Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਐਨਜੀਓ ਵੱਲੋਂ 23 ਆਕਸੀਜਨ ਕੰਸਨਟ੍ਰੇਟਰ ਜ਼ਿਲਾ ਪ੍ਰਸ਼ਾਸਨ ਨੂੰ ਭੇਟ

ਔਖੀ ਘੜੀ ਵਿਚ ਸੰਸਥਾਵਾਂ ਦਾ ਲੋਕ ਭਲਾਈ ਲਈ ਅੱਗੇ ਆਉਣਾ ਸ਼ਲਾਘਾਯੋਗ: ਡਿਪਟੀ ਕਮਿਸ਼ਨਰ

Web Admin

Web Admin

5 Dariya News

ਬਰਨਾਲਾ , 24 May 2021

Last updated on: May 24, 2021, 00:00 IST

ਕਰੋਨਾ ਮਹਾਮਾਰੀ ਦੌਰਾਨ ਮਰੀਜ਼ਾਂ ਦੀ ਮਦਦ ਲਈ ਅੱਗੇ ਆਉਦੇ ਹੋਏ ‘ਬਰੇਵਹਾਰਟਸ’ ਨਾਮੀ ਐਨਜੀਓ ਵੱਲੋਂ ਅੱਜ ਜ਼ਿਲਾ ਪ੍ਰਸ਼ਾਸਨ ਬਰਨਾਲਾ ਨੂੰ 16 ਲੱਖ ਤੋਂ ਵੱਧ ਕੀਮਤ ਦੇ 23 ਆਕਸੀਜਨ ਕੰਸਨਟੇ੍ਰਟਰ, 5000 ਮਾਸਕ, 100 ਪਲਸ ਔਕਸੀਮੀਟਰ, ਸੈਨੇਟਾਈਜ਼ਰ, ਵਿਟਾਮਿਨ ਸੀ ਗੋਲੀਆਂ, ਡਿਜੀਟਲ ਥਰਮਾਮੀਟਰ ਤੇ ਹੋਰ ਸਾਮਾਨ ਭੇਟ ਕੀਤਾ ਗਿਆ।ਇਸ ਮੌਕੇ ਡਿਪਟੀ ਕਮਿਸ਼ਨਰ ਬਰਨਾਲਾ ਸ. ਤੇਜ ਪ੍ਰਤਾਪ ਸਿੰਘ ਫੂਲਕਾ ਵੱਲੋਂ ਤੇਜਪਾਲ ਸਿੰੰਘ ਤਲਵੰਡੀ ਅਤੇ ਰਤਨਜੋਤ ਬਦੇਸ਼ਾਂ ਦੀ ਅਗਵਾਈ ਹੇਠ ਚੱਲ ਰਹੀ ਸੰਸਥਾ ਬਰੇਵਹਾਰਟਸ ਦੇ ਯਤਨਾਂ ਦੀ ਸ਼ਲਾਘਾ ਕੀਤੀ ਗਈ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਇਹ ਸਾਮਾਨ ਸਿਹਤ ਵਿਭਾਗ ਰਾਹੀਂ ਕਰੋਨਾ ਮਰੀਜ਼ਾਂ ਤੱਕ ਪਹੁੰਚਾਇਆ ਜਾਵੇਗਾ, ਜੋ ਵਰਦਾਨ ਸਾਬਿਤ ਹੋਵੇਗਾ। ਇਸ ਮੌਕੇ ਉਨਾਂ ਏਆਈਜੀ ਭੁਪਿੰਦਰ ਸਿੰਘ ਦਾ ਵੀ ਸੁਹਿਰਦ ਯਤਨਾਂ ਲਈ ਧੰਨਵਾਦ ਕੀਤਾ। ਇਸ ਮੌਕੇ ਤੇਜਪਾਲ ਸਿੰਘ ਤਲਵੰਡੀ ਨੇ ਆਖਿਆ ਕਿ ਉਨਾਂ ਦੀ ਸੰਸਥਾ ਐਨਆਰਆਈਜ਼ ਦੀ ਮਦਦ ਨਾਲ ਸਮੇਂ ਸਮੇਂ ’ਤੇ ਲੋਕ ਭਲਾਈ ਲਈ ਯਤਨਸ਼ੀਲ ਹੈ। ਉਨਾਂ ਕਿਹਾ ਕਿ ਅਜਿਹੇ ਨਾਜ਼ੁਕ ਸਮੇਂ ਸਭ ਦਾ ਫਰਜ਼ ਬਣਦਾ ਹੈ ਕਿ ਸਿਹਤ ਸਹੂਲਤਾਂ ਲਈ ਵੱਧ ਤੋਂ ਵੱਧ ਯਤਨ ਕੀਤੇ ਜਾਣ। ਉਨਾਂ ਕਿਹਾ ਕਿ ਕੋਵਿਡ ਵਿਰੁੱਧ ਸਿਹਤ ਸਮੱਗਰੀ ਵੰਡਣ ਦਾ ਕਾਰਜ ਉਨਾਂ ਨੇ ਬਰਨਾਲਾ ਜ਼ਿਲੇ ਤੋਂ ਸ਼ੁਰੂ ਕੀਤਾ ਹੈ ਅਤੇ ਆਉਦੇ ਸਮੇਂ ਵਿਚ ਵੀ ਉਹ ਇਹ ਸੇਵਾ ਜਾਰੀ ਰੱਖਣਗੇ।ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਸ੍ਰੀ ਆਦਿਤਯ ਡੇਚਲਵਾਲ, ਸਿਵਲ ਸਰਜਨ ਬਰਨਾਲਾ ਡਾ. ਹਰਿੰਦਰਜੀਤ ਸਿੰਘ, ਐਨਜੀਓ ਤੋਂ ਜਗਪ੍ਰੀਤ ਸਿੰਘ, ਨਰਿੰਦਰ ਸਿੰਘ, ਹਰਭੇਜ ਅਟਵਾਲ, ਬਿਕਰਮ ਗੜੰਗ ਤੇ ਜਸਪ੍ਰੀਤ ਸਿੰਘ ਆਦਿ ਹਾਜ਼ਰ ਸਨ।  

 

Tags: Tej Partap Singh Phoolka , Tejpal Singh Talwandi , Rattanjot Badesha , Punjab Fights Corona , Coronavirus , COVID 19 , Fight Against Corona , Covaxin , Covishield , Covid-19 Vaccine , Oxygen , Oxygen Cylinders , SARS-CoV-2 , Sputnik V , Pfizer , Astra Zeneca , Oxygen Concentrator , Remdesivir , Covifor , Oxygen supply , Liquid Medical Oxygen

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD