Wednesday, 22 July 2026

 

 

ਖ਼ਾਸ ਖਬਰਾਂ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼

 

ਮਾਰਕਫੈੱਡ ਨੇ ਬੋਕਾਰੋ ਅਤੇ ਹਜ਼ੀਰਾ ਤੋਂ ਆਕਸੀਜਨ ਸਪਲਾਈ ਲਿਆਉਣ ਦੇ ਕਾਰਜ ਨੂੰ ਸਫ਼ਲਤਾਪੂਰਵਕ ਨੇਪਰੇ ਚਾੜ੍ਹਿਆ : ਸੁਖਜਿੰਦਰ ਸਿੰਘ ਰੰਧਾਵਾ

ਤਿੰਨ ਆਕਸੀਜਨ ਐਕਸਪ੍ਰੈਸ ਰੇਲਾਂ ਸਪਲਾਈ ਲੈ ਕੇ ਪਹੁੰਚੀਆਂ; ਚੌਥੀ ਰੇਲ 22 ਮਈ ਤੱਕ ਬਠਿੰਡਾ ਪਹੁੰਚਣ ਲਈ ਪੂਰੀ ਤਰ੍ਹਾਂ ਤਿਆਰ

Sukhjinder Singh Randhawa, Varun Roojam, Punjab Fights Corona, Coronavirus, COVID 19, Novel Coronavirus, Fight Against Corona, Covaxin, Covishield, Covid-19 Vaccine, Oxygen, Oxygen Cylinders, SARS-CoV-2, Sputnik V, Oxygen Plants, Pfizer, Astra Zeneca, Oxygen Concentrator, Remdesivir, Covifor, Oxygen supply, Liquid Medical Oxygen

Web Admin

Web Admin

5 Dariya News

ਚੰਡੀਗੜ੍ਹ , 21 May 2021

Last updated on: May 21, 2021, 00:00 IST

ਕੋਵਿਡ-19 ਦੇ ਮਾਮਲਿਆਂ ਵਿੱਚ ਵਾਧੇ ਅਤੇ ਆਕਸੀਜਨ ਦੀ ਘਾਟ ਨੂੰ ਧਿਆਨ ਵਿੱਚ ਰੱਖਦਿਆਂ ਮਾਰਕਫੈੱਡ ਨੇ ਆਕਸੀਜਨ ਐਕਸਪ੍ਰੈਸਾਂ ਜ਼ਰੀਏ  ਬੋਕਾਰੋ ਅਤੇ ਹਜ਼ੀਰਾ ਤੋਂ ਸੂਬੇ ਲਈ ਢੁੱਕਵੀਆਂ ਆਕਸੀਜਨ ਸਪਲਾਈਆਂ ਯਕੀਨੀ ਬਣਾਉਣ ਦੇ ਕਾਰਜ ਨੂੰ ਸਫ਼ਲਤਾਪੂਰਵਕ ਨੇਪਰੇ ਚਾੜ੍ਹਿਆ ਹੈ।ਇਸ ਸਬੰਧੀ ਜਾਣਕਾਰੀ ਦਿੰਦਿਆਂ ਸੂਬੇ ਦੇ ਸਹਿਕਾਰਤਾ ਅਤੇ ਜੇਲ੍ਹਾਂ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਦੱਸਿਆ ਕਿ ਪੰਜਾਬ ਸਰਕਾਰ ਨੇ ਮਾਰਕਫੈਡ ਨੂੰ ਆਕਸੀਜਨ ਲਿਆਉਣ ਦਾ ਜ਼ਿੰਮਾ ਸੌਂਪਿਆ ਸੀ ਜਿਸਨੇ ਦੋ ਦਿਨਾਂ ਦੇ ਥੋੜ੍ਹੇ ਸਮੇਂ ਵਿੱਚ ਆਕਸੀਜਨ ਦਾ ਪ੍ਰਬੰਧ ਕਰਕੇ ਆਪਣੀਆਂ ਸਮਰੱਥਾਵਾਂ ਨੂੰ ਸਾਬਤ ਕੀਤਾ ਹੈ। ਸ. ਰੰਧਾਵਾ ਨੇ ਕਿਹਾ, ''ਰੇਲਵੇ/ਕੌਨਕੋਰ ਨਾਲ, ਵੱਖ-ਵੱਖ ਡਵੀਜ਼ਨਾਂ ਜਿਵੇਂ ਕਿ ਉੱਤਰੀ/ਪੱਛਮੀ/ਪੂਰਬੀ ਵਿਚ ਸੰਪਰਕ ਅਤੇ ਤਾਲਮੇਲ ਕਰਨਾ ਇਕ ਚੁਣੌਤੀ ਸੀ। ਇਸ ਤੋਂ ਇਲਾਵਾ ਇੰਨੇ ਥੋੜ੍ਹੇ  ਸਮੇਂ ਵਿਚ ਸਾਰੀਆਂ ਲੋੜੀਂਦੀਆਂ ਸ਼ਰਤਾਂ ਪੂਰੀਆਂ ਕਰਨਾ ਅਤੇ ਬੋਰਡ 'ਤੇ ਹੈਂਡਲਰਾਂ ਦੀਆਂ ਸੇਵਾਵਾਂ ਲੈਣਾ ਵੀ ਇੱਕ ਚੁਣੌਤੀ ਭਰਿਆ ਕਾਰਜ ਸੀ ਪਰ ਮਾਰਕਫੈਡ ਇਸ ਮੌਕੇ ਇੱਕ ਸੱਚੇ ਯੋਧਾ ਦੀ ਤਰ੍ਹਾਂ ਉੱਭਰ ਕੇ ਸਾਹਮਣੇ ਆਇਆ।'' ਉਨ੍ਹਾਂ ਸਮੁੱਚੀ ਮਾਰਕਫੈਡ ਟੀਮ ਨੂੰ ਵਧਾਈ ਦਿੱਤੀ।ਸਹਿਕਾਰਤਾ ਮੰਤਰੀ ਨੇ ਅੱਗੇ ਕਿਹਾ ਕਿ ਮਹਾਂਮਾਰੀ ਦੇ ਇਨ੍ਹਾਂ ਚੁਣੌਤੀ ਭਰੇ ਹਾਲਾਤਾਂ ਦੌਰਾਨ ਕੋਵਿਡ-19 ਤੋਂ ਪੀੜਤ ਹਜ਼ਾਰਾਂ ਲੋਕਾਂ ਦੀ ਜਾਨ ਬਚਾਉਣ ਲਈ ਆਕਸੀਜਨ ਦੀ ਸਪਲਾਈ ਸਭ ਤੋਂ ਵੱਡੀ ਜ਼ਰੂਰਤ ਵਜੋਂ ਉੱਭਰ ਕੇ ਸਾਹਮਣੇ ਆਈ ਹੈ। ਉਨ੍ਹਾਂ ਕਿਹਾ ਕਿ ਬਦਕਿਸਮਤੀ ਨਾਲ, ਪੰਜਾਬ ਵਿੱਚ ਲਕਿਊਡ ਮੈਡੀਕਲ ਆਕਸੀਜਨ (ਐਲ.ਐਮ.ਓ.) ਦਾ ਉਤਪਾਦਨ ਕਰਨ ਵਾਲਾ ਇੱਕ ਵੀ ਵੱਡਾ ਪਲਾਂਟ ਨਹੀਂ ਹੈ ਜਿਸ ਨਾਲ ਸੂਬੇ ਨੂੰ ਬੋਕਾਰੋ/ਹਜ਼ੀਰਾ, ਜੋ ਕਿ 1500 ਕਿਲੋਮੀਟਰ ਦੀ ਦੂਰੀ 'ਤੇ ਸਥਿਤ ਹੈ, ਤੋਂ ਕ੍ਰਾਇਓਜੈਨਿਕ ਟੈਂਕਰਾਂ ਰਾਹੀਂ ਆਕਸੀਜਨ ਦਾ ਕੋਟਾ ਚੁੱਕਣ ਲਈ ਮਜਬੂਰ ਹੋਣਾ ਪਿਆ ਜੋ ਕਿ ਕਾਫ਼ੀ ਮੁਸ਼ਕਿਲ ਭਰਿਆ ਕਾਰਜ ਹੈ। ਸ. ਰੰਧਾਵਾ ਨੇ ਕਿਹਾ ਕਿ ਰਾਜ ਵਿਚ ਆਕਸੀਜਨ ਦੀ ਸਪਲਾਈ ਵਧਾਉਣ ਲਈ ਚਾਰ ਹੋਰ ਕੰਟੇਨਰ ਸ਼ਾਮਲ ਕੀਤੇ ਜਾ ਰਹੇ ਹਨ।ਮਾਰਕਫੈੱਡ ਨੇ ਐਲ.ਐਮ.ਓ. ਦੀ ਸਪਲਾਈ ਅਤੇ ਵੰਡ ਦੇ ਪ੍ਰਬੰਧਾਂ ਅਤੇ ਤਾਲਮੇਲ ਕਰਨ ਲਈ ਬੋਕਾਰੋ ਅਤੇ ਹਜ਼ੀਰਾ ਵਾਸਤੇ ਅਧਿਕਾਰੀਆਂ ਦੀਆਂ ਦੋ ਟੀਮਾਂ ਨਿਯੁਕਤ ਕੀਤੀਆਂ। ਇਸ ਤੋਂ ਇਲਾਵਾ ਮਾਰਕਫੈਡ ਦੇ ਐਮ.ਡੀ. ਸ੍ਰੀ ਵਰੁਣ ਰੂਜਮ ਦੀ ਅਗਵਾਈ ਹੇਠ ਮੁੱਖ ਦਫਤਰ ਵਿਖੇ ਮਾਰਕਫੈਡ ਦੇ ਅਧਿਕਾਰੀਆਂ ਦੀ ਟੀਮ ਇਸ ਕਾਰਜ ਨੂੰ ਸਫ਼ਲਤਾਪੂਰਵਕ ਨੇਪਰੇ ਚਾੜ੍ਹਨ ਲਈ ਦਿਨ ਰਾਤ ਕੰਮ ਕਰ ਰਹੀ ਹੈ।ਜ਼ਿਕਰਯੋਗ ਹੈ ਕਿ ਸੂਬਾ ਸਰਕਾਰ ਨੇ ਮਾਰਕਫੈਡ ਨੂੰ 13 ਮਈ, 2021 ਨੂੰ ਰੇਲਵੇ ਰਾਹੀਂ ਆਕਸੀਜਨ ਦੀ ਵਿਵਸਥਾ ਅਤੇ ਸਪਲਾਈ ਲਈ ਨਿਰਦੇਸ਼ ਦਿੱਤੇ ਸਨ। ਮਾਰਕਫੈਡ ਟੀਮ ਦੇ ਠੋਸ ਯਤਨਾ ਸਦਕਾ ਪਹਿਲੀ ਆਕਸੀਜਨ ਐਕਸਪ੍ਰੈਸ ਬੋਕਾਰੋ ਲਈ 14 ਮਈ ਦੀ ਅੱਧੀ ਰਾਤ ਨੂੰ ਰਵਾਨਾ ਹੋਈ ਅਤੇ ਇਹ ਬੋਕਾਰੋ ਤੋਂ ਆਕਸੀਜਨ ਲੈ ਕੇ 17 ਮਈ ਨੂੰ ਫਿਲੌਰ ਪਰਤੀ। ਇਸ ਤੋਂ ਇਲਾਵਾ ਦੂਜੀ ਆਕਸੀਜਨ ਐਕਸਪ੍ਰੈਸ 19 ਮਈ ਨੂੰ ਹਜ਼ੀਰਾ ਤੋਂ ਬਠਿੰਡਾ ਕੈਂਟ ਵਿਖੇ ਪਹੁੰਚੀ ਜਦੋਂ ਕਿ ਤੀਜੀ ਆਕਸੀਜਨ ਐਕਸਪ੍ਰੈਸ 20 ਮਈ ਨੂੰ ਬੋਕਾਰੋ ਤੋਂ ਫਿਲੌਰ ਪਹੁੰਚੀ।ਇਸੇ ਤਰ੍ਹਾਂ ਚੌਥੀ ਆਕਸੀਜਨ ਐਕਸਪ੍ਰੈਸ ਹਜ਼ੀਰਾ ਤੋਂ ਆਕਸੀਜਨ ਲਿਆਉਣ ਲਈ 20 ਮਈ ਨੂੰ ਬਠਿੰਡਾ ਕੈਂਟ ਤੋਂ ਰਵਾਨਾ ਹੋਈ ਹੈ ਅਤੇ 22 ਮਈ, 2021 ਨੂੰ ਬਠਿੰਡਾ ਵਾਪਸ ਪਰਤੇਗੀ।

 

Tags: Sukhjinder Singh Randhawa , Varun Roojam , Punjab Fights Corona , Coronavirus , COVID 19 , Novel Coronavirus , Fight Against Corona , Covaxin , Covishield , Covid-19 Vaccine , Oxygen , Oxygen Cylinders , SARS-CoV-2 , Sputnik V , Oxygen Plants , Pfizer , Astra Zeneca , Oxygen Concentrator , Remdesivir , Covifor , Oxygen supply , Liquid Medical Oxygen

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD