Thursday, 04 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦਾ ਕੀਤਾ ਜਾਵੇਗੀ ਸੁੰਦਰੀਕਰਨ; ਸਾਰੀਆਂ ਸੜ੍ਹਕਾਂ ਮੁੜ ਬਣਾਈਆਂ ਜਾਣਗੀਆਂ : ਭਾਰਤ ਭੂਸ਼ਣ ਆਸ਼ੂ

1 ਕਰੋੜ ਰੁਪਏ ਦੀ ਲਾਗਤ ਵਾਲੇ ਪ੍ਰੋਜੈਕਟ ਦਾ ਰੱਖਿਆ ਨੀਂਹ ਪੱਥਰ

Bharat Bhushan Ashu, Congress, Punjab Congress, Government of Punjab, Punjab Government, Punjab, Ludhiana, Punjab Pradesh Congress Committee, District Administrative Complex, Ludhiana Improvement Trust, Raman Balasubramaniam, Varinder Kumar Sharma

Web Admin

Web Admin

5 Dariya News

ਲੁਧਿਆਣਾ , 22 May 2021

Last updated on: May 22, 2021, 00:00 IST

ਪੰਜਾਬ ਦੇ ਖੁਰਾਕ, ਸਿਵਲ ਸਪਲਾਈ ਤੇ ਖਪਤਕਾਰ ਮਾਮਲੇ ਮੰਤਰੀ ਭਾਰਤ ਭੂਸ਼ਣ ਆਸ਼ੂ ਨੇ ਅੱਜ ਜਾਣਕਾਰੀ ਦਿੰਦਿਆਂ ਦੱਸਿਆ ਕਿ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦਾ ਸੁੰਦਰੀਕਰਨ ਕੀਤਾ ਜਾਵੇਗਾ ਜਿਸਦੇ ਤਹਿਤ 1 ਕਰੋੜ ਰੁਪਏ ਦੀ ਲਾਗਤ ਨਾਲ ਸਾਰੀਆਂ ਸੜਕਾਂ ਦੀ ਮੁੜ ਬਣਾਈਆਂ ਜਾਣਗੀਆਂ।ਸ੍ਰੀ ਭਾਰਤ ਭੂਸ਼ਣ ਆਸ਼ੂ ਨੇ ਨਗਰ ਸੁਧਾਰ ਟਰੱਸਟ ਦੇ ਚੇਅਰਮੈਨ ਸ੍ਰੀ ਰਮਨ ਬਾਲਾਸੁਬਰਾਮਨੀਅਮ, ਡਿਪਟੀ ਕਮਿਸ਼ਨਰ ਲੁਧਿਆਣਾ ਸ੍ਰੀ ਵਰਿੰਦਰ ਕੁਮਾਰ ਸ਼ਰਮਾ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ੍ਰੀ ਸੰਦੀਪ ਕੁਮਾਰ, ਵਧੀਕ ਡਿਪਟੀ ਕਮਿਸ਼ਨਰ (ਜਨਰਲ) ਸ੍ਰੀ ਅਮਰਜੀਤ ਬੈਂਸ, ਸ. ਹਰਜਿੰਦਰ ਸਿੰਘ ਆਈ.ਏ.ਐਸ. (ਅੰਡਰ ਟ੍ਰੇਨਿੰਗ) ਅਤੇ ਹੋਰ ਜ਼ਿਲ੍ਹਾ ਪ੍ਰਸ਼ਾਸਨਿਕ ਅਧਿਕਾਰੀਆਂ ਦੇ ਨਾਲ ਇੱਕ ਸੰਖੇਪ ਸਮਾਰੋਹ ਦੌਰਾਨ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਲੁਧਿਆਣਾ ਦੇ ਸੁੰਦਰੀਕਰਨ ਅਤੇ ਸਾਰੀਆਂ ਸੜ੍ਹਕਾਂ ਬਣਾਉਣ ਦੇ ਕੰਮ ਦਾ ਨੀਂਹ ਪੱਥਰ ਰੱਖਿਆ।ਸ੍ਰੀ ਭਾਰਤ ਭੂਸ਼ਣ ਆਸ਼ੂ ਨੇ ਕਿਹਾ ਕਿ ਇਹ ਪ੍ਰਬੰਧਕੀ ਕੰਪਲੈਕਸ ਵਿੱਚ ਜ਼ਿਲ੍ਹਾ ਹੈੱਡਕੁਆਰਟਰ ਹੋਣ ਦੇ ਨਾਤੇ ਵੱਡੀ ਗਿਣਤੀ ਵਿੱਚ ਲੋਕਾਂ ਦਾ ਇਸ ਜਗ੍ਹਾ 'ਤੇ ਆਉਣਾ-ਜਾਣਾ ਬਣਿਆ ਰਹਿੰਦਾ ਹੈ, ਕਿਉਂਕਿ ਇੱਥੇ ਲਗਭਗ ਸਾਰੇ ਮਹੱਤਵਪੂਰਨ ਸਰਕਾਰੀ ਦਫਤਰ ਸਥਿਤ ਹਨ। ਉਨ੍ਹਾਂ ਕਿਹਾ ਕਿ ਲੁਧਿਆਣਾ ਨਗਰ ਸੁਧਾਰ ਟਰੱਸਟ ਵੱਲੋਂ ਇੰਟਰਲਾਕਿੰਗ ਟਾਈਲਾਂ, ਪੈਦਲ ਚੱਲਣ ਵਾਲਿਆਂ ਲਈ ਢੁੱਕਵੇਂ ਫੁੱਟਪਾਥ, ਛਾਂਦਾਰ ਰੁੱਖ ਲਗਾਉਣ ਅਤੇ ਕੰਪਲੈਕਸ ਦੀਆਂ ਸਾਰੀਆਂ ਸੜਕਾਂ ਦੀ ਉਸਾਰੀ ਅਤੇ ਮੁਰੰਮਤ ਦਾ ਕੰਮ ਕੀਤਾ ਜਾਵੇਗਾ।ਉਨ੍ਹਾਂ ਭਰੋਸਾ ਦਿੱਤਾ ਕਿ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਸਰਵਪੱਖੀ ਵਿਕਾਸ ਲਈ ਵਚਨਬੱਧ ਹੈ ਅਤੇ ਇਸੇ ਲਈ ਹਜ਼ਾਰਾਂ ਕਰੋੜ ਰੁਪਏ ਦੇ ਪ੍ਰੋਜੈਕਟ ਪਹਿਲਾਂ ਹੀ ਲੁਧਿਆਣਾ ਵਿੱਚ ਚੱਲ ਰਹੇ ਹਨ।ਵਿਸ਼ਵ ਜੈਵ ਵਿਭਿੰਨਤਾ ਦਿਵਸ ਮੌਕੇ 'ਤੇ ਆਸ਼ੂ ਨੇ ਕੰਪਲੈਕਸ ਵਿਚ ਇਕ ਰੁੱਖ ਦਾ ਬੂਟਾ ਵੀ ਲਗਾਇਆ।

 

Tags: Bharat Bhushan Ashu , Congress , Punjab Congress , Government of Punjab , Punjab Government , Punjab , Ludhiana , Punjab Pradesh Congress Committee , District Administrative Complex , Ludhiana Improvement Trust , Raman Balasubramaniam , Varinder Kumar Sharma

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD