Thursday, 16 May 2024

 

 

ਖ਼ਾਸ ਖਬਰਾਂ ਲੋਕ ਸਭਾ ਚੋਣਾਂ 2024: ਪੰਜਾਬ ਵਿੱਚ ਸੁਤੰਤਰ ਅਤੇ ਨਿਰਪੱਖ ਚੋਣਾਂ ਨੂੰ ਯਕੀਨੀ ਬਣਾਉਣ ਲਈ 80 ਫ਼ੀਸਦੀ ਪੁਲਿਸ ਬਲ ਤੇ ਕੇਂਦਰੀ ਬਲਾਂ ਦੀਆਂ 250 ਕੰਪਨੀਆਂ ਕੀਤੀਆਂ ਜਾਣਗੀਆਂ ਤਾਇਨਾਤ ਚਰਨਜੀਤ ਚੰਨੀ 'ਤੇ ਆਮ ਆਦਮੀ ਪਾਰਟੀ ਦਾ ਜਵਾਬੀ ਹਮਲਾ, ਵਿੱਤ ਮੰਤਰੀ ਹਰਪਾਲ ਚੀਮਾ ਨੇ ਕਿਹਾ- ਕਾਂਗਰਸ ਦੇ ਰਾਜ ਦੌਰਾਨ ਸ਼ਰਾਬ ਮਾਫ਼ੀਆ ਦਾ ਬੋਲਬਾਲਾ ਸੀ, ਅਸੀਂ ਮਾਲੀਆ ਵਧਾਇਆ ਸੰਜੇ ਟੰਡਨ ਨੇ ਬਾਬਾ ਬਾਗੇਸ਼ਵਰ ਧਾਮ ਤੋਂ ਆਸ਼ੀਰਵਾਦ ਲਿਆ ਮੁੱਖ ਮੰਤਰੀ ਭਗਵੰਤ ਮਾਨ ਨੇ ਜੀਰਾ ਅਤੇ ਭਿੱਖੀਵਿੰਡ ਵਿੱਚ ਲਾਲਜੀਤ ਭੁੱਲਰ ਲਈ ਕੀਤਾ ਚੋਣ ਪ੍ਰਚਾਰ ਜਿਹੜੀ ਸਾਜ਼ਿਸ਼ ਤਹਿਤ ਭਾਈ ਅੰਮ੍ਰਿਤਪਾਲ ਸਿੰਘ ਨੂੰ ਖਡੂਰ ਸਾਹਿਬ ਤੋਂ ਆਜ਼ਾਦ ਉਮੀਦਵਾਰ ਬਣਾਇਆ, ਉਸਨੂੰ ਸਮਝਣ ਪੰਜਾਬੀ : ਸੁਖਬੀਰ ਸਿੰਘ ਬਾਦਲ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਸ਼ਹੀਦ ਸੁਖਦੇਵ ਥਾਪਰ ਨੂੰ ਉਨ੍ਹਾਂ ਦੀ ਜਨਮ ਭੂਮੀ ਪਹੁੰਚ ਕੇ ਸ਼ਰਧਾਂਜਲੀ ਭੇਟ ਕੀਤੀ ਕਾਂਗਰਸ ਪਾਰਟੀ ਗਰੀਬ ਪਰਿਵਾਰ ਨੂੰ 8500 ਰੁਪਏ ਪ੍ਰਤੀ ਮਹੀਨਾ ਦੇਵੇਗੀ : ਅਮਰਿੰਦਰ ਸਿੰਘ ਰਾਜਾ ਵੜਿੰਗ ਸ਼੍ਰੋਮਣੀ ਕਮੇਟੀ ਵੱਲੋਂ ਸ੍ਰੀ ਗੁਰੂ ਅਮਰਦਾਸ ਜੀ ਦੇ ਜੋਤੀ ਜੋਤਿ ਦਿਵਸ ਦੀ 450 ਸਾਲਾ ਸ਼ਤਾਬਦੀ ਨੂੰ ਸਮਰਪਿਤ ਗੁਰਮਤਿ ਪ੍ਰਚਾਰ ਲਹਿਰ ਆਰੰਭ ਸਾਬਕਾ ਵਿੱਤ ਮੰਤਰੀ ਪਰਮਿੰਦਰ ਢੀਂਡਸਾ ਨੇ ਐਨ ਕੇ ਸ਼ਰਮਾ ਦੀ ਚੋਣ ਮੁਹਿੰਮ ਭਖਾਈ ਪੰਜਾਬ ਦੇ ਕਈ ਲੋਕ ਸਭਾ ਹਲਕਿਆਂ 'ਚ ਆਮ ਆਦਮੀ ਪਾਰਟੀ ਨੂੰ ਮਿਲੀ ਵੱਡੀ ਮਜ਼ਬੂਤੀ, ਵਿਰੋਧੀ ਪਾਰਟੀਆਂ ਦੇ ਕਈ ਵੱਡੇ ਆਗੂ ਹੋਏ 'ਆਪ' 'ਚ ਸ਼ਾਮਲ ਕਾਂਗਰਸ ਦੇ ਸਾਬਕਾ ਸੂਬਾ ਪ੍ਰਧਾਨ ਸੁਭਾਸ਼ ਚਾਵਲਾ ਆਪਣੇ ਸਮਰਥਕਾਂ ਸਮੇਤ ਭਾਜਪਾ 'ਚ ਸ਼ਾਮਲ ਕਾਂਗਰਸ ਫਸਲਾਂ 'ਤੇ ਐੱਮਐੱਸਪੀ ਦੀ ਗਾਰੰਟੀ ਦੇਵੇਗੀ: ਵਿਜੇ ਇੰਦਰ ਸਿੰਗਲਾ ਸੂਬੇ ਦੀ ਗੱਲ ਛੱਡਣ ਪਹਿਲਾਂ ਆਪਣੇ ਹਲਕੇ ਵਿੱਚ ਸਿਹਤ ਸਹੂਲਤਾਂ ਸੁਧਾਰਨ ਬਲਬੀਰ ਸਿੰਘ : ਐਨ.ਕੇ. ਸ਼ਰਮਾ 15,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਕਾਂਗਰਸੀ ਉਮੀਦਵਾਰ ਜੀਤ ਮਹਿੰਦਰ ਸਿੰਘ ਸਿੱਧੂ ਦੇ ਪਰਿਵਾਰ ਨੇ ਬਠਿੰਡਾ ਸ਼ਹਿਰ 'ਚ ਭਖਾਈ ਚੋਣ ਮੁਹਿੰਮ ਆਮ ਆਦਮੀ ਪਾਰਟੀ ਦੇ ਸ਼ਾਸਨ 'ਚ ਉਨ੍ਹਾਂ ਦੀ ਮਹਿਲਾ ਸੰਸਦ ਮੈਂਬਰ ਵੀ ਸੁਰੱਖਿਅਤ ਨਹੀਂ : ਡਾ. ਸੁਭਾਸ਼ ਸ਼ਰਮਾ ਤੁਹਾਡੇ ਪਿੰਡਾਂ ਦਾ ਜਨਮਿਆ ਹਾਂ ਤੇ ਤੁਹਾਡਾ ਹਰ ਦੁੱਖ-ਸੁੱਖ ਮੇਰਾ ਆਪਣਾ: ਮੀਤ ਹੇਅਰ ਵੋਟਰ ਜਾਗਰੂਕਤਾ ਮੁਹਿੰਮ ਸਵੀਪ ਤਹਿਤ ਕੋਟ ਧਰਮੂ ਵਿਖੇ ਵਾਲ ਪੇਂਟਿੰਗ ਮੁਕਾਬਲੇ ਹੋਏ ਗੁਰਬਾਜ ਸਿੰਘ ਸਿੱਧੂ ਨੂੰ ਲੰਬੀ ਹਲਕੇ ਦੇ ਵਿੱਚ ਮਿਲ ਰਿਹਾ ਭਰਵਾਂ ਸਮਰਥਨ ਸਰਦੂਲਗੜ ਹਲਕੇ 'ਚ ਪੀਣ ਵਾਲੇ ਸਾਫ ਪਾਣੀ ਅਤੇ ਹੋਰ ਸਮੱਸਿਆ ਨੂੰ ਪਹਿਲ ਦੇ ਆਧਾਰ 'ਤੇ ਕਰਾਂਗੇ ਹੱਲ: ਜੀਤ ਮਹਿੰਦਰ ਸਿੰਘ ਸਿੱਧੂ ਪਿੰਡ ਧਾਰੜ, ਰਾਣਾ ਕਾਲਾ, ਬਾਲੀਆ ਮੰਝਪੁਰ ਤੋਂ ਵੱਡੀ ਗਿਣਤੀ ਵਿੱਚ ਆਪ ਪਾਰਟੀ ਵਿੱਚ ਸ਼ਾਮਿਲ ਹੋਏ ਲੋਕ: ਮੰਤਰੀ ਹਰਭਜਨ ਈ.ਟੀ.ਓ

 

ਮਾਲ ਅਧਿਕਾਰੀਆਂ ਨੂੰ ਉਨ੍ਹਾਂ ਦੀ ਹੱਕਦਾਰੀ ਅਨੁਸਾਰ ਵਾਹਨ ਕਿਰਾਏ 'ਤੇ ਲੈਣ ਦੀ ਆਗਿਆ ਦਿੱਤੀ ਜਾਵੇਗੀ : ਗੁਰਪ੍ਰੀਤ ਸਿੰਘ ਕਾਂਗੜ

ਪਟਵਾਰੀਆਂ ਦੀ ਭਰਤੀ ਪ੍ਰਕਿਰਿਆ ਵਿੱਚ ਤੇਜ਼ੀ ਲਿਆਂਦੀ ਜਾਵੇਗੀ

Gurpreet Singh Kangar, Punjab Pradesh Congress Committee, Congress, Chandigarh, Punjab Congress, Government of Punjab, Punjab Government, Punjab, Vini Mahajan, Chandigarh, Chief Secretary, Chief Secretary of Punjab, Chief Secretary Punjab, IAS officer, IAS, Punjab, Punjab Government, Government of Punjab, Punjab Admin

Web Admin

Web Admin

5 Dariya News

ਚੰਡੀਗੜ੍ਹ , 21 May 2021

ਮਾਲ ਮੰਤਰੀ ਗੁਰਪ੍ਰੀਤ ਸਿੰਘ ਕਾਂਗੜ ਨੇ ਅੱਜ ਇਥੇ ਪੰਜਾਬ ਸਿਵਲ ਸਕੱਤਰੇਤ ਵਿਖੇ ਪੰਜਾਬ ਮਾਲ ਅਫਸਰ ਐਸੋਸੀਏਸ਼ਨ ਦੇ ਨੁਮਾਇੰਦਿਆਂ ਨਾਲ ਹੋਈ ਮੀਟਿੰਗ ਦੌਰਾਨ ਇਹ ਭਰੋਸਾ ਦਿੱਤਾ ਕਿ ਮਾਲ ਅਧਿਕਾਰੀਆਂ ਨੂੰ ਉਨ੍ਹਾਂ ਦੀ ਹੱਕਦਾਰੀ ਅਨੁਸਾਰ ਵਾਹਨ ਕਿਰਾਏ ‘ਤੇ ਲੈਣ ਦੀ ਇਜਾਜ਼ਤ ਦਿੱਤੀ ਜਾਵੇਗੀ ।ਐਸੋਸੀਏਸ਼ਨ ਦੇ ਅਹੁਦੇਦਾਰਾਂ ਨੇ ਇਹ ਤੱਥ ਸਾਹਮਣੇ ਲਿਆਂਦਾ ਕਿ ਸਿਰਫ 10 ਫ਼ੀਸਦੀ ਤਹਿਸੀਲਦਾਰ/ਨਾਇਬ ਤਹਿਸੀਲਦਾਰ ਦਫਤਰਾਂ ਕੋਲ ਸਰਕਾਰੀ ਵਾਹਨ ਹਨ ਜਦੋਂ ਕਿ ਬਾਕੀ ਆਪਣੇ ਨਿੱਜੀ ਵਾਹਨਾਂ ਵਿੱਚ ਡਿਊਟੀ ਨਿਭਾ ਰਹੇ ਹਨ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਫੀਲਡ ਡਿਊਟੀ ਉਨ੍ਹਾਂ ਦੀ ਨੌਕਰੀ ਦਾ ਇਕ ਹਿੱਸਾ ਹੈ ਅਤੇ ਇਸ ਲਈ ਸਰਕਾਰੀ ਵਾਹਨ ਲਾਜ਼ਮੀ ਹਨ। ਮੰਤਰੀ ਨੇ ਉਨ੍ਹਾਂ ਦੀ ਮੰਗ ਦਾ ਸਕਾਰਾਤਮਕ ਪ੍ਰਤੀਕਰਮ ਦਿੱਤਾ।ਮੰਤਰੀ ਨੇ ਐਫ.ਸੀ.ਆਰ. ਨੂੰ ਵਾਹਨ ਕਿਰਾਏ 'ਤੇ ਦੇਣ ਦੇ ਪ੍ਰਸਤਾਵ ‘ਤੇ ਵਿਚਾਰ ਕਰਨ ਦੇ ਨਿਰਦੇਸ਼ ਦਿੰਦਿਆਂ ਕਿਹਾ, “ਸੂਬੇ ਦੇ ਮਾਲ ਅਧਿਕਾਰੀ ਚੁਣੌਤੀਪੂਰਣ ਸਥਿਤੀਆਂ ਵਿੱਚ ਆਪਣੀ ਨਿਯਮਤ ਡਿਊਟੀਆਂ ਦੇ ਨਾਲ ਨਾਲ ਕੋਵਿਡ-19 ਸਬੰਧੀ ਵਾਧੂ ਡਿਊਟੀਆਂ ਵੀ ਨਿਭਾ ਰਹੇ ਹਨ। ਉਨ੍ਹਾਂ ਦੀਆਂ ਜਾਇਜ਼ ਮੰਗਾਂ ਨੂੰ ਪੂਰਾ ਕੀਤਾ ਜਾਣਾ ਚਾਹੀਦਾ ਹੈ।”ਮੈਂਬਰਾਂ ਨੇ ਡਿਊਟੀ ਦੌਰਾਨ ਕਾਰਜਕਾਰੀ ਮੈਜਿਸਟਰੇਟ ਨਾਲ ਸੁਰੱਖਿਆ ਕਰਮਚਾਰੀਆਂ ਨੂੰ ਤਾਇਨਾਤ ਕਰਨ ਦੀ ਜ਼ਰੂਰਤ ‘ਤੇ ਜੋਰ ਦਿੱਤਾ। ਉਹਨਾਂ ਕਿਹਾ, “ਕਈ ਵਾਰ ਅਸੀਂ ਸੰਵੇਦਨਸ਼ੀਲ / ਗੈਰ-ਸੰਵੇਦਨਸ਼ੀਲ / ਰੁਟੀਨ ਡਿਊਟੀ ਨਿਭਾਉਂਦੇ ਹੋਏ ਅਣਸੁਖਾਵੇਂ ਤੱਤਾਂ ਦਾ ਸਾਹਮਣਾ ਕਰਦੇ ਹਾਂ। ਮੌਕੇ 'ਤੇ ਪੁਲਿਸ ਆਉਣ ਦਾ ਇੰਤਜ਼ਾਰ ਕਰਨਾ ਹਮੇਸ਼ਾਂ ਸੰਭਵ ਨਹੀਂ ਹੁੰਦਾ।"ਮਾਲ ਮੰਤਰੀ ਨੇ ਕਿਹਾ ਕਿ ਹਰੇਕ ਅਧਿਕਾਰੀ ਦੇ ਨਾਲ ਸੁਰੱਖਿਆ ਗਾਰਡ ਤਾਇਨਾਤ ਕਰਨ ਦਾ ਵਿਚਾਰ ਵਿਵਹਾਰਕ ਨਹੀਂ ਹੈ। ਹਾਲਾਂਕਿ, ਡੀਜੀਪੀ ਪੰਜਾਬ ਨਾਲ ਵਿਚਾਰ ਕੀਤਾ ਜਾਵੇਗਾ ਕਿ ਜ਼ਰੂਰਤ ਅਨੁਸਾਰ ਹਰ ਤਹਿਸੀਲ / ਸਬ ਤਹਿਸੀਲ ਵਿੱਚ ਇੱਕ ਪੁਲਿਸ ਮੁਲਾਜ਼ਮ ਤਾਇਨਾਤ ਕੀਤਾ ਜਾਵੇ ਜੋ ਤਹਿਸੀਲਦਾਰ/ਨਾਇਬ ਤਹਿਸੀਲਦਾਰ ਨਾਲ ਫੀਲਡ ਡਿਊਟੀ ਸਮੇਂ ਨਾਲ ਰਹਿਣਗੇ।ਪੰਜਾਬ ਮਾਲ ਅਫ਼ਸਰ ਐਸੋਸੀਏਸ਼ਨ ਦੇ ਪ੍ਰਧਾਨ ਸ੍ਰੀ ਗੁਰਦੇਵ ਸਿੰਘ ਧੰਮ ਨੇ ਜ਼ੋਰ ਦਿੰਦਿਆਂ ਕਿਹਾ ਕਿ ਮਾਲ ਅਧਿਕਾਰੀਆਂ ਵੱਲੋਂ ਲਏ ਅਰਧ-ਨਿਆਂਇਕ ਫੈਸਲਿਆਂ   ਨੂੰ ਪੁਲਿਸ / ਵਿਜੀਲੈਂਸ ਜਾਂਚ ਅਧੀਨ ਨਹੀਂ ਹੋਣਾ ਚਾਹੀਦਾ।  ਮਾਲ ਵਿਭਾਗ ਅਪੇਲੈਟ ਅਥਾਰਟੀ ਹੋਣ ਸਦਕਾ ਕੇਸਾਂ ਦੀ ਸਮੀਖਿਆ ਕਰ ਸਕਦਾ ਹੈ ਅਤੇ ਲੋੜ ਪੈਣ ’ਤੇ ਲੋੜੀਂਦੀ ਕਾਰਵਾਈ ਕਰ ਸਕਦਾ ਹੈ। 

ਮੰਤਰੀ ਨੇ ਇਸ ਸ਼ਿਕਾਇਤ 'ਤੇ ਹਮਦਰਦੀ ਜਤਾਈ ਅਤੇ ਭਰੋਸਾ ਦਿੱਤਾ ਕਿ ਮਾਲ ਵਿਭਾਗ ਆਪਣੇ ਸਾਰੇ ਅਧਿਕਾਰੀਆਂ ਦਾ ਸਮਰਥਨ ਕਰੇਗਾ ਅਤੇ ਉਹਨਾਂ ਦੇ ਹਿੱਤ ਵਿੱਚ ਸਹੀ ਫੈਸਲੇ ਲਵੇਗਾ।ਐਸੋਸੀਏਸ਼ਨ ਨੇ ਵਿਭਾਗ ਦੇ ਪੁਰਾਣੇ ਨਿਯਮਾਂ ਦੀ ਪਾਲਣਾ ਕਰਨ ਦੀ ਵੀ ਮੰਗ ਕੀਤੀ ਜਿਸ ਮੁਤਾਬਕ ਸਬੰਧਤ ਤਰੱਕੀ ਉਪਰੰਤ ਅਧਿਕਾਰੀ ਨੂੰ ਵਿਭਾਗੀ ਪ੍ਰੀਖਿਆ ਘੱਟੋ ਘੱਟ 50 ਫ਼ੀਸਦ ਅੰਕਾਂ ਨਾਲ ਪਾਸ ਕਰਨੀ ਹੁੰਦੀ ਸੀ, ਜਿਸ ਨੂੰ ਹਾਲ ਹੀ ਵਿਚ ਆਈ.ਏ.ਐਸ. ਵਾਂਗ ਵਧਾ ਕੇ 66 ਫ਼ੀਸਦ ਕਰ ਦਿੱਤਾ ਗਿਆ ਹੈ। ਉਨ੍ਹਾਂ ਨੇ ਲੰਬੇ ਸਬਜੈਕਟਿਵ ਪ੍ਰਸ਼ਨ / ਉੱਤਰਾਂ ਦੀ ਥਾਂ ਪ੍ਰੀਖਿਆ ਦੇ ਢੰਗ ਨੂੰ ਆਬਜੈਕਟਿਵ ਕਿਸਮ (ਐਮਸੀਕਿਊ) ਵਿਚ ਤਬਦੀਲ ਕਰਨ ਲਈ ਵੀ ਕਿਹਾ। ਉਨ੍ਹਾਂ ਦੀ ਮੰਗ ਨੂੰ ਸਹੀ ਮੰਨਿਆ ਗਿਆ ਅਤੇ ਮੰਤਰੀ ਨੇ ਵਿਭਾਗ ਨੂੰ ਵਿਭਾਗੀ ਪ੍ਰੋਮੋਸ਼ਨ ਪ੍ਰੀਖਿਆ ਪੈਟਰਨ ਵਿਚ ਸੋਧ ਦੀ ਸੰਭਾਵਨਾ ਅਤੇ ਪਾਸ ਫ਼ੀਸਦ ਨੂੰ ਘੋਖਣ ਲਈ ਕਿਹਾ।ਇਸੇ ਦੌਰਾਨ, ਮੁੱਖ ਸਕੱਤਰ ਸ੍ਰੀਮਤੀ ਵਿਨੀ ਮਹਾਜਨ ਐਫ.ਸੀ.ਆਰ ਰਵਨੀਤ ਕੌਰ ਅਤੇ ਮਾਲ ਸੱਕਤਰ ਮਨਵੇਸ਼ ਸਿੱਧੂ ਨਾਲ ਮਾਲ ਅਧਿਕਾਰੀਆਂ ਦੇ ਲੰਬਿਤ ਪਏ ਮੁੱਦਿਆਂ ਨੂੰ ਹੱਲ ਕਰਨ ਲਈ ਮੀਟਿੰਗ ਵਿੱਚ ਸ਼ਾਮਲ ਹੋਏ ਤਾਂ ਜੋ ਮਾਲ ਅਧਿਕਾਰੀ ਆਪਣੀ ਚੱਲ ਰਹੀ ਅੰਸ਼ਕ ਹੜਤਾਲ ਵਾਪਸ ਲੈਣ ਅਤੇ ਆਪਣੀਆਂ ਕਾਰਜਕਾਰੀ ਮੈਜਿਸਟਰੀਅਲ ਡਿਊਟੀਆਂ ਅਤੇ ਕੋਰਟ ਵਰਕ ਮੁੜ ਸ਼ੁਰੂ ਕਰਨ, ਉਨ੍ਹਾਂ ਨੇ ਐਸੋਸੀਏਸ਼ਨ ਦੀਆਂ ਜਾਇਜ਼ ਮੰਗਾਂ ਦਾ ਜਲਦ ਤੋਂ ਜਲਦ ਮੰਨਣ ਦੀ ਗੱਲ ਕੀਤੀ। ਉਹਨਾਂ ਲੀਗਲ ਲੀਟਰੈਟਸ ਦੀ ਭਰਤੀ ਨਾਲ ਮਾਲ ਵਿਭਾਗ ਨੂੰ ਮਜ਼ਬੂਤ ਕਰਨ ਦੀ ਜ਼ਰੂਰਤ ਦੁਹਰਾਈ ਤਾਂ ਜੋ ਅਦਾਲਤ ਦੇ ਕੰਮ ਵਿੱਚ ਮਾਲ ਅਧਿਕਾਰੀਆਂ ਦੀ ਸਹਾਇਤਾ ਕੀਤੀ ਜਾ ਸਕੇ। ਉਹਨਾਂ ਅੱਗੇ ਕਿਹਾ ਕਿ ਕੋਵਿਡ ਦੀ ਸਥਿਤੀ ਵਿੱਚ ਸੁਧਾਰ ਆਉਣ ਦੇ ਨਾਲ ਹੀ ਪਟਵਾਰੀਆਂ ਦੀ ਭਰਤੀ ਪ੍ਰਕਿਰਿਆ ਨੂੰ ਤੇਜ਼ੀ ਨਾਲ ਲੀਹ ’ਤੇ ਲਿਆਇਆ ਜਾਵੇਗਾ। ਉਹਨਾਂ ਐਨਜੀਡੀਆਰਐਸ ਸਿਸਟਮ ਦੀ ਕਾਰਗੁਜ਼ਾਰੀ ਨੂੰ ਬਿਹਤਰ ਬਣਾਉਣ ਲਈ ਵਧੀਆ ਕੰਪਿਊਟਰ5/ ਇੰਟਰਨੈਟ ਕਨੈਕਟੀਵਿਟੀ / ਕਲਾਉਡ ਸਪੇਸ ਦੀ ਲੋੜ ਦਾ ਸੁਝਾਅ ਵੀ ਦਿੱਤਾ। ਮੁੱਖ ਸਕੱਤਰ ਨੇ ਐਫ.ਸੀ.ਆਰ ਨੂੰ ਕਿਹਾ ਕਿ ਮਾਲ ਅਧਿਕਾਰੀਆਂ 'ਤੇ ਪ੍ਰਾਹੁਣਚਾਰੀ ਜਾਂ ਕਿਸੇ ਹੋਰ ਖਰਚਿਆਂ ਦਾ ਬੋਝ ਪਏ ਅਤੇ  ਸੰਕਟਕਾਲੀਨ ਖਰਚਿਆਂ ਨਾਲ ਨਜਿੱਠਣ ਲਈ ਹਰ ਤਹਿਸੀਲ ਵਿੱਚ ਵਿਸ਼ੇਸ਼ ਫੰਡ ਪ੍ਰਦਾਨ ਕਾਰਨ ਦੀ ਸੰਭਾਵਨਾ ਦੀ ਘੋਖ ਕਰਨ ਦੀ ਹਦਾਇਤ ਕੀਤੀ। ਅਧਿਕਾਰੀਆਂ ਦੇ ਮਨੋਬਲ ਨੂੰ ਬਣਾਉਣ ਲਈ, ਮੁੱਖ ਸਕੱਤਰ ਨੇ ਵਧੀਆ ਕਾਰਗੁਜ਼ਾਰੀ ਕਰਨ ਵਾਲੇ ਮਾਲ ਅਧਿਕਾਰੀਆਂ ਦੀ ਢੁਕਵੀਂ ਸਿਫ਼ਾਰਸ਼ / ਸ਼ਲਾਘਾ ਕਰਨ ਦਾ ਸੁਝਾਅ ਵੀ ਦਿੱਤਾ।

 

Tags: Gurpreet Singh Kangar , Punjab Pradesh Congress Committee , Congress , Chandigarh , Punjab Congress , Government of Punjab , Punjab Government , Punjab , Vini Mahajan , Chandigarh , Chief Secretary , Chief Secretary of Punjab , Chief Secretary Punjab , IAS officer , IAS , Punjab , Punjab Government , Government of Punjab , Punjab Admin

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD