Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਉਦਯੋਗ ਭਵਨ ਪਹੁੰਚੇ ਰੀਤ ਮਹਿੰਦਰ ਸਿੰਘ ਦਾ ਪਵਨ ਦੀਵਾਨ ਨੇ ਕੀਤਾ ਸਨਮਾਨ

 Pawan Dewan, Punjab Large Industrial Development Board, Punjab Congress, Udyog Bhawan Chandigarh, Overseas Congress Canada, Reet Mohinder Singh, Reet Mohinder  Singh, Gurdeep Singh Ahluwalia

Web Admin

Web Admin

5 Dariya News

ਚੰਡੀਗੜ੍ਹ , 22 May 2021

Last updated on: May 22, 2021, 00:00 IST

ਪੰਜਾਬ ਲਾਰਜ ਇੰਡਸਟਰੀਅਲ ਡਿਵੈਲਪਮੈਂਟ ਬੋਰਡ ਦੇ ਚੇਅਰਮੈਨ ਪਵਨ ਦੀਵਾਨ ਵੱਲੋਂ ਇੰਡੀਅਨ ਓਵਰਸੀਜ ਕਾਂਗਰਸ ਕਨੇਡਾ ਦੇ ਜਨਰਲ ਸਕੱਤਰ ਰੀਤ ਮਹਿੰਦਰ ਸਿੰਘ ਦਾ ਉਦਯੋਗ ਭਵਨ ਚ ਆਯੋਜਿਤ ਇਕ ਮੀਟਿੰਗ ਦੌਰਾਨ ਸਨਮਾਨ ਕੀਤਾ ਗਿਆ। ਜਿੱਥੇ ਐਨ.ਆਰ.ਆਈ ਸਮਾਜ ਨਾਲ ਜੁੜੇ ਵੱਖ-ਵੱਖ ਵਿਸ਼ਿਆਂ ਤੇ ਵੀ ਚਰਚਾ ਹੋਈ।ਇਸ ਦੌਰਾਨ ਦੀਵਾਨ ਨੇ ਵਿਦੇਸ਼ਾਂ ਚ ਰਹਿ ਕੇ ਉਥੋਂ ਦੀ ਤਰੱਕੀ ਚ ਅਹਿਮ ਯੋਗਦਾਨ ਪਾਉਣ ਵਾਲੇ ਐੱਨ.ਆਰ.ਆਈ ਭਾਈਚਾਰੇ ਦੀ ਸ਼ਲਾਘਾ ਕੀਤੀ। ਦੀਵਾਨ ਨੇ ਕਿਹਾ ਕਿ ਵਿਦੇਸ਼ਾਂ ਚ ਵਸਣ ਵਾਲੇ ਪੰਜਾਬੀਆਂ ਨੇ ਆਪਣੀ ਮਿਹਨਤ ਨਾਲ ਭਾਰਤ ਤੇ ਖਾਸ ਕਰਕੇ ਪੰਜਾਬ ਦਾ ਨਾਂਮ ਵਿਦੇਸ਼ਾਂ ਚ ਰੋਸ਼ਨ ਕੀਤਾ ਹੈ ਜਿਹੜੇ ਸਮੇਂ ਸਮੇਂ ਤੇ ਆਪਣੇ ਪਿੰਡਾਂ ਦੇ ਵਿਕਾਸ ਚ ਵੀ ਯੋਗਦਾਨ ਪਾਉਂਦੇ ਹਨ। ਉਨ੍ਹਾਂ ਨੇ ਐਨ.ਆਰ.ਆਈ ਭਾਈਚਾਰੇ ਨੂੰ ਪੰਜਾਬ ਅਤੇ ਖ਼ਾਸ ਕਰਕੇ ਸਿੱਖਿਆ ਅਤੇ ਸਿਹਤ ਖੇਤਰਾਂ ਵਿੱਚ ਵੀ ਯੋਗਦਾਨ ਦੇਣ ਦੀ ਅਪੀਲ ਕੀਤੀ, ਤਾਂ ਜੋ ਲੋਕਾਂ ਦਾ ਜੀਵਨ ਪੱਧਰ ਹੋਰ ਉੱਚਾ ਕੀਤਾ ਜਾ ਸਕੇ। ਇਸ ਤਰ੍ਹਾਂ ਉਨ੍ਹਾਂ ਨੇ ਇੰਡੀਅਨ ਓਵਰਸੀਜ਼ ਕਾਂਗਰਸ ਕੈਨੇਡਾ ਦੇ ਪ੍ਰਧਾਨ ਅਮਰਪ੍ਰੀਤ ਔਲਖ ਵੱਲੋਂ ਕਰੋਨਾ ਕਾਲ ਵਿਚ ਕੈਨੇਡਾ ਚ ਕੀਤੇ ਗਏ ਸਮਾਜ ਸੇਵੀ ਕੰਮਾਂ ਨੂੰ ਸਰਾਹਿਆ।ਜਦਕਿ ਰੀਤ ਮਹਿੰਦਰ ਸਿੰਘ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਾ ਧੰਨਵਾਦ ਕੀਤਾ, ਜਿਨ੍ਹਾਂ ਨੇ ਪੰਜਾਬ ਅੰਦਰ ਐੱਨ.ਆਰ.ਆਈ ਸਮਾਜ ਦੇ ਹੱਕਾਂ ਦੀ ਮਜ਼ਬੂਤੀ ਵਾਸਤੇ ਕਦਮ ਚੁੱਕੇ ਹਨ, ਜਿਹੜੇ ਪਿਛਲੀ ਸਰਕਾਰ ਦੌਰਾਨ ਹੋ ਰਹੀ ਧੱਕੇਸ਼ਾਹੀ ਤੋਂ ਪ੍ਰੇਸ਼ਾਨ ਸਨ। ਇਸ ਮੌਕੇ ਈਸ਼ਵਿੰਦਰ ਸਿੰਘ ਗੁਰਾਇਆ ਅਤੇ ਗੁਰਦੀਪ ਸਿੰਘ ਆਹਲੂਵਾਲੀਆ ਵੀ ਮੌਜੂਦ ਸਨ।

 

Tags: Pawan Dewan , Punjab Large Industrial Development Board , Punjab Congress , Udyog Bhawan Chandigarh , Overseas Congress Canada , Reet Mohinder Singh , Reet Mohinder Singh , Gurdeep Singh Ahluwalia

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD