Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਸਮਾਜ-ਸੇਵੀਆਂ ਵੱਲੋਂ ਕੀਤੀ ਦਰਦਮੰਦਾਂ ਦੀ ਸੇਵਾ ਤੋਂ ਨਾ ਸਿਰਫ ਬਠਿੰਡਾ ਵਾਸੀ ਸਗੋਂ ਪ੍ਰਮਾਤਮਾ ਵੀ ਹੋਵੇਗਾ ਰਾਜੀ : ਮਨਪ੍ਰੀਤ ਬਾਦਲ

50 ਬੈੱਡਾਂ ਵਾਲੇ ਕੋਵਿਡ ਕੇਅਰ ਸੈਂਟਰ ਦੀ ਕੀਤੀ ਸ਼ੁਰੂਆਤ, ਮੈਰੀਟੋਰੀਅਸ ਸਕੂਲ ਵਿਖੇ ਬਣਾਇਆ ਗਿਆ ਹੈ ਕੋਵਿਡ ਕੇਅਰ ਸੈਂਟਰ

Manpreet Singh Badal, Punjab Fights Corona, Coronavirus, COVID 19, Novel Coronavirus, Fight Against Corona, Covaxin, Covishield, Covid-19 Vaccine, Oxygen, Oxygen Cylinders, SARS-CoV-2, Sputnik V, Oxygen Plants, Pfizer, Astra Zeneca, Oxygen Concentrator, Remdesivir, Covifor, Oxygen supply, Liquid Medical Oxygen

Web Admin

Web Admin

5 Dariya News

ਬਠਿੰਡਾ , 21 May 2021

Last updated on: May 21, 2021, 00:00 IST

ਕਰੋਨਾ ਮਹਾਂਮਾਰੀ ਨਾਲ ਨਜਿੱਠਣ ਲਈ ਇੱਥੋਂ ਦੀਆਂ 24 ਵੱਖ-ਵੱਖ ਸਮਾਜ ਸੇਵੀ ਜੱਥੇਵੰਦੀਆਂ ਵੱਲੋਂ ਜ਼ਿਲਾ ਪ੍ਰਸ਼ਾਸਨ ਦੀ ਪ੍ਰੇਰਣਾ ਤੇ ਸਹਿਯੋਗ ਨਾਲ ਬਣਾਏ ਗਏ ਬਠਿੰਡਾ ਕੋਵਿਡ ਕੇਅਰ ਸੈਂਟਰ ਦੀ ਅੱਜ ਇੱਥੇ ਵਿੱਤ ਮੰਤਰੀ ਸ.ਮਨਪ੍ਰੀਤ ਸਿੰਘ ਬਾਦਲ ਵੱਲੋਂ ਸ਼ੁਰੂਆਤ ਕੀਤੀ ਗਈ। ਸਥਾਨਕ ਮੈਰੀਟੋਰੀਅਸ ਸਕੂਲ ਵਿਖੇ 15 ਲੱਖ ਦੀ ਲਾਗਤ ਨਾਲ ਬਣਾਏ ਗਏ ਇਸ ਕੋਵਿਡ ਕੇਅਰ ਸੈਂਟਰ ਵਿਖੇ ਹਾਲ ਦੀ ਘੜੀ ਲੈਵਲ 2  ਲਈ 50 ਬੈੱਡਾਂ ਦਾ ਪ੍ਰਬੰਧ ਕੀਤਾ ਗਿਆ ਹੈ। ਜ਼ਰੂਰਤ ਪੈਣ ਤੇ ਇਸ ਦੇ ਵਿਸਥਾਰ ਵਿੱਚ ਹੋਰ ਵਾਧਾ ਕੀਤਾ ਜਾਵੇਗਾ।ਇਸ ਮੌਕੇ ਵਿੱਤ ਮੰਤਰੀ ਸ. ਮਨਪ੍ਰੀਤ ਸਿੰਘ ਬਾਦਲ ਨੇ ਕਰੋਨਾ ਵਰਗੀ ਭਿਆਨਕ ਮਹਾਂਮਾਰੀ ਦੇ ਚਲਦਿਆਂ ਬਠਿੰਡਾ ਸ਼ਹਿਰ ਦੀਆਂ ਸਮੂਹ ਸਮਾਜ ਸੇਵੀ ਸੰਸਥਾਵਾਂ ਵੱਲੋਂ ਕੀਤੇ ਜਾ ਰਹੇ ਇਸ ਵਡਮੁੱਲੇ ਉਪਰਾਲੇ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਸਮਾਜ ਸੇਵੀਆਂ ਵੱਲੋਂ ਇਕੱਠੇ ਹੋ ਕੇ ਮੁਸੀਬਤ ਦੀ ਘੜੀ ਵਿੱਚ ਦਰਦਮੰਦਾਂ ਦੀ ਕੀਤੀ ਜਾ ਰਹੀ ਨਿਸ਼ਕਾਮ ਸੇਵਾ ਤੋਂ ਨਾ ਸਿਰਫ ਬਠਿੰਡਾ ਵਾਸੀ ਸਗੋਂ ਪ੍ਰਮਾਤਮਾ ਵੀ ਰਾਜੀ ਹੋਵੇਗਾ।ਵਿੱਤ ਮੰਤਰੀ ਸ.ਮਨਪ੍ਰੀਤ ਸਿੰਘ ਬਾਦਲ ਨੇ ਇੱਥੋਂ ਦੀਆਂ ਸਮਾਜ ਸੇਵੀ ਸੰਸਥਾਵਾਂ ਨੂੰ ਮਹਾਨ ਦੱਸਦਿਆਂ ਕਿਹਾ ਕਿ ਇਸ ਕੋਵਿਡ ਕੇਅਰ ਸੈਂਟਰ ਵਿਖੇ ਜਿੱਥੇ ਕਰੋਨਾ ਪ੍ਰਭਾਵਿਤ ਮਰੀਜ਼ਾਂ ਦਾ ਇਲਾਜ ਤੇ ਦਵਾਈਆਂ ਮੁਫਤ ਹੋਣਗੇ ਉੱਥੇ ਹੀ ਮਰੀਜ਼ਾ ਨਾਲ ਆਉਣ ਵਾਲੇ ਪ੍ਰਵਾਰਿਕ ਮੈਂਬਰਾਂ ਲਈ ਮੁਫਤ ਲੰਗਰ ਦਾ ਵੀ  ਪ੍ਰਬੰਧ ਕੀਤਾ ਗਿਆ ਹੈ। ਇਸ ਮੌਕੇ ਉਨਾਂ ਇਹ ਵੀ ਕਿਹਾ ਕਿ ਬਠਿੰਡਾ ਵਾਸੀਆਂ ਦੀ ਸਿਹਤ ਸੁਰੱਖਿਆ ਨੂੰ ਮੁੱਖ ਰੱਖਦਿਆਂ ਜੇਕਰ ਇਸ ਕੋਵਿਡ ਕੇਅਰ ਸੈਂਟਰ ਲਈ ਹੋਰ ਵੀ ਮਦਦ ਦੀ ਲੋੜ ਪਈ ਤਾਂ ਉਹ ਕਦੇ ਪਿੱਛੇ ਨਹੀਂ ਹੱਟਣਗੇ।ਇਸ ਮੌਕੇ ਸੀਨੀਅਰ ਕਾਂਗਰਸੀ ਆਗੂ ਜੈਜੀਤ ਸਿੰਘ ਜੌਹਲ, ਤਹਿਸੀਲਦਾਰ ਬਠਿੰਡਾ ਸ੍ਰੀ ਸੁਖਬੀਰ ਸਿੰਘ ਬਰਾੜ, ਕੋਵਿਡ ਕੇਅਰ ਸੈਂਟਰ ਦੇ ਇੰਚਾਰਜ ਡਾ.ਹਰਿੰਦਰਪਾਲ ਸਿੰਘ, ਸ੍ਰੀ ਪਵਨ ਮਾਨੀ, ਸ੍ਰੀ ਅਰੁਣ ਵਧਾਵਨ ਤੋਂ ਇਲਾਵਾ ਹੋਰ ਡਾਕਟਰੀ ਸਟਾਫ ਅਤੇ ਸਮਾਜ ਸੇਵੀ ਸੰਸਥਾਵਾਂ ਦੇ ਨੁਮਾਇੰਦੇ ਆਦਿ ਵਿਸ਼ੇਸ਼ ਤੌਰ ’ਤੇ ਹਾਜ਼ਰ ਸਨ। 

 

Tags: Manpreet Singh Badal , Punjab Fights Corona , Coronavirus , COVID 19 , Novel Coronavirus , Fight Against Corona , Covaxin , Covishield , Covid-19 Vaccine , Oxygen , Oxygen Cylinders , SARS-CoV-2 , Sputnik V , Oxygen Plants , Pfizer , Astra Zeneca , Oxygen Concentrator , Remdesivir , Covifor , Oxygen supply , Liquid Medical Oxygen

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD