Thursday, 23 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਜਗਰਾਂਊ ਪੁਲਿਸ ਵੱਲੋਂ ਨਾਜਾਇਜ਼ ਅਸਲੇ ਸਮੇਤ ਦੌਸ਼ੀ ਕਾਬੂ

ਵਾਰਦਾਤਾਂ ਨੂੰ ਅੰਜਾਮ ਦੇਣ 'ਚ ਗੈਂਗਸਟਰਾਂ ਦਾ ਵੀ ਕਰਦੇ ਸਨ ਸਹਿਯੋਗ

 Crime News Punjab, Punjab Police, Police, Crime News, Ludhiana Police, Ludhiana, Jagraon, Charanjit Singh Sohal

Web Admin

Web Admin

5 Dariya News

ਜਗਰਾਂਊ/ਲੁਧਿਆਣਾ , 21 May 2021

Last updated on: May 21, 2021, 00:00 IST

ਬੀਤੇ ਦਿਨੀਂ ਦਾਣਾ ਮੰਡੀ ਜਗਰਾਉਂ ਵਿਖੇ ਪੁਲਿਸ ਪਾਰਟੀ 'ਤੇ ਕਾਰ ਸਵਾਰਾਂ ਵੱਲੋਂ ਫਾਇਰਿੰਗ ਕੀਤੀ ਗਈ ਸੀ, ਜਿਸ ਵਿੱਚ ਏ.ਐਸ.ਆਈ. ਭਗਵਾਨ ਸਿੰਘ ਅਤੇ ਏ.ਐਸ.ਆਈ. ਦਲਵਿੰਦਰਜੀਤ ਸਿੰਘ ਸ਼ਹੀਦ ਹੋ ਗਏ ਸਨ, ਦੇ ਸਬੰਧ ਵਿੱਚ ਕਾਰਵਾਈ ਕਰਦਿਆਂ ਜਗਰਾਂਊ ਪੁਲਿਸ ਵਲੋਂ ਦੋਸ਼ੀਆਂ ਨੂੰ ਨਾਜਾਇਜ਼ ਅਸਲੇ ਸਮੇਤ ਕਾਬੂ ਕਰਨ ਵਿੱਚ ਸਫਲਤਾ ਹਾਸਲ ਕੀਤੀ ਹੈ।ਐੈਸ.ਐਸ.ਪੀ. ਲੁਧਿਆਣਾ (ਦਿਹਾਤੀ) ਸ੍ਰੀ ਚਰਨਜੀਤ ਸਿੰਘ ਸੋਹਲ ਵੱਲੋਂ ਇਸ ਸਬੰਧੀ ਪ੍ਰੈਸ ਨੂੰ ਜਾਣਕਾਰੀ ਦਿੰਦਿਆਂ ਦੱਸਿਆ ਗਿਆ ਕਿ 15 ਮਈ, 2021 ਨੂੰ ਸੀ.ਆਈ.ਏ, ਸਟਾਫ ਜਗਰਾਂਉ ਦੇ ਏ.ਐਸ.ਆਈ ਭਗਵਾਨ ਸਿੰਘ, ਏ.ਐਸ.ਆਈ ਦਲਵਿੰਦਰਜੀਤ ਸਿੰਘ ਅਤੇ ਪੀ.ਐਚ.ਜੀ ਰਾਜਵਿੰਦਰ ਸਿੰਘ ਮਾੜੇ ਅਨਸਰਾਂ ਅਤੇ ਸ਼ੱਕੀ ਪੁਰਸ਼ਾ ਦੀ ਚੈਕਿੰਗ ਦੇ ਸਬੰਧ ਵਿੱਚ ਨਵੀ ਦਾਣਾ ਮੰਡੀ ਜਗਰਾਂਉ ਤੋਂ ਲੰਡੇ ਫਾਟਕਾਂ ਵੱਲ ਨੂੰ ਜਾ ਰਹੇ ਸੀ ਤਾਂ ਮੰਡੀ ਦੇ ਸ਼ੈੱਡਾਂ ਦੇ ਥੱਲੇ ਇੱਕ ਆਈ-10 ਕਾਰ ਅਤੇ ਇੱਕ ਕੈਂਟਰ ਖੜੇ ਸੀ, ਜਿਹਨਾਂ ਨੂੰ ਚੈੱਕ ਕਰਨ ਲੱਗੇ ਤਾਂ ਗੱਡੀ ਵਿੱਚ ਬੈਠੇ ਵਿਆਕਤੀਆਂ ਨੇ ਪੁਲਿਸ ਪਾਰਟੀ ਪਰ ਫਾਇਰੰਗ ਕਰ ਦਿੱਤੀ ਸੀ। ਜਿਸ ਨਾਲ ਏ.ਐਸ.ਆਈ ਭਗਵਾਨ ਸਿੰਘ ਦੀ ਮੌਕੇ 'ਤੇ ਹੀ ਮੌਤ ਹੋ ਗਈ ਅਤੇ ਏ.ਐਸ.ਆਈ ਦਲਵਿੰਦਰਜੀਤ ਸਿੰਘ ਦੀ ਵੀ ਹਸਪਤਾਲ ਪਹੁੰਚਦੇ ਹੀ ਮੌਤ ਹੋ ਗਈ ਸੀ।ਉਨ੍ਹਾਂ ਦੱਸਿਆ ਕਿ ਦੋਸ਼ੀ ਘਟਨਾ ਨੂੰ ਅੰਜਾਮ ਦੇਣ ਤੋਂ ਬਾਅਦ ਮੌਕੇ ਤੋਂ ਫਰਾਰ ਹੋ ਗਏ ਸਨ। ਜਿਸ ਤੇ ਮੁਕੱਦਮਾ ਨੰਬਰ 93 ਮਿਤੀ 16-05-2021 ਨੂੰ ਜੁਰਮ 302/307/397/353/186/34 ਭ/ਦ ਅਤੇ 25,27/54/59 ਆਰਮਜ ਐਕਟ ਵਾਧਾ ਜੁਰਮ 212/216/120-ਬੀ/420/467/468 ਭ/ਦ ਥਾਣਾ ਸਿਟੀ ਜਗਰਾਉ ਬਰਖਿਲਾਫ ਦੋਸ਼ੀਆਨ ਜੈਪਾਲ ਸਿੰਘ ਪੁੱਤਰ ਭੁਪਿੰਦਰ ਸਿੰਘ ਵਾਸੀ ਦਸ਼ਮੇਸ਼ ਨਗਰ ਫਿਰੋਜਪੁਰ, ਬਲਜਿੰਦਰ ਸਿੰਘ ਉਰਫ ਬੱਬੀ ਪੁੱਤਰ ਗੁਰਨਾਮ ਸਿੰਘ ਵਾਸੀ ਮਾਹਲਾ ਖੁਰਦ ਥਾਣਾ ਬਾਘਾਪੁਰਾਣਾ, ਜਸਪ੍ਰੀਤ ਸਿੰਘ ਉਰਫ ਜੱਸੀ ਪੁੱਤਰ ਰਵਿੰਦਰ ਸਿੰਘ ਵਾਸੀ ਖਰੜ ਜਿਲ੍ਹਾ ਮੋਹਾਲੀ ਅਤੇ 01 ਅਣਪਛਾਤੇ ਵਿਅਕਤੀ ਦੇ ਦਰਜ ਰਜਿਸਟਰ ਕੀਤਾ ਗਿਆ ਸੀ।

ਉਨ੍ਹਾਂ ਅੱਗੇ ਦੱਸਿਆ ਕਿ ਤਫਤੀਸ਼ ਦੌਰਾਨ ਅਣਪਛਾਤੇ ਦੋਸ਼ੀ ਦੀ ਪਹਿਚਾਣ ਦਰਸ਼ਨ ਸਿੰਘ ਪੁੱਤਰ ਪ੍ਰੀਤਮ ਸਿੰਘ ਵਾਸੀ ਸਹੌਲੀ ਥਾਣਾ ਜੋਧਾਂ ਵਜੋ ਹੋਈ। ਮਿਤੀ 19-05-2021 ਨੂੰ ਗੁਰਪ੍ਰੀਤ ਸਿੰਘ ਉਰਫ ਲੱਕੀ ਪੁੱਤਰ ਹਰਦਿਆਲ ਸਿੰਘ ਵਾਸੀ ਧੱਲੇਕੇ ਜਿਲ੍ਹਾ ਮੋਗਾ, ਰਮਨਪ੍ਰੀਤ ਕੌਰ ਉਰਫ ਰਮਨ ਪਤਨੀ ਗੁਰਪ੍ਰੀਤ ਸਿੰਘ ਵਾਸੀ ਧੱਲੇਕੇ ਜਿਲ੍ਹਾ ਮੋਗਾ, ਸਤਪਾਲ ਕੌਰ ਉਰਫ ਨੋਨੀ ਪਤਨੀ ਦਰਸ਼ਨ ਸਿੰਘ ਵਾਸੀ ਸਹੌਲੀ ਥਾਣਾ ਜੋਧਾਂ, ਗਗਨਦੀਪ ਸਿੰਘ ਉਰਫ ਨੰਨਾ ਪੁੱਤਰ ਗੁੁਰਦੇਵ ਸਿੰਘ ਵਾਸੀ ਸਹੌਲੀ ਥਾਣਾ ਜੋਧਾਂ ਅਤੇ ਜਸਪ੍ਰੀ਼ਤ ਸਿੰਘ ਪੁੱਤਰ ਬਲਜਿੰਦਰ ਸਿੰਘ ਵਾਸੀ ਅੱਬੂਵਾਲ ਹਾਲ ਵਾਸੀ ਆਤਮ ਨਗਰ ਜਗਰਾਉ ਨੂੰ ਨਾਮਜ਼ਦ ਕੀਤਾ ਗਿਆ।ਉਨ੍ਹਾਂ ਦੱਸਿਆ ਕਿ ਕੱਲ 20 ਮਈ, 2021 ਨੂੰ ਦੋਸ਼ੀ ਗੁਰਪ੍ਰੀਤ ਸਿੰਘ ਉਰਫ ਲੱਕੀ, ਰਮਨਪ੍ਰੀਤ ਕੌਰ ਉਰਫ ਰਮਨ ਵਾਸੀਆਨ ਧੱਲੇਕੇ ਜਿਲ੍ਹਾ ਮੋਗਾ ਨੂੰ ਗੇਟ ਬੋਪਾਰਾਏ ਬਾਹੱਦ ਪਿੰਡ ਬੁਢੇਲ ਤੋ ਗ੍ਰਿਫਤਾਰ ਕਰਕੇ ਦੋਸ਼ੀ ਗੁਰਪ੍ਰੀਤ ਸਿੰਘ ਦੀ ਪੁੱਛਗਿੱਛ ਦੌਰਾਨ ਨਾਨਕਚੰਦ ਸਿੰਘ ਉਰਫ ਨਾਨਕ ਉਰਫ ਢੋਲੂ ਪੁੱਤਰ ਬਲਵੰਤ ਸਿੰਘ ਵਾਸੀ ਸਹੌਲੀ ਜਿਲ੍ਹਾ ਲੁਧਿਆਣਾ ਨੂੰ ਨਾਮਜ਼ਦ ਕੀਤਾ ਗਿਆ।ਦੋਸ਼ੀਆਨ ਸਤਪਾਲ ਕੌਰ ਉਰਫ ਨੋਨੀ ਪਤਨੀ ਦਰਸ਼ਨ ਸਿੰਘ ਵਾਸੀ ਸਹੌਲੀ ਥਾਣਾ ਜੋਧਾਂ, ਗਗਨਦੀਪ ਸਿੰਘ ਉਰਫ ਨੰਨਾ ਪੁੱਤਰ ਗੁਰਦੇਵ ਸਿੰਘ ਵਾਸੀ ਸਹੌਲੀ ਥਾਣਾ ਜੋਧਾਂ ਅਤੇ ਜਸਪ੍ਰੀ਼ਤ ਸਿੰਘ ਪੁੱਤਰ ਬਲਜਿੰਦਰ ਸਿੰਘ ਵਾਸੀ ਅੱਬੂਵਾਲ ਹਾਲ ਵਾਸੀ ਆਤਮ ਨਗਰ ਜਗਰਾਉ ਅਤੇ ਨਾਨਕਚੰਦ ਸਿੰਘ ਉਰਫ ਨਾਨਕ ਉਰਫ ਢੋਲੂ ਵਾਸੀ ਸਹੌਲੀ ਨੂੰ ਬਾਹੱਦ ਪਿੰਡ ਸਹੌਲੀ ਤੋ ਗ੍ਰਿਫਤਾਰ ਕੀਤਾ ਗਿਆ। ਗ੍ਰਿਫਤਾਰ ਦੋਸ਼ੀਆਂ ਪਾਸੋਂ ਨਾਜਾਇਜ ਅਸਲਾ ਤੇ ਕਾਰ ਦੇ ਜਾਅਲੀ ਦਸਤਾਵੇਜ ਵੀ ਬਰਾਮਦ ਹੋਏ ਹਨ।ਸ੍ਰੀ ਸੋਹਲ ਨੇ ਦੱਸਿਆ ਕਿ ਇਹ ਸਾਰੇ ਦੋਸ਼ੀ ਰਲਕੇ ਵਾਰਦਾਤਾਂ ਨੂੰ ਅੰਜਾਮ ਦੇਣ ਵਿੱਚ ਗੈਂਗਸਟਰਾਂ ਦਾ ਸਹਿਯੋਗ ਕਰਦੇ ਹਨ ਅਤੇ ਗੈਗਸ਼ਟਰ ਜੈਪਾਲ ਸਿੰਘ ਦੇ ਗਰੁੱਪ ਤੱਕ ਸਮਾਨ ਪਹੁੰਚਾਉਣ ਵਿੱਚ ਵੀ ਮੱਦਦ ਕਰਦੇ ਹਨ। ਜਿਨ੍ਹਾਂ ਬਰਾਮਦ ਕੀਤਾ ਗਿਆ ਅਸਲਾ ਕਿਸੇ ਸੁਰਖਿਅਤ ਜਗ੍ਹਾ 'ਤੇ ਛੁਪਾ ਕੇ ਰੱਖਣਾ ਸੀ। ਗ੍ਰਿਫਤਾਰ ਦੋਸ਼ੀਆਂ ਦਾ ਪੁਲਿਸ ਰਿਮਾਂਡ ਹਾਸਿਲ ਕਰਕੇ ਹੋਰ ਡੂੰਘਾਈ ਨਾਲ ਪੁੱਛਗਿੱਛ ਕੀਤੀ ਜਾਵੇਗੀ।

 

Tags: Crime News Punjab , Punjab Police , Police , Crime News , Ludhiana Police , Ludhiana , Jagraon , Charanjit Singh Sohal

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD