Saturday, 13 June 2026

 

 

ਖ਼ਾਸ ਖਬਰਾਂ ਪੰਜਾਬ ਵਿੱਚ ਆਮ ਆਦਮੀ ਪਾਰਟੀ ਸਰਕਾਰ ਦੀ ਉਲਟੀ ਗਿਣਤੀ ਸ਼ੁਰੂ : ਨਾਇਬ ਸਿੰਘ ਸੈਣੀ ਨਾਇਬ ਸਿੰਘ ਸੈਣੀ ਨੇ ਬਾਬਾ ਭੂਮਣਸ਼ਾਹ, ਸਿਰਸਾ ਗੱਦੀ ਮਹੰਤ ਸ੍ਰੀ ਬ੍ਰਹਮ ਦਾਸ ਜੀ ਨਾਲ ਕੀਤੀ ਮੁਲਾਕਾਤ, ਲਿਆ ਆਸ਼ੀਰਵਾਦ ਪੰਜਾਬ ਸਰਕਾਰ ਦੀ ਮੇਰੀ ਰਸੋਈ ਸਕੀਮ : ਡਾ. ਇਸ਼ਾਂਕ ਕੁਮਾਰ ਨੇ ਵੰਡੀਆਂ 191 ਰਾਸ਼ਨ ਕਿੱਟਾਂ ਆਪ ਦੀ ਉਮੀਦ ਤੋਂ ਪਹਿਲਾਂ ਹੀ ਉਲਟੀ ਗਿਣਤੀ ਸ਼ੁਰੂ ਹੋ ਚੁੱਕੀ ਹੈ : ਅਮਰਿੰਦਰ ਸਿੰਘ ਰਾਜਾ ਵੜਿੰਗ ਜੇਲ੍ਹ ਵਿੱਚ ਬੰਦ ਗੈਂਗਸਟਰ ਨਾਲ ਜੁੜੇ ਦੋ ਵਿਅਕਤੀ ਬਠਿੰਡਾ ਤੋਂ ਗ੍ਰਿਫ਼ਤਾਰ ; ਦੋ ਪਿਸਤੌਲ ਬਰਾਮਦ ਹਰ ਤਰ੍ਹਾਂ ਦੀ ਪਾਰਟੀਬਾਜੀ ਅਤੇ ਧੜੇਬੰਦੀ ਤੋਂ ਉੱਪਰ ਉੱਠ ਕੇ ਕਰਵਾਉਂਦਾ ਹਾਂ ਵਿਕਾਸ ਕਾਰਜ : ਕੁਲਤਾਰ ਸਿੰਘ ਸੰਧਵਾਂ ਕੁਲਤਾਰ ਸਿੰਘ ਸੰਧਵਾਂ ਨੇ ਪਿੰਡ ਢੀਮਾਂਵਾਲੀ ਵਿਖੇ ਸਮਾਰਟ ਰਾਸ਼ਨ ਕਾਰਡ ਅਤੇ ਰਾਸ਼ਨ ਕਿੱਟਾਂ ਦੀ ਵੰਡ ਦਾ ਰਸਮੀ ਉਦਘਾਟਨ ਕੀਤਾ ਕੁਲਤਾਰ ਸਿੰਘ ਸੰਧਵਾਂ ਨੇ ਕੋਟਕਪੂਰਾ ਵਿਖੇ ਟਰੇਡ ਵਿੰਗ ਦੇ ਨੁਮਾਇੰਦਿਆਂ ਨਾਲ ਕੀਤੀ ਮੀਟਿੰਗ ਐਲਪੀਯੂ 2026 ਦਾ ਅਨੁਭਵ ਕਰੋ: ਇੰਟਰਐਕਟਿਵ ਸੈਸ਼ਨਾਂ, ਕੈਂਪਸ ਟੂਰ ਅਤੇ ਕਰੀਅਰ ਨਾਲ ਸਬੰਧਤ ਜਾਣਕਾਰੀ ਰਾਹੀਂ ਯੂਨੀਵਰਸਿਟੀ ਜੀਵਨ ਦੀ ਪੜਚੋਲ ਕਰਨ ਦਾ ਮੌਕਾ ਜੰਡਿਆਲਾ ਵਾਸੀਆਂ ਲਈ ਖੁਸ਼ਖਬਰੀ ਅਜਨਾਲਾ ਦੇ 61 ਪਿੰਡਾਂ ਚ ਇਸਾਈ ਭਾਈਚਰੇ ਦੀ ਭਲਾਈ ਲਈ 15.25 ਕਰੋੜ ਰੁਪਏ ਦੀ ਲਾਗਤ ਨਾਲ ਉਸਾਰੇ ਜਾਣਗੇ ਕਮਿਊਨਿਟੀ ਹਾਲ : ਕੁਲਦੀਪ ਸਿੰਘ ਧਾਲੀਵਾਲ ਕਾਂਗਰਸ ਦੇ ਝੂਠੇ ਦਾਵਿਆਂ ਦੀ ਖੁੱਲ੍ਹੀ ਪੋਲ, ਤਰੁਨਪ੍ਰੀਤ ਸਿੰਘ ਸੌਂਦ ਨੇ ਆਮ ਆਦਮੀ ਕਲੀਨਿਕਾਂ ਤੋਂ ਕੀਤਾ ਲਾਈਵ ਪ੍ਰਸਾਰਣ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਭਾਰਤ ਦੇ ਵੈਸ਼ਵਿਕ ਪ੍ਰਤਿਸ਼ਠਾ ਅਤੇ ਰਾਸ਼ਟਰੀ ਸੁਰੱਖਿਆ ਨੂੰ ਮਿਲੀ ਨਵੀਂ ਮਜ਼ਬੂਤੀ ਜਨਤਾ ਲਈ ਦਫ਼ਤਰ ਅਤੇ ਆਵਾਸ ਚੌਵੀ ਘੰਟੇ ਖੁੱਲ੍ਹੇ - ਨਾਇਬ ਸਿੰਘ ਸੈਣੀ ਗੌਰਵ ਗੌਤਮ ਦਾ ਵੱਡਾ ਐਕਸ਼ਨ : ਨਿਯਮਾਂ ਦੀ ਅਣਦੇਖੀ ਕਰਨ ਵਾਲੀਆਂ 10 ਖੇਡ ਨਰਸਰੀਆਂ ਬੰਦ ਹਰਿਆਣਾ ਜਲਦ ਬਣੇਗਾ "ਆਲੂ ਦੇ ਪ੍ਰਮਾਣਿਤ ਬੀਜ" ਉਤਪਾਦਨ ਦੇ ਲਈ ਇੱਕ ਨੈਸ਼ਨਲ-ਹੱਬ - ਸ਼ਿਆਮ ਸਿੰਘ ਰਾਣਾ ਹਰਿਆਣਾ ਵਿੱਚ ਸਿਹਤ ਸੇਵਾਵਾਂ ਦਾ ਵਿਸਥਾਰ ਅਜਨਾਲਾ ਦੇ ਸਰਹੱਦੀ ਪਿੰਡਾਂ ਦਾ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਕੀਤਾ ਦੌਰਾ ‘ਮਿਸ਼ਨ ਕਲੀਨ ਪੰਜਾਬ’ ਤਹਿਤ ਲੁਧਿਆਣਾ ਪਹੁੰਚੇ ਹਰਜੋਤ ਸਿੰਘ ਬੈਂਸ, ਸਫ਼ਾਈ ਸੇਵਕਾਂ ਨਾਲ ਚਾਹ ਦਾ ਕੱਪ ਕੀਤਾ ਸਾਂਝਾ ਹਰਜੋਤ ਸਿੰਘ ਬੈਂਸ ਦੀ ਨਗਰ ਨਿਗਮ ਅਧਿਕਾਰੀਆਂ ਨੂੰ ਹਦਾਇਤ- ਲੁਧਿਆਣਾ ਸ਼ਹਿਰ ਨੂੰ 30 ਜੂਨ ਤੱਕ ਸੜਕਾਂ ਦੇ ਟੋਇਆਂ ਅਤੇ ਮੈਨਹੋਲ ਮੁਕਤ ਬਣਾਇਆ ਜਾਵੇ 'ਈਜ਼ੀ ਜਮ੍ਹਾਂਬੰਦੀ' ਪੋਰਟਲ ਜ਼ਮੀਨ ਸਬੰਧੀ ਸੇਵਾਵਾਂ ਨੂੰ ਸੁਚਾਰੂ ਬਣਾਉਂਦਾ ਹੈ ਅਤੇ ਮਾਲ ਦਫ਼ਤਰਾਂ ਵਿੱਚ ਭ੍ਰਿਸ਼ਟਾਚਾਰ ਨੂੰ ਖ਼ਤਮ ਕਰਦਾ ਹੈ : ਕੁਲਤਾਰ ਸਿੰਘ ਸੰਧਵਾਂ

 

ਟੀਕਾ ਨਿਰਮਾਤਾ ‘ਮੌਡਰਨਾ’ ਨੇ ਸਿੱਧੇ ਟੀਕੇ ਭੇਜਣ ਸਬੰਧੀ ਪੰਜਾਬ ਦੀ ਮੰਗ ਨੂੰ ਨਾ-ਮਨਜ਼ੂਰ ਕੀਤਾ : ਵਿਕਾਸ ਗਰਗ

ਕੰਪਨੀ ਨੇ ਕਿਹਾ, ਉਹ ਸਿਰਫ ਭਾਰਤ ਸਰਕਾਰ ਨਾਲ ਹੀ ਸਮਝੌਤਾ ਕਰਨਗੇ

Web Admin

Web Admin

5 Dariya News

ਚੰਡੀਗੜ੍ਹ , 23 May 2021

Last updated on: May 23, 2021, 00:00 IST

ਕੋਵਿਡ ਟੀਕਿਆਂ ਦੇ ਨਿਰਮਾਤਾ ਵਿੱਚੋਂ ਇਕ ‘ਮੌਡਰਨਾ’ ਨੇ ਪੰਜਾਬ ਸਰਕਾਰ ਨੂੰ ਸਿੱਧੇ ਟੀਕੇ ਭੇਜਣ ਤੋਂ ਇਨਕਾਰ ਕਰ ਦਿੱਤਾ ਹੈ ਕਿਉਂਕਿ ਉਨਾਂ ਦੀ ਨੀਤੀ ਅਨੁਸਾਰ ਉਹ ਸਿਰਫ ਭਾਰਤ ਸਰਕਾਰ ਨਾਲ ਹੀ ਸਮਝੌਤਾ ਕਰ ਸਕਦੇ ਹਨ ਨਾ ਕਿ ਕਿਸੇ ਸੂਬਾ ਸਰਕਾਰ ਜਾਂ ਨਿੱਜੀ ਧਿਰ ਨਾਲ।ਇਹ ਪ੍ਰਗਟਾਵਾ ਕਰਦਿਆਂ ਟੀਕਾਕਰਨ ਲਈ ਪੰਜਾਬ ਦੇ ਸਟੇਟ ਨੋਡਲ ਅਧਿਕਾਰੀ ਅਤੇ ਸੀਨੀਅਰ ਆਈ.ਏ.ਐਸ. ਅਧਿਕਾਰੀ ਸ੍ਰੀ ਵਿਕਾਸ ਗਰਗ ਨੇ ਦੱਸਿਆ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਸੂਬੇ ਵਿੱਚ ਜਲਦ ਟੀਕਾਕਰਨ ਯਕੀਨੀ ਬਣਾਉਣ ਲਈ ਸਾਰੇ ਸੰਭਾਵਿਤ ਸਰੋਤਾਂ ਤੋਂ ਟੀਕਿਆਂ ਦੀ ਖਰੀਦ ਲਈ ਵਿਸਵਵਿਆਪੀ ਟੈਂਡਰ ਤੈਅ ਕਰਨ ਦੀਆਂ ਸੰਭਾਵਨਾਵਾਂ ਦਾ ਪਤਾ ਲਗਾਉਣ ਸਬੰਧੀ ਨਿਰਦੇਸ਼ ‘ਤੇ ਅਮਲ ਕਰਦਿਆਂ ਸਾਰੇ ਟੀਕਾ ਨਿਰਮਾਤਾਵਾਂ ਨੂੰ ਵੱਖ-ਵੱਖ ਕੋਵਿਡ ਟੀਕਿਆਂ ਦੀ ਸਿੱਧੀ ਖਰੀਦ ਲਈ ਪਹੁੰਚ ਕੀਤੀ ਗਈ ਸੀ। ਇਹ ਪਹੁੰਚ ਸਪੂਤਨਿਕ ਵੀ, ਫਾਈਜਰ, ਮੌਡਰਨਾ ਅਤੇ ਜੌਹਨਸਨ ਐਂਡ ਜੌਹਨਸਨ ਨਾਲ ਕੀਤੀ ਗਈ ਪਰ ਹਾਲੇ ਤੱਕ ਸਿਰਫ ਮੌਡਰਨਾ ਵੱਲੋਂ ਹੀ ਜਵਾਬ ਆਇਆ ਹੈ।ਸਟੇਟ ਨੋਡਲ ਅਧਿਕਾਰੀ ਸ੍ਰੀ ਗਰਗ ਨੇ ਕਿਹਾ ਕਿ ਹੁਣ ਤੱਕ ਸਿਰਫ਼ ਮੌਡਰਨਾ ਤੋਂ ਆਏ ਜਵਾਬ ਵਿੱਚ ਕੰਪਨੀ ਨੇ ਸੂਬਾ ਸਰਕਾਰ ਨਾਲ ਸਮਝੌਤਾ ਕਰਨ ਤੋਂ ਇਨਕਾਰ ਕਰ ਦਿੱਤਾ ਹੈ। ਕੰਪਨੀ ਨੇ ਕਿਹਾ ਕਿ ਉਹ ਸਿਰਫ ਭਾਰਤ ਸਰਕਾਰ ਨਾਲ ਹੀ ਸਮਝੌਤਾ ਕਰ ਸਕਦੇ ਹਨ।ਜ਼ਿਕਰਯੋਗ ਹੈ ਕਿ ਸੂਬਾ ਸਰਕਾਰ ਪਿਛਲੇ ਤਿੰਨ ਦਿਨਾਂ ਵਿਚ ਪਹਿਲੇ ਅਤੇ ਦੂਜੇ ਪੜਾਅ ਲਈ ਟੀਕਾਕਰਨ ਬੰਦ ਕਰਨ ਲਈ ਮਜਬੂਰ ਸੀ। ਸੂਬੇ ਵਿੱਚ ਟੀਕਿਆਂ ਦੀ ਘਾਟ ਨੂੰ ਪੂਰਾ ਕਰਨ ਲਈ ਹੋਰ ਟੀਕੇ ਖਰੀਦਣ ਲਈ ਸਾਰੇ ਯਤਨ ਕੀਤੇ ਜਾਣਗੇ। ਭਾਰਤ ਸਰਕਾਰ ਵੱਲੋਂ ਹੁਣ ਤੱਕ ਟੀਕਿਆਂ ਦੀਆਂ 44 ਲੱਖ ਤੋਂ ਘੱਟ ਖੁਰਾਕਾਂ ਮਿਲੀਆਂ ਹਨ।ਸ੍ਰੀ ਗਰਗ ਨੇ ਦੱਸਿਆ ਕਿ ਭਾਰਤ ਸਰਕਾਰ ਵੱਲੋਂ ਤੀਜੇ ਪੜਾਅ (18-44 ਉਮਰ ਵਰਗ) ਲਈ ਕੀਤੀ ਅਲਾਟਮੈਂਟ ਅਨੁਸਾਰ ਸੂਬਾ ਸਰਕਾਰ ਸਿਰਫ 4.2 ਲੱਖ ਦੀ ਖੁਰਾਕ ਖਰੀਦ ਕਰਨ ਦੇ ਯੋਗ ਹੋਈ ਹੈ ਜਿਸ ਵਿੱਚ ਕੱਲ ਪ੍ਰਾਪਤ ਕੀਤੀਆਂ 66,000 ਖੁਰਾਕਾਂ ਵੀ ਸਾਮਲ ਹਨ। ਉਨਾਂ ਅੱਗੇ ਦੱਸਿਆ ਕਿ ਕੁੱਲ 3.65 ਲੱਖ ਟੀਕਿਆਂ ਦੀ ਵਰਤੋਂ ਪਹਿਲਾਂ ਹੀ ਕੀਤੀ ਜਾ ਚੁੱਕੀ ਹੈ ਅਤੇ ਹੁਣ ਤੱਕ ਸਿਰਫ 64000 ਹੀ ਵਰਤੋਂ ਲਈ ਬਚੇ ਹਨ।

 

Tags: Punjab Fights Corona , Coronavirus , COVID 19 , Novel Coronavirus , Fight Against Corona , Covaxin , Covishield , Covid-19 Vaccine , Oxygen , Oxygen Cylinders , SARS-CoV-2 , Sputnik V , Oxygen Plants , Pfizer , Astra Zeneca , Oxygen Concentrator , Remdesivir , Covifor , Oxygen supply , Liquid Medical Oxygen , Vikas Garg , Moderna

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD