Wednesday, 22 July 2026

 

 

ਖ਼ਾਸ ਖਬਰਾਂ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ

 

'ਕੋਵਿਡ ਮੁਕਤ ਪਿੰਡ' ਮੁਹਿੰਮ ਤਹਿਤ ਡਵੀਜ਼ਨਲ ਕਮਿਸ਼ਨਰ ਚੰਦਰ ਗੈਂਦ ਤੇ ਰਾਜਪੁਰਾ ਦੇ ਵਿਧਾਇਕ ਕੰਬੋਜ ਪਿਲਖਣੀ ਤੇ ਸ਼ਾਮਦੋ ਗ੍ਰਾਮ ਪੰਚਾਇਤਾਂ ਨੂੰ ਮਿਲੇ

ਲੋਕ ਸਭਾ ਮੈਂਬਰ ਪ੍ਰਨੀਤ ਕੌਰ ਨੇ ਵੀਡੀਓ ਕਾਲ ਰਾਹੀਂ ਸਰਪੰਚਾਂ ਨੂੰ ਆਪਣੇ ਪਿੰਡ ਬਚਾਉਣ ਲਈ ਕਿਹਾ

Chander Gaind, Patiala Divisional Commissioner, Divisional Commissioner Patiala, Punjab Admin, COVID Mukt Pind, Hardial Singh Kamboj, Punjab Fights Corona, Coronavirus,  COVID 19, Novel Coronavirus, Fight Against Corona, Covaxin, Covishield, Covid-19 Vaccine, Oxygen, Pfizer, Astra Zeneca, Remdesivir, Oxygen supply, Liquid Medical Oxygen

Web Admin

Web Admin

5 Dariya News

ਰਾਜਪੁਰਾ , 22 May 2021

Last updated on: May 22, 2021, 00:00 IST

ਪਟਿਆਲਾ ਡਵੀਜ਼ਨ ਦੇ ਕਮਿਸ਼ਨਰ ਚੰਦਰ ਗੈਂਦ ਵੱਲੋਂ ਅਰੰਭ ਕੀਤੀ ਗਈ 'ਕੋਵਿਡ ਮੁਕਤ ਪਿੰਡ' ਮੁਹਿੰਮ ਨੂੰ ਸਫ਼ਲ ਬਣਾਉਣ ਲਈ ਹਲਕਾ ਰਾਜਪੁਰਾ ਦੇ ਵਿਧਾਇਕ ਸ੍ਰੀ ਹਰਦਿਆਲ ਸਿੰਘ ਕੰਬੋਜ ਨੇ ਅੱਜ ਸ੍ਰੀ ਗੈਂਦ ਨਾਲ ਮਿਲਕੇ ਰਾਜਪੁਰਾ ਦੇ ਦੋ ਵੱਡੇ ਪਿੰਡਾਂ ਪਿਲਖਣੀ ਅਤੇ ਸ਼ਾਮਦੋ ਵਿਖੇ ਗ੍ਰਾਮ ਪੰਚਾਇਤਾਂ ਤੇ ਪਿੰਡ ਵਾਸੀਆਂ ਨੂੰ ਕੋਵਿਡ ਪ੍ਰਤੀ ਸੁਚੇਤ ਕਰਦਿਆਂ ਵੱਧ ਤੋਂ ਵੱਧ ਵੈਕਸੀਨੇਸ਼ਨ ਕਰਵਾਉਣ ਲਈ ਪ੍ਰੇਰਤ ਕੀਤਾ।ਇਸ ਦੌਰਾਨ ਸਾਬਕਾ ਕੇਂਦਰੀ ਵਿਦੇਸ਼ ਰਾਜ ਮੰਤਰੀ ਤੇ ਪਟਿਆਲਾ ਤੋਂ ਸੰਸਦ ਮੈਂਬਰ ਸ੍ਰੀਮਤੀ ਪ੍ਰਨੀਤ ਕੌਰ ਨੇ ਵੀਡੀਓ ਕਾਲ ਰਾਹੀਂ ਇਨ੍ਹਾਂ ਪਿੰਡਾਂ ਦੇ ਸਰਪੰਚਾਂ ਨਾਲ ਗੱਲਬਾਤ ਕਰਕੇ ਪਿੰਡਾਂ ਨੂੰ ਕੋਵਿਡ ਤੋਂ ਬਚਾਉਣ ਲਈ ਪਿੰਡਾਂ ਦੀ ਰਾਖੀ ਕਰਨ ਲਈ ਆਖਿਆ। ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਪੰਜਾਬ ਸਰਕਾਰ ਤੇ ਸਿਹਤ ਵਿਭਾਗ ਵੱਲੋਂ ਕੋਵਿਡ ਟੀਕਾਕਰਨ ਸਮੇਤ ਕੋਵਿਡ ਦੀ ਲਾਗ ਤੋਂ ਪੀੜਤ ਮਰੀਜਾਂ ਦੀ ਸੰਭਾਲ ਤੇ ਇਲਾਜ ਲਈ ਹਰ ਪੱਖੋਂ ਪੂਰੇ ਪ੍ਰਬੰਧ ਕੀਤੇ ਜਾ ਰਹੇ ਹਨ।ਇਸ ਮੌਕੇ ਸ੍ਰੀ ਚੰਦਰ ਗੈਂਦ ਨੇ ਕੋਵਿਡ ਨਾਲ ਲੜਾਈ ਜਿੱਤਣ ਲਈ ਮਾਸਕ ਪਾਉਣ, ਹੱਥ ਧੋਣ ਤੇ ਸੈਨੇਟਾਈਜ ਕਰਨ ਸਮੇਤ ਵੈਕਸੀਨੇਸ਼ਨ ਕਰਵਾਏ ਜਾਣ ਨੂੰ ਸਭ ਤੋਂ ਵੱਡੇ ਹਥਿਆਰ ਦੱਸਦਿਆਂ ਗ੍ਰਾਮ ਪੰਚਾਇਤਾਂ ਨੂੰ ਕਿਹਾ ਕਿ ਕੋਵਿਡ ਪ੍ਰਤੀ ਕਿਸੇ ਤਰ੍ਹਾਂ ਦੀਆਂ ਅਫ਼ਵਾਹਾਂ ਫੈਲਾਉਣ ਅਤੇ ਕੋਵਿਡ ਟੀਕਾਕਰਨ ਬਾਰੇ ਲੋਕਾਂ 'ਚ ਭਰਮ ਪੈਦਾ ਕਰਨ ਵਾਲੇ ਮਾਨਵਤਾ ਦੇ ਦੁਸ਼ਮਣ ਹਨ। ਸ੍ਰੀ ਗੈਂਦ ਨੇ ਦੱਸਿਆ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪੇਂਡੂ ਮਿਸ਼ਨ ਫ਼ਤਹਿ ਤਹਿਤ 100 ਫੀਸਦੀ ਟੀਕਾਕਰਨ ਦਾ ਟੀਚਾ ਪੂਰਾ ਕਰਨ ਵਾਲੀਆਂ ਗ੍ਰਾਮ ਪੰਚਾਇਤਾਂ ਨੂੰ 10 ਲੱਖ ਰੁਪਏ ਦੀ ਵਿਸ਼ੇਸ਼ ਗ੍ਰਾਂਟ ਦੇਣ ਦਾ ਐਲਾਨ ਕਰਨ ਦੇ ਨਾਲ-ਨਾਲ ਸਰਪੰਚਾਂ ਨੂੰ ਕੋਵਿਡ ਤੋਂ ਬਚਾਅ ਲਈ ਆਪਣੇ ਪਿੰਡਾਂ 'ਚ 5 ਹਜ਼ਾਰ ਤੋਂ 50 ਹਜ਼ਾਰ ਰੁਪਏ ਤੱਕ ਖ਼ਰਚ ਕਰਨ ਦੇ ਅਧਿਕਾਰ ਵੀ ਦਿੱਤੇ ਹਨ।

ਹਲਕਾ ਰਾਜਪੁਰਾ ਦੇ ਵਿਧਾਇਕ ਸ੍ਰੀ ਹਰਦਿਆਲ ਸਿੰਘ ਕੰਬੋਜ ਨੇ ਦੱਸਿਆ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਸਰਕਾਰ ਨੇ ਸਿਹਤ ਨੂੰ ਤਵੱਜੋਂ ਦਿੱਤੀ ਹੈ, ਜਿਸ ਤਹਿਤ ਰਾਜਪੁਰਾ ਦੇ ਏ.ਪੀ.ਜੈਨ ਸਿਵਲ ਹਸਪਤਾਲ ਦੀ ਕਾਂਇਆ ਕਲਪ ਕਰ ਦਿੱਤੀ ਗਈ। ਉਨ੍ਹਾਂ ਦੱਸਿਆ ਕਿ ਇਸ ਹਸਪਤਾਲ 'ਚ ਲੱਗ ਰਿਹਾ ਆਕਸੀਜਨ ਦਾ ਪਲਾਂਟ ਬਹੁਤ ਜਲਦ ਕੰਮ ਕਰਨਾ ਸ਼ੁਰੂ ਕਰ ਦੇਵੇਗਾ। ਸ੍ਰੀ ਕੰਬੋਜ ਨੇ ਹੋਰ ਕਿਹਾ ਕਿ ਇੱਥੇ ਸੀ.ਟੀ. ਸਕੈਨ ਮਸ਼ੀਨ ਵੀ ਅਗਲੇ ਦਿਨਾਂ 'ਚ ਚਾਲੂ ਕੀਤੀ ਜਾ ਰਹੀ ਹੈ ਜਦਕਿ ਏ.ਪੀ. ਜੈਨ ਹਸਪਤਾਲ 'ਚ ਡਿਜ਼ੀਟਲ ਐਕਸਰੇ ਤੇ ਡਾਇਲਿਸਿਸ ਮਸ਼ੀਨ ਪਹਿਲਾਂ ਹੀ ਚਾਲੂ ਹੈ। ਸ੍ਰੀ ਕੰਬੋਜ ਨੇ ਦੱਸਿਆ ਕਿ ਹਲਕਾ ਰਾਜਪੁਰਾ 'ਚ ਕੋਵਿਡ ਤੋਂ ਬਚਾਅ ਲਈ ਟੀਕਾਕਰਨ ਦੇ 7 ਕੈਂਪ ਲਗਾਤਾਰ ਲਗਾਏ ਜਾ ਰਹੇ ਹਨ।ਇਸ ਦੌਰਾਨ ਪਿੰਡ ਪਿਲਖਣੀ ਦੇ ਸਰਪੰਚ ਬੂਟਾ ਸਿੰਘ ਅਤੇ ਪਿੰਡ ਸ਼ਾਮਦੋ ਦੇ ਸਰਪੰਚ ਵਰਸ਼ਾ ਰਾਣੀ ਨੇ ਦੱਸਿਆ ਕਿ ਉਨ੍ਹਾਂ ਦੇ ਪਿੰਡ 'ਚ ਜਿੱਥੇ ਲੋਕਾਂ ਨੂੰ ਕੋਵਿਡ ਬਾਰੇ ਜਾਗਰੂਕ ਕੀਤਾ ਜਾ ਰਿਹਾ ਹੈ, ਉਥੇ ਹੀ ਕੋਵਿਡ ਤੋਂ ਬਚਾਅ ਲਈ ਟੀਕਾਕਰਨ ਦੇ ਕੈਂਪ ਵੀ ਲਗਾਏ ਗਏ ਹਨ। ਇਸ ਮੌਕੇ ਨਗਰ ਕੌਂਸਲ ਦੇ ਪ੍ਰਧਾਨ ਨਰਿੰਦਰ ਸ਼ਾਸਤਰੀ, ਸੀਨੀਅਰ ਮੀਤ ਪ੍ਰਧਾਨ ਅਮਰਦੀਪ ਸਿੰਘ ਨਾਗੀ, ਮਾਰਕੀਟ ਕਮੇਟੀ ਰਾਜਪੁਰਾ ਦੇ ਚੇਅਰਮੈਨ ਬਲਦੇਵ ਸਿੰਘ ਗੱਦੋਮਾਜਰਾ, ਐਸ.ਐਮ.ਓ. ਡਾ. ਕੁਸ਼ਲਦੀਪ ਕੌਰ, ਤਹਿਸੀਲਦਾਰ ਰਮਨਦੀਪ ਕੌਰ, ਨਾਇਬ ਤਹਿਸੀਲਦਾਰ ਰਾਜੀਵ ਕੁਮਾਰ ਅਤੇ ਹੋਰ ਪਤਵੰਤੇ ਮੌਜੂਦ ਸਨ।

 

Tags: Chander Gaind , Patiala Divisional Commissioner , Divisional Commissioner Patiala , Punjab Admin , COVID Mukt Pind , Hardial Singh Kamboj , Punjab Fights Corona , Coronavirus , COVID 19 , Novel Coronavirus , Fight Against Corona , Covaxin , Covishield , Covid-19 Vaccine , Oxygen , Pfizer , Astra Zeneca , Remdesivir , Oxygen supply , Liquid Medical Oxygen

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD