Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਮੁਹੰਮਦ ਗੁਲਾਬ ਵੱਲੋਂ ਗਿਆਸਪੁਰਾ ਵਿਖੇ ਕੋਵਿਡ-19 ਟੀਕਾਕਰਨ ਕੈਂਪ ਦਾ ਉਦਘਾਟਨ

 Punjab Backward Classes Land Development and Finance Corporation, Backfinco, Mohd Gulab, Gaispura, Punjab Fights Corona, Coronavirus, COVID 19, Novel Coronavirus,  Fight Against Corona, Covaxin, Covishield, Covid-19 Vaccine, SARS-CoV-2, Sputnik V, Oxygen Plants, Pfizer, Astra Zeneca, Remdesivir, Covifor, Liquid Medical Oxygen

Web Admin

Web Admin

5 Dariya News

ਲੁਧਿਆਣਾ , 22 May 2021

Last updated on: May 22, 2021, 00:00 IST

ਪੰਜਾਬ ਪੱਛੜੇ ਵਰਗ ਭੂਮੀ ਵਿਕਾਸ ਅਤੇ ਵਿੱਤ ਕਾਰਪੋਰੇਸ਼ਨ (ਬੈਕਫਿੰਕੋ) ਦੇ ਵਾਈਸ ਚੇਅਰਮੈਨ ਮੁਹੰਮਦ ਗੁਲਾਬ ਨੇ ਅੱਜ ਸ਼ਹਿਰ ਦੇ ਵਾਰਡ ਨੰ 30 ਅਧੀਨ ਮਾਂ ਸਰਸਵਤੀ ਸੀਨੀਅਰ ਸੈਕੰਡਰੀ ਸਕੂਲ, ਸੂਆ ਰੋਡ, ਗਿਆਸਪੁਰਾ ਵਿਖੇ ਕੋਵਿਡ-19 ਟੀਕਾਕਰਣ ਕੈਂਪ ਦਾ ਉਦਘਾਟਨ ਕੀਤਾ।ਇਸ ਮੌਕੇ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਇਹ ਵੈਕਸੀਨੇਸ਼ਨ ਵਸਨੀਕਾਂ ਨੂੰ ਇਸ ਬਿਮਾਰੀ ਤੋਂ ਬਚਾਅ ਲਈ ਕਵਚ ਪ੍ਰਦਾਨ ਕਰੇਗੀ ਅਤੇ ਜੇਕਰ ਕੰਮਕਾਜ ਦੌਰਾਨ ਆਪਸੀ ਤਾਲਮੇਲ ਵੇਲੇ ਲਾਗ ਲੱਗ ਵੀ ਜਾਂਦੀ ਹੈ ਤਾਂ ਬਿਮਾਰੀ ਜ਼ਿਆਦਾ ਪ੍ਰਭਾਵਿਤ ਨਹੀਂ ਕਰੇਗੀ।ਉਨ੍ਹਾਂ ਅੱਗੇ ਕਿਹਾ ਕਿ ਜਿਵੇਂ ਮੋਟਰ ਸਾਈਕਲ ਸਵਾਰ ਨੂੰ ਹੈਲਮੈਟ ਸਿਰ ਦੀ ਸੱਟ ਤੋਂ ਬਚਾਉਂਦਾ ਹੈ, ਜੋ ਕਿ ਦੁਰਘਟਨਾਵਾਂ ਵਿੱਚ ਸਿਰ ਦੀ ਸੱਟ ਨੂੰ ਮੌਤ ਦਾ ਮੁੱਖ ਕਾਰਨ ਮੰਨਿਆਂ ਜਾਂਦਾ ਹੈ, ਇਸੇ ਤਰ੍ਹਾਂ ਟੀਕਾ ਬਿਮਾਰੀ ਦੀ ਗੰਭੀਰਤਾ ਤੋਂ ਬਚਾਉਂਦਾ ਹੈ, ਇਸ ਲਈ ਕੀਮਤੀ ਜਾਨਾਂ ਬਚਾਈਆਂ ਜਾ ਸਕਦੀਆਂ ਹਨ।ਸ੍ਰੀ ਮੁਹੰਮਦ ਗੁਲਾਬ ਨੇ ਪ੍ਰਵਾਸੀ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਵੱਡੀ ਗਿਣਤੀ ਵਿਚ ਆਪਣੇ ਆਪ ਨੂੰ ਟੀਕਾ ਲਗਵਾਉਣ ਤਾਂ ਜੋ ਅਸੀਂ ਇਸ ਮਾਰੂ ਵਾਇਰਸ ਨੂੰ ਜਲਦ ਹੀ ਖਤਮ ਕਰ ਸਕੀਏ।ਉਨ੍ਹਾਂ ਅੱਗੇ ਕਿਹਾ ਕਿ ਜਿਨ੍ਹਾਂ ਮੁਲਕਾਂ ਨੇ ਲੋਕਾਂ ਨੇ ਪੂਰੇ ਦਿਲ ਨਾਲ ਟੀਕਾਕਰਨ ਪ੍ਰੋਗਰਾਮ ਦਾ ਸਮਰਥਨ ਕੀਤਾ ਹੈ ਉਨ੍ਹਾਂ ਦੇਸ਼ਾਂ ਨੇ ਇਸ ਬਿਮਾਰੀ 'ਤੇ ਫਤਿਹ ਹਾਸਲ ਕੀਤੀ ਹੈ ਅਤੇ ਲੁਧਿਆਣਾ ਦੇ ਲੋਕਾਂ ਨੂੰ ਵੀ ਅੱਗੇ ਆ ਕੇ ਟੀਕੇ ਨੂੰ ਹਥਿਆਰ ਵਜੋਂ ਅਪਣਾਉਣ ਦੀ ਲੋੜ ਹੈ।ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਜ਼ਿਲ੍ਹਾ ਪ੍ਰਸ਼ਾਸਨ ਨਾਲ ਮਿਲ ਕੇ ਮਹਾਂਮਾਰੀ ਦੀ ਜਲਦ ਤੋਂ ਜਲਦ ਰੋਕਥਾਮ ਕਰਨ ਲਈ ਨੇੜਲੀਆਂ ਸਰਕਾਰੀ/ਨਿੱਜੀ ਸਿਹਤ ਸੰਸਥਾਵਾਂ ਵਿੱਚ ਵੱਡੀ ਗਿਣਤੀ ਵਿੱਚ ਟੀਕਾ ਪ੍ਰਾਪਤ ਕਰਕੇ ਮਹਾਂਮਾਰੀ ਨੂੰ ਰੋਕਣ ਵਿੱਚ ਸਹਿਯੋਗ ਕਰਨ।ਇਸ ਮੌਕੇ ਵਿਸ਼ਾਲਦੀਪ ਸੂਦ, ਅਮਿਤ ਸੂਦ, ਪਰਮੋਦ ਚੋਬੇ, ਡਾ ਹੀਰਾ ਲਾਲ, ਡਾ ਮਨੀਸ਼ ਮਿਸ਼ਰਾ, ਸੰਨੀ ਸਾਥੀ, ਟੋਨੀ ਚੋਬੇ, ਪਰਮੋਦ ਸਿੰਘ ਤੋਂ ਇਲਾਵਾ ਹੋਰ ਵੀ ਮੌਜੂਦ ਸਨ।

 

Tags: Punjab Backward Classes Land Development and Finance Corporation , Backfinco , Mohd Gulab , Gaispura , Punjab Fights Corona , Coronavirus , COVID 19 , Novel Coronavirus , Fight Against Corona , Covaxin , Covishield , Covid-19 Vaccine , SARS-CoV-2 , Sputnik V , Oxygen Plants , Pfizer , Astra Zeneca , Remdesivir , Covifor , Liquid Medical Oxygen

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD