Thursday, 23 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਮੌਡਰਨਾ ਤੋਂ ਬਾਅਦ ਫਾਈਜ਼ਰ ਨੇ ਵੀ ਸਿੱਧੇ ਟੀਕੇ ਭੇਜਣ ਸਬੰਧੀ ਪੰਜਾਬ ਦੀ ਮੰਗ ਕੀਤੀ ਨਾ-ਮਨਜ਼ੂਰ : ਵਿਕਾਸ ਗਾਰਗ

ਕੰਪਨੀ ਨੇ ਆਖਿਆ, ਸਿਰਫ਼ ਫੈਡਰਲ ਸਰਕਾਰਾਂ ਨਾਲ ਹੀ ਸਮਝੌਤਾ ਕੀਤਾ ਜਾਂਦਾ

Web Admin

Web Admin

5 Dariya News

ਚੰਡੀਗੜ੍ਹ , 24 May 2021

Last updated on: May 24, 2021, 00:00 IST

ਮੌਡਰਨਾ ਤੋਂ ਬਾਅਦ ਇਕ ਹੋਰ ਕੋਵਿਡ ਟੀਕਾ ਨਿਰਮਾਤਾ ਫਾਈਜ਼ਰ ਨੇ ਪੰਜਾਬ ਨੂੰ ਸਿੱਧੇ ਟੀਕੇ ਭੇਜਣ ਤੋਂ ਵੀ ਇਨਕਾਰ ਕਰ ਦਿੱਤਾ ਹੈ। ਸੂਬਾ ਸਰਕਾਰ ਵੱਲੋਂ ਪਹੁੰਚ ਕਰਨ ਤੋਂ ਬਾਅਦ ‘ਫਾਈਜ਼ਰ’ ਨੇ ਸੂਬੇ ਵਿਚ ਕੋਵਿਡ-19 ਮਹਾਂਮਾਰੀ ਨਾਲ ਨਜਿੱਠਣ ਸਬੰਧੀ ਪੰਜਾਬ ਸਰਕਾਰ ਦੀਆਂ ‘ਅਸਧਾਰਨ ਕੋਸ਼ਿਸ਼ਾਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਉਨਾਂ ਦੀ ਆਪਣੀ ਨੀਤੀ ਅਨੁਸਾਰ ਉਹ ਸਿਰਫ ਭਾਰਤ ਸਰਕਾਰ ਨਾਲ ਹੀ ਸਮਝੌਤਾ ਕਰ ਸਕਦੇ ਹਨ।ਇਸ ਸਬੰਧੀ ਜਾਣਕਾਰੀ ਦਿੰਦਿਆਂ ਟੀਕਾਕਰਨ ਲਈ ਸਟੇਟ ਨੋਡਲ ਅਫਸਰ ਅਤੇ ਸੀਨੀਅਰ ਆਈ.ਏ.ਐੱਸ. ਅਧਿਕਾਰੀ ਸ੍ਰੀ ਵਿਕਾਸ ਗਰਗ ਨੇ ਦੱਸਿਆ ਕਿ ਫਾਈਜ਼ਰ ਨੇ ਆਪਣੇ ਜਵਾਬ ਵਿਚ ਕਿਹਾ ‘‘ਫਾਈਜ਼ਰ ਕੌਮੀ ਟੀਕਾਕਰਨ ਪ੍ਰੋਗਰਾਮ ਲਈ ਆਪਣਾ ਕੋਵਿਡ-19 ਟੀਕਾ ਸਪਲਾਈ ਕਰਨ ਲਈ ਵਿਸ਼ਵ ਭਰ ਦੀਆਂ ਫੈਡਰਲ ਸਰਕਾਰਾਂ ਨਾਲ ਕੰਮ ਕਰ ਰਹੀ ਹੈ। ਇਸ ਸਮੇਂ ਸਾਡੇ ਸਪਲਾਈ ਸਮਝੌਤੇ ਕੌਮੀ ਸਰਕਾਰਾਂ ਅਤੇ ਸੁਪਰਾ-ਕੌਮੀ ਸੰਗਠਨਾਂ ਦੇ ਨਾਲ ਹਨ ਜੋ ਖੁਰਾਕਾਂ ਦੀ ਵੰਡ ਅਤੇ ਦੇਸ਼ ਅੰਦਰ ਲਾਗੂ ਕਰਨ ਸਬੰਧੀ ਫੈਸਲੇ ਢੁੱਕਵੀਂ ਸਿਹਤ ਅਥਾਰਟੀ ਦੇ ਦਿਸ਼ਾ ਨਿਰਦੇਸ਼ਾਂ ਦੇ ਅਧਾਰ ’ਤੇ ਲੈਂਦੀਆਂ ਹਨ। ਇਹ ਪਹੁੰਚ ਫਾਈਜ਼ਰ ਨੇ ਪੂਰੀ ਦੁਨੀਆ ਵਿਚ ਅਪਣਾਈ ਹੈ।’’ਸ੍ਰੀ ਗਰਗ ਨੇ ਦੱਸਿਆ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਸੂਬੇ ਵਿੱਚ ਜਲਦ ਟੀਕਾਕਰਨ ਯਕੀਨੀ ਬਣਾਉਣ ਲਈ ਸਾਰੇ ਸੰਭਾਵਿਤ ਸਰੋਤਾਂ ਤੋਂ ਟੀਕਿਆਂ ਦੀ ਖਰੀਦ ਲਈ ਵਿਸਵਵਿਆਪੀ ਟੈਂਡਰ ਤੈਅ ਕਰਨ ਦੀਆਂ ਸੰਭਾਵਨਾਵਾਂ ਦਾ ਪਤਾ ਲਗਾਉਣ ਸਬੰਧੀ ਨਿਰਦੇਸ਼ ’ਤੇ ਅਮਲ ਕਰਦਿਆਂ ਸਾਰੇ ਟੀਕਾ ਨਿਰਮਾਤਾਵਾਂ ਨੂੰ ਵੱਖ-ਵੱਖ ਕੋਵਿਡ ਟੀਕਿਆਂ ਦੀ ਸਿੱਧੀ ਖਰੀਦ ਲਈ ਪਹੁੰਚ ਕੀਤੀ ਗਈ ਸੀ ਜਿਨਾਂ ਵਿੱਚ ਸਪੂਤਨਿਕ ਵੀ, ਫਾਈਜ਼ਰ, ਮੌਡਰਨਾ ਅਤੇ ਜੌਹਨਸਨ ਐਂਡ ਜੌਹਨਸਨ ਸ਼ਾਮਲ ਸਨ। ਉਨਾਂ ਕਿਹਾ ਕਿ ਸੂਬਾ ਸਰਕਾਰ ਅਜੇ ਵੀ ਸਪੂਤਨਿਕ ਵੀ ਅਤੇ ਜਾਹਨਸਨ ਐਂਡ ਜਾਹਨਸਨ ਤੋਂ ਹਾਂ-ਪੱਖੀ ਜਵਾਬ ਦੀ ਉਮੀਦ ਕਰ ਰਹੀ ਹੈ।ਜ਼ਿਕਰਯੋਗ ਹੈ ਕਿ ਸੂਬਾ ਸਰਕਾਰ ਪਿਛਲੇ ਤਿੰਨ ਦਿਨਾਂ ਵਿਚ ਟੀਕੇ ਦੀ ਉਪਲੱਬਧਤਾ ਨਾ ਹੋਣ ਕਰਕੇ ਪਹਿਲੇ ਅਤੇ ਦੂਜੇ ਪੜਾਅ ਲਈ ਟੀਕਾਕਰਨ ਬੰਦ ਕਰਨ ਲਈ ਮਜਬੂਰ ਸੀ। ਸੂਬੇ ਵਿੱਚ ਟੀਕਿਆਂ ਦੀ ਘਾਟ ਨੂੰ ਪੂਰਾ ਕਰਨ ਲਈ ਹੋਰ ਟੀਕੇ ਖਰੀਦਣ ਲਈ ਸਾਰੇ ਯਤਨ ਕੀਤੇ ਜਾਣਗੇ। ਭਾਰਤ ਸਰਕਾਰ ਵੱਲੋਂ ਹੁਣ ਤੱਕ ਟੀਕਿਆਂ ਦੀਆਂ 45.3 ਲੱਖ ਤੋਂ ਘੱਟ ਖੁਰਾਕਾਂ ਮਿਲੀਆਂ ਹਨ।

 

Tags: Punjab Fights Corona , Coronavirus , COVID 19 , Novel Coronavirus , Fight Against Corona , Covaxin , Covishield , Covid-19 Vaccine , Oxygen , Oxygen Cylinders , SARS-CoV-2 , Sputnik V , Oxygen Plants , Pfizer , Astra Zeneca , Oxygen Concentrator , Remdesivir , Covifor , Oxygen supply , Liquid Medical Oxygen , Vikas Garg , Moderna

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD