Wednesday, 22 July 2026

 

 

ਖ਼ਾਸ ਖਬਰਾਂ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ

 

ਕੋਰੋਨਾ ਦੇ ਹਲਕੇ ਲੱਛਣ ਦਿਸਣ ’ਤੇ ਟੈਸਟਿੰਗ ਕਰਵਾਓ, 100 ਫੀਸਦੀ ਵੈਕਸੀਨੇਸ਼ਨ ਦਾ ਟੀਚਾ ਕਰੋ ਪੂਰਾ : ਚੰਦਰ ਗੈਂਦ

ਵਿਧਾਇਕ ਕੁਲਜੀਤ ਸਿੰਘ ਨਾਗਰਾ, ਡਿਪਟੀ ਕਮਿਸ਼ਨਰ ਅੰਮ੍ਰਿਤ ਕੌਰ ਗਿੱਲ,ਜਿ਼ਲ੍ਹਾ ਪੁਲਿਸ ਮੁਖੀ ਅਮਨੀਤ ਕੌਂਡਲ ਸਮੇਤ ਹੋਰ ਅਧਿਕਾਰੀਆਂ ਨੇ ਹਾਲਾਤ ਦੀ ਜਾਣਕਾਰੀ ਡਵੀਜ਼ਨਲ ਕਮਿਸ਼ਨਰ ਨੂੰ ਦਿੱਤੀ

Kuljit Singh Nagra, Chander Gaind, Amneet Kondal, Punjab Fights Corona, Coronavirus, COVID 19, Fight Against Corona, Covaxin, Covishield, Covid-19 Vaccine, Oxygen, Oxygen Cylinders, SARS-CoV-2, Sputnik V, Oxygen Plants, Pfizer, Astra Zeneca, Oxygen Concentrator, Remdesivir, Covifor, Oxygen supply, Liquid Medical Oxygen

Web Admin

Web Admin

5 Dariya News

ਫ਼ਤਹਿਗੜ੍ਹ ਸਾਹਿਬ , 21 May 2021

Last updated on: May 21, 2021, 00:00 IST

ਡਵੀਜ਼ਨਲ ਕਮਿਸ਼ਨਰ ਚੰਦਰ ਗੈਂਦ ਨੇ ਅੱਜ ਜਿ਼ਲ੍ਹੇ ਦੇ ਪਿੰਡ ਬਾਗੜੀਆਂ ਤੇ ਚਨਾਰਥਲ ਕਲਾਂ ਦਾ ਦੌਰਾ ਕੀਤਾ ਅਤੇ ਪਿੰਡਾਂ ਦੇ ਪੰਚਾਂ, ਸਰਪੰਚਾਂ ਤੇ ਹੋਰ ਮੋਹਤਬਰਾਂ ਨੂੰ ਕੋਰੋਨਾ ਤੋਂ ਬਚਾਓ ਦਾ ਸੰਦੇਸ਼ ਦਿੱਤਾ। ਇਸ ਮੌਕੇ ਉਨ੍ਹਾਂ ਦੇ ਨਾਲ ਵਿਧਾਇਕ ਸ. ਕੁਲਜੀਤ ਸਿੰਘ ਨਾਗਰਾ, ਡਿਪਟੀ ਕਮਿਸ਼ਨਰ ਸ੍ਰੀਮਤੀ ਅੰਮ੍ਰਿਤ ਕੌਰ ਗਿੱਲ, ਜਿ਼ਲ੍ਹਾ ਪੁਲਿਸ ਮੁਖੀ ਸ਼੍ਰੀਮਤੀ ਅਮਨੀਤ ਕੌਂਡਲ ਤੋਂ ਇਲਾਵਾ ਹੋਰ ਅਧਿਕਾਰੀ ਵੀ ਮੌਜੂਦ ਸਨ। ਡਵੀਜ਼ਨਲ ਕਮਿਸ਼ਨਰ ਨੇ ਪਿੰਡਾਂ ਦੇ ਲੋਕਾਂ ਨੂੰ ਕਿਹਾ ਕਿ ਕੋਰੋਨਾ ਦੀ ਤੀਜੀ ਲਹਿਰ ਜੇਕਰ ਆਈ ਤਾਂ ਉਹ ਬੱਚਿਆਂ ਨੂੰ ਆਪਣਾ ਸਿ਼ਕਾਰ ਬਣਾਵੇਗੀ ਇਸ ਲਈ ਇਸ ਨੂੰ ਰੋਕਣ ਲਈ ਹੁਣ ਤੋਂ ਹੀ ਪਿੰਡਾਂ ਵਿੱਚ ਠੀਕਰੀ ਪਹਿਰੇ ਲਗਾਏ ਜਾਣ ਅਤੇ ਕਿਸੇ ਵੀ ਬਾਹਰ ਦੇ ਵਿਅਕਤੀ ਨੂੰ ਬਿਨਾਂ ਕਿਸੇ ਖਾਸ ਕੰਮ ਦੇ ਪਿੰਡ ਵਿੱਚ ਨਾ ਜਾਣ ਦਿੱਤਾ ਜਾਵੇ।ਸ਼੍ਰੀ ਚੰਦਰ ਗੈਂਦ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਨੇ ਐਲਾਨ ਕੀਤਾ ਹੈ ਕਿ ਜਿਹੜੇ ਪਿੰਡਾਂ ਵਿੱਚ 100 ਫੀਸਦੀ ਵੈਕਸੀਨੇਸ਼ਨ ਹੋਵੇਗੀ ਉਸ ਪਿੰਡ ਨੂੰ 10 ਲੱਖ ਰੁਪਏ ਦੀ ਗ੍ਰਾਂਟ ਦਿੱਤੀ ਜਾਵੇਗੀ ਇਸ ਤੋਂ ਇਲਾਵਾ ਸਰਪੰਚਾਂ ਨੂੰ ਕੋਰੋਨਾ ਤੋਂ ਬਚਾਓ ਲਈ ਲੋੜ ਅਨੁਸਾਰ ਸਮਾਨ ਲਿਆਉਣ ਲਈ 5 ਹਜ਼ਾਰ ਤੋਂ 50 ਹਜ਼ਾਰ ਰੁਪਏ  ਖਰਚਣ ਦੀ ਵੀ ਪ੍ਰਵਾਨਗੀ ਦਿੱਤੀ ਗਈ ਹੈ ਇਸ ਲਈ ਸਰਪੰਚ ਪਿੰਡ ਦੇ ਲੋੜਵੰਦ ਲੋਕਾਂ ਨੂੰ ਮਾਸਕ ਤੇ ਸੈਨੀਟਾਈਜ਼ਰ ਮੁਹੱਈਆ ਕਰਵਾਉਣ ਤਾਂ ਜੋ ਕੋਰੋਨਾ ਵਾਇਰਸ ਨੂੰ ਪਿੰਡਾਂ ਵਿੱਚ ਆਉਣ ਤੋਂ ਰੋਕਿਆ ਜਾ ਸਕੇ। ਉਨ੍ਹਾਂ ਪਿੰਡਾਂ ਦੇ ਲੋਕਾਂ ਨੂੰ ਪ੍ਰੇਰਿਤ ਕਰਦਿਆਂ ਕਿਹਾ ਕਿ ਜੇਕਰ ਕਿਸੇ ਨੂੰ ਆਪਣੇ ਆਪ ਵਿੱਚ ਕੋਰੋਨਾ ਦੇ ਹਲਕੇ ਲੱਛਣ ਵੀ ਦਿੱਸਣ ਤਾਂ ਉਹ ਤੁਰੰਤ ਟੈਸਟ ਕਰਵਾਉਣ ਅਤੇ ਜੇਕਰ ਕੋਈ ਵਿਅਕਤੀ ਪੋਜੇਟਿਵ ਪਾਇਆ ਜਾਂਦਾ ਹੈ ਤਾਂ 104 ਨੰ: ’ਤੇ ਫੋਨ ਕਰਕੇ ਫ਼ਤਹਿ ਕਿੱਟ ਹਾਸਲ ਕਰ ਸਕਦੇ ਹਨ ਜਿਸ ਨਾਲ ਉਹ ਆਪਣੇ ਘਰ ਵਿੱਚ ਹੀ ਇਕਾਂਤਵਾਸ ਹੋ ਕੇ ਆਪਣਾ ਇਲਾਜ ਕਰਵਾ ਸਕਦੇ ਹਨ।

ਵਿਧਾਇਕ ਕੁਲਜੀਤ ਸਿੰਘ ਨਾਗਰਾ ਨੇ ਇਸ ਮੌਕੇ ਕਿਹਾ ਕਿ ਕੋਰੋਨਾ ਵਾਇਰਸ ਤੋਂ ਬਚਾਅ ਲਈ ਸਾਨੂੰ ਤਿੰਨ ਚੀਜਾਂ ਦਾ ਪਾਲਣ ਕਰਨਾ ਯਕੀਨੀ ਬਣਾਉਣਾ ਚਾਹੀਦਾ ਹੈ ਇਨ੍ਹਾਂ ਵਿੱਚ ਆਪਣਾ ਮੂੰਹ ਤੇ ਨੱਕ ਮਾਸਕ ਜਾਂ ਰੁਮਾਲ ਨਾਲ ਢੱਕ ਕੇ ਰੱਖਣਾ, ਆਪਣੇ ਹੱਥਾਂ ਨੂੰ ਵਾਰ-ਵਾਰ ਸਾਬਣ ਜਾਂ ਸੈਨੀਟਾਈਜ਼ਰ ਨਾਲ ਸਾਫ ਕਰਨਾ ਅਤੇ ਇੱਕ ਦੂਜੇ ਤੋਂ ਦੋ ਗਜ਼ ਦੀ ਦੂਰੀ ਬਣਾਈ ਰੱਖਣੀ ਸ਼ਾਮਲ ਹੈ। ਉਨ੍ਹਾਂ ਕਿਹਾ ਕਿ ਜੇਕਰ ਅਸੀਂ ਇਨ੍ਹਾਂ ਚੀਜਾਂ ਦੀ ਵਰਤੋਂ ਰੋਜਾਨਾ ਦੇ ਜੀਵਨ ਦਾ ਹਿੱਸਾ ਬਣਾ ਲਈਏ ਤਾਂ ਅਸੀਂ ਕੋਰੋਨਾ ਮਹਾਂਮਾਰੀ ਨੂੰ ਮਾਤ ਦੇ ਸਕਦੇ ਹਾਂ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਕੋਰੋਨਾ ਵਾਇਰਸ ਦੇ ਖਾਤਮੇ ਲਈ ਵੱਡੀ ਪੱਧਰ ’ਤੇ ਉਪਰਾਲੇ ਕੀਤੇ ਹਨ ਅਤੇ ਹੁਣ ਇਸ ਵਿੱਚ ਪਿੰਡਾਂ ਦੇ ਲੋਕਾਂ ਦੇ ਸਾਥ ਦੀ ਲੋੜ ਹੈ ਕਿਉਂਕਿ ਜੇਕਰ ਕਿਧਰੇ ਇਹ ਬਿਮਾਰੀ ਪਿੰਡਾਂ ਵਿੱਚ ਫੈਲ ਗਈ ਤਾਂ ਇਸ ਦੇ ਸਿੱਟੇ ਬਹੁਤ ਘਾਤਕ ਹੋਣਗੇ ਜਿਸ ਵਾਰੇ ਅਸੀਂ ਸੋਚ ਵੀ ਨਹੀਂ ਸਕਦੇ।ਡਿਪਟੀ ਕਮਿਸ਼ਨਰ ਸ਼੍ਰੀਮਤੀ ਅੰਮ੍ਰਿਤ ਕੌਰ ਗਿੱਲ ਨੇ ਦੱਸਿਆ ਕਿ ਪੀ.ਐਚ.ਸੀ. ਚਨਾਰਥਲ ਕਲਾਂ ਵੱਲੋਂ 11 ਹਜ਼ਾਰ 800 ਸੈਂਪਲ ਲਏ ਗਏ ਜਿਨ੍ਹਾਂ ਵਿੱਚੋਂ 692 ਪੋਜੇ‌ਟਿਵ ਅਤੇ 11 ਹਜ਼ਾਰ 108 ਨੈਗੇਟਿਵ ਪਾਏ ਗਏ। ਉਨ੍ਹਾਂ ਹੋਰ ਦੱਸਿਆ ਕਿ ਪੋਜੇਟਿਵ ਪਾਏ ਗਏ ਮਰੀਜਾਂ ਵਿੱਚੋਂ 510 ਮਰੀਜ ਠੀਕ ਹੋ ਚੁੱਕੇ ਹਨ ਜਦਕਿ 180 ਮਰੀਜਾਂ ਨੂੰ ਘਰਾਂ ਵਿੱਚ ਇਕਾਂਤਵਾਸ ਕਰਕੇ ਇਲਾਜ ਕੀਤਾ ਜਾ ਰਿਹਾ ਹੈ। ਉਨ੍ਹਾਂ ਹੋਰ ਦੱਸਿਆ ਕਿ 10 ਹਜ਼ਾਰ 200 ਨੂੰ ਵੈਕਸੀਨ ਲਗਾਈ ਜਾ ਚੁੱਕੀ ਹੈ।ਇਸ ਮੌਕੇ ਐਸ.ਪੀ.(ਐਚ) ਸ਼੍ਰੀ ਹਰਪਾਲ ਸਿੰਘ, ਐਸ.ਡੀ.ਐਮ. ਡਾ. ਸੰਜੀਵ ਕੁਮਾਰ, ਡੀ.ਐਸ.ਪੀ. ਸ. ਮਨਜੀਤ ਸਿੰਘ, ਐਸ.ਐਮ.ਓ. ਰਮਿੰਦਰ ਕੌਰ, ਸਰਪੰਚ ਬਾਗੜੀਆਂ ਸ. ਕੁਲਵਿੰਦਰ ਸਿੰਘ, ਸਰਪੰਚ ਚਨਾਰਥਲ ਕਲਾਂ ਨੰਬਰਦਾਰ ਜਗਦੀਪ ਸਿੰਘ, ਮਾਰਕੀਟ ਕਮੇਟੀ ਚਨਾਰਥਲ ਦੇ ਵਾਈਸ ਚੇਅਰਮੈਨ ਇੰਦਰਪਾਲ ਸਿੰਘ, ਕਰਮਜੀਤ ਸਿੰਘ, ਪਰਮਜੀਤ ਸਿੰਘ, ਰਣਜੀਤ ਸਿੰਘ (ਸਾਰੇ ਪੰਚ), ਮੀਡੀਆ ਇੰਚਾਰਜ ਵਿਧਾਇਕ ਫ਼ਤਹਿਗੜ੍ਹ ਸਾਹਿਬ ਸ਼੍ਰੀ ਪਰਮਵੀਰ ਸਿੰਘ ਟਿਵਾਣਾ ਅਤੇ ਕਰਮਵੀਰ ਸਮੇਤ ਹੋਰ ਪਤਵੰਤੇ ਹਾਜਰ ਸਨ।

 

Tags: Kuljit Singh Nagra , Chander Gaind , Amneet Kondal , Punjab Fights Corona , Coronavirus , COVID 19 , Fight Against Corona , Covaxin , Covishield , Covid-19 Vaccine , Oxygen , Oxygen Cylinders , SARS-CoV-2 , Sputnik V , Oxygen Plants , Pfizer , Astra Zeneca , Oxygen Concentrator , Remdesivir , Covifor , Oxygen supply , Liquid Medical Oxygen

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD