Sunday, 26 May 2024

 

 

ਖ਼ਾਸ ਖਬਰਾਂ ਕਾਂਗਰਸ ਦੇ ਸੰਯੁਕਤ ਸਕੱਤਰ ਰਵਿੰਦਰ ਸਿੰਘ ਤਿਆਗੀ ਭਾਜਪਾ 'ਚ ਸ਼ਾਮਲ ਤਿਵਾਡ਼ੀ ਦੀ ਚੋਣ ਮੁਹਿੰਮ ਹਫ਼ਡ਼ਾ-ਦਫ਼ਡ਼ੀ ਅਤੇ ਭੰਬਲਭੂਸੇ ਦੀ ਸ਼ਿਕਾਰ : ਰਵਿੰਦਰ ਪਠਾਨੀਆ ਮੁੱਖ ਮੰਤਰੀ ਭਗਵੰਤ ਮਾਨ ਨੇ ਖਡੂਰ ਸਾਹਿਬ ਤੋਂ 'ਆਪ' ਉਮੀਦਵਾਰ ਲਾਲਜੀਤ ਭੁੱਲਰ ਲਈ ਕੀਤਾ ਚੋਣ ਪ੍ਰਚਾਰ ਗੋਲਡਨ ਟੈਂਪਲ ਨੂੰ ਗਲੋਬਲ ਸੈਂਟਰ ਬਣਾਇਆ ਜਾਵੇਗਾ : ਰਾਹੁਲ ਗਾਂਧੀ ਪੰਜਾਬ ਵਿੱਚ ਅਪਰਾਧ ਕਾਬੂ ਤੋਂ ਬਾਹਰ, ਚਿੰਤਾ ਦਾ ਵਿਸ਼ਾ : ਵਿਜੇ ਇੰਦਰ ਸਿੰਗਲਾ ਵਿਜੇ ਇੰਦਰ ਸਿੰਗਲਾ ਨੇ ਜਾਰੀ ਕੀਤਾ ਮੈਨੀਫੈਸਟੋ, ਇਲਾਕੇ ਦੇ ਵਿਕਾਸ ਲਈ ਕੀਤੇ ਕਈ ਵਾਅਦੇ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਲੁਧਿਆਣਾ ਵਿੱਚ ਚੋਣ ਮੁਹਿੰਮ ਤੇਜ਼ ਕੀਤੀ, ਮੁੱਖ ਮੁੱਦਿਆਂ ਨੂੰ ਨਜ਼ਰਅੰਦਾਜ਼ ਕਰਨ ਲਈ ਪ੍ਰਧਾਨ ਮੰਤਰੀ ਅਤੇ ਮੁੱਖ ਮੰਤਰੀ ਦੀ ਕੀਤੀ ਆਲੋਚਨਾ ਭਾਜਪਾ ਵੱਲੋਂ ਬਿੱਟੂ ਨੂੰ ਨਕਾਰੇ ਜਾਣ ਤੋਂ ਬਾਅਦ, ਵੜਿੰਗ ਨੂੰ ਆਪਣੇ 'ਦੋਸਤ' ਬਿੱਟੂ ਲਈ ਬੁਰਾ ਲੱਗਿਆ ਮੁੱਖ ਮੰਤਰੀ ਭਗਵੰਤ ਮਾਨ ਨੇ ਰਾਜਾਸਾਂਸੀ, ਅਜਨਾਲਾ ਅਤੇ ਮਜੀਠਾ ਵਿੱਚ ਕੁਲਦੀਪ ਧਾਲੀਵਾਲ ਲਈ ਕੀਤਾ ਚੋਣ ਪ੍ਰਚਾਰ, ਅੰਮ੍ਰਿਤਸਰ ਦੇ ਲੋਕਾਂ ਨੇ ਭਾਰੀ ਵੋਟਾਂ ਨਾਲ 'ਆਪ' ਨੂੰ ਜਿਤਾਉਣ ਦਾ ਕੀਤਾ ਵਾਅਦਾ "Omjee’s ਸਿਨੇ ਵਰਲਡ ਅਤੇ ਸਰਤਾਜ ਫਿਲਮਜ਼ ਨੇ ਨਵੀਂ ਫਿਲਮ, “ਆਪਣਾ ਅਰਸਤੂ” ਦਾ ਪੱਲਾ ਪੋਸਟਰ ਸਾਂਝਾ ਕੀਤਾ" ਨਵੀਂ ਖੇਡ ਨੀਤੀ ਦੇ ਚੰਗੇ ਨਤੀਜੇ ਆਉਣੇ ਸ਼ੁਰੂ, ਪੈਰਿਸ ਓਲੰਪਿਕਸ ਚ ਪੰਜਾਬੀ ਖਿਡਾਰੀ ਚਮਕਣਗੇ: ਮੀਤ ਹੇਅਰ ਜਨਰਲ ਅਬਜ਼ਰਵਰ ਨੇ ਕੀਤੀ ਮਾਈਕਰੋ ਅਬਜ਼ਰਵਰਾਂ ਨਾਲ ਬੈਠਕ ਪੰਜਾਬ ਦੇ ਕਈ ਲੋਕ ਸਭਾ ਹਲਕਿਆਂ 'ਚ ਆਮ ਆਦਮੀ ਪਾਰਟੀ ਹੋਈ ਹੋਰ ਵੀ ਮਜ਼ਬੂਤ, ਵਿਰੋਧੀ ਪਾਰਟੀਆਂ ਦੇ ਅੱਧੇ ਦਰਜਨ ਤੋਂ ਵੱਧ ਵੱਡੇ ਆਗੂ 'ਆਪ' 'ਚ ਸ਼ਾਮਲ ਸੁਰਜੀਤ ਪਾਤਰ ਦੀ ਯਾਦ 'ਚ ਹਰ ਸਾਲ ਕਰਵਾਇਆ ਜਾਵੇਗਾ ਕਵੀ ਦਰਬਾਰ : ਡਾ.ਐਸ.ਪੀ. ਸਿੰਘ ਓਬਰਾਏ ਆਪ-ਕਾਂਗਰਸ ਤੇ ਭਾਜਪਾ ਜਾਤੀ ਤੇ ਫਿਰਕੂ ਆਧਾਰਿਤ ’ਤੇ ਲੋਕਾਂ ਦਾ ਧਰੁਵੀਕਰਨ ਕਰਨਾ ਚਾਹੁੰਦੇ ਹਨ: ਸੁਖਬੀਰ ਸਿੰਘ ਬਾਦਲ ਵੋਟਰਾਂ ਦੀ ਵੱਧ ਤੋਂ ਵੱਧ ਭਾਗੀਦਾਰੀ ਯਕੀਨੀ ਬਣਾਉਣ ਲਈ ਬੂਥ ਪੱਧਰ ਤੇ "ਵੋਟਰ ਜਗਾਓ, ਬੂਥ ਪਹੁੰਚਾਓ" ਕਮੇਟੀ ਗਠਿਤ ਕੀਤੀ ਜਾਵੇ - ਜਨਰਲ ਚੋਣ ਆਬਜ਼ਰਵਰ ਡਾ. ਹੀਰਾ ਲਾਲ ਐਮਪੀ ਸੰਜੀਵ ਅਰੋੜਾ ਨੇ ਡਾ: ਸੁਰਜੀਤ ਪਾਤਰ ਦੇ ਘਰ ਜਾ ਕੇ ਦੁਖੀ ਪਰਿਵਾਰ ਨਾਲ ਹਮਦਰਦੀ ਪ੍ਰਗਟਾਈ ਜ਼ਿਲ੍ਹਾ ਵਾਸੀਆਂ ਦੇ ਘਰਾਂ ਦੀ ਰਸੋਈ ਤੱਕ ਪਹੁੰਚਿਆ ਵੋਟਰ ਜਾਗਰੂਕਤਾ ਅਭਿਆਨ ਲੋਕ ਸਭਾ ਚੋਣਾਂ: ਮਾਈਕਰੋ ਆਬਜ਼ਰਵਰਾਂ ਲਈ ਸਿਖ਼ਲਾਈ ਸੈਸ਼ਨ ਮਾਤਾ ਗੁਜਰੀ ਕਾਲਜ ਵਿਖੇ ਕਰਵਾਇਆ ਸੈਸ਼ਨ 'ਆਪ' ਦਾ 300 ਯੂਨਿਟ ਮੁਫ਼ਤ ਬਿਜਲੀ ਸਪਲਾਈ ਫੇਲ੍ਹ, ਬਿਜਲੀ ਕੱਟਾਂ ਨੇ ਲੋਕਾਂ ਦਾ ਘਰਾਂ ਚ੍ ਰਹਿਣਾ ਹੀ ਕੀਤਾ ਔਖਾ: ਪ੍ਰਨੀਤ ਕੌਰ ਜੈਇੰਦਰ ਕੌਰ ਨੇ ਬਾਰਾਦਰੀ ਗਾਰਡਨ ਵਿੱਚ ਸ਼ਹਿਰ ਵਾਸੀਆਂ ਨਾਲ ਕੀਤੀ ਸਵੇਰ ਦੀ ਸੈਰ, ਭਾਜਪਾ ਲਈ ਮੰਗੇ ਵੋਟ

 

ਡਿਪਟੀ ਕਮਿਸ਼ਨਰ ਨੇ ਪਿੰਡਾਂ ਵਿੱਚ ਕਰੋਨਾ ਮਹਾਂਮਾਰੀ ਸਬੰਧੀ ਜਾਗਰੂਕ ਕਰਨ ਲਈ ਸੰਜੀਵਨੀ ਗੱਡੀ (ਵੈਨ) ਨੂੰ ਝੰਡੀ ਦੇ ਕੇ ਕੀਤਾ ਰਵਾਨਾ

DC Amritsar, Gurpreet Singh Khaira, Amritsar, Deputy Commissioner Amritsar

Web Admin

Web Admin

5 Dariya News

ਅੰਮ੍ਰਿਤਸਰ , 24 May 2021

ਕਰੋਨਾ ਦੇ ਟੈਸਟ ਅਤੇ ਵੈਕਸੀਨ ਨੂੰ ਲੈ ਕੇ ਪਿੰਡਾਂ ਦੇ ਲੋਕਾਂ ਵਿੱਚ ਕਾਫੀ ਗਲਤਫਹਿਮੀਆਂ ਪਾਈਆਂ ਜਾ ਰਹੀਆਂ ਹਨ ਇਨ੍ਹਾਂ ਗਲਤਫਹਿਮੀਆਂ ਨੂੰ ਦੂਰ ਕਰਨ ਲਈ ਅਤੇ ਕਰੋਨਾ ਮਹਾਂਮਾਰੀ ਪ੍ਰਤੀ ਲੋਕਾਂ ਨੂੰ ਜਾਗਰੂਕ ਕਰਨ ਦੇ ਉਦੇਸ਼ ਨਾਲ ਨੈਟਵਰਕ 18, ਫੈਡਰਲ ਬੈਂਕ ਅਤੇ ਐਨ:ਜੀ:ਓ ਪਾਰਟਰ ਯੂਨਾਈਟਿਡ ਵੇਅ ਮੁੰਬਈ ਵੱਲੋਂ ਜਿਲੇ੍ਹ ਦੇ 35 ਪਿੰਡਾਂ ਵਿੱਚ ਚਲਾਈ ਜਾਣ ਵਾਲੀ ਸੰਜੀਵਨੀ ਵੈਨ ਨੂੰ ਡਿਪਟੀ ਕਮਿਸ਼ਨਰ ਸ੍ਰ ਗੁਰਪ੍ਰੀਤ ਸਿੰਘ ਖਹਿਰਾ ਨੇ ਹਰੀ ਝੰਡੀ ਦੇ ਕੇ ਰਵਾਨਾ ਕੀਤਾ।ਇਸ ਮੌਕੇ ਸ੍ਰ ਖਹਿਰਾ ਨੇ ਦੱਸਿਆ ਕਿ ਦੂਜੀ ਲਹਿਰ ਪ੍ਰਤੀ ਲੋਕਾਂ ਨੂੰ ਜਾਗਰੂਕ ਕਰਨ ਦੇ ਉਦੇਸ਼ ਨਾਲ ਚਲਾਈ ਜਾ ਰਹੀ ਸੰਜੀਵਨੀ ਗੱਡੀ ਨੂੰ 7 ਅਪ੍ਰੈਲ 2021 ਵਿਸ਼ਵ ਸਿਹਤ ਦਿਵਸ ਮੌਕੇ  ਇਸ ਮੁਹਿੰਮ ਦੇ ਬਰਾਂਡ ਅੰਬੈਸਡਰ ਸ੍ਰੀ ਸੋਨੂੰ ਸੂਦ ਵੱਲੋਂ  ਅਟਾਰੀ ਬਾਰਡਰ ਤੋਂ ਇਸ ਮਹਾਂਮਾਰੀ ਤੋਂ ਬੁਰੀ ਤਰ੍ਹਾਂ ਪ੍ਰਭਾਵਿਤ ਦੇਸ਼ ਦੇ 5 ਜਿਲਿ੍ਹਆਂ ਲਈ ਇਸ ਗੱਡੀ ਨੂੰ ਸ਼ੁਰੂ ਕੀਤਾ ਗਿਆ ਸੀ।   ਉਨ੍ਹਾਂ ਦੱਸਿਆ ਕਿ ਇਹ ਗੱਡੀ ਅੰਮ੍ਰਿਤਸਰ, ਨਾਸਿਕ, ਗੰਨਟੂਰ, ਦੱਖਣ ਕੰਨਡ ਅਤੇ ਇੰਦੌਰ ਜਿਲਿ੍ਹਆਂ ਦੇ 500 ਪਿੰਡਾਂ ਵਿੱਚ ਜਾਵੇਗਾ ਜਿਥੇ ਇਹ ਪ੍ਰਚਾਰ ਕਰਕੇ ਲੋਕਾਂ ਨੂੰ ਕੋਵਿਡ 19 ਦੇ ਸੁਰੱਖਿਆ ਨਿਯਮਾਂ ਤੋਂ ਜਾਣੂੰ ਕਰਵਾਉਣ ਦੇ ਨਾਲ ਨਾਲ ਵੈਕਸੀਨ ਲਗਾਉਣ ਸਬੰਧੀ ਵੀ ਪ੍ਰੇਰਿਤ ਕਰੇਗੀ। ਉਨ੍ਹਾਂ ਦੱਸਿਆ ਕਿ ਇਸ ਤੋਂ ਇਲਾਵਾ 5 ਜਿਲਿ੍ਹਆਂ ਵਿੱਚ ਇਸ ਮੁਹਿੰਮ ਦੇ ਹੈਲਥ ਪਾਰਟਰ ਅਪੋਲੋ ਅਤੇ ਐਨ:ਜੀ:ਓ ਪਾਰਟਰ ਯੂਨਾਈਟਿਡ ਵੇਅ ਮੁੰਬਈ ਵੱਲੋਂ ਵੈਕਸੀਨ ਦੇ ਕੈਂਪ ਲਗਾ ਕੇ ਲੋਕਾਂ ਦਾ ਟੀਕਾਕਰਨ ਕੀਤਾ ਜਾਵੇਗਾ। ਸ੍ਰ ਖਹਿਰਾ ਨੇ ਦੱਸਿਆ  ਕਿ ਇਸ ਸੰਜੀਵਨੀ ਗੱਡੀ ਵੱਲੋਂ 18 ਸਾਲ ਤੋਂ ਵੱਧ ਉਮਰ ਦੇ ਲੋਕਾਂ ਨੂੰ ਟੀਕਾਕਰਨ ਪ੍ਰਤੀ ਪ੍ਰੇਰਿਤ ਕਰਨ ਲਈ ਜਾਗਰੂਕ ਕੀਤਾ ਜਾ ਰਿਹਾ ਹੈ ਤਾਂ ਜੋ ਕਰੋਨਾ ਵਾਇਰਸ ਤੇ ਜਿੱਤ ਪਾਈ ਜਾ ਸਕੇ।  ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਸ ਮਹਾਂਮਾਰੀ ਨੂੰ ਖਤਮ ਕਰਨ ਲਈ ਸਰਕਾਰ ਦੇ ਨਾਲ ਕਈ ਐਨ:ਜੀ:ਓਜ਼ ਮੋਢੇ ਨਾਲ ਮੋਢਾ ਮਿਲਾ ਕੇ ਚੱਲ ਰਹੀਆਂ ਹਨ। ਉਨ੍ਹਾਂ ਕਿਹਾ ਕਿ ਸਾਡੇ ਸਾਰਿਆਂ ਦੇ ਸਹਿਯੋਗ ਨਾਲ ਹੀ ਇਸ ਮਹਾਂਮਾਰੀ ਤੇ ਜਿੱਤ ਪ੍ਰਾਪਤ ਕੀਤੀ ਜਾ ਸਕਦੀ ਹੈ। ਉਨ੍ਹਾਂ ਦੱਸਿਆ ਕਿ ਦੂਜੀ ਲਹਿਰ ਸਮੇਂ ਕਾਫੀ ਚੁਣੌਤੀਆਂ ਦਾ ਸਾਹਮਣਾ ਕਰਨਾ ਪਿਆ ਸੀ ਪਰ ਫਿਰ ਵੀ ਅਸੀਂ ਇਨ੍ਹਾਂ ਦਾ ਮੁਕਾਬਲਾ ਕਰਨ ਲਈ ਡੱਟ ਦੇ ਖੜ੍ਹੇ ਹਾਂ। ਇਸ ਮੌਕੇ ਸ੍ਰੀ ਅਦਿੱਤਯਾ ਬਿਸਾ ਵਾਇਸ ਪ੍ਰਧਾਨ, ਸ੍ਰੀ ਮਨਮੀਤ ਸਿੰਘ ਮੈਨੇਜਰ ਫੈਡਲਰ ਬੈਂਕ, ਸ੍ਰੀ ਕਪਿਲ ਤ੍ਰਿਖਾ ਮੈਂਬਰ ਸੱਚ ਐਨ:ਜੀ:ਓ ਤੋਂ ਇਲਾਵਾ ਅਪੋਲੋ ਹਸਪਤਾਲ ਦੇ ਨੁਮਇੰਦੇ ਵੀ ਹਾਜਰ ਸਨ।

 

Tags: DC Amritsar , Gurpreet Singh Khaira , Amritsar , Deputy Commissioner Amritsar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD