.25 ਕਰੋੜ ਰੁਪਏ ਦੀ ਲਾਗਤ ਨਾਲ ਬਣੀ ਸੜਕ ਲੋਕਾਂ ਨੂੰ ਸਮਰਪਿਤ ਦੋ ਰੋਜ਼ਾ “ਐਡਵਾਂਸਡ ਟੈਕਨੋਲੋਜੀਕਲ ਇੰਟਰਵੈਨਸ਼ਨ ਇਨ ਸਮਾਰਟ ਫਾਰਮਿੰਗ” ਵਰਕਸ਼ਾਪ ਦਾ ਆਯੋਜਨ ਰਾਜਨੀਤਿਕ ਪਾਰਟੀਆਂ ਨੂੰ ਐਸ.ਆਈ.ਆਰ. ਦੇ ਸੋਧੇ ਹੋਏ ਸ਼ਡਿਊਲ ਬਾਰੇ ਜਾਣੂ ਕਰਵਾਇਆ ਆਊਟਸੋਰਸ ਸਿਹਤ ਵਿਭਾਗ ਮੁਲਾਜ਼ਮ ਯੂਨੀਅਨ ਪੰਜਾਬ ਜਥੇਬੰਦੀ ਵੱਲੋਂ ਡਾ. ਬਲਵੀਰ ਸਿੰਘ ਨਾਲ ਕੀਤੀ ਗਈ ਮੀਟਿੰਗ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ਼ ਵਿਸ਼ੇਸ਼ ਚੈਕਿੰਗ ਮੁਹਿੰਮ ਚਲਾਈ ਜਾਵੇ : ਵਧੀਕ ਡਿਪਟੀ ਕਮਿਸ਼ਨਰ ਨਾਇਬ ਸਿੰਘ ਸੈਣੀ ਦੀ ‘ਗੋ ਗਲੋਬਲ’ ਅਪ੍ਰੋਚ ਨੂੰ ਮਿਲੀ ਨਵੀਂ ਰਫ਼ਤਾਰ ਹਿਸਾਰ ਦੇ 10 ਪਿੰਡਾਂ ਦੇ ਕਿਸਾਨ ਵਫਦ ਨੇ ਸ਼ਰੂਤੀ ਚੌਧਰੀ ਨਾਲ ਕੀਤੀ ਮੁਲਾਕਾਤ ਪ੍ਰਧਾਨ ਮੰਤਰੀ ਨੇ ਮਹਿਲਾਵਾਂ ਨੂੰ ਫੈਸਲਾ ਲੈਣ ਦੀ ਪ੍ਰਕਿਰਿਆ ਦੇ ਕੇਂਦਰ ਵਿੱਚ ਸਥਾਪਤ ਕਰਨ ਦਾ ਕੀਤਾ ਕਾਰਜ : ਨਾਇਬ ਸਿੰਘ ਸੈਣੀ ਹਰਿਆਣਾ ਵਿੱਚ 24 ਸਾਲ ਬਾਅਦ ਵੋਟਰ ਸੂਚੀਆਂ ਦੀ ਵਿਸ਼ੇਸ਼ ਗੰਭੀਰ ਪੁਨਰੀਖਣ ਪ੍ਰਕਿਰਿਆ, 15 ਜੂਨ ਤੋਂ ਸ਼ੁਰੂ ਹੋਵੇਗੀ ਘਰ-ਘਰ ਤਸਦੀਕ ਮੁਹਿੰਮ ਭਗਵੰਤ ਮਾਨ ਸਰਕਾਰ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਦਾ ਕੀਤਾ ਵਿਸਥਾਰ ਸੇਵਾਮੁਕਤ ਆਈਏਐਸ ਅਧਿਕਾਰੀ ਸੰਜੇ ਗੁਪਤਾ ਨੇ ਪੀਐਸਈਆਰਸੀ ਦੇ ਚੇਅਰਪਰਸਨ ਵਜੋਂ ਅਹੁਦਾ ਸੰਭਾਲਿਆ ਮਾਨ ਸਰਕਾਰ ਵੱਲੋਂ ਸਭ ਤੋਂ ਵੱਡੀ ਸੀਵਰੇਜ ਸਫਾਈ ਮੁਹਿੰਮ ਦੀ ਸ਼ੁਰੂਆਤ ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮ ਯੂਨੀਅਨਾਂ ਨਾਲ ਉੱਚ ਪੱਧਰੀ ਮੀਟਿੰਗਾਂ ਦੀ ਕੀਤੀ ਪ੍ਰਧਾਨਗੀ, ਲੰਬਿਤ ਮਸਲਿਆਂ ਦੇ ਜਲਦੀ ਹੱਲ ਦੇ ਦਿੱਤੇ ਨਿਰਦੇਸ਼

 

ਪੰਜਾਬ ਦੇ 3 ਮੈਡੀਕਲਾਂ ਕਾਲਜਾਂ ਵਿਚ ਵੈਟੀਲੇਟਰ ਦੀ ਕੋਈ ਕਮੀ ਨਹੀ : ਓਮ ਪ੍ਰਕਾਸ਼ ਸੋਨੀ

ਤਿੰਨੇ ਮੈਡੀਕਲ ਕਾਲਜਾਂ ਵਿੱਚ ਵਧਾਏ ਜਾਣਗੇ 25 ਫੀਸਦੀ ਬੈਡ

 O P Soni, Om Parkash Soni, Punjab Pradesh Congress Committee, Congress, Punjab Congress, Government of Punjab, Punjab Government, Punjab, Amritsar

Web Admin

Web Admin

5 Dariya News

ਅੰਮ੍ਰਿਤਸਰ , 21 May 2021

Last updated on: May 21, 2021, 00:00 IST

ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਦੀ ਯੋਗ ਅਗਵਾਈ ਹੇਠ ਕਰੋਨਾ ਮਹਾਂਮਾਰੀ ਦੀ ਦੂਜੀ ਲਹਿਰ ਨਾਲ ਨਿਪਟਣ ਲਈ ਪਿਛਲੇ ਸਾਲ ਤੋ ਹੀ ਤਿਆਰੀਆਂ ਕਰ ਲਈਆਂ ਗਈਆਂ ਸਨ ਅਤੇ ਪੰਜਾਬ ਦੇ 3 ਮੈਡੀਕਲ ਕਾਲਜਾਂ ਵਿਚ ਵੱਡੀ ਗਿਣਤੀ ਵਿੱਚ ਵੈਟੀਲੇਟਰ ਮੌਜੂਦ ਹਨ ਅਤੇ ਵੈਟੀਲੇਟਰਾਂ ਦੀ ਕੋਈ ਕਮੀ ਨਹੀ ਹੈ। ਇਨ੍ਹਾਂ ਸ਼ਬਦਾ ਦਾ ਪ੍ਰਗਟਾਵਾ ਸ੍ਰੀ ਓਮ ਪ੍ਰਕਾਸ਼ ਸੋਨੀ ਡਾਕਟਰੀ ਸਿਖਿਆ ਤੇ ਖੋਜ ਮੰਤਰੀ ਪੰਜਾਬ ਨੇ ਅੱਜ ਸਥਾਨਕ ਸਰਕਟ ਹਾਊਸ ਵਿਖੇ ਫਿੱਕੀ ਫਲੋ ਅਤੇ ਵਿਰਦੀ ਫਾਉਂਡੇਸ਼ਨ ਇੰਗਲੈਂਡ ਵੱਲੋਂ 10-10 ਆਕਸੀਜਨ ਕੰਨਸਟਰੇਟਰ ਲੈਣ ਸਮੇਂ ਕੀਤਾ।  ਸ੍ਰੀ ਸੋਨੀ ਨੇ ਕਿਹਾ ਕਿ ਫਿੱਕੀ ਫਲੋ ਸੰਸਥਾ ਵੱਲੋਂ ਜਿਹੜੇ 10 ਆਕਸੀਜਨ ਕੰਨਸਟਰੇਟਰ ਦਿੱਤੇ ਗਏ ਹਨ ਨੂੰ  ਰੈਡ ਕਰਾਸ ਦੇ ਹਵਾਲੇ ਕੀਤਾ ਜਾਵੇਗਾ। ਉਨ੍ਹਾਂ  ਦੱਸਿਆ ਕਿ ਰੈਡ ਕਰਾਸ ਵੱਲੋਂ ਇਕ ਨਿਵੇਕਲੀ ਪਹਿਲ ਕਰਦਿਆਂ ਕਰੋਨਾ ਮਰੀਜਾਂ ਨੂੰ 200 ਰੁਪਏ ਪ੍ਰਤੀ ਦਿਨ ਦੇ ਹਿਸਾਬ ਨਾਲ ਆਕਸੀਜਨ ਕੰਨਸਟਰੇਟਰ ਮੁਹੱਈਆ ਕਰਵਾਏ ਜਾ ਰਹੇ ਹਨ ਜੋ ਕਿ ਬਹੁਤ ਹੀ ਸ਼ਲਾਘਾਯੋਗ ਉਪਰਾਲਾ  ਹੈ। ਉਨ੍ਹਾਂ ਦੱਸਿਆ ਕਿ ਫਿੱਕੀ ਫਲੋ ਸੰਸਥਾ ਵੱਲੋਂਕਰੋਨਾ ਮਹਾਂਮਾਰੀ ਦੌਰਾਨ ਲੋੜਵੰਦ ਲੋਕਾਂ ਨੂੰ ਰਾਸ਼ਨ ਕਿੱਟਾਂ ਦੇ ਨਾਲ ਨਾਲ ਦਵਾਈਆਂ ਵੀ ਮੁਹੱਈਆ ਕਰਵਾਈਆਂ ਗਈਆਂ ਸਨ। ਉਨ੍ਹਾਂ ਕਿਹਾ ਕਿ ਇਸ ਸੰਸਥਾ ਵੱਲੋਂ ਕਰੋਨਾ ਮਹਾਂਮਾਰੀ ਦੌਰਾਨ ਪ੍ਰਸਾਸ਼ਨ ਨਾਲ ਮੋਢੇ ਮੋਢੇ ਨਾਲ ਮਿਲਾ ਕੇ ਲੋੜਵੰਦਾਂ ਦੀ ਮਦਦ ਲਈ ਅਨੇਕਾਂ ਭਲਾਈ ਦੇ ਕੰਮ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਸ਼ਹਿਰ ਦੀਆਂ ਕਈ ਐਨ:ਜੀ:ਓ ਵੱਲੋਂ ਵੀ ਪ੍ਰਸਾਸ਼ਨ ਦਾ ਭਰਪੂਰ ਸਹਿਯੋਗ ਦੇਣ ਤੇ ਧੰਨਵਾਦ ਵੀ ਕੀਤਾ। ਇਸ ਮੌਕੇ ਵਿਰਦੀ ਫਾਉਂਡੇਸ਼ਨ ਇੰਗਲੈਂਡ ਵੱਲੋਂ ਮਹਰੂਮ ਪ੍ਰਧਾਨ ਮੰਤਰੀ ਸ੍ਰੀ ਰਾਜੀਵ ਗਾਂਧੀ ਦੀ ਬਰਸੀ ਤੇ ਕਰੋਨਾ ਮਰੀਜਾਂ ਦੀ ਸੇਵਾ ਲਈ 10 ਆਕਸੀਜਨ ਕੰਨਸਟਰੇਟਰ, 12 ਆਕਸੀਮੀਟਰ ਅਤੇ ਵੱਡੀ ਗਿਣਤੀ ਵਿੱਚ ਆਕਸੀ ਮਾਸਕ ਵੀ ਦਿੱਤੇ ਗਏ ਹਨ। ਉਨ੍ਹਾਂ ਕਿਹਾ ਕਿ ਇਹ ਸੇਵਾ ਮਹਰੂਮ ਪ੍ਰਧਾਨ ਸ੍ਰੀ ਰਾਜੀਵ ਗਾਂਧੀ ਨੂੰ ਇਕ ਸੱਚੀ ਸ਼ਰਧਾਂਜਲੀ ਅਤੇ ਦੇਸ਼ ਸੇਵਾ ਹੈ। ਸ੍ਰੀ ਸੋਨੀ ਨੇ ਕਿਹਾ ਕਿ ਅੱਜ ਦੇ ਦਿਨ ਸਾਰਾ ਦੇਸ਼ ਮਹਰੂਮ ਪ੍ਰਧਾਨ ਮੰਤਰੀ ਸ੍ਰੀ ਰਾਜੀਵ ਗਾਂਧੀ ਦੀ 30ਵੀਂ ਬਰਸੀ ਮਨਾ ਰਿਹਾ ਹੈ। ਉਨ੍ਹਾਂ ਕਿਹਾ ਕਿ ਇਸੇ ਹੀ ਦਿਨ ਸ੍ਰੀ ਰਾਜੀਵ ਗਾਂਧੀ ਜੀ ਨੇ ਆਪਣਾ ਬਲੀਦਾਨ ਦਿੱਤਾ ਸੀ ਅਤੇ ਉਨ੍ਹਾਂ ਦੀ ਬਰਸੀ ਮੌਕੇ ਇਸ ਮਹਾਂਮਾਰੀ ਦੌਰਾਨ ਲੋਕਾਂ ਦੀ ਸੇਵਾ ਕਰਨਾ ਸਾਡੇ ਸਾਰਿਆਂ ਵੱਲੋਂ ਇਕ ਸ਼ਰਧਾਂਜਲੀ ਹੋਵੇਗੀ।

ਇਸ ਮੌਕੇ ਕਰੋਨਾ ਮਹਾਂਮਾਰੀ ਸਬੰਧੀ ਗੱਲਬਾਤ ਕਰਦਿਆਂ ਸ੍ਰੀ ਸੋਨੀ ਨੇ ਦੱਸਿਆ ਕਿ ਪੰਜਾਬ ਦੇ 7 ਸਰਕਾਰੀ ਹਸਪਤਾਲਾਂ ਵਿੱਚ 6617457 ਕਰੋਨਾ ਦੇ ਟੈਸਟ ਕੀਤੇ ਜਾ ਚੁੱਕੇ ਹਨ ਜਿੰਨਾਂ ਵਿੱਚੋਂ 292498 ਵਿਅਕਤੀ ਕਰੋਨਾ ਪਾਜਟਿਵ ਪਾਏ ਗਏ ਹਨ ਅਤੇ ਪੰਜਾਬ ਵਿੱਚ ਹੁਣ ਤੱਕ 4317 ਵਿਅਕਤੀਆਂ ਦੀ ਮੌਤ ਹੋ ਚੁੱਕੀ ਹੈ। ਸ੍ਰੀ ਸੋਨੀ ਨੇ ਦਸਿਆ ਕਿ ਪੰਜਾਬ ਦੇ ਤਿੰਨ ਮੈਡੀਕਲ ਕਾਲਜਾਂ ਵਿੱਚੋਂ ਤੀਜੀ ਲਹਿਰ ਨਾਲ ਨਿਪਟਣ ਲਈ 25 ਫੀਸਦੀ ਬੈਡ ਵਧਾਏ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ 3 ਮੈਡੀਕਲ ਕਾਲਜਾਂ ਵਿੱਚ ਇਸ ਸਮੇਂ ਕਰੀਬ 920 ਮਰੀਜ ਆਪਣਾ ਇਲਾਜ ਕਰਵਾ ਰਹੇ ਹਨ। ਉਨ੍ਹਾਂ ਦੱਸਿਆ ਕਿ ਪਟਿਆਲਾ ਮੈਡੀਕਲ ਕਾਲਜ ਵਿਖੇ ਦਿੱਲੀ ਤੋਂ ਕਰੀਬ 40 ਆਏ ਮਰੀਜਾਂ ਦਾ ਇਲਾਜ ਵੀ ਕੀਤਾ ਗਿਆ  ਹੈ। ਸ੍ਰੀ ਸੋਨੀ ਨੇ ਕਿਹਾ ਕਿ ਸਰਕਾਰ ਵੱਲੋਂ ਲਗਾਏ ਗਏ ਮਿੰਨੀ ਲਾਕਡਾਊਨ ਨਾਲ ਇਸ ਸਮੇਂ ਕੇਸ ਘੱਟ ਰਹੇ ਹਨ ਅਤੇ ਮੌਤ ਦਰ ਵਿੱਚ ਵੀ ਕਮੀ ਆਈ ਹੈ। ਉਨ੍ਹਾਂ  ਦੱਸਿਆ ਕਿ ਆਕਸੀਜਨ ਦੀ ਸਪਲਾਈ ਵੀ ਨਾਰਮਲ ਹੋ ਗਈ ਹੈ ਅਤੇ ਪ੍ਰਸਾਸ਼ਨ ਵੱਲੋਂ ਤੀਜੀ ਲਹਿਰ ਨਾਲ ਨਿਪਟਣ ਲਈ ਪੂਰੇ ਪ੍ਰਬੰਧ ਕਰ ਲਏ ਗਏ ਹਨ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਪੰਜਾਬ ਦੇ ਨਿਰਦੇਸ਼ਾਂ ਤਹਿਤ ਪਿੰਡਾਂ ਵਿੱਚ ਵੱਧ ਰਹੇ ਕਰੋਨਾ ਦੇ ਕੇਸਾਂ ਨੂੰ ਠੱਲ ਪਾਉਣ ਲਈ ਜੰਗੀ ਪੱਧਰ ਤੇ ਪਿੰਡਾਂ ਵਿੱਚ ਟੈਸਟ ਕੀਤੇ ਜਾ ਰਹੇ ਹਨ ਅਤੇ ਲੋਕਾਂ ਨੂੰ ਵੀ ਇਸ ਮਹਾਂਮਾਰੀ ਪ੍ਰਤੀ ਜਾਗਰੂਕ ਕੀਤਾ ਜਾ ਰਿਹਾ ਹੈ।ਸ੍ਰੀ ਸੋਨੀ ਨੇ ਬਲੈਕ ਫੰਗਸ ਦੀ ਗੱਲਬਾਤ ਕਰਦਿਆਂ ਦੱਸਿਆ ਕਿ ਮੈਡੀਕਲ ਕਾਲਜ ਪਟਿਆਲਾ ਵਿਖੇ ਬਲੈਕ ਫੰਗਸ ਦੇ 8 ਕੇਸ ਪਾਏ ਗਏ ਹਨ ਜਦ ਕਿ ਫਰੀਦਕੋਟ ਵਿਖੇ 10 ਅਤੇ ਅੰਮ੍ਰਿਤਸਰ ਤੇ ਮੁਹਾਲੀ ਵਿਖੇ 1-1 ਮਰੀਜ ਬਲੈਕ ਫੰਗਸ ਦਾ ਸ਼ੱਕੀ ਪਾਏ ਜਾਣ ਦੀ ਪੁਸ਼ਟੀ ਕੀਤੀ। ਇਸ ਮੌਕੇ ਡੀ:ਸੀ:ਪੀ ਸ੍ਰੀ ਪਰਮਿੰਦਰ ਸਿੰਘ ਭਡਾਲ, ਐਸ:ਡੀ:ਐਮ ਵਿਕਾਸ ਹੀਰਾ, ਪ੍ਰਿੰਸੀਪਲ ਮੈਡੀਕਲ ਕਾਲਜ ਰਾਜੀਵ ਦੇਵਗਨ, ਫਿੱਕੀ ਫਲੋ ਸੰਸਥਾ ਦੀ ਚੇਅਰਪਰਸਨ ਮਨਜੋਤ ਢਿਲੋਂ, ਫਿੱਕੀ ਫਲੋ ਸੰਸਥਾ ਦੇ ਕਾਰਜਕਾਰੀ ਮੈਂਬਰ ਮੈਡਮ ਆਰਤੀ ਮਰਵਾਹਾ, ਡਾ: ਯੁਕਤੀ ਗੁਪਤਾ, ਮੈਡਮ ਰਮਿੰਦਰ ਗਰੋਵਰ, ਵਿਰਦੀ ਫਾਉਂਡੇਸ਼ਨ ਇੰਗਲੈਂਡ ਦੇ ਬਾਬਾ ਚਰਨਦਾਸ, ਗੁਰਪ੍ਰੀਤ ਸਿੰਘ ਅਤੇ ਹਰ ਸਿਮਰਤ ਸਿੰਘ ਵੀ  ਹਾਜਰ ਸਨ।

 

Tags: O P Soni , Om Parkash Soni , Punjab Pradesh Congress Committee , Congress , Punjab Congress , Government of Punjab , Punjab Government , Punjab , Amritsar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD