Wednesday, 22 July 2026

 

 

ਖ਼ਾਸ ਖਬਰਾਂ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ

 

ਨਿੱਜੀ ਕੰਪਨੀਆਂ ਨੇ ਆਕਸੀਜਨ ਕੰਸਨਟ੍ਰੇਟਰਜ਼ ਕੀਤੇ ਦਾਨ

ਸਵਰਾਜ ਟਰੈਕਟਰਜ਼ ਨੇ 15 ਅਤੇ ਟੀ ਪੀ ਆਈ ਨਾਰਥ ਨੇ ਦਿੱਤੇ 10 ਆਕਸੀਜਨ ਕੰਸਨਟ੍ਰੇਟਰਜ਼

Girish Dayalan, Aashika Jain, Rajiv Kumar Gupta, S.A.S. Nagar, Mohali, Punjab Fights Corona, Coronavirus, COVID 19, Novel Coronavirus, Fight Against Corona, Covaxin, Covishield, Oxygen,Oxygen Cylinders, SARS-CoV-2, Sputnik V, Oxygen Plants, Oxygen Concentrator, Remdesivir, Covifor, Oxygen supply, Liquid Medical Oxygen

Web Admin

Web Admin

5 Dariya News

ਐਸ.ਏ.ਐਸ ਨਗਰ , 24 May 2021

Last updated on: May 24, 2021, 00:00 IST

ਮਹਿੰਦਰਾ ਐਂਡ ਮਹਿੰਦਰਾ ਲਿਮਟਿਡ ਸਵਰਾਜ ਡਿਵੀਜ਼ਨ ਅਤੇ ਟੀ.ਪੀ.ਆਈ. (ਟਿਊਬ ਪ੍ਰੋਡਕਟਜ਼ ਆਫ ਇੰਡੀਆ , ਮੋਹਾਲੀ ਅਤੇ ਰਾਜਪੁਰਾ ) ਲਿੰਮਟਿਡ ਕੰਪਨੀਆਂ ਨੇ ਕੋਵਿਡ ਸੰਕਟ ਕਰਕੇ ਸਿਹਤ ਬੁਨਿਆਦੀ ਢਾਂਚੇ ਤੇ ਪੈ ਰਹੇ ਅਸਰ ਨਾਲ ਨਜਿੱਠਣ ਲਈ ਜਿਲ੍ਹਾਂ ਪ੍ਰਸ਼ਾਸਨ ਦੀ ਸਹਾਇਤਾ ਵਾਸਤੇ ਅੱਗੇ ਆਈ ਹੈ । ਆਪਣਾ ਬਹੁਮੁੱਲਾ ਯੋਗਦਾਨ ਦਿੰਦੇ ਹੋਏ ਸਵਰਾਜ ਨੇ 10 ਲੀਟਰ ਸਮਰੱਥਾ ਦੇ15 ਅਤੇ ਟੀ.ਪੀ.ਆਈ.ਨਾਰਥ ਨੇ 5 ਲੀਟਰ ਸਮਰੱਥਾ ਦੇ 10 ਆਕਸੀਜਨ ਕੰਸਟ੍ਰੇਟਰਜ਼ ਦਾਨ ਕੀਤੇ ਹਨ । ਉਨ੍ਹਾਂ ਨੇ ਡਿਪਟੀ ਕਮਿਸ਼ਨਰ ਸ਼੍ਰੀ ਗਿਰੀਸ਼ ਦਿਆਲਨ ਦੇ ਮਾਰਫਤ ਆਪਣੀ ਮਦਦ ਜਿਲ੍ਹਾ ਨਿਵਾਸੀਆ ਤੱਕ ਪੁੱਜਦਾ ਕੀਤੀ ।ਦੋਹਾਂ ਕੰਪਨੀਆਂ ਦੇ ਯਤਨਾਂ ਦੀ ਸ਼ਲਾਘਾ ਕਰਦਿਆ ਡਿਪਟੀ ਕਮਿਸ਼ਨਰ ਸ਼੍ਰੀ ਗਿਰੀਸ਼ ਦਿਆਲਨ ਨੇ ਕਿਹਾ ਕਿ ਇਨ੍ਹਾਂ ਨੇ ਇਸ ਸੰਕਟ ਸਮੇਂ ਪ੍ਰਸ਼ਾਸਨ ਦਾ ਪੱਖ ਪੂਰਿਆ ਹੈ। ਉਨ੍ਹਾਂ ਕਿਹਾ ਕਿ ਇਸ ਘੜੀ ਵਿੱਚ ਨਿੱਜੀ ਖੇਤਰ ਦੀਆਂ ਕੰਪਨੀਆਂ ਦਾ ਸਮਰਥਨ ਮਹੱਤਵਪੂਰਨ ਹੈ।ਸਵਰਾਜ ਟਰੈਕਟਰਜ਼ ਨੇ ਕਾਰਪੋਰੇਟ ਸਮਾਜਿਕ ਜਿੰਮੇਵਾਰੀ ਵਿੰਗ ਦੇ ਮੁਖੀ ਸ਼੍ਰੀ ਅਰੁਣ ਰਾਘਵ ਨੇ ਕਿਹਾ ਕਿ ਉਹ ਪਹਿਲੇ ਦਿਨ ਤੋਂ ਹੀ ਦੀ ਕੋਵਿਡ -19 ਸੰਕਟ ਨਾਲ ਨਜਿੱਠਣ ਵਿੱਚ ਪ੍ਰਸ਼ਾਸਨ ਦੀ ਸਹਾਇਤਾ ਕਰ ਰਹੇ ਹਨ। ਸਵਰਾਜ ਦੀਆਂ ਦੋ ਗੱਡੀਆਂ ਇਸ ਸਮੇਂ ਸੀਨੀਅਰ ਨਾਗਰਿਕਾਂ ਨੂੰ ਟੀਕਾਕਰਨ ਕੇਂਦਰਾਂ ਵਿੱਚ ਲਿਜਾਣ ਲਈ ਵਰਤੀਆਂ ਜਾ ਰਹੀਆਂ ਹਨ । ਉਨ੍ਹਾਂ ਕਿਹਾ 10 ਲੀਟਰ ਦੀ ਸਮੱਰਥਾ ਵਾਲੇ ਇਨ੍ਹਾਂ ਆਕਸੀਜਨ ਕੰਸਨਟੇਰਟਰਜ਼ ਨਾਲ ਕੋਵਿਡ ਕੇਅਰ ਸੈਟਰਾਂ ਵਿੱਚ ਦਿੱਤੀਆਂ ਜਾ ਰਹੀਆਂ ਸਿਹਤ ਸੰਭਾਲ ਸੇਵਾਵਾਂ ਨੂੰ ਬਲ ਮਿਲੇਗਾ। 

ਸ਼੍ਰੀ ਰਾਘਵ ਨੇ ਦੱਸਿਆ ਕਿ ਸਵਰਾਜ ਟਰੈਕਟਜ਼ ਦਾ ਸੀ.ਐਸ.ਆਰ ਵਿੰਗ ਮਹਾਂਮਾਰੀ ਤੇ ਕਾਬੂ ਪਾਉਣ ਲਈ ਆਪਣਾ ਯੋਗਦਾਨ ਦੇ ਰਿਹਾ ਹੈ । ਇਸ ਵੱਲੋ ਬੀਤੇ ਸਮੇਂ ਦੌਰਾਨ ਫਰੰਟਲਾਈਨ ਵਾਰੀਅਰਜ਼ ਨੂੰ ਫੇਸ ਸ਼ੀਲਡਾ ਅਤੇ ਪੀਪੀਈ ਕਿਟਜ਼ ਤੋਂ ਇਲਾਵਾ ਸੈਨੇਟਾਈਜੇਸ਼ਨ ਕਾਰਨ ਲਈ ਟਰੈਕਟਰ ਅਤੇ ਫੂਡ ਪੈਕਟ ਦੇ ਫੇਸ ਮਾਸਕ ਆਦਿ ਮਹੁੱਈਆਂ ਕਰਵਾਏ ਸਨ। ਟੀ.ਪੀ.ਆਈ.ਦੇ ਵਪਾਰਕ ਮੁੱਖੀ ਸ਼ਿਵ ਦੀਪ ਸਿੰਘ ਜੰਮੂ ਅਤੇ ਐੱਚ ਆਰ ਮੁਖੀ ਅਜੇ ਵਰਮਾ ਨੇ ਕਿਹਾ ਕਿ ਕਰੋਨਾਂ ਮਾਹਾਮਾਂਰੀ ਤੇ ਫਤਿਹ ਹਾਸਲ ਕਰਨ ਲਈ ਉਹ ਆਪਣਾ ਹਿਸਾ ਪਾ ਰਹੇ ਹਨ । ਉਨ੍ਹਾਂ ਹੋਰ ਨਿੱਜੀ ਕੰਪਨੀਆਂ ਨੂੰ ਪ੍ਰਸ਼ਾਸਨ ਦੀ ਸਹਾਇਤਾ ਕਰਨ ਲਈ ਅੱਗੇ ਆਉਂਣ ਦੀ ਅਪੀਲ ਕੀਤੀ ।

 

Tags: Girish Dayalan , Aashika Jain , Rajiv Kumar Gupta , S.A.S. Nagar , Mohali , Punjab Fights Corona , Coronavirus , COVID 19 , Novel Coronavirus , Fight Against Corona , Covaxin , Covishield , Oxygen , Oxygen Cylinders , SARS-CoV-2 , Sputnik V , Oxygen Plants , Oxygen Concentrator , Remdesivir , Covifor , Oxygen supply , Liquid Medical Oxygen

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD