Thursday, 04 June 2026

 

 

ਖ਼ਾਸ ਖਬਰਾਂ ਭਗਵੰਤ ਮਾਨ ਸਰਕਾਰ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਦਾ ਕੀਤਾ ਵਿਸਥਾਰ ਸੇਵਾਮੁਕਤ ਆਈਏਐਸ ਅਧਿਕਾਰੀ ਸੰਜੇ ਗੁਪਤਾ ਨੇ ਪੀਐਸਈਆਰਸੀ ਦੇ ਚੇਅਰਪਰਸਨ ਵਜੋਂ ਅਹੁਦਾ ਸੰਭਾਲਿਆ ਮਾਨ ਸਰਕਾਰ ਵੱਲੋਂ ਸਭ ਤੋਂ ਵੱਡੀ ਸੀਵਰੇਜ ਸਫਾਈ ਮੁਹਿੰਮ ਦੀ ਸ਼ੁਰੂਆਤ ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮ ਯੂਨੀਅਨਾਂ ਨਾਲ ਉੱਚ ਪੱਧਰੀ ਮੀਟਿੰਗਾਂ ਦੀ ਕੀਤੀ ਪ੍ਰਧਾਨਗੀ, ਲੰਬਿਤ ਮਸਲਿਆਂ ਦੇ ਜਲਦੀ ਹੱਲ ਦੇ ਦਿੱਤੇ ਨਿਰਦੇਸ਼ ਐਮਆਰਐਸਏਐਫਪੀਆਈ ਦੇ ਦੋ ਕੈਡਿਟਾਂ ਨੇ ਏਐਫਸੀਏਟੀ ਵਿੱਚ ਦੇਸ਼ ਭਰ ਵਿੱਚੋਂ ਹਾਸਲ ਕੀਤਾ ਦੂਜਾ ਤੇ ਛੇਵਾਂ ਰੈਂਕ 5000 ਰੁਪਏ ਰਿਸ਼ਵਤ ਲੈਂਦਾ ਇੱਕ ਪ੍ਰਾਈਵੇਟ ਵਿਅਕਤੀ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ ਭਗਵੰਤ ਮਾਨ ਸਰਕਾਰ ਨੇ ਪ੍ਰਾਈਵੇਟ ਸਕੂਲਾਂ ਵੱਲੋਂ ਮਨਮਰਜ਼ੀ ਦੀਆਂ ਫੀਸਾਂ ਵਧਾਉਣ 'ਤੇ ਲਾਈ ਰੋਕ ਪੰਜਾਬ ਸਰਕਾਰ ਵਲੋਂ ਖਿਡਾਰੀਆਂ ਨੂੰ ਬਣਦਾ ਮਾਣ-ਸਤਿਕਾਰ ਦਿੱਤਾ ਜਾ ਰਿਹੈ : ਬਰਿੰਦਰ ਕੁਮਾਰ ਗੋਇਲ ਸਰਹੱਦ ਪਾਰੋਂ ਹਥਿਆਰਾਂ ਤੇ ਨਸ਼ਿਆਂ ਦੀ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਦੋ ਮੁਲਜ਼ਮ 2.2 ਕਿਲੋ ਹੈਰੋਇਨ ਅਤੇ 6 ਪਿਸਤੌਲਾਂ ਸਣੇ ਕਾਬੂ ਕੇਵਲ ਸਿੰਘ ਢਿੱਲੋਂ ਨੇ ਸੰਭਾਲੀ ਕਮਾਨ, ‘ਮਹਾਰਾਜਾ ਰਣਜੀਤ ਸਿੰਘ ਵਾਲੇ ਪੰਜਾਬ’ ਨੂੰ ਬਣਾਇਆ ਭਾਜਪਾ ਦਾ ਆਦਰਸ਼ 1000 ਰੁਪਏ ਦੀ ਸਹਾਇਤਾ ਬਹੁਤ ਘੱਟ ਅਤੇ ਬਹੁਤ ਦੇਰ ਨਾਲ ਚੁੱਕਿਆ ਗਿਆ ਕਦਮ : ਅਮਰਿੰਦਰ ਸਿੰਘ ਰਾਜਾ ਵੜਿੰਗ ਪੰਜਾਬ ਵਿੱਚ ਇਸ ਵਾਰ ਬਣੇਗੀ ਡਬਲ ਇੰਜਣ ਵਾਲੀ ਭਾਜਪਾ ਸਰਕਾਰ : ਨਾਇਬ ਸਿੰਘ ਸੈਣੀ ਨਾਇਬ ਸਿੰਘ ਸੈਣੀ ਨੇ ਸਵਰਗੀ ਚੌਧਰੀ ਭਜਨ ਲਾਲ ਦੀ ਬਰਸੀ 'ਤੇ ਦਿੱਤੀ ਸ਼ਰਧਾਂਜਲੀ ਜਲਵਾਯੂ ਸੰਕਟ ਨਾਲ ਨਜਿੱਠਣ ਲਈ ਹਰਿਆਣਾ ਦਾ ਵੱਡਾ ਕਦਮ, 100 ਕਰੋੜ ਰੁਪਏ ਦੇ ਗ੍ਰੀਨ ਕਲਾਈਮੇਟ ਫੰਡ ਦੀ ਸਥਾਪਨਾ ਦਾ ਪ੍ਰਸਤਾਵ ਰਾਹੁਲ ਚਾਬਾ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜ਼ਨ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਐਲਪੀਯੂ ਦੀ ਵਿਦਿਆਰਥਣ ਪੂਜਾ ਸਿੰਘ ਨੇ ਰਾਸ਼ਟਰੀ ਰਿਕਾਰਡ ਅਤੇ ਏਸ਼ੀਅਨ ਯੂ20 ਸੋਨ ਤਗਮਾ ਜਿੱਤ ਕੇ ਭਾਰਤੀ ਐਥਲੈਟਿਕਸ ਇਤਿਹਾਸ ਨੂੰ ਦੁਬਾਰਾ ਲਿਖਿਆ ਦਲਵਿੰਦਰਜੀਤ ਸਿੰਘ ਵੱਲੋਂ ਐੱਸ.ਆਈ.ਆਰ ਦੇ ਸੋਧੇ ਸ਼ਡਿਊਲ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਜਨਗਣਨਾ-2027 ਦੇ ਪਹਿਲੇ ਫੇਜ਼ ਦਾ ਕੰਮ ਮੁਕੰਮਲ ਕਰਨ ਵਾਲੇ ਗਿਣਤੀਕਾਰਾਂ ਅਤੇ ਸੁਪਰਵਾਈਜ਼ਰਾਂ ਨੂੰ ਕੀਤਾ ਸਨਮਾਨਿਤ ਬਲਬੀਰ ਸਿੰਘ ਪਨੂੰ ਨੇ 'ਮੁੱਖ ਮੰਤਰੀ ਤੀਰਥ ਯਾਤਰਾ' ਤਹਿਤ ਪਿੰਡ ਦਮੋਦਰ ਤੋਂ ਸ਼ਰਧਾਲੂਆਂ ਦੀ ਬੱਸ ਰਵਾਨਾ ਕੀਤੀ ‘ਮੇਰੀ ਰਸੋਈ’ ਯੋਜਨਾ ਨਾਲ ਲੋੜਵੰਦ ਪਰਿਵਾਰਾਂ ਨੂੰ ਮਿਲੀ ਮਜ਼ਬੂਤੀ : ਬ੍ਰਮ ਸ਼ੰਕਰ ਜਿੰਪਾ ਈ-ਵੇਸਟ ਇਕੱਠਾ ਕਰਨ ਦੀ ਮੁਹਿੰਮ ਤਹਿਤ 1500 ਕਿਲੋਗ੍ਰਾਮ ਇਲੈਕਟ੍ਰਾਨਿਕ ਕੂੜਾ ਵਿਗਿਆਨਕ ਰੀਸਾਈਕਲਿੰਗ ਲਈ ਭੇਜਿਆ ਗਿਆ : ਆਸ਼ਿਕਾ ਜੈਨ

 

ਹੁਸ਼ਿਆਰਪੁਰ ਦੇ 60 ਫੀਸਦੀ ਪਿੰਡਾਂ ਨੇ ਆਪਣੇ ਪੱਧਰ ’ਤੇ ਠੀਕਰੀ ਪਹਿਰਿਆਂ ਰਾਹੀਂ ਲਾਕਡਾਊਨ ਲਾਗੂ ਕੀਤਾ : ਨਵਜੋਤ ਸਿੰਘ ਮਾਹਲ

ਮਾਹਲ ਨੇ ਪੇਂਡੂ ਇਲਾਕਿਆਂ ਵਿਚ ਕੋਵਿਡ ਦੇ ਫੈਲਾਅ ਨੂੰ ਰੋਕਣ ਲਈ ਬਾਕੀ ਪਿੰਡਾਂ ਨੂੰ ਵੀ ਲਾਕਡਾਊਨ/ਠੀਕਰੀ ਪਹਿਰਿਆਂ ਦਾ ਰਾਹ ਅਪਣਾਉਣ ਲਈ ਆਖਿਆ

 Punjab Fights Corona, Coronavirus, COVID 19, Novel Coronavirus, Fight Against Corona, Covaxin, Covishield, Covid-19 Vaccine, Oxygen, Oxygen Cylinders, SARS-CoV-2, Sputnik V, Oxygen Plants, Pfizer, Astra Zeneca, Oxygen Concentrator, Remdesivir, Covifor, Oxygen supply, Liquid Medical Oxygen, Navjot Singh Mahal

Web Admin

Web Admin

5 Dariya News

ਹੁਸ਼ਿਆਰਪੁਰ , 22 May 2021

Last updated on: May 22, 2021, 00:00 IST

ਕੋਵਿਡ-19 ਦੇ ਫੈਲਾਅ ਉਤੇ ਕਾਬੂ ਪਾਉਣ ਲਈ ਅਲਹਿਦਗੀ ਦੇ ਸਿਧਾਂਤ ਨੂੰ ਅਪਣਾਉਣ ਉਤੇ ਜੋਰ ਦਿੰਦੇ ਹੋਏ ਸੀਨੀਅਰ ਪੁਲੀਸ ਕਪਤਾਨ (ਐਸ.ਐਸ.ਪੀ.) ਨਵਜੋਤ ਸਿੰਘ ਮਾਹਲ ਨੇ ਅੱਜ ਕਿਹਾ ਕਿ 60 ਫੀਸਦੀ ਪਿੰਡ ਠੀਕਰੀ ਪਹਿਰਿਆਂ ਰਾਹੀਂ ਆਪਣੇ ਪੱਧਰ ਉਤੇ ਲਾਕਡਾਊਨ ਲਾਗੂ ਕਰ ਚੁੱਕੇ ਹਨ। ਇਸ ਬਾਰੇ ਵਿਸਥਾਰ ਵਿੱਚ ਜਾਣਕਾਰੀ ਦਿੰਦੇ ਹੋਏ ਐਸ.ਐਸ.ਪੀ. ਨਵਜੋਤ ਸਿੰਘ ਮਾਹਲ ਨੇ ਕਿਹਾ ਕਿ ਪੁਲੀਸ ਅਤੇ ਸਿਵਲ ਪ੍ਰਸ਼ਾਸਨ ਸਾਰੇ ਪਿੰਡਾਂ ਵਿਚ ਠੀਕਰੀ ਪਹਿਰੇ ਲਾ ਕੇ ਪਿੰਡ ਵਿਚ ਵਾਇਰਸ ਦੇ ਦਾਖਲ ਨਾ ਹੋ ਸਕਣ ਨੂੰ ਯਕੀਨੀ ਬਣਾਉਣ ਲਈ ਸਾਰੇ ਲੋੜੀਂਦੇ ਕਦਮ ਚੁੱਕ ਰਿਹਾ ਹੈ। ਉਨ੍ਹਾਂ ਦੱਸਿਆ ਕਿ ਆਪਣੇ-ਆਪ ਨੂੰ ਅਲਹਿਦਾ ਕਰਨਾ ਹੀ ਕਰੋਨਾਵਾਇਰਸ ਉਤੇ ਕਾਬੂ ਪਾਉਣ ਦਾ ਇਕਮਾਤਰ ਰਸਤਾ ਹੈ ਜਿਸ ਲਈ ਅਧਿਕਾਰੀਆਂ ਵੱਲੋਂ ਲੋਕਾਂ ਨੂੰ ਠੀਕਰੀ ਪਹਿਰਿਆਂ ਦੀ ਜ਼ਰੂਰਤ ਅਤੇ ਅਹਿਮੀਅਤ ਬਾਰੇ ਜਾਗਰੂਕ ਕੀਤਾ ਜਾ ਰਿਹਾ ਹੈ। ਮਾਹਲ ਨੇ ਦੱਸਿਆ ਕਿ ਹੁਣ ਤੱਕ ਹੁਸ਼ਿਆਰਪੁਰ ਪੁਲੀਸ ਦੇ ਦਾਇਰੇ ਵਿਚ ਆਉਂਦੇ 60 ਪਿੰਡ ਆਪੋ-ਆਪਣੇ ਪਿੰਡਾਂ ਵਿਚ ਠੀਕਰੀ ਪਹਿਰੇ ਲਾ ਚੁੱਕੇ ਹਨ। ਉਨ੍ਹਾਂ ਕਿਹਾ ਕਿ ਸਵੈ-ਅਲਹਿਦਗੀ ਅਤੇ ਬਾਹਰੀ ਲੋਕਾਂ ਦੇ ਪ੍ਰਵੇਸ਼ ਨੂੰ ਰੋਕਣ ਨੂੰ ਯਕੀਨੀ ਬਣਾ ਕੇ ਬਹੁਤ ਹੱਦ ਤੱਕ ਪੇਂਡੂ ਇਲਾਕਿਆਂ ਵਿਚ ਕਰੋਨਾ ਦੇ ਲਾਗ ਨੂੰ ਕੰਟੋਰਲ ਵਿਚ ਸਹਾਇਤਾ ਮਿਲੇਗੀ। ਉਨ੍ਹਾਂ ਕਿਹਾ ਕਿ ਇਸ ਸਬੰਧ ਵਿਚ ਸਾਰੇ ਡੀ.ਐਸ.ਪੀਜ਼ ਸਰਪੰਚਾਂ ਨਾਲ ਮੀਟਿੰਗਾਂ ਕਰਦੇ ਆ ਰਹੇ ਹਨ ਅਤੇ ਠੀਕਰੀ ਪਹਿਰੇ ਲਾਉਣ ਉਤੇ ਧਿਆਨ ਕੇਂਦਰਿਤ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਸਰਪੰਚਾਂ ਨੂੰ ਇਹ ਯਕੀਨੀ ਬਣਾਉਣ ਲਈ ਸੰਵੇਦਨਸ਼ੀਲ ਬਣਾਇਆ ਗਿਆ ਸੀ ਕਿ ਜਾਂ ਤਾਂ ਬਾਹਰੀ ਵਿਅਕਤੀਆਂ ਵੱਲੋਂ ਕਰੋਨਾ ਤੋਂ ਬਚਾਅ ਦਾ ਟੀਕਾ 15 ਦਿਨ ਪਹਿਲਾਂ ਲਵਾਇਆ ਹੋਣਾ ਚਾਹੀਦਾ ਹੈ ਜਾਂ ਫਿਰ ਉਨ੍ਹਾਂ ਕੋਲ 72 ਘੰਟੇ ਪਹਿਲਾਂ ਦੀ ਕੋਵਿਡ ਦੀ ਨੈਗੇਟਿਵ ਰਿਪੋਰਟ ਹੋਵੇ।ਪੇਂਡੂ ਨੌਜਵਾਨਾਂ ਦੇ ਉਤਸ਼ਾਹ ਦੀ ਸ਼ਲਾਘਾ ਕਰਦੇ ਹੋਏ ਐਸ.ਐਸ.ਪੀ. ਨੇ ਕਿਹਾ ਕਿ ਨੌਜਵਾਨਾਂ ਕੋਲ ਅਥਾਹ ਜਜ਼ਬਾ ਹੈ ਅਤੇ ਉਹ ਪਿੰਡਾਂ ਦੀਆਂ ਸੀਮਾਵਾਂ ਵਿਚ ਬਾਹਰੀ ਵਿਅਕਤੀਆਂ ਦੇ ਰੋਕਣ ਨੂੰ ਯਕੀਨੀ ਬਣਾ ਰਹੇ ਹਨ। ਉਨ੍ਹਾਂ ਨੇ ਉਚੀ ਬੱਸੀ ਅਤੇ ਫਤਿਹਗੜ੍ਹ ਪਿੰਡਾਂ ਦੀ ਮਿਸਾਲ ਦਿੱਤੀ ਜਿੱਥੇ ਨੌਜਵਾਨਾਂ ਦੀ ਸਰਗਰਮ ਭਾਈਵਾਲੀ ਨਾਲ ਨਾਕੇ ਪ੍ਰਭਾਵੀ ਸਾਬਤ ਹੋ ਰਹੇ ਹਨ। ਉਨ੍ਹਾਂ ਨੇ ਬਾਕੀ ਪਿੰਡਾਂ ਦੇ ਸਰਪੰਚਾਂ ਨੂੰ ਲੋਕਾਂ ਦੀ ਸੁਰੱਖਿਆ ਯਕੀਨੀ ਬਣਾਉਣ ਅਤੇ ਪ੍ਰਸ਼ਾਸਨ ਦਾ ਸਹਿਯੋਗ ਕਰਦੇ ਹੋਏ ਠੀਕਰੀ ਪਹਿਰੇ ਲਾਉਣ ਦੀ ਅਪੀਲ ਕੀਤੀ ਤਾਂ ਵਾਇਰਸ ਦੇ ਫੈਲਣ ਦੀ ਲੜੀ ਨੂੰ ਤੋੜਿਆ ਜਾ ਸਕੇ।

 

Tags: Punjab Fights Corona , Coronavirus , COVID 19 , Novel Coronavirus , Fight Against Corona , Covaxin , Covishield , Covid-19 Vaccine , Oxygen , Oxygen Cylinders , SARS-CoV-2 , Sputnik V , Oxygen Plants , Pfizer , Astra Zeneca , Oxygen Concentrator , Remdesivir , Covifor , Oxygen supply , Liquid Medical Oxygen , Navjot Singh Mahal

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD