Thursday, 23 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਪੁਲੀਸ ਨੇ ਘਟਨਾ ਵਾਪਰਨ ਦੇ 15 ਮਿੰਟਾਂ ਅੰਦਰ ਕਾਰ ਖੋਹਣ ਵਾਲੇ ਤਿੰਨ ਲੁਟੇਰੇ ਕਾਬੂ ਕੀਤੇ

ਰਿਵਾਲਵਰ, ਜਿੰਦਾ ਕਾਰਤੂਸ ਅਤੇ ਖੋਹੀ ਗਈ ਕਾਰ ਕੀਤੇ ਜ਼ਬਤ

Crime News Punjab, Punjab Police, Police, Crime News, Hoshiarpur Police, Hoshiarpur, Garhshankar , Navjot Singh Mahal, Tushar Gupta

Web Admin

Web Admin

5 Dariya News

ਹੁਸ਼ਿਆਰਪੁਰ , 22 May 2021

Last updated on: May 22, 2021, 00:00 IST

ਗੜਸ਼ੰਕਰ ਵਿਚ ਚੰਡੀਗੜ੍ਹ ਰੋਡ ਉਤੇ ਤੇਲ ਪੰਪ ਦੇ ਬਾਹਰ ਤਿੰਨ ਅਣਪਛਾਤੇ ਵਿਅਕਤੀਆਂ ਵੱਲੋਂ ਕਾਰ ਲੁੱਟਣ ਦੀ ਘਟਨਾ ਨੂੰ ਅੰਜਾਮ ਦੇਣ ਦੇ 15 ਮਿੰਟਾਂ ਦੇ ਅੰਦਰ ਸਥਾਨਕ ਪੁਲੀਸ ਨੇ ਦੋਸ਼ੀਆਂ ਨੂੰ ਗਿਰਫਤਾਰ ਕਰ ਲਿਆ ਅਤੇ ਗੈਰ-ਕਾਨੂੰਨੀ ਰਿਵਾਲਵਰ, ਜਿੰਦਾ ਕਾਰਤੂਸ, ਖਿਡੌਣਾ ਪਿਸਤੌਲ ਅਤੇ ਖੋਹੀ ਹੋਈ ਕਾਰ ਜ਼ਬਤ ਕਰ ਲਈ।ਇਨ੍ਹਾਂ ਤਿੰਨਾਂ ਦੀ ਪਛਾਣ ਪਲਵਿੰਦਰ ਸਿੰਘ, ਪੱਤੋ ਹੀਰਾ ਸਿੰਘ (ਮੋਗਾ), ਰਵਿੰਦਰ ਸਿੰਘ, ਪਿੰਡ ਕਠੂਆ ਨੰਗਲ (ਅੰਮਿਰਤਸਰ) ਅਤੇ ਅਸ਼ਵਨੀ ਕੁਮਾਰ, ਹਸਨ ਬਾਗ, ਨਾਗਪੁਰ ਦੇ ਤੌਰ ਉਤੇ ਹੋਈ ਹੈ।ਇਹ ਪ੍ਰਗਟਾਵਾ ਕਰਦੇ ਹੋਏ ਐਸ.ਐਸ.ਪੀ. ਨਵਜੋਤ ਸਿੰਘ ਮਾਹਲ ਨੇ ਦੱਸਿਆ ਕਿ 21 ਮਈ ਨੂੰ ਰੋਡ ਮਾਜਰਾ ਦੇ ਵਾਸੀ ਸੱਜਣ ਨੇ ਅਨੰਦਪੁਰ ਸਾਹਿਬ ਚੌਕ ਵਿਖੇ ਇੰਸਪੈਕਟਰ ਰਾਕੇਸ਼ ਕੁਮਾਰ ਦੀ ਅਗਵਾਈ ਵਾਲੀ ਪੁਲੀਸ ਪਾਰਟੀ ਨੂੰ ਸ਼ਿਕਾਇਤ ਕੀਤੀ ਕਿ ਤਿੰਨ ਅਣਪਛਾਤੇ ਅਪਰਾਧੀਆਂ ਨੇ ਚੰਡੀਗੜ੍ਹ ਰੋਡ ਉਤੇ ਇਕ ਪੈਟਰੋਲ ਪੰਪ ਦੇ ਬਾਹਰ ਉਸ ਦੀ ਸਵਿੱਫਟ ਕਾਰ (ਪੀ.ਬੀ.08 ਸੀ.ਵੀ.-0094) ਖੋਹ ਲਈ। ਉਨ੍ਹਾਂ ਦੱਸਿਆ ਕਿ ਸ਼ਿਕਾਇਤ ਤੋਂ ਤੁਰੰਤ ਬਾਅਦ ਏ ਐਸ ਪੀ. ਗੜ੍ਹਸ਼ੰਕਰ ਤੁਸ਼ਾਰ ਗੁਪਤਾ ਦੀ ਨਿਗਰਾਨੀ ਹੇਠ ਰਾਕੇਸ਼ ਕੁਮਾਰ ਨੇ ਪਰਮਿੰਦਰ ਕੌਰ ਦੀ ਅਗਵਾਈ ਵਾਲੀ ਸਮੁੰਦਰਾ ਪੁਲੀਸ ਚੌਕੀ ਨੂੰ ਅਲਰਟ ਕਰ ਦਿੱਤਾ ਜਿਸ ਨੇ ਆਪਣੀ ਟੀਮ ਨਾਲ ਟਰੱਕਾਂ ਨਾਲ ਮੇਨ ਰੋਡ ਬਲਾਕ ਕਰ ਦਿੱਤਾ ਅਤੇ ਦੋਸ਼ੀਆਂ ਨੂੰ ਕਾਬੂ ਕਰ ਲਿਆ। ਉਨ੍ਹਾਂ ਦੱਸਿਆ ਕਿ ਪੁਲੀਸ ਨੇ .38 ਬੋਰ ਦਾ ਗੈਰ-ਕਾਨੂੰਨੀ ਹਥਿਆਰ, ਦੋ ਜਿੰਦਾ ਕਾਰਤੂਸ, ਖਿਡੌਣਾ ਪਿਸਤੌਲ ਅਤੇ ਖੋਹੀ ਹੋਈ ਕਾਰ ਜ਼ਬਤ ਕੀਤੀ।  ਐਸ.ਐਸ.ਪੀ. ਨੇ ਦੱਸਿਆ ਕਿ ਦੋਸ਼ੀਆਂ ਖਿਲਾਫ਼ ਆਈ.ਪੀ.ਸੀ. ਦੀ ਧਾਰਾ 379-ਬੀ ਅਤੇ ਆਰਮਜ਼ ਐਕਟ ਦੀ ਧਾਰਾ 25, 54 ਅਤੇ 59 ਤਹਿਤ ਕੇਸ ਦਰਜ ਕੀਤਾ ਗਿਆ ਹੈ।

 

Tags: Crime News Punjab , Punjab Police , Police , Crime News , Hoshiarpur Police , Hoshiarpur , Garhshankar , Navjot Singh Mahal , Tushar Gupta

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD