Thursday, 16 May 2024

 

 

ਖ਼ਾਸ ਖਬਰਾਂ ਮੋਹਾਲੀ ਪੁਲਿਸ ਵੱਲੋ ਇੰਟੈਲੀਜੈਸ ਹੈਡਕੁਆਟਰ ਮੋਹਾਲੀ ਤੇ ਹਮਲਾ ਕਰਵਾਉਣ ਵਾਲੇ ਵਿਦੇਸ਼ ਵਿੱਚ ਬੈਠੇ ਅੱਤਵਾਦੀ ਲਖਬੀਰ ਸਿੰਘ ਉੱਰਫ ਲੰਡਾ ਅਤੇ ਜੱਸਲ ਦੇ ਸਾਥੀ 06 ਪਿਸਟਲਾ ਅਤੇ 20 ਜਿੰਦਾ ਕਾਰਤੂਸਾਂ ਸਮੇਤ ਗ੍ਰਿਫਤਾਰ ਭਰੋਸੇ ਦੀ ਤਾਕਤ ਨਾਲ, ਪਟਿਆਲਾ ਦੀ ਬੇਟੀ ਕਰਵਾਏਗੀ ਜ਼ਿਲ੍ਹੇ ਦਾ ਸਰਬਪੱਖੀ ਵਿਕਾਸ: ਪ੍ਰਨੀਤ ਕੌਰ ਮਨੀਪੁਰ ਵਿੱਚ ਔਰਤਾਂ ਦਾ ਨਿਰਾਦਰ ਕਰਨ ਵਾਲੀ ਬੀਜੇਪੀ ਦਾ ਤਖਤਾ ਮੂਧਾ ਮਾਰਨ ਲਈ ਲੋਕ ਕਾਹਲੇ - ਗੁਰਜੀਤ ਔਜਲਾ ਮੁੱਖ ਮੰਤਰੀ ਭਗਵੰਤ ਮਾਨ ਨੇ ਗੁਰਦਾਸਪੁਰ ਤੋਂ 'ਆਪ' ਉਮੀਦਵਾਰ ਸ਼ੈਰੀ ਕਲਸੀ ਲਈ ਕੀਤਾ ਚੋਣ ਪ੍ਰਚਾਰ, ਕਾਦੀਆਂ 'ਚ ਕੀਤੀ ਵਿਸ਼ਾਲ ਜਨਸਭਾ ਰਾਹੁਲ ਗਾਂਧੀ ਤੇ ਅਰਵਿੰਦ ਕੇਜਰੀਵਾਲ ਸਨਾਤਨ ਧਰਮ ਦੇ ਦੁਸ਼ਮਣ : ਡਾ ਸੁਭਾਸ਼ ਸ਼ਰਮਾ ਮੇਅਰ ਚੋਣ ਵਿੱਚ ਲੋਕਤੰਤਰ ਦੀ ਹੱਤਿਆ ਕਰਨ ਵਾਲੇ ਅਤੇ ਕਰਵਾਉਣ ਵਾਲਿਆਂ ਦਾ ਬੀਜੇਪੀ ਕਿਉਂ ਦੇ ਰਹੀ ਹੈ ਸਾਥ : ਡਾ. ਐਸ.ਐਸ. ਆਹਲੂਵਾਲੀਆ ਗੁਰਜੀਤ ਔਜਲਾ ਨੇ ਵਕੀਲਾਂ ਨਾਲ ਕੀਤੀ ਮੁਲਾਕਾਤ ਆਪ ਦੇ ਪਰਿਵਾਰ ’ਚ ਹੋਇਆ ਵਾਧਾ ਡੇਂਗੂ ਤੋਂ ਬਚਾਅ ਲਈ ਸਮਾਜ ਚ ਜਾਗਰੂਕਤਾ ਅਤੇ ਸਹਿਯੋਗ ਜਰੂਰੀ: ਸਿਵਲ ਸਰਜਨ ਬਰਨਾਲਾ ਡਾ. ਹਰਿੰਦਰ ਸ਼ਰਮਾ ਬਲਾਕ ਖੂਈਖੇੜਾ ਦੇ ਕੇਂਦਰਾਂ ਵਿੱਚ ਰਾਸ਼ਟਰੀ ਡੇਂਗੂ ਦਿਵਸ ਤੇ ਸਕੂਲੀ ਬੱਚਿਆਂ ਅਤੇ ਲੋਕਾਂ ਨੂੰ ਡੇਂਗੂ ਬੁਖਾਰ ਦੇ ਲੱਛਣਾਂ ਅਤੇ ਰੋਕਥਾਮ ਬਾਰੇ ਕੀਤਾ ਗਿਆ ਜਾਗਰੂਕ ਨਿਰਪੱਖ ਤੇ ਸਾਂਤਮਈ ਚੌਣਾਂ ਲਈ ਜਿ਼ਲ੍ਹਾ ਪ੍ਰਸ਼ਾਸਨ ਪੱਬਾਂ ਭਾਰ ਸਿਵਲ ਹਸਪਤਾਲ ਫਾਜ਼ਿਲਕਾ ਵਿਖੇ ਮਨਾਇਆ ਗਿਆ ਨੈਸ਼ਨਲ ਡੇਂਗੂ ਦਿਵਸ ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ 17 ਮਈ ਨੂੰ ਦੂਜੇ ਫੇਸਬੁੱਕ ਲਾਈਵ ਦੌਰਾਨ ਲੋਕਾਂ ਨਾਲ ਕਰਨਗੇ ਰਾਬਤਾ ਜਨਰਲ ਅਬਜ਼ਰਵਰ ਦੀ ਮੌਜੂਦਗੀ ’ਚ ਹੋਈ ਪੋਲਿੰਗ ਸਟਾਫ ਦੀ ਦੂਸਰੀ ਰੈਂਡੇਮਾਈਜ਼ੇਸ਼ਨ ਸਿਹਤ ਵਿਭਾਗ ਨੇ"ਨੈਸ਼ਨਲ ਡੇਂਗੂ ਡੇ" ਮਨਾਇਆ ਗੁਰਜੀਤ ਸਿੰਘ ਔਜਲਾ ਨੇ ਲਿਤ੍ਤਾ ਡੇਰਾ ਬਿਆਸ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਦਾ ਅਸ਼ੀਰਵਾਦ ਲੋਕ ਸਭਾ ਚੋਣਾਂ 2024: ਪੰਜਾਬ ਵਿੱਚ ਸੁਤੰਤਰ ਅਤੇ ਨਿਰਪੱਖ ਚੋਣਾਂ ਨੂੰ ਯਕੀਨੀ ਬਣਾਉਣ ਲਈ 80 ਫ਼ੀਸਦੀ ਪੁਲਿਸ ਬਲ ਤੇ ਕੇਂਦਰੀ ਬਲਾਂ ਦੀਆਂ 250 ਕੰਪਨੀਆਂ ਕੀਤੀਆਂ ਜਾਣਗੀਆਂ ਤਾਇਨਾਤ ਚਰਨਜੀਤ ਚੰਨੀ 'ਤੇ ਆਮ ਆਦਮੀ ਪਾਰਟੀ ਦਾ ਜਵਾਬੀ ਹਮਲਾ, ਵਿੱਤ ਮੰਤਰੀ ਹਰਪਾਲ ਚੀਮਾ ਨੇ ਕਿਹਾ- ਕਾਂਗਰਸ ਦੇ ਰਾਜ ਦੌਰਾਨ ਸ਼ਰਾਬ ਮਾਫ਼ੀਆ ਦਾ ਬੋਲਬਾਲਾ ਸੀ, ਅਸੀਂ ਮਾਲੀਆ ਵਧਾਇਆ ਸੰਜੇ ਟੰਡਨ ਨੇ ਬਾਬਾ ਬਾਗੇਸ਼ਵਰ ਧਾਮ ਤੋਂ ਆਸ਼ੀਰਵਾਦ ਲਿਆ ਮੁੱਖ ਮੰਤਰੀ ਭਗਵੰਤ ਮਾਨ ਨੇ ਜੀਰਾ ਅਤੇ ਭਿੱਖੀਵਿੰਡ ਵਿੱਚ ਲਾਲਜੀਤ ਭੁੱਲਰ ਲਈ ਕੀਤਾ ਚੋਣ ਪ੍ਰਚਾਰ ਜਿਹੜੀ ਸਾਜ਼ਿਸ਼ ਤਹਿਤ ਭਾਈ ਅੰਮ੍ਰਿਤਪਾਲ ਸਿੰਘ ਨੂੰ ਖਡੂਰ ਸਾਹਿਬ ਤੋਂ ਆਜ਼ਾਦ ਉਮੀਦਵਾਰ ਬਣਾਇਆ, ਉਸਨੂੰ ਸਮਝਣ ਪੰਜਾਬੀ : ਸੁਖਬੀਰ ਸਿੰਘ ਬਾਦਲ

 

ਗੁਰਪ੍ਰੀਤ ਸਿੰਘ ਕਾਂਗੜ ਵੱਲੋਂ ਡਾਇਰੈਕਟਰੀ ਅਤੇ ਰਜਿਸਟਰੀਆਂ ਸਬੰਧੀ ਨਿਰਦੇਸ਼ਾਂ ਦਾ ਕਿਤਾਬਚਾ ਜਾਰੀ

1950 ਤੋਂ ਬਾਅਦ ਦੇ ਰਜਿਸਟਰੀਆਂ ਸਬੰਧੀ ਸਾਰੇ ਨਿਰਦੇਸਾਂ ਦਾ ਸੰਕਲਨ ਸ਼ਲਾਘਾਯੋਗ ਕੰਮ-ਕਾਂਗੜ

Web Admin

Web Admin

5 Dariya News

ਚੰਡੀਗੜ੍ਹ , 23 May 2021

ਪੰਜਾਬ ਦੇ ਮਾਲ ਮੰਤਰੀ ਗੁਰਪ੍ਰੀਤ ਸਿੰਘ ਕਾਂਗੜ ਵੱਲੋਂ  ਆਪਣੇ ਕੈਂਪ ਦਫਤਰ, ਚੰਡੀਗੜ ਵਿਖੇ ਪੰਜਾਬ ਮਾਲ ਅਫਸਰ ਐਸੋਸੀਏਸ਼ਨ ਵੱਲੋਂ ਸੰਕਲਿਤ ਡਾਇਰੈਕਟਰੀ ਅਤੇ ਰਜਿਸਟਰੀਆਂ ਸਬੰਧੀ ਨਿਰਦੇਸ਼ ਦਾ ਕਿਤਾਬਚਾ ਜਾਰੀ ਕੀਤਾ ਗਿਆ।ਪੰਜਾਬ ਮਾਲ ਅਫਸਰ ਐਸੋਸੀਏਸ਼ਨ ਦੇ ਮੈਂਬਰਾਂ ਦੇ ਯਤਨਾਂ ਦੀ ਸਲਾਘਾ ਕਰਦਿਆਂ ਮੰਤਰੀ ਨੇ ਕਿਹਾ ਕਿ 1950 ਤੋਂ ਲੈ ਕੇ ਅੱਜ ਤੱਕ ਦੇ ਰਜਿਸਟਰੀਆਂ ਸਬੰਧੀ ਸਾਰੇ ਨਿਰਦੇਸਾਂ ਦਾ ਸੰਕਲਨ ਸਲਾਘਾਯੋਗ ਹੈ। ਉਨਾਂ ਕਿਹਾ ਕਿ ਜਾਇਦਾਦ ਸਬੰਧੀ ਰਜਿਸਟਰੀ ਪ੍ਰਕਿਰਿਆ ਵਿਚ ਸਮੇਂ ਦੇ ਨਾਲ ਕਈ ਤਬਦੀਲੀਆਂ ਆਈਆਂ ਹਨ। ਬਹੁਤ ਸਾਰੀਆਂ ਨਵੀਆਂ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ ਅਤੇ ਬਹੁਤ ਸਾਰੀਆਂ ਸਮੇਂ ਦੇ ਨਾਲ ਬੇਕਾਰ ਹੋ ਗਈਆਂ ਹਨ। ਇਸ ਲਈ, ਸੰਬੰਧਤ ਨਿਰਦੇਸ਼ਾਂ ਦੇ ਪੂਰੇ ਸਮੂਹ ਨੂੰ ਤਿਆਰ ਕਰਨਾ ਸ਼ਲਾਘਯੋਗ ਕੰਮ ਹੈ। ਇਹ ਨਾ ਸਿਰਫ ਮੌਜੂਦਾ ਮਾਲ ਅਫਸਰਾਂ ਦੇ ਕੰਮ ਆਵੇਗਾ ਬਲਕਿ ਵਿਭਾਗ ਵਿਚ ਨਵੇਂ ਸਾਮਲ ਕੀਤੇ ਜਾਣ ਵਾਲਿਆਂ ਲਈ ਵੀ ਬਹੁਤ ਮਹੱਤਵਪੂਰਣ ਹੋਵੇਗਾ।ਉਹਨਾਂ ਕਿਹਾ ਕਿ ਵਿਭਾਗ ਵਿੱਚ ਮੌਜੂਦਾ ਸਮੇਂ ਸੇਵਾਵਾਂ ਨਿਭਾ ਰਹੇ ਨਾਇਬ ਤਹਿਸੀਲਦਾਰ, ਤਹਿਸੀਲਦਾਰ ਅਤੇ ਜ਼ਿਲਾ ਮਾਲ ਅਧਿਕਾਰੀ (ਡੀਆਰਓ) ਦੇ ਰੈਂਕ ਦੇ ਸਾਰੇ ਮਾਲ ਅਫਸਰਾਂ ਅਤੇ ਸਾਲ 1979 ਤੋਂ, ਜਦੋਂ ਡੀਆਰਓ ਦਾ ਅਹੁਦਾ ਬਣਾਇਆ ਗਿਆ ਸੀ, ਸੇਵਾਵਾਂ ਨਿਭਾਉਣ ਵਾਲੇ ਅਧਿਕਾਰੀਆਂ ਦੇ ਫੋਨ ਨੰਬਰ ਅਤੇ ਜਾਣਕਾਰੀ ਵਰਣਮਾਲਾ ਅਨੁਸਾਰ ਸੰਗਠਿਤ ਕਰਨਾ ਬਹੁਤ ਮੁਸ਼ਕਲ ਕੰਮ ਹੈ। ਐਸੋਸੀਏਸ਼ਨ ਵੱਲੋਂ ਤਿਆਰ ਇਹ ਡਾਇਰੈਕਟਰੀ ਇੱਕ ਮਹੱਤਵਪੂਰਣ ਡੇਟਾਬੇਸ ਹੋਵੇਗੀ। ਇਸ ਦੌਰਾਨ, ਪੰਜਾਬ ਮਾਲ ਅਫਸਰ ਐਸੋਸੀਏਸ਼ਨ ਦੇ ਪ੍ਰਧਾਨ ਗੁਰਦੇਵ ਸਿੰਘ ਧੰਮ ਨੇ ਦੱਸਿਆ ਕਿ ਉਨਾਂ ਦੀ ਐਸੋਸੀਏਸ਼ਨ ਦੇ ਕੁਝ ਮਾਲ ਅਫਸਰਾ ਮਾਲ ਕਾਨੂੰਨਾਂ ਅਤੇ ਤਹਿਸੀਲਦਾਰ / ਨਾਇਬ ਤਹਿਸੀਲਦਾਰ ਨਿਯਮਾਂ ਅਤੇ ਕਾਨੂੰਨਾਂ ਨੂੰ ਤਿਆਰ ਕਰਨ ‘ਤੇ ਵੀ ਕੰਮ ਕਰ ਰਿਹਾ ਹੈ ਅਤੇ ਜਲਦੀ ਹੀ ਦੋਵਾਂ ਵਿਸਆਂ ‘ਤੇ ਕਿਤਾਬਾਂ ਜਾਰੀ ਕੀਤੀਆਂ ਜਾਣਗੀਆਂ।

 

Tags: Gurpreet Singh Kangar , Punjab Pradesh Congress Committee , Congress , Chandigarh , Punjab Congress , Government of Punjab , Punjab Government , Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD