Friday, 17 May 2024

 

 

ਖ਼ਾਸ ਖਬਰਾਂ ਤੁਹਾਡੀ ਵੋਟ ਇਸ ਵਾਰ ਦੇਸ਼ ਅਤੇ ਸੰਵਿਧਾਨ ਨੂੰ ਬਚਾਉਣ ਦੇ ਨਾਂ ਉੱਤੇ : ਅਰਵਿੰਦ ਕੇਜਰੀਵਾਲ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਮਾਨ ਨੇ ਸ਼੍ਰੀ ਦੁਰਗਿਆਣਾ ਮੰਦਰ ਵਿਖੇ ਟੇਕਿਆ ਮੱਥਾ ਸੁਖਬੀਰ ਸਿੰਘ ਬਾਦਲ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਹਰਸਿਮਰਤ ਕੌਰ ਬਾਦਲ ਦੀ ਹਮਾਇਤ ਕਰਨ ਤਾਂ ਜੋ ਬਠਿੰਡਾ ਵਿਚ ਵਿਕਾਸ ਕਾਰਜ ਮੁੜ ਤੋਂ ਸ਼ੁਰੂ ਕੀਤੇ ਜਾ ਸਕਣ ਜਦੋਂ ਕਾਂਗਰਸੀ ਤੇ ਆਪ ਵਾਲੇ ਤੁਹਾਡੇ ਤੋਂ ਵੋਟਾਂ ਮੰਗਣ ਆਉਣ ਤੋਂ ਉਹਨਾਂ ਤੋਂ ’ਹਿਸਾਬ’ ਮੰਗੋ : ਹਰਸਿਮਰਤ ਕੌਰ ਬਾਦਲ ਸਾਡੇ 2 ਸਾਲ ਦੇ ਕੀਤੇ ਕੰਮ ਪਿਛਲੀਆਂ ਸਰਕਾਰਾਂ ਦੇ 70 ਸਾਲਾਂ ਨਾਲੋਂ ਵੀ ਵੱਧ : ਮੀਤ ਹੇਅਰ ਪੰਜਾਬ 'ਚ ਜਵਾਨ ਅਤੇ ਕਿਸਾਨ ਦੋਵੇਂ ਨਾਰਾਜ਼ : ਵਿਜੇ ਇੰਦਰ ਸਿੰਗਲਾ ਦੀਪਾ ਸਿੰਗਲਾ ਵੱਲੋਂ ਲੋਕ ਸਭਾ ਚੋਣ ਦਫ਼ਤਰ ਹੱਲਕਾ ਖਰੜ ਦਾ ਕੀਤਾ ਗਿਆ ਉਦਘਾਟਣ ਕਾਂਗਰਸੀ ਲੋਕ ਸਭਾ ਉਮੀਦਵਾਰ ਰਾਜਾ ਵੜਿੰਗ ਨੇ ਲੁਧਿਆਣਾ ਦੇ ਵੋਟਰਾਂ ਨੂੰ ਲੋਕਤੰਤਰ ਬਚਾਉਣ ਦੀ ਕੀਤੀ ਅਪੀਲ 'ਆਪ' ਅਤੇ ਅਕਾਲੀਆਂ ਨੂੰ ਵੋਟ ਪਾਉਣ ਦਾ ਮਤਲਬ ਹੈ, ਭਾਜਪਾ ਨੂੰ ਵੋਟ ਦੇਣਾ : ਅਮਰਿੰਦਰ ਸਿੰਘ ਰਾਜਾ ਵੜਿੰਗ ਐਲਪੀਯੂ ਦੇ ਵਿਦਿਆਰਥੀਆਂ ਨੇ ਸਿੱਖਿਆ ਮੰਤਰਾਲੇ ਦੇ ਰਾਸ਼ਟਰੀ ਰੋਬੋਟਿਕਸ ਅਤੇ ਡਰੋਨ ਮੁਕਾਬਲੇ ਵਿੱਚ 5 ਲੱਖ ਰੁਪਏ ਦੀ ਗ੍ਰਾਂਟ ਜਿੱਤੀ ਪੰਜਾਬ ਕਾਂਗਰਸ ਪ੍ਰਚਾਰ ਕਮੇਟੀ ਨੇ ਰਾਣਾ ਕੰਵਰਪਾਲ ਸਿੰਘ ਦੀ ਅਗਵਾਈ ਹੇਠ ਪ੍ਰੈਸ ਕਾਨਫਰੰਸ ਕੀਤੀ ਜੋਧਾ ਸਿੰਘ ਮਾਨ ਨੇ ਰਾਜਿੰਦਰ ਸਿੰਘ ਨੰਬਰਦਾਰ ਨੂੰ ਕੀਤਾ ਸਨਮਾਨਿਤ ਮੋਹਾਲੀ ਪੁਲਿਸ ਵੱਲੋ ਇੰਟੈਲੀਜੈਸ ਹੈਡਕੁਆਟਰ ਮੋਹਾਲੀ ਤੇ ਹਮਲਾ ਕਰਵਾਉਣ ਵਾਲੇ ਵਿਦੇਸ਼ ਵਿੱਚ ਬੈਠੇ ਅੱਤਵਾਦੀ ਲਖਬੀਰ ਸਿੰਘ ਉੱਰਫ ਲੰਡਾ ਅਤੇ ਜੱਸਲ ਦੇ ਸਾਥੀ 06 ਪਿਸਟਲਾ ਅਤੇ 20 ਜਿੰਦਾ ਕਾਰਤੂਸਾਂ ਸਮੇਤ ਗ੍ਰਿਫਤਾਰ ਭਰੋਸੇ ਦੀ ਤਾਕਤ ਨਾਲ, ਪਟਿਆਲਾ ਦੀ ਬੇਟੀ ਕਰਵਾਏਗੀ ਜ਼ਿਲ੍ਹੇ ਦਾ ਸਰਬਪੱਖੀ ਵਿਕਾਸ: ਪ੍ਰਨੀਤ ਕੌਰ ਮਨੀਪੁਰ ਵਿੱਚ ਔਰਤਾਂ ਦਾ ਨਿਰਾਦਰ ਕਰਨ ਵਾਲੀ ਬੀਜੇਪੀ ਦਾ ਤਖਤਾ ਮੂਧਾ ਮਾਰਨ ਲਈ ਲੋਕ ਕਾਹਲੇ - ਗੁਰਜੀਤ ਔਜਲਾ ਮੁੱਖ ਮੰਤਰੀ ਭਗਵੰਤ ਮਾਨ ਨੇ ਗੁਰਦਾਸਪੁਰ ਤੋਂ 'ਆਪ' ਉਮੀਦਵਾਰ ਸ਼ੈਰੀ ਕਲਸੀ ਲਈ ਕੀਤਾ ਚੋਣ ਪ੍ਰਚਾਰ, ਕਾਦੀਆਂ 'ਚ ਕੀਤੀ ਵਿਸ਼ਾਲ ਜਨਸਭਾ ਰਾਹੁਲ ਗਾਂਧੀ ਤੇ ਅਰਵਿੰਦ ਕੇਜਰੀਵਾਲ ਸਨਾਤਨ ਧਰਮ ਦੇ ਦੁਸ਼ਮਣ : ਡਾ ਸੁਭਾਸ਼ ਸ਼ਰਮਾ ਮੇਅਰ ਚੋਣ ਵਿੱਚ ਲੋਕਤੰਤਰ ਦੀ ਹੱਤਿਆ ਕਰਨ ਵਾਲੇ ਅਤੇ ਕਰਵਾਉਣ ਵਾਲਿਆਂ ਦਾ ਬੀਜੇਪੀ ਕਿਉਂ ਦੇ ਰਹੀ ਹੈ ਸਾਥ : ਡਾ. ਐਸ.ਐਸ. ਆਹਲੂਵਾਲੀਆ ਗੁਰਜੀਤ ਔਜਲਾ ਨੇ ਵਕੀਲਾਂ ਨਾਲ ਕੀਤੀ ਮੁਲਾਕਾਤ ਆਪ ਦੇ ਪਰਿਵਾਰ ’ਚ ਹੋਇਆ ਵਾਧਾ ਡੇਂਗੂ ਤੋਂ ਬਚਾਅ ਲਈ ਸਮਾਜ ਚ ਜਾਗਰੂਕਤਾ ਅਤੇ ਸਹਿਯੋਗ ਜਰੂਰੀ: ਸਿਵਲ ਸਰਜਨ ਬਰਨਾਲਾ ਡਾ. ਹਰਿੰਦਰ ਸ਼ਰਮਾ

 

ਰਾਮ ਕਾਲੋਨੀ ਕੈਂਪ ਪਿੰਡ ’ਚ ਵੀ 100 ਫੀਸਦੀ ਟੀਕਾਕਰਨ

ਸੁੰਦਰ ਸ਼ਾਮ ਅਰੋੜਾ ਵਲੋਂ ਪੰਚਾਇਤ, ਪਿੰਡ ਵਾਸੀਆਂ ਤੇ ਸਿਹਤ ਟੀਮਾਂ ਦੀ ਸ਼ਲਾਘਾ

Web Admin

Web Admin

5 Dariya News

ਹੁਸ਼ਿਆਰਪੁਰ , 23 May 2021

ਜਿਲ੍ਹਾ ਪ੍ਰਸ਼ਾਸਨ ਅਤੇ ਸਿਹਤ ਵਿਭਾਗ ਦੀਆਂ ਟੀਮਾਂ ਦੇ ਅਣਥੱਕ ਯਤਨਾਂ ਸਦਕਾ ਰਾਮ ਕਾਲੋਨੀ ਕੈਂਪ ਪਿੰਡ ਵਿਚ ਵੀ ਐਤਵਾਰ ਨੂੰ 100 ਫੀਸਦੀ ਟੀਕਾਕਰਨ ਦਾ ਟੀਚਾ ਮੁਕੰਮਲ ਕਰ ਲਿਆ ਗਿਆ ਜਿਸ ’ਤੇ ਪਿੰਡ ਵਿਚ ਵਿਸ਼ੇਸ਼ ਤੌਰ ਤੇ ਪਹੁੰਚੇ ਉਦਯੋਗ ਤੇ ਵਣਜ ਮੰਤਰੀ ਸੁੰਦਰ ਸ਼ਾਮ ਅਰੋੜਾ ਨੇ ਸਾਰਿਆਂ ਦੀ ਹੌਂਸਲਾਅਫਜ਼ਾਈ ਕਰਦਿਆਂ ਕਿਹਾ ਕਿ ਕੋਰੋਨਾ ਦੀ ਰੋਕਥਾਮ ਲਈ ਸਿਹਤ  ਸਲਾਹਕਾਰੀਆਂ ਦੀ ਸਹੀ ਪਾਲਣਾ ਅਤੇ ਟੀਕਾਕਰਨ ਬਹੁਤ ਹੀ ਜਰੂਰੀ ਹੈ।ਸੀ.ਐਚ.ਸੀ. ਹਾਰਟਾ ਬਡਲਾ ਤਹਿਤ ਪੈਂਦੇ ਪਿੰਡ ਰਾਮ ਕਾਲੋਨੀ ਕੈਂਪ ਵਿਚ ਲੱਗੇ ਵਿਸ਼ੇਸ਼ ਟੀਕਾਕਰਨ ਕੈਂਪ ਦੌਰਾਨ ਪਹੁੰਚੇ ਉਦਯੋਗ ਤੇ ਵਣਜ ਮੰਤਰੀ ਸੁੰਦਰ ਸ਼ਾਮ  ਅਰੋੜਾ ਨੇ ਕਿਹਾ ਕਿ 100 ਫੀਸਦੀ ਟੀਕਾਕਰਨ ਕਰਵਾਉਣ ਵਾਲੀਆਂ ਪੰਚਾਇਤਾਂ ਦੀ ਭੂਮਿਕਾ ਅਹਿਮ ਹੈ ਅਤੇ ਇਸ ਨਾਜ਼ੁਕ ਘੜੀ ਵਿਚ ਸਾਰਿਆਂ ਨੂੰ ਜਨਤਕ ਹਿੱਤਾਂ ਦੇ ਮੱਦੇਨਜ਼ਰ ਸਰਕਾਰ ਅਤੇ ਸਿਹਤ ਵਿਭਾਗ ਵਲੋਂ ਸਮੇਂ-ਸਮੇਂ ਸਿਰ ਜਾਰੀ ਕੀਤੀਆਂ ਜਾਂਦੀਆਂ ਹਦਾਇਤਾਂ ਨੂੰ ਬਿਨਾਂ ਕਿਸੇ ਲਾਪਰਵਾਹੀ ਆਪਣੀ ਰੋਜਮਰ੍ਹਾ ਦੀ ਜਿੰਦਗੀ ਵਿਚ ਲਾਗੂ ਕਰਨਾ ਚਾਹੀਦਾ ਹੈ। ਪੰਚਾਇਤ, ਪਿੰਡ ਵਾਸੀਆਂ ਅਤੇ ਸਿਹਤ ਵਿਭਾਗ ਦੀ ਟੀਮ ਨਾਲ ਵਿਚਾਰਾਂ ਕਰਦਿਆਂ ਸੁੰਦਰ ਸ਼ਾਮ ਅਰੋੜਾ ਨੇ ਕਿਹਾ ਜਿਲੇ ਵਿਚ ਕਈ ਪੰਚਾਇਤਾਂ ਵਲੋਂ ਆਪਣੇ ਪਿੰਡਾਂ ਵਿਚ ਟੀਕਾਕਰਨ ਮੁਕੰਮਲ ਕਰਵਾ ਲਿਆ ਗਿਆ ਹੈ ਅਤੇ ਬਾਕੀ ਪੰਚਾਇਤਾਂ ਨੂੰ ਵੀ ਜਿਲਾ ਪ੍ਰਸ਼ਾਸਨ ਰਾਹੀਂ ਆਪਣੇ ਪਿੰਡਾਂ ਵਿਚ ਇਹ ਟੀਚਾ ਸਰ ਕਰਨਾ ਚਾਹੀਦਾ ਹੈ ਜੋ ਕਿ ਸਮੇਂ ਦੀ ਮੁੱਖ ਮੰਗ ਹੈ।ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ 100 ਫੀਸਦੀ ਟੀਕਾਕਰਨ ਵਾਲੇ ਪਿੰਡਾਂ ਨੂੰ 10 ਲੱਖ ਰੁਪਏ ਦੀ ਵਿਸ਼ੇਸ਼ ਗਰਾਂਟ ਦੇਣ ਦੇ ਐਲਾਨ ਨੂੰ ਮਹੱਤਵਪੂਰਨ ਦੱਸਦਿਆਂ ਸੁੰਦਰ ਸ਼ਾਮ ਅਰੋੜਾ ਨੇ ਕਿਹਾ ਕਿ ਇਸ ਐਲਾਨ ਨਾਲ ਨਾ ਸਿਰਫ ਪਿੰਡਾਂ ਦੇ ਲੋਕਾਂ ਨੂੰ ਕੋਰੋਨਾ ਦੀ ਚਪੇਟ ’ਚ ਆਉਣ ਤੋਂ ਬਚਾ ਕੇ ਸਿਹਤਮੰਦ ਰੱਖਿਆ ਜਾ ਸਕੇਗਾ ਸਗੋਂ ਇਹ ਗਰਾਂਟ ਮਿਲਣ ਨਾਲ ਪਿੰਡਾਂ ਵੱਖ-ਵੱਖ ਤਰ੍ਹਾਂ ਦੇ ਵਿਕਾਸ ਕਾਰਜਾਂ ਨੂੰ ਵੀ ਰਫਤਾਰ ਮਿਲੇਗੀ। ਉਨ੍ਹਾਂ ਕਿਹਾ ਕਿ ਪਿੰਡਾਂ ਦੇ ਲੋਕ ਕੋਰੋਨਾ ਖਿਲਾਫ ਲਾਮਵੰਦ ਹੋ ਕੇ ਆਪ-ਮੁਹਾਰੇ ਟੀਕਾਕਰਨ ਲਈ ਵੱਧ ਚੜ ਕੇ ਅੱਗੇ ਆ ਰਹੇ ਹਨ ਅਤੇ ਲੋੜੀਂਦੀ ਅਹਿਤਿਆਤ ਵਰਤ ਰਹੇ ਹਨ ਜਿਸ ਨਾਲ ਕੋਰੋਨਾ ਖਿਲਾਫ ਮਿਸ਼ਨ ਫਤਹਿ-2 ਨੂੰ ਆਸਾਨੀ ਨਾਲ ਕਾਮਯਾਬ ਕੀਤਾ ਜਾ ਸਕਦਾ ਹੈ। ਉਨ੍ਹਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਕਿਸੇ ਵੀ ਸੂਰਤ ਵਿਚ ਕਿਸੇ ਵੀ ਤਰ੍ਹਾਂ ਦੀ ਕੋਈ ਲਾਪਰਵਾਹੀ ਨਾ ਦਿਖਾਈ ਜਾਵੇ ਤਾਂ ਜੋ ਕੀਮਤੀ ਜਾਨਾਂ ਨੂੰ ਬਚਾਇਆ ਜਾ ਸਕੇ।ਇਸ ਮੌਕੇ ਹੋਰਨਾਂ ਤੋਂ ਇਲਾਵਾ ਸਰਪੰਚ ਕਾਜਲ, ਜੋਗ ਰਾਜ, ਮਲਕੀਤ ਸਿੰਘ, ਪੰਚ ਦਨੀ ਕੁਮਾਰ, ਪੰਚ ਸੁਖਵਿੰਦਰ ਕੌਰ, ਪੰਚ ਸੁਰਿੰਦਰ ਸਿੰਘ, ਪੰਚ ਊਸ਼ਾ ਰਾਣੀ, ਮਨਮੋਹਨ ਕੁਮਾਰ, ਜਗਦੀਪ ਸਿੰਘ, ਜੀ.ਓ.ਜੀ. ਜਗਤਾਰ ਸਿੰਘ, ਬਿਕਰਮਜੀਤ, ਲਖਨਪਾਲ, ਸ਼ਮਿੰਦਰਪਾਲ, ਕਮਿਊਨਿਟੀ ਸਿਹਤ ਅਫਸਰ ਨਵਪ੍ਰੀਤ ਕੌਰ ਅਤੇ ਆਸ਼ਾ ਵਰਕਰ ਮਨਦੀਪ ਕੌਰ ਆਦਿ ਮੌਜੂਦ ਸਨ।

 

Tags: Sunder Sham Arora , Punjab Fights Corona , Coronavirus , COVID 19 , Novel Coronavirus , Fight Against Corona , Covaxin , Covishield , Covid-19 Vaccine , Oxygen , #OxygenCylinders , #oxygen , Oxygen Cylinders , SARS-CoV-2 , Sputnik V , Oxygen Plants , Pfizer , Astra Zeneca , Oxygen Concentrator , Remdesivir , Covifor , Oxygen supply , Liquid Medical Oxygen

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD