Friday, 10 May 2024

 

 

ਖ਼ਾਸ ਖਬਰਾਂ ਲੋਕ ਸਭਾ ਤੋਂ ਗੈਰਹਾਜ਼ਰ ਰਹਿਣ ਵਾਲਿਆਂ ਨੂੰ ਵੋਟ ਮੰਗਣ ਦਾ ਅਧਿਕਾਰ ਨਹੀਂ : ਐਨ.ਕੇ. ਸ਼ਰਮਾ ‘ਪੰਜ ਆਬ’ 1 ਜੂਨ ਨੂੰ ਕਰੇਗਾ ਮਤਦਾਨ, ਨੂੰ ਦਰਸਾਉਦਾ ਕੰਧ ਚਿੱਤਰ ਲੋਕ ਅਰਪਨ ਖਰਚਾ ਨਿਗਰਾਨ ਸ਼ਿਲਪੀ ਸਿਨਹਾ ਨੇ ਡਿਪਟੀ ਕਮਿਸ਼ਨਰ ਅਤੇ ਐਸ. ਐਸ. ਪੀ. ਦੀ ਮੌਜੂਦਗੀ ਚ ਕੀਤਾ ਲੋਕ ਅਰਪਣ ਮੈਂ ਪੋਹ ਦੀਆਂ ਠੰਢੀਆਂ ਰਾਤਾਂ ਵਿੱਚ ਦਿੱਲੀ ਦੀਆਂ ਸੜਕਾਂ ਤੇ ਕਿਸਾਨਾਂ ਦੇ ਹੱਕ ਵਿੱਚ ਲੜਾਈ ਲੜੀ : ਗੁਰਜੀਤ ਸਿੰਘ ਔਜਲਾ ਮੋਦੀ ਨੇ ਦੇਸ਼ ਦੇ ਕਿਸਾਨਾਂ ਅਤੇ ਸਿਪਾਹੀਆਂ ਨੂੰ ਫੇਲ੍ਹ ਕੀਤਾ : ਪ੍ਰਤਾਪ ਸਿੰਘ ਬਾਜਵਾ ਕਾਂਗਰਸ ਦੇ ਲੋਕ ਸਭਾ ਉਮੀਦਵਾਰ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਆਪਣੀ ਚੋਣ ਮੁਹਿੰਮ ਨੂੰ ਤੇਜ਼ ਕੀਤਾ ਕਾਂਗਰਸ ਨੇ ਹਰ ਨਵੇਂ ਗ੍ਰੈਜੂਏਟ ਨੂੰ ਪਹਿਲੀ ਨੌਕਰੀ ਦੀ ਗਾਰੰਟੀ ਦੇਣ ਦਾ ਵਾਅਦਾ ਕੀਤਾ: ਵੜਿੰਗ ਡਾ: ਸੁਭਾਸ਼ ਸ਼ਰਮਾ ਨੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਮਾਤਾ ਨੈਣਾ ਦੇਵੀ ਮੰਦਿਰ ਵਿਖੇ ਮੱਥਾ ਟੇਕਣ ਉਪਰੰਤ ਚੋਣ ਮੁਹਿੰਮ ਦੀ ਸ਼ੁਰੂਆਤ ਕੀਤੀ ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਵੱਲੋਂ ਕਣਕ ਦੇ ਨਾੜ ਨੂੰ ਸਾੜਨ ਦੀਆਂ ਘਟਨਾਵਾਂ ਨੂੰ ਰੋਕਣ ਲਈ ਅਧਿਕਾਰੀਆਂ ਨੂੰ ਮੁਸਤੈਦ ਰਹਿਣ ਦੇ ਆਦੇਸ਼ ਖਡੂਰ ਸਾਹਿਬ ਦੀ ਸੀਟ ਜਿੱਤਾਂਗੇ ਸ਼ਾਨ ਨਾਲ- ਹਰਭਜਨ ਸਿੰਘ ਈ.ਟੀਂ.ਓ ਜ਼ਿਲ੍ਹਾ ਚੋਣ ਅਫਸਰ ਡਾ. ਪ੍ਰੀਤੀ ਯਾਦਵ ਨੇ ਲੋਕ ਸਭਾ ਚੋਣਾ-2024 ਦੇ ਵੱਖ-ਵੱਖ ਪਹਿਲੂਆਂ ਬਾਰੇ ਦੱਸਿਆ ਪੰਜਾਬ ਪੁਲਿਸ ਨੇ ਅੰਤਰ-ਰਾਜੀ ਹਥਿਆਰ ਤਸਕਰੀ ਰੈਕੇਟ ਦਾ ਕੀਤਾ ਪਰਦਾਫਾਸ਼; 6 ਪਿਸਤੌਲਾਂ ਸਮੇਤ 2 ਵਿਅਕਤੀ ਕਾਬੂ ਭਾਰਤੀ ਚੋਣ ਕਮਿਸ਼ਨ ਵੱਲੋਂ ਹਦਾਇਤਾਂ ਦੀ ਇੰਨ੍ਹ-ਬਿੰਨ੍ਹ ਪਾਲਣਾ ਕਰਦੇ ਹੋਏ ਹਰੇਕ ਉਮੀਦਵਾਰ ਦੇ ਚੋਣ ਖਰਚੇ ਉਤੇ ਰੱਖੀ ਜਾਵੇਗੀ ਨਜ਼ਰ- ਅਨੁਰਾਗ ਤ੍ਰਿਪਾਠੀ "ਵਿਸ਼ਵ ਥੈਲਾਸੀਮੀਆ ਦਿਵਸ "ਮੌਕੇ ਸਿਵਲ ਸਰਜਨ ਨੇ ਜਾਗਰੂਕਤਾ ਰੈਲੀ ਨੂੰ ਦਿੱਤੀ ਹਰੀ ਝੰਡੀ ਲੋਕ ਸਭਾ ਚੋਣਾਂ ਵਿਚ ਮਤਦਾਨ ਦੇ ਸੁਨੇਹੇ ਨਾਲ ਵਿਸ਼ਵ ਰੈੱਡ ਕਰਾਸ ਦਿਵਸ ਮੌਕੇ ਤੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਫਾਜ਼ਿਲਕਾ ਵਿਖੇ ਲਗਾਇਆ ਗਿਆ ਖੂਨਦਾਨ ਕੈਂਪ ਦੂਸਰੇ ਦਿਨ ਦੋ ਨਾਮਜ਼ਦਗੀ ਪੱਤਰ ਹੋਏ ਦਾਖਲ: ਵਿਨੀਤ ਕੁਮਾਰ ਕਾਊਟਿੰਗ ਸਟਾਫ ਦੀ ਪਹਿਲੀ ਰੈਂਡੇਮਾਈਜੇਸ਼ਨ ਕੀਤੀ ਗਈ ਮਾਨਵਤਾ ਦੀ ਸੇਵਾ ਹੀ ਸੱਚੀ ਸੇਵਾ ਹੈ–ਸਹਾਇਕ ਕਮਿਸ਼ਨਰ ਹਰ ਤੰਦਰੁਸਤ ਵਿਅਕਤੀ ਨੂੰ ਮਾਨਵਤਾ ਦੀ ਸੇਵਾ ਲਈ ਖ਼ੂਨ ਦਾਨ ਕਰਨਾ ਚਾਹੀਦੈ- ਵਧੀਕ ਡਿਪਟੀ ਕਮਿਸ਼ਨਰ ਅਗਾਮੀ ਲੋਕ ਸਭਾ ਚੋਣਾਂ ਲਈ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਵੱਲੋਂ ਕਾਊਂਟਿੰਗ ਸਟਾਫ ਦੀ ਪਹਿਲੀ ਰੈਂਡਮਾਈਜ਼ੇਸ਼ਨ ਕੀਤੀ ਗਈ ਖ਼ਰਚਾ ਅਬਜ਼ਰਵਰ ਵਲੋਂ ਮੀਡੀਆ ਸਰਟੀਫਿਕੇਸ਼ਨ ਐਂਡ ਮੋਨੀਟਰਿੰਗ ਕਮੇਟੀ ਦੀ ਕਾਰਗੁਜ਼ਾਰੀ ਦਾ ਜਾਇਜ਼ਾ ਭਾਰਤੀ-ਅਮਰੀਕੀਆਂ ਨੇ ਸੰਧੂ ਰਾਹੀਂ ਅੰਮ੍ਰਿਤਸਰ ਦੇ ਆਰਥਿਕ ਵਿਕਾਸ ਲਈ 800 ਕਰੋੜ ਰੁਪਏ ਨਿਵੇਸ਼ ਕਰਨ ਦਾ ਐਲਾਨ ਕੀਤਾ- ਡਾ. ਸਰਬਜੀਤ ਸਿੰਘ ਸਠਿਆਲਾ

 

ਕੋਵਿਡ ਮਰੀਜ਼ਾਂ ਤੋਂ ਵਾਧੂ ਖਰਚਾ ਵਸੂਲਣ ਵਾਲੇ ਪ੍ਰਾਈਵੇਟ ਹਸਪਤਾਲਾਂ ਖ਼ਿਲਾਫ਼ ਹੋਵੇਗੀ ਸਖ਼ਤ ਕਾਰਵਾਈ : ਮਹਿੰਦਰ ਪਾਲ

ਹੈਲਪਲਾਈਨ ਨੰਬਰ 104 ਉਤੇ ਦਰਜ ਕੀਤੀ ਜਾਵੇ ਸ਼ਿਕਾਇਤ

Mansa, Mohinder Pal, Mansa, Punjab Fights Corona, Coronavirus, COVID 19, Novel Coronavirus, Fight Against Corona, Covaxin, Covishield, Covid-19 Vaccine, Oxygen, Oxygen Cylinders, SARS-CoV-2, Sputnik V, Oxygen Plants, Pfizer, Astra Zeneca, Oxygen Concentrator, Remdesivir, Covifor, Oxygen supply, Liquid Medical Oxygen

Web Admin

Web Admin

5 Dariya News

ਮਾਨਸਾ , 21 May 2021

ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਕੋਵਿਡ-19 ਮਰੀਜ਼ਾਂ ਦੇ ਇਲਾਜ ਲਈ ਵਾਧੂ ਖਰਚਾ ਵਸੂਲ ਕੇ ਵਿੱਤੀ ਫਾਇਦਾ ਚੁੱਕਣ ਵਾਲੇ ਹਸਪਤਾਲਾਂ ਵਿਰੁੱਧ ਸਖਤ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ। ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਡਿਪਟੀ ਕਮਿਸ਼ਨਰ ਸ੍ਰੀ ਮਹਿੰਦਰ ਪਾਲ ਨੇ ਕਿਹਾ ਕਿ ਜੇਕਰ ਕੋਈ ਹਸਪਤਾਲ ਜਾਂ ਡਾਕਟਰ ਕੋਰੋਨਾ ਵਾਇਰਸ ਤੋਂ ਪੀੜਤ ਮਰੀਜਾਂ ਦਾ ਆਰਥਿਕ ਸ਼ੋਸ਼ਣ ਕਰਦਾ ਹੈ ਤਾਂ ਜ਼ਿਲ੍ਹਾ ਪ੍ਰਸ਼ਾਸਨ ਐਪੀਡੈਮਿਕ ਡਿਸੀਜ਼ ਐਕਟ ਤਹਿਤ ਉਨ੍ਹਾਂ ਵਿਰੁੱਧ ਸਖਤ ਕਾਰਵਾਈ ਕਰੇਗਾ। ਉਨ੍ਹਾਂ ਕਿਹਾ ਕਿ ਸਰਕਾਰ ਕੋਲ ਅਜਿਹੇ ਹਸਪਤਾਲਾਂ ਨੂੰ ਬੰਦ ਕਰਨ ਜਾਂ ਅਪਣੇ ਕੰਟਰੋਲ ਹੇਠ ਲੈਣ ਦਾ ਅਧਿਕਾਰ ਹੈ।ਉਨ੍ਹਾਂ ਕਿਹਾ ਕਿ ਅਜਿਹੀਆਂ ਸ਼ਿਕਾਇਤਾਂ ਮਿਲ ਰਹੀਆਂ ਹਨ ਜਿਨ੍ਹਾਂ ਵਿੱਚ ਪ੍ਰਾਈਵੇਟ ਹਸਪਤਾਲ ਸਰਕਾਰ ਵੱਲੋਂ ਨਿਰਧਾਰਤ ਕੀਤੇ ਰੇਟਾਂ ਤੋਂ ਵੱਧ ਚਾਰਜ ਕਰਕੇ ਮਰੀਜ਼ਾਂ ਅਤੇ ਮਰੀਜ਼ਾਂ ਦੇ ਪਰਿਵਾਰਾਂ ਨੂੰ ਠੱਗ ਰਹੇ ਹਨ। ਉਹਨਾਂ ਅੱਗੇ ਕਿਹਾ ਕਿ ਜੇਕਰ ਜ਼ਿਲ੍ਹਾ ਮਾਨਸਾ ਵਿੱਚ ਕੋਈ ਹਸਪਤਾਲ ਅਜਿਹਾ ਕਰਦਾ ਪਾਇਆ ਗਿਆ ਤਾਂ ਉਸ ਨੂੰ ਬਖਸ਼ਿਆ ਨਹੀਂ ਜਾਵੇਗਾ।ਉਹਨਾਂ ਸਪੱਸ਼ਟ ਕੀਤਾ ਕਿ ਸਾਰੇ ਪ੍ਰਾਈਵੇਟ ਹਸਪਤਾਲ ਕਿਸੇ ਵੀ ਮਰੀਜ਼ ਦੀ ਮਜਬੂਰੀ ਦਾ ਫਾਇਦਾ ਨਹੀਂ ਉਠਾਉਣਗੇ। ਅਜਿਹਾ ਕਰਨ ਵਾਲੇ ਡਿਫਾਲਟਰ ਹਸਪਤਾਲ ਖਿਲਾਫ ਸਖਤ ਕਾਰਵਾਈ ਕਰਨ ਤੋਂ ਇਲਾਵਾ ਸਰਕਾਰ ਕੋਲ ਕੋਈ ਹੋਰ ਚਾਰਾ ਨਹੀਂ ਬਚੇਗਾ। ਉਨ੍ਹਾਂ ਕਿਹਾ ਕਿ ਸਾਡੇ ਸਰਕਾਰੀ ਅਤੇ ਪ੍ਰਾਈਵੇਟ ਡਾਕਟਰਾਂ ਅਤੇ ਪੈਰਾ ਮੈਡੀਕਲ ਸਟਾਫ ਨੇ ਇਸ ਮੁਸ਼ਕਲ ਸਮੇਂ ਦੌਰਾਨ ਤਨਦੇਹੀ ਨਾਲ ਲੋਕਾਂ ਦੀ ਸੇਵਾ ਕਰਕੇ ਇੱਕ ਚੰਗੀ ਮਿਸਾਲ ਕਾਇਮ ਕੀਤੀ ਹੈ ਪਰ ਸਿਸਟਮ ਵਿੱਚ ਕੁਝ ਅਜਿਹੇ ਵਿਅਕਤੀ ਵੀ ਹਨ ਜੋ ਸਥਿਤੀ ਦਾ ਅਣਉਚਿਤ ਫਾਇਦਾ ਉੱਠਾ ਕੇ ਲੋਕਾਂ ਨੂੰ ਧੋਖਾ ਦੇ ਰਹੇ ਹਨ।ਉਨ੍ਹਾਂ ਦੱਸਿਆ ਕਿ ਇਹ ਮੰਦਭਾਗਾ ਹੈ ਕਿ ਅਜਿਹੇ ਮਾੜੇ ਲੋਕ ਸਮੁੱਚੇ ਪੇਸ਼ੇ ਦੇ ਅਕਸ ਨੂੰ ਢਾਹ ਲਾ ਰਹੇ ਹਨ। ਉਨ੍ਹਾਂ ਅਜਿਹੇ ਅਨਸਰਾਂ ਨੂੰ ਚੇਤਾਵਨੀ ਦਿੱਤੀ ਕਿ ਉਹ ਆਪਣੀ ਹਰਕਤਾਂ ਤੋਂ ਤੁਰੰਤ ਬਾਜ ਆ ਜਾਣ ਨਹੀਂ ਤਾਂ ਸਖਤ ਕਾਰਵਾਈ ਦਾ ਸਾਹਮਣਾ ਕਰਨ ਲਈ ਤਿਆਰ ਰਹਿਣ।ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਸੂਬਾ ਅਤੇ ਜ਼ਿਲ੍ਹਾ ਪੱਧਰੀ ਕਮੇਟੀ ਜਲਦ ਹੀ ਪ੍ਰਾਈਵੇਟ ਹਸਪਤਾਲਾਂ ਵੱਲੋਂ ਕਰਵਾਏ ਗਏ ਕੋਵਿਡ-19 ਮਰੀਜ਼ਾਂ ਦੇ ਇਲਾਜ਼ ਦਾ ਵਿਸਥਾਰਤ ਆਡਿਟ ਕਰੇਗੀ। ਇਸ ਸਬੰਧੀ ਕੋਈ ਵੀ ਵਿਅਕਤੀ ਆਪਣੀ ਸ਼ਿਕਾਇਤ ਸਿਹਤ ਵਿਭਾਗ ਦੇ 104 ਹੈਲਪਲਾਈਨ ਨੰਬਰ ’ਤੇ  ਦਰਜ ਕਰਵਾ ਸਕਦਾ ਹੈ ਜਿਸ ਦੀ ਤੁਰੰਤ ਜਾਂਚ ਕਰਵਾਈ ਜਾਵੇਗੀ।ਮੀਟਿੰਗ ਦੌਰਾਨ ਵਧੀਕ ਡਿਪਟੀ ਕਮਿਸ਼ਨਰ ਵਿਕਾਸ ਅਮਰਪ੍ਰੀਤ ਕੌਰ ਸੰਧੂ, ਐਸ.ਡੀ.ਐਮ. ਮਾਨਸਾ ਡਾ. ਸ਼ਿਖਾ ਭਗਤ, ਸਹਾਇਕ ਕਮਿਸ਼ਨਰ ਸ਼੍ਰੀਮਤੀ ਬਲਜੀਤ ਕੌਰ, ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰ ਸ਼੍ਰੀ ਨਵਨੀਤ ਜੋਸ਼ੀ ਅਤੇ ਐਸ.ਐਮ.ਓ. ਮਾਨਸਾ ਡਾ. ਹਰਚੰਦ ਸਿੰਘ ਮੌਜੂਦ ਸਨ।   

 

Tags: Mansa , Mohinder Pal , Mansa , Punjab Fights Corona , Coronavirus , COVID 19 , Novel Coronavirus , Fight Against Corona , Covaxin , Covishield , Covid-19 Vaccine , Oxygen , Oxygen Cylinders , SARS-CoV-2 , Sputnik V , Oxygen Plants , Pfizer , Astra Zeneca , Oxygen Concentrator , Remdesivir , Covifor , Oxygen supply , Liquid Medical Oxygen

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD