Thursday, 16 May 2024

 

 

ਖ਼ਾਸ ਖਬਰਾਂ ਮੁੱਖ ਮੰਤਰੀ ਭਗਵੰਤ ਮਾਨ ਨੇ ਜੀਰਾ ਅਤੇ ਭਿੱਖੀਵਿੰਡ ਵਿੱਚ ਲਾਲਜੀਤ ਭੁੱਲਰ ਲਈ ਕੀਤਾ ਚੋਣ ਪ੍ਰਚਾਰ ਜਿਹੜੀ ਸਾਜ਼ਿਸ਼ ਤਹਿਤ ਭਾਈ ਅੰਮ੍ਰਿਤਪਾਲ ਸਿੰਘ ਨੂੰ ਖਡੂਰ ਸਾਹਿਬ ਤੋਂ ਆਜ਼ਾਦ ਉਮੀਦਵਾਰ ਬਣਾਇਆ, ਉਸਨੂੰ ਸਮਝਣ ਪੰਜਾਬੀ : ਸੁਖਬੀਰ ਸਿੰਘ ਬਾਦਲ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਸ਼ਹੀਦ ਸੁਖਦੇਵ ਥਾਪਰ ਨੂੰ ਉਨ੍ਹਾਂ ਦੀ ਜਨਮ ਭੂਮੀ ਪਹੁੰਚ ਕੇ ਸ਼ਰਧਾਂਜਲੀ ਭੇਟ ਕੀਤੀ ਕਾਂਗਰਸ ਪਾਰਟੀ ਗਰੀਬ ਪਰਿਵਾਰ ਨੂੰ 8500 ਰੁਪਏ ਪ੍ਰਤੀ ਮਹੀਨਾ ਦੇਵੇਗੀ : ਅਮਰਿੰਦਰ ਸਿੰਘ ਰਾਜਾ ਵੜਿੰਗ ਸ਼੍ਰੋਮਣੀ ਕਮੇਟੀ ਵੱਲੋਂ ਸ੍ਰੀ ਗੁਰੂ ਅਮਰਦਾਸ ਜੀ ਦੇ ਜੋਤੀ ਜੋਤਿ ਦਿਵਸ ਦੀ 450 ਸਾਲਾ ਸ਼ਤਾਬਦੀ ਨੂੰ ਸਮਰਪਿਤ ਗੁਰਮਤਿ ਪ੍ਰਚਾਰ ਲਹਿਰ ਆਰੰਭ ਸਾਬਕਾ ਵਿੱਤ ਮੰਤਰੀ ਪਰਮਿੰਦਰ ਢੀਂਡਸਾ ਨੇ ਐਨ ਕੇ ਸ਼ਰਮਾ ਦੀ ਚੋਣ ਮੁਹਿੰਮ ਭਖਾਈ ਪੰਜਾਬ ਦੇ ਕਈ ਲੋਕ ਸਭਾ ਹਲਕਿਆਂ 'ਚ ਆਮ ਆਦਮੀ ਪਾਰਟੀ ਨੂੰ ਮਿਲੀ ਵੱਡੀ ਮਜ਼ਬੂਤੀ, ਵਿਰੋਧੀ ਪਾਰਟੀਆਂ ਦੇ ਕਈ ਵੱਡੇ ਆਗੂ ਹੋਏ 'ਆਪ' 'ਚ ਸ਼ਾਮਲ ਕਾਂਗਰਸ ਦੇ ਸਾਬਕਾ ਸੂਬਾ ਪ੍ਰਧਾਨ ਸੁਭਾਸ਼ ਚਾਵਲਾ ਆਪਣੇ ਸਮਰਥਕਾਂ ਸਮੇਤ ਭਾਜਪਾ 'ਚ ਸ਼ਾਮਲ ਕਾਂਗਰਸ ਫਸਲਾਂ 'ਤੇ ਐੱਮਐੱਸਪੀ ਦੀ ਗਾਰੰਟੀ ਦੇਵੇਗੀ: ਵਿਜੇ ਇੰਦਰ ਸਿੰਗਲਾ ਸੂਬੇ ਦੀ ਗੱਲ ਛੱਡਣ ਪਹਿਲਾਂ ਆਪਣੇ ਹਲਕੇ ਵਿੱਚ ਸਿਹਤ ਸਹੂਲਤਾਂ ਸੁਧਾਰਨ ਬਲਬੀਰ ਸਿੰਘ : ਐਨ.ਕੇ. ਸ਼ਰਮਾ 15,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਕਾਂਗਰਸੀ ਉਮੀਦਵਾਰ ਜੀਤ ਮਹਿੰਦਰ ਸਿੰਘ ਸਿੱਧੂ ਦੇ ਪਰਿਵਾਰ ਨੇ ਬਠਿੰਡਾ ਸ਼ਹਿਰ 'ਚ ਭਖਾਈ ਚੋਣ ਮੁਹਿੰਮ ਆਮ ਆਦਮੀ ਪਾਰਟੀ ਦੇ ਸ਼ਾਸਨ 'ਚ ਉਨ੍ਹਾਂ ਦੀ ਮਹਿਲਾ ਸੰਸਦ ਮੈਂਬਰ ਵੀ ਸੁਰੱਖਿਅਤ ਨਹੀਂ : ਡਾ. ਸੁਭਾਸ਼ ਸ਼ਰਮਾ ਤੁਹਾਡੇ ਪਿੰਡਾਂ ਦਾ ਜਨਮਿਆ ਹਾਂ ਤੇ ਤੁਹਾਡਾ ਹਰ ਦੁੱਖ-ਸੁੱਖ ਮੇਰਾ ਆਪਣਾ: ਮੀਤ ਹੇਅਰ ਵੋਟਰ ਜਾਗਰੂਕਤਾ ਮੁਹਿੰਮ ਸਵੀਪ ਤਹਿਤ ਕੋਟ ਧਰਮੂ ਵਿਖੇ ਵਾਲ ਪੇਂਟਿੰਗ ਮੁਕਾਬਲੇ ਹੋਏ ਗੁਰਬਾਜ ਸਿੰਘ ਸਿੱਧੂ ਨੂੰ ਲੰਬੀ ਹਲਕੇ ਦੇ ਵਿੱਚ ਮਿਲ ਰਿਹਾ ਭਰਵਾਂ ਸਮਰਥਨ ਸਰਦੂਲਗੜ ਹਲਕੇ 'ਚ ਪੀਣ ਵਾਲੇ ਸਾਫ ਪਾਣੀ ਅਤੇ ਹੋਰ ਸਮੱਸਿਆ ਨੂੰ ਪਹਿਲ ਦੇ ਆਧਾਰ 'ਤੇ ਕਰਾਂਗੇ ਹੱਲ: ਜੀਤ ਮਹਿੰਦਰ ਸਿੰਘ ਸਿੱਧੂ ਪਿੰਡ ਧਾਰੜ, ਰਾਣਾ ਕਾਲਾ, ਬਾਲੀਆ ਮੰਝਪੁਰ ਤੋਂ ਵੱਡੀ ਗਿਣਤੀ ਵਿੱਚ ਆਪ ਪਾਰਟੀ ਵਿੱਚ ਸ਼ਾਮਿਲ ਹੋਏ ਲੋਕ: ਮੰਤਰੀ ਹਰਭਜਨ ਈ.ਟੀ.ਓ ਬੀਬੀ ਸਰਵਜੀਤ ਕੌਰ ਮਾਣੂੰਕੇ ਦੀ ਮਿਹਨਤ ਸਦਕਾ ਆਮ ਆਦਮੀ ਪਾਰਟੀ ਦੇ ਹੱਕ ਵਿੱਚ ਲੋਕ ਲਹਿਰ ਬਣੀ ਲੋਕ ਵੀਹ ਦਿਨਾਂ ਦੇ ਲਾਲਚ ਵਿੱਚ ਅਗਲੇ 5 ਸਾਲ ਬਰਬਾਦ ਨਾ ਕਰਨ-ਬਾਬਰ ਔਜਲਾ ਮੋਹਾਲੀ ਪ੍ਰਸ਼ਾਸਨ ਨੇ ਜਾਦੂਗਰ ਦੇ ਜਾਦੂ ਸ਼ੋ ਜ਼ਰੀਏ ਦਿੱਤਾ ਮਤਦਾਨ ਦਾ ਸੁਨੇਹਾ

 

ਬਸੀ ਪਠਾਣਾਂ ਵਿਖੇ 358 ਕਰੋੜ ਦੀ ਲਾਗਤ ਵਾਲੇ ਮੈਗਾ ਡੇਅਰੀ ਪਲਾਂਟ ਦੀ ਸ਼ੁਰੂਆਤ 15 ਅਗਸਤ ਤੋਂ: ਬਾਜਵਾ

 Tript Rajinder Singh Bajwa, Government of Punjab, Punjab Government, Punjab, Gurpreet Singh GP, Punjab, Congress, Punjab Congress, Bassi Pathana

Web Admin

Web Admin

5 Dariya News

ਬਸੀ ਪਠਾਣਾਂ/ ਫ਼ਤਹਿਗੜ੍ਹ ਸਾਹਿਬ , 24 May 2021

ਪੰਜਾਬ ਸਰਕਾਰ ਡੇਅਰੀ ਸੈਕਟਰ ਤੇ ਸਹਾਇਕ ਧੰਦਿਆਂ ਨੂੰ ਉਤਸ਼ਾਹਤ ਕਰਨ ਲਈ ਦਿਨ ਰਾਤ ਇਕ ਕਰ ਕੇ ਕੰਮ ਕਰ ਰਹੀ ਹੈ, ਜਿਸ ਦੇ ਵੱਡੇ ਪੱਧਰ ਉਤੇ ਸਾਰਥਕ ਸਿੱਟੇ ਨਿਕਲੇ ਹਨ। ਇਨ੍ਹਾਂ ਉਪਰਾਲਿਆਂ ਦੀ ਲੜੀ ਤਹਿਤ ਹੀ ਬੱਸੀ ਪਠਾਣਾਂ ਵਿਖੇ 358 ਕਰੋੜ ਰੁਪਏ ਦੀ ਲਾਗਤ ਨਾਲ ਮੈਗਾ ਡੇਅਰੀ ਪ੍ਰੋਜੈਕਟ ਦਾ ਨਿਰਮਾਣ ਕੀਤਾ ਜਾ ਰਿਹਾ ਹੈ, ਜੋ ਕਿ ਇਸ ਸਾਲ 15 ਅਗਸਤ ਤੋਂ ਸ਼ੁਰੂ ਹੋ ਜਾਵੇਗਾ।ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਪੇਂਡੂ ਵਿਕਾਸ ਤੇ ਪੰਚਾਇਤ, ਪਸ਼ੂ ਪਾਲਣ, ਮੱਛੀ ਪਾਲਣ, ਡੇਅਰੀ ਵਿਕਾਸ, ਉਚੇਰੀ ਸਿੱਖਿਆ ਮੰਤਰੀ, ਪੰਜਾਬ, ਸ਼੍ਰੀ ਤ੍ਰਿਪਤ ਰਾਜਿੰਦਰ ਸਿੰਘ ਬਾਜਵਾ ਵੱਲੋਂ ਬਖ਼ਸ਼ੀਸ਼ ਡੇਅਰੀ ਫਾਰਮ ਇਕੁਇਪਮੈਂਟ ਮੈਨੂਫੈਕਚਰਰ ਇੰਡਸਟਰੀ, ਬਸੀ ਪਠਾਣਾਂ ਦਾ ਦੌਰਾ ਕਰਨ ਮੌਕੇ ਮੀਡੀਆ ਨਾਲ ਗੱਲਬਾਤ ਦੌਰਾਨ ਕੀਤਾ ਗਿਆ। ਇਸ ਮੌਕੇ ਉਨ੍ਹਾਂ ਨੇ ਬਖ਼ਸ਼ੀਸ਼ ਫਾਰਮ ਇਕੁਇਪਮੈਂਟ ਮੈਨੂਫੈਕਚਰਰ ਇੰਡਸਟਰੀ ਵੱਲੋਂ ਤਿਆਰ ਸਾਈਲੇਜ ਬੇਲਰ ਖ਼ਰੀਦਣ ਵਾਲਿਆਂ ਨੂੰ ਸਬਸਿਡੀ ਵੀ ਵੰਡੀ। ਜ਼ਿਕਰਯੋਗ ਹੈ ਕਿ ਇਸ ਬੇਲਰ ਦੀ ਕੀਮਤ ਕਰੀਬ ਸਾਢੇ 15 ਲੱਖ ਰੁਪਏ ਹੈ ਤੇ ਉਸ ਦੀ ਸਬਸਿਡੀ ਕਰੀਬ 05 ਲੱਖ 60 ਹਜ਼ਾਰ ਰੁਪਏ ਬਣਦੀ ਹੈ। ਇਹ ਮਸ਼ੀਨ ਪਸ਼ੂਆਂ ਲਈ ਆਚਾਰ ਦੀਆਂ ਗੰਢਾਂ ਤਿਆਰ ਕਰਦੀ ਹੈ।ਇਸ ਮੌਕੇ ਸ਼੍ਰੀ ਬਾਜਵਾ ਨੇ ਕਿਹਾ ਕਿ 11 ਲੱਖ ਲੀਟਰ ਪ੍ਰਤੀ ਦਿਨ ਦੁੱਧ ਪ੍ਰੋਸੈਸ ਕਰਨ ਦੀ ਸਮਰੱਥਾ ਵਾਲੇ ਮੈਗਾ ਡੇਅਰੀ ਪ੍ਰੋਜੈਕਟ ਨਾਲ ਸਿੱਧੇ ਤੌਰ 'ਤੇ 500 ਵਿਅਕਤੀਆਂ ਨੂੰ ਅਤੇ ਅਸਿੱਧੇ ਤੌਰ 'ਤੇ 80 ਹਜ਼ਾਰ ਵਿਅਕਤੀਆਂ ਨੂੰ ਰੋਜ਼ਗਾਰ ਮੁਹੱਈਆ ਹੋਵੇਗਾ। ਉਨ੍ਹਾਂ ਕਿਸਾਨਾਂ ਨੂੰ ਸੱਦਾ ਦਿੱਤਾ ਕਿ ਉਹ ਕਣਕ ਝੋਨੇ ਦੇ ਫਸਲੀ ਚੱਕਰ ਵਿੱਚੋਂ ਬਾਹਰ ਨਿਕਲਣ ਲਈ ਡੇਅਰੀ ਫਾਰਮਿੰਗ ਨੂੰ ਸਹਾਇਕ ਧੰਦੇ ਵਜੋਂ ਅਪਣਾਉਣ। ਉਨ੍ਹਾਂ ਆਖਿਆ ਕਿ ਡੇਅਰੀ ਦੇ ਧੰਦੇ ਨੂੰ ਅਪਣਾ ਕੇ ਕਿਸਾਨ ਆਪਣੀ ਆਰਥਿਕਤਾ ਵਿੱਚ ਹੋਰ ਸੁਧਾਰ ਲਿਆ ਸਕਦੇ ਹਨ ।ਸ਼੍ਰੀ ਬਾਜਵਾ ਨੇ ਬਖ਼ਸ਼ੀਸ਼ ਡੇਅਰੀ ਫਾਰਮ ਇਕੁਪਮੈਂਟ ਮੈਨੂਫੈਕਚਰਰ ਇੰਡਸਟਰੀ ਦੇ ਹਰ ਨਿਰਮਾਣ ਸੈਕਸ਼ਨ ਦਾ ਦੌਰਾ ਕੀਤਾ ਅਤੇ ਇਸ ਦੇ ਮਾਲਕ ਜਤਿੰਦਰਪਾਲ ਸਿੰਘ ਕਾਹਲੋਂ ਦੇ ਉੱਦਮ ਦੀ ਸ਼ਲਾਘਾ ਕੀਤੀ। ਇਸ ਮੌਕੇ ਉਨ੍ਹਾਂ ਨੇ ਇਸ ਸਨਅਤ ਵੱਲੋਂ ਡੇਅਰੀ ਫਾਰਮਿੰਗ ਸਬੰਧੀ ਤਿਆਰ ਕੀਤੀ ਹੋਰ ਮਸ਼ੀਨਰੀ ਦਾ ਜਾਇਜ਼ਾ ਵੀ ਲਿਆ । ਉਨ੍ਹਾਂ ਕਿਹਾ ਕਿ ਇਸ ਇੰਡਸਟਰੀਅਲ ਯੂਨਿਟ ਵੱਲੋਂ ਬਣਾਈਆਂ ਮਸ਼ੀਨਾਂ ਪੰਜਾਬ ਵਿੱਚ ਡੇਅਰੀ ਫਾਰਮਿੰਗ ਦੇ ਕਿੱਤੇ ਨੂੰ ਨਵੀਆਂ ਉਚਾਈਆਂ ਉਤੇ ਲੈ ਕੇ ਜਾਣਗੀਆਂ ਅਤੇ ਡੇਅਰੀ ਫਾਰਮਿੰਗ ਅਪਣਾ ਕੇ ਪੰਜਾਬ ਦਾ ਕਿਸਾਨ ਖੁਸ਼ਹਾਲ ਹੋਵੇਗਾ। ਇਸ ਮੌਕੇ ਬਸੀ ਪਠਾਣਾਂ ਦੇ ਪਸ਼ੂ ਪਾਲਕਾਂ ਵੱਲੋਂ ਬਸੀ ਪਠਾਣਾਂ ਵਿਖੇ ਵੈਟਰਨਰੀ ਡਾਕਟਰ ਦੀ ਡਿਊਟੀ ਤਿੰਨ ਦਿਨ ਤੋਂ ਵਧਾ ਕੇ ਸਾਰਾ ਹਫਤਾ ਕਰਨ ਦੀ ਮੰਗ ਰੱਖੀ ਗਈ, ਜਿਸ ਨੂੰ ਪੂਰਾ ਕਰਨ ਦਾ ਸ਼੍ਰੀ ਬਾਜਵਾ ਨੇ ਭਰੋਸਾ ਦਿੱਤਾ।ਇਸ ਮੌਕੇ ਹਲਕਾ ਵਿਧਾਇਕ ਸ. ਗੁਰਪ੍ਰੀਤ ਸਿੰਘ ਜੀ.ਪੀ. ਨੇ ਕਿਹਾ ਕਿ ਕਿਸੇ ਵੀ ਖਿੱਤੇ ਦੀ ਤਰੱਕੀ ਲਈ ਚੰਗੀਆਂ ਸੜਕਾਂ ਦਾ ਹੋਣਾ ਲਾਜ਼ਮੀ ਹੈ, ਜਿਸ ਦੇ ਮੱਦੇਨਜ਼ਰ ਹਲਕੇ ਦੀਆਂ ਸੜਕਾਂ ਦੀ ਵੱਡੇ ਪੱਧਰ ਉਤੇ ਕਾਇਆ ਕਲਪ ਕੀਤੀ ਗਈ ਹੈ। ਇਸ ਤਹਿਤ ਹਲਕੇ ਦੀਆਂ 80 ਫ਼ੀਸਦ ਤੋਂ ਵੱਧ ਸੜਕਾਂ ਦੀ ਕਾਇਆ ਕਲਪ ਕੀਤੀ ਜਾ ਚੁੱਕੀ ਹੈ ਤੇ ਬਾਕੀਆਂ ਸਬੰਧੀ ਕੰਮ ਜੰਗੀ ਪੱਧਰ ਉਤੇ ਜਾਰੀ ਹੈ। ਉਨ੍ਹਾਂ ਕਿਹਾ ਕਿ ਹਲਕੇ ਦੇ ਵਿਕਾਸ ਵਿੱਚ ਕੋਈ ਕਸਰ ਨਹੀਂ ਰਹਿਣ ਦਿੱਤੀ ਜਾਵੇਗੀ।ਇਸ ਮੌਕੇ ਡੇਅਰੀ ਵਿਕਾਸ ਵਿਭਾਗ ਦੇ ਡਾਇਰੈਕਟਰ ਕਰਨੈਲ ਸਿੰਘ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਨਵਲ ਕਿਸ਼ੋਰ, ਡੀ.ਐਸ.ਪੀ. ਸੁਖਮਿੰਦਰ ਸਿੰਘ ਚੌਹਾਨ, ਐਕਸੀਅਨ ਪੰਚਾਇਤੀ ਰਾਜ ਜਸਬੀਰ ਸਿੰਘ, ਡਿਪਟੀ ਡਾਇਰਕੈਟਰ ਡੇਅਰੀ ਤੇਜਿੰਦਰਪਾਲ ਸਿੰਘ ਪੱਟੀ, ਡਿਪਟੀ ਡਾਇਰੈਕਟਰ ਪਸ਼ੂ ਪਾਲਣ ਮਨਜੀਤ ਕੁਮਾਰ, ਚੇਅਰਮੈਨ ਮਾਰਕਿਟ ਕਮੇਟੀ ਸਤਬੀਰ ਸਿੰਘ ਨੌਗਾਵਾਂ, ਨਗਰ ਕੌਂਸਲ ਬਸੀ ਪਠਾਣਾਂ ਦੇ ਪ੍ਰਧਾਨ ਰਵਿੰਦਰ ਕੁਮਾਰ ਰਿੰਕੂ, ਸੀਨੀਅਰ ਕਾਂਗਰਸੀ ਆਗੂ ਓਮ ਪ੍ਰਕਾਸ਼ ਤਾਂਗੜੀ, ਹਰਭਜਨ ਸਿੰਘ ਨਾਮਧਾਰੀ, ਜਸਵੀਰ ਸਿੰਘ ਭਾਦਲਾ ਸਮੇਤ ਹੋਰ ਪਤਵੰਤੇ ਹਾਜ਼ਰ ਸਨ।

 

Tags: Tript Rajinder Singh Bajwa , Government of Punjab , Punjab Government , Punjab , Gurpreet Singh GP , Punjab , Congress , Punjab Congress , Bassi Pathana

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD