Thursday, 23 July 2026

 

 

ਖ਼ਾਸ ਖਬਰਾਂ ਨਰਿੰਦਰ ਕੌਰ ਭਰਾਜ ਨੇ ਪਿੰਡ ਰੂਪਾਹੇੜੀ ਵਿਖੇ 18.16 ਲੱਖ ਰੁਪਏ ਦੀ ਲਾਗਤ ਨਾਲ ਸਾਂਝੇ ਜ਼ਮੀਨਦੋਜ਼ ਪਾਈਪਲਾਈਨ ਸਿੰਚਾਈ ਪ੍ਰੋਜੈਕਟ ਦਾ ਨੀਂਹ ਪੱਥਰ ਰੱਖਿਆ ਕੁਲਤਾਰ ਸਿੰਘ ਸੰਧਵਾਂ ਨੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਨਸ਼ਾ ਮੁਕਤੀ ਮੋਰਚਾ ਦੇ ਬਲਾਕ ਕੋਆਰਡੀਨੇਟਰਾਂ ਨੂੰ ਸ਼ਨਾਖਤੀ ਕਾਰਡ ਕੀਤੇ ਜਾਰੀ ਸਰਹੱਦ ਪਾਰੋਂ ਚੱਲ ਰਹੇ ਤਸਕਰੀ ਮਾਡਿਊਲ ਨਾਲ ਜੁੜੇ ਦੋ ਵਿਅਕਤੀ 6 ਅਧੁਨਿਕ ਪਿਸਤੌਲਾਂ, 1 ਕਿਲੋ ਹੈਰੋਇਨ, 10 ਹਜ਼ਾਰ ਰੁਪਏ ਦੀ ਡਰੱਗ ਮਨੀ ਸਮੇਤ ਕਾਬੂ ਸਰਕਾਰ ਵਿਦਿਆਰਥੀਆਂ ਦੀਆਂ ਭਾਵਨਾਵਾਂ ਤੋਂ ਭਲੀ-ਭਾਂਤ ਜਾਣੂ, ਵਿਦਿਆਰਥੀ ਆਪਣੇ ਅੰਦੋਲਨ ਦੇ ਸਿਆਸੀ ਅਗਵਾ ਹੋਣ ਤੋਂ ਰਹਿਣ ਸਾਵਧਾਨ : ਸੁਨੀਲ ਜਾਖੜ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਮਾਜਿਕ ਸੁਰੱਖਿਆ ਵਿਭਾਗ ਨੂੰ ਆਂਗਣਵਾੜੀ ਵਰਕਰਾਂ ਲਈ ਘੱਟੋ-ਘੱਟ 60 ਲੱਖ ਰੁਪਏ ਦਾ ਜੀਵਨ ਬੀਮਾ ਯਕੀਨੀ ਬਣਾਉਣ ਦੇ ਨਿਰਦੇਸ਼ ਪੰਜਾਬ ਸਰਕਾਰ ਦੀ ਹਰ ਖੇਤ ਤੱਕ ਨਹਿਰੀ ਪਾਣੀ ਪਹੁੰਚਾਉਣ ਦੀ ਮੁਹਿੰਮ ਜੰਗੀ ਪੱਧਰ 'ਤੇ ਜਾਰੀ ਭੋਜਨ ਸੁਰੱਖਿਆ ਤੋਂ ਪੋਸ਼ਣ ਸੁਰੱਖਿਆ ਵੱਲ ਵਧ ਰਿਹਾ ਪੰਜਾਬ ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ’ਤੇ ਦਿੱਤਾ ਜ਼ੋਰ ਕਿਸੇ ਵੀ ਵਪਾਰੀ ਦੀ ਸਮੱਸਿਆ ਨੂੰ ਬੇਲੋੜਾ ਲਮਕਣ ਨਹੀਂ ਦਿੱਤਾ ਜਾਵੇਗਾ : ਪੂਨਮਦੀਪ ਕੌਰ ਸੜਕ ਹਾਦਸਿਆਂ ਦੇ ਪੀੜਤਾਂ ਦੀ ਮਦਦ ਕਰਨ ਵਾਲੇ 'ਰਾਹਵੀਰ' ਹੋਣਗੇ 25 ਹਜ਼ਾਰ ਰੁਪਏ ਨਕਦ ਇਨਾਮ ਨਾਲ ਸਨਮਾਨਿਤ : ਨਵਜੋਤ ਕੌਰ ਬੇਸਹਾਰਾ ਪਸ਼ੂਆਂ ਨਾਲ ਵਾਪਰਦੇ ਹਾਦਸਿਆਂ ਦੇ ਪੀੜਤਾਂ ਨੂੰ ਬਣਦਾ ਮੁਆਵਜ਼ਾ ਦੇਣ ਲਈ ਪ੍ਰਸ਼ਾਸਨ ਵਚਨਬੱਧ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ‘ਠੋਸ ਕੂੜਾ ਪ੍ਰਬੰਧਨ ਨਿਯਮ 2026’ ਦੀ ਇੰਨ-ਬਿੰਨ ਪਾਲਣਾ ਦੇ ਆਦੇਸ਼ ਟ੍ਰਾਈਡੈਂਟ ਲਿਮਟਿਡ ਦਾ ਵਿੱਤੀ ਸਾਲ 2026-27 ਦੀ ਪਹਿਲੀ ਤਿਮਾਹੀ ਵਿੱਚ ਸ਼ਾਨਦਾਰ ਪ੍ਰਦਰਸ਼ਨ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਤੇਜ਼ ਕਰਨ ਲਈ ਆਪਸੀ ਤਾਲਮੇਲ ਨਾਲ ਕੀਤੇ ਜਾਣ ਕਾਰਜ : ਅਮਿਤ ਕੁਮਾਰ ਪੰਚਾਲ ਸ਼ਾਮਚੁਰਾਸੀ ਹਲਕੇ ਦੇ ਹਰ ਲੋੜਵੰਦ ਤੱਕ ਸਹੂਲਤਾਂ ਪਹੁੰਚਾਉਣਾ ਸਾਡੀ ਤਰਜੀਹ - ਡਾ. ਰਵਜੋਤ ਸਿੰਘ ਵਿਦਿਆਰਥੀਆਂ ਖ਼ਿਲਾਫ਼ ਐਨਐਸਏ ਲਗਾਉਣਾ ਨਿੰਦਣਯੋਗ : ਅਮਰਿੰਦਰ ਸਿੰਘ ਰਾਜਾ ਵੜਿੰਗ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਕੁਲਜੀਤ ਸਿੰਘ ਰੰਧਾਵਾ ਵੱਲੋਂ 88ਵੀਂ, 89ਵੀਂ ਅਤੇ 90ਵੀਂ ਬੱਸ ਰਵਾਨਾ ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ : ਕੁਲਵੰਤ ਸਿੰਘ ਦੀ ਦੇਖ-ਰੇਖ ਹੇਠ ਮੋਹਾਲੀ ਹਲਕੇ ਤੋਂ 86ਵੀਂ, 87ਵੀਂ ਅਤੇ 88ਵੀਂ ਬੱਸ ਰਵਾਨਾ ਸਿੱਖਿਆ ਕ੍ਰਾਂਤੀ ਮੁਹਿੰਮ ਤਹਿਤ ਸਰਕਾਰੀ ਸਕੂਲਾਂ ਦੀ ਬਦਲੀ ਤਸਵੀਰ : ਬ੍ਰਮ ਸ਼ੰਕਰ ਜਿੰਪਾ ਨੀਟ ਪੇਪਰ ਲੀਕ: ਵਿਦਿਆਰਥੀਆਂ ਦੇ ਅੰਦੋਲਨ ਤੋਂ ਘਬਰਾਈਆਂ ਕਾਂਗਰਸ-ਭਾਜਪਾ, 'ਆਪ' 'ਤੇ ਲਗਾ ਰਹੀਆਂ ਹਨ ਬੇਬੁਨਿਆਦ ਦੋਸ਼: ਬਲਤੇਜ ਪੰਨੂ

 

ਨਿੱਜੀ ਹਸਪਤਾਲਾਂ 'ਚ ਅੱਜ ਤੋਂ ਫੇਰ ਟੀਕਾਕਰਨ ਸ਼ੁਰੂ

ਮੋਹਨ ਦੇਈ ਹਸਪਤਾਲ ਵਿਖੇ ਅੱਜ 2 ਹਜ਼ਾਰ ਖੁਰਾਕ ਵਾਲੀ ਕੋਵਿਸ਼ੀਲਡ ਵੈਕਸੀਨ ਦੀ ਪਹਿਲੀ ਖੇਪ ਪੁੱਜੀ

DC Ludhiana, Varinder Kumar Sharma, Rakesh Kumar Agrawal, Deputy Commissioner Ludhiana, Commissioner of Police Ludhiana, Punjab Fights Corona, Coronavirus, COVID  19, Novel Coronavirus, India Fights Corona, Covaxin, Covishield, Covid-19 Vaccine, Sputnik V, Pfizer, Astra Zeneca, Remdesivir, Covifor, Oxygen supply, Liquid Medical Oxygen

Web Admin

Web Admin

5 Dariya News

ਲੁਧਿਆਣਾ , 22 May 2021

Last updated on: May 22, 2021, 00:00 IST

ਜ਼ਿਲ੍ਹਾ ਲੁਧਿਆਣਾ ਦੇ ਵਸਨੀਕਾਂ ਲਈ ਖੁਸ਼ਖਬਰੀ ਇਹ ਹੈ ਕਿ ਅੱਜ ਤੋਂ  ਕੋਵਿਡ-19 ਟੀਕਾਕਰਣ ਜ਼ਿਲ੍ਹੇ ਵਿੱਚ ਇੱਕ ਵਾਰ ਫੇਰ ਸ਼ੁਰੂ ਹੋ ਗਿਆ ਹੈ। ਕੋਵਿਸ਼ੀਲਡ ਵੈਕਸੀਨ ਦੀ 2 ਹਜ਼ਾਰ ਖੁਰਾਕ ਦੀ ਪਹਿਲੀ ਖੇਪ 'ਸੀਰਮ ਇੰਸਟੀਚਿਊਟ ਆਫ ਇੰਡੀਆਂ ਤੋਂ ਮੋਹਨ ਦੇਈ ਓਸਵਾਲ ਹਸਪਤਾਲ ਵਿਖੇ ਪਹੁੰਚ ਚੁੱਕੀ ਹੈ ਜਦਕਿ 1.12 ਲੱਖ ਖੁਰਾਕ ਦੀ ਦੂਸਰੀ ਖੇਪ 6 ਨਿੱਜੀ ਹਸਪਤਾਲਾਂ ਵਿੱਚ 28 ਮਈ, 2021 ਤੱਕ ਪਹੁੰਚ ਜਾਵੇਗੀ।ਮੋਹਨ ਦੇਈ ਓਸਵਾਲ ਹਸਪਤਾਲ ਵਿਖੇ ਟੀਕਾਕਰਨ ਮੁਹਿੰਮ ਦਾ ਉਦਘਾਟਨ ਕਰਦਿਆਂ ਡਿਪਟੀ ਕਮਿਸ਼ਨਰ ਲੁਧਿਆਣਾ ਸ੍ਰੀ ਵਰਿੰਦਰ ਕੁਮਾਰ ਸ਼ਰਮਾ ਅਤੇ ਪੁਲਿਸ ਕਮਿਸ਼ਨਰ ਸ੍ਰੀ ਰਾਕੇਸ਼ ਅਗਰਵਾਲ ਨੇ ਇਲਾਕਾ ਨਿਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਵੱਧ-ਚੜ੍ਹ ਕੇ ਵੈਕਸੀਨੇਸ਼ਨ ਕਰਾਉਣ ਲਈ ਅੱਗੇ ਆਉਣ ਤਾਂ ਜੋ ਇਸ ਮਹਾਂਮਾਰੀ ਦਾ ਜੜ੍ਹ ਤੋਂ ਖਾਤਮਾ ਕੀਤਾ ਜਾ ਸਕੇ।ਉਨ੍ਹਾਂ ਦੱਸਿਆ ਕਿ 28 ਮਈ, 2021 ਨੂੰ ਦਯਾਨੰਦ ਮੈਡੀਕਲ ਕਾਲਜ ਅਤੇ ਹਸਪਤਾਲ ਵਿੱਚ 50,000 ਖੁਰਾਕ, ਐਸ.ਪੀ.ਐਸ. ਹਸਪਤਾਲ ਵਿੱਚ 25,000, ਫੋਰਟਿਸ ਹਸਪਤਾਲ ਵਿੱਚ 10,000, ਮੋਹਨ ਦੇਈ ਓਸਵਾਲ ਹਸਪਤਾਲ ਵਿੱਚ 10,000, ਦੀਪ ਹਸਪਤਾਲ ਵਿੱਚ 15,000 ਅਤੇ ਵਰਮਾ ਮਲਟੀਸਪੈਸ਼ਲਿਟੀ ਹਸਪਤਾਲ ਵਿੱਚ 2,000 ਖੁਰਾਕ ਪਹੁੰਚੇਗੀ। ਉਨ੍ਹਾਂ ਕਿਹਾ ਕਿ ਇਨ੍ਹਾਂ ਨਿੱਜੀ ਹਸਪਤਾਲਾਂ ਵਿੱਚ ਵਸਨੀਕ ਨਾਮਾਤਰ ਖਰਚਾ ਅਦਾ ਕਰਕੇ ਆਪਣੇ ਆਪ ਨੂੰ ਟੀਕਾ ਲਗਵਾ ਸਕਦੇ ਹਨ, ਜਦੋਂਕਿ ਇਹ ਟੀਕਾਕਰਨ ਸਰਕਾਰੀ ਸਿਹਤ ਸੰਸਥਾਵਾਂ ਵਿੱਚ ਬਿਲਕੁਲ ਮੁਫਤ ਹੈ। ਉਨ੍ਹਾਂ ਦੱਸਿਆ ਕਿ ਮੋਹਨ ਦੇਈ ਓਸਵਾਲ ਹਸਪਤਾਲ ਵਿੱਚ ਹਰੇਕ ਟੀਕੇ ਦੀ ਕੀਮਤ 850 ਰੁਪਏ ਹੈ, ਜਦੋਂ ਕਿ ਇਹ ਦੂਜੇ ਹਸਪਤਾਲਾਂ ਵਿੱਚ ਵੱਖਰੀ ਹੋ ਸਕਦੀ ਹੈ।ਉਨ੍ਹਾਂ ਦੱਸਿਆ ਕਿ ਇਨ੍ਹਾਂ ਨਿੱਜੀ ਹਸਪਤਾਲਾਂ ਨੇ ਸੀਰਮ ਇੰਸਟੀਚਿਊਟ ਆਫ਼ ਇੰਡੀਆ ਨਾਲ ਸਿੱਧੇ ਤੌਰ 'ਤੇ ਸੰਪਰਕ ਕਰਕੇ ਇਸ ਵੈਕਸੀਨ ਨੂੰ ਮੰਗਵਾਇਆ ਹੈ। ਉਨ੍ਹਾਂ ਸਮੂਹ ਨਿੱਜੀ ਹਸਪਤਾਲਾਂ ਨੂੰ ਅਪੀਲ ਕੀਤੀ ਕਿ ਉਹ ਵੀ ਵੈਕਸੀਨ ਦਾ ਪ੍ਰਬੰਧ ਕਰਨ ਅਤੇ ਜੇ ਕੋਈ ਹਸਪਤਾਲ ਵੈਕਸੀਨ ਬੁੱਕ ਕਰਵਾਉਣਾ ਚਾਹੁੰਦਾ ਹੈ ਤਾਂ ਉਹ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਲੁਧਿਆਣਾ ਸ੍ਰੀ ਸੰਦੀਪ ਕੁਮਾਰ ਨਾਲ ਸੰਪਰਕ ਕਰ ਸਕਦੇ ਹਨ।ਉਨ੍ਹਾਂ ਇੱਥੋਂ ਤੱਕ ਦੱਸਿਆ ਕਿ ਸ਼ਹਿਰ ਦੇ ਉਦਯੋਗ ਨੇ ਜ਼ਿਲ੍ਹਾ ਪ੍ਰਸ਼ਾਸਨ ਲੁਧਿਆਣਾ ਰਾਹੀਂ ਸੀਰਮ ਇੰਸਟੀਚਿਊਟ  ਆਫ਼ ਇੰਡੀਆ ਤੋਂ 1 ਕਰੋੜ ਰੁਪਏ ਤੋਂ ਵੱਧ ਕੀਮਤ ਦੀ ਕੋਵਿਡ ਵੈਕਸੀਨ ਬੁੱਕ ਕਰਵਾਈ ਹੈ। ਉਨ੍ਹਾਂ ਦੱਸਿਆ ਕਿ ਇਹ ਵੈਕਸੀਨ ਵੀ ਜਲਦ ਹੀ ਜ਼ਿਲ੍ਹੇ ਵਿੱਚ ਪਹੁੰਚ ਜਾਵੇਗੀ, ਜਿਸ ਤੋਂ ਬਾਅਦ ਉਨ੍ਹਾਂ ਦੀਆਂ ਫੈਕਟਰੀਆਂ ਵਿੱਚ  ਵਿਸ਼ੇਸ਼ ਕੈਂਪ ਲਗਾਏ ਜਾਣਗੇ ਜਿਥੇ ਉਨ੍ਹਾਂ ਦੇ ਫੈਕਟਰੀ ਕਾਮਿਆਂ ਦਾ ਟੀਕਾਕਰਨ ਕੀਤਾ ਜਾਵੇਗਾ।ਪੁਲਿਸ ਕਮਿਸ਼ਨਰ ਸ੍ਰੀ ਰਾਕੇਸ਼ ਅਗਰਵਾਲ ਨੇ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਦੀ ਯੋਜਨਾ ਹੈ ਕਿ ਹਰ ਯੋਗ ਵਿਅਕਤੀ ਦਾ 15 ਜੂਨ, 2021 ਤੱਕ ਹਰ ਹੀਲੇ ਟੀਕਾਕਰਨ ਕੀਤਾ ਜਾਵੇ।

 

Tags: DC Ludhiana , Varinder Kumar Sharma , Rakesh Kumar Agrawal , Deputy Commissioner Ludhiana , Commissioner of Police Ludhiana , Punjab Fights Corona , Coronavirus , COVID 19 , Novel Coronavirus , India Fights Corona , Covaxin , Covishield , Covid-19 Vaccine , Sputnik V , Pfizer , Astra Zeneca , Remdesivir , Covifor , Oxygen supply , Liquid Medical Oxygen

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD