Friday, 10 May 2024

 

 

ਖ਼ਾਸ ਖਬਰਾਂ ਲੋਕ ਸਭਾ ਤੋਂ ਗੈਰਹਾਜ਼ਰ ਰਹਿਣ ਵਾਲਿਆਂ ਨੂੰ ਵੋਟ ਮੰਗਣ ਦਾ ਅਧਿਕਾਰ ਨਹੀਂ : ਐਨ.ਕੇ. ਸ਼ਰਮਾ ‘ਪੰਜ ਆਬ’ 1 ਜੂਨ ਨੂੰ ਕਰੇਗਾ ਮਤਦਾਨ, ਨੂੰ ਦਰਸਾਉਦਾ ਕੰਧ ਚਿੱਤਰ ਲੋਕ ਅਰਪਨ ਖਰਚਾ ਨਿਗਰਾਨ ਸ਼ਿਲਪੀ ਸਿਨਹਾ ਨੇ ਡਿਪਟੀ ਕਮਿਸ਼ਨਰ ਅਤੇ ਐਸ. ਐਸ. ਪੀ. ਦੀ ਮੌਜੂਦਗੀ ਚ ਕੀਤਾ ਲੋਕ ਅਰਪਣ ਮੈਂ ਪੋਹ ਦੀਆਂ ਠੰਢੀਆਂ ਰਾਤਾਂ ਵਿੱਚ ਦਿੱਲੀ ਦੀਆਂ ਸੜਕਾਂ ਤੇ ਕਿਸਾਨਾਂ ਦੇ ਹੱਕ ਵਿੱਚ ਲੜਾਈ ਲੜੀ : ਗੁਰਜੀਤ ਸਿੰਘ ਔਜਲਾ ਮੋਦੀ ਨੇ ਦੇਸ਼ ਦੇ ਕਿਸਾਨਾਂ ਅਤੇ ਸਿਪਾਹੀਆਂ ਨੂੰ ਫੇਲ੍ਹ ਕੀਤਾ : ਪ੍ਰਤਾਪ ਸਿੰਘ ਬਾਜਵਾ ਕਾਂਗਰਸ ਦੇ ਲੋਕ ਸਭਾ ਉਮੀਦਵਾਰ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਆਪਣੀ ਚੋਣ ਮੁਹਿੰਮ ਨੂੰ ਤੇਜ਼ ਕੀਤਾ ਕਾਂਗਰਸ ਨੇ ਹਰ ਨਵੇਂ ਗ੍ਰੈਜੂਏਟ ਨੂੰ ਪਹਿਲੀ ਨੌਕਰੀ ਦੀ ਗਾਰੰਟੀ ਦੇਣ ਦਾ ਵਾਅਦਾ ਕੀਤਾ: ਵੜਿੰਗ ਡਾ: ਸੁਭਾਸ਼ ਸ਼ਰਮਾ ਨੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਮਾਤਾ ਨੈਣਾ ਦੇਵੀ ਮੰਦਿਰ ਵਿਖੇ ਮੱਥਾ ਟੇਕਣ ਉਪਰੰਤ ਚੋਣ ਮੁਹਿੰਮ ਦੀ ਸ਼ੁਰੂਆਤ ਕੀਤੀ ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਵੱਲੋਂ ਕਣਕ ਦੇ ਨਾੜ ਨੂੰ ਸਾੜਨ ਦੀਆਂ ਘਟਨਾਵਾਂ ਨੂੰ ਰੋਕਣ ਲਈ ਅਧਿਕਾਰੀਆਂ ਨੂੰ ਮੁਸਤੈਦ ਰਹਿਣ ਦੇ ਆਦੇਸ਼ ਖਡੂਰ ਸਾਹਿਬ ਦੀ ਸੀਟ ਜਿੱਤਾਂਗੇ ਸ਼ਾਨ ਨਾਲ- ਹਰਭਜਨ ਸਿੰਘ ਈ.ਟੀਂ.ਓ ਜ਼ਿਲ੍ਹਾ ਚੋਣ ਅਫਸਰ ਡਾ. ਪ੍ਰੀਤੀ ਯਾਦਵ ਨੇ ਲੋਕ ਸਭਾ ਚੋਣਾ-2024 ਦੇ ਵੱਖ-ਵੱਖ ਪਹਿਲੂਆਂ ਬਾਰੇ ਦੱਸਿਆ ਪੰਜਾਬ ਪੁਲਿਸ ਨੇ ਅੰਤਰ-ਰਾਜੀ ਹਥਿਆਰ ਤਸਕਰੀ ਰੈਕੇਟ ਦਾ ਕੀਤਾ ਪਰਦਾਫਾਸ਼; 6 ਪਿਸਤੌਲਾਂ ਸਮੇਤ 2 ਵਿਅਕਤੀ ਕਾਬੂ ਭਾਰਤੀ ਚੋਣ ਕਮਿਸ਼ਨ ਵੱਲੋਂ ਹਦਾਇਤਾਂ ਦੀ ਇੰਨ੍ਹ-ਬਿੰਨ੍ਹ ਪਾਲਣਾ ਕਰਦੇ ਹੋਏ ਹਰੇਕ ਉਮੀਦਵਾਰ ਦੇ ਚੋਣ ਖਰਚੇ ਉਤੇ ਰੱਖੀ ਜਾਵੇਗੀ ਨਜ਼ਰ- ਅਨੁਰਾਗ ਤ੍ਰਿਪਾਠੀ "ਵਿਸ਼ਵ ਥੈਲਾਸੀਮੀਆ ਦਿਵਸ "ਮੌਕੇ ਸਿਵਲ ਸਰਜਨ ਨੇ ਜਾਗਰੂਕਤਾ ਰੈਲੀ ਨੂੰ ਦਿੱਤੀ ਹਰੀ ਝੰਡੀ ਲੋਕ ਸਭਾ ਚੋਣਾਂ ਵਿਚ ਮਤਦਾਨ ਦੇ ਸੁਨੇਹੇ ਨਾਲ ਵਿਸ਼ਵ ਰੈੱਡ ਕਰਾਸ ਦਿਵਸ ਮੌਕੇ ਤੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਫਾਜ਼ਿਲਕਾ ਵਿਖੇ ਲਗਾਇਆ ਗਿਆ ਖੂਨਦਾਨ ਕੈਂਪ ਦੂਸਰੇ ਦਿਨ ਦੋ ਨਾਮਜ਼ਦਗੀ ਪੱਤਰ ਹੋਏ ਦਾਖਲ: ਵਿਨੀਤ ਕੁਮਾਰ ਕਾਊਟਿੰਗ ਸਟਾਫ ਦੀ ਪਹਿਲੀ ਰੈਂਡੇਮਾਈਜੇਸ਼ਨ ਕੀਤੀ ਗਈ ਮਾਨਵਤਾ ਦੀ ਸੇਵਾ ਹੀ ਸੱਚੀ ਸੇਵਾ ਹੈ–ਸਹਾਇਕ ਕਮਿਸ਼ਨਰ ਹਰ ਤੰਦਰੁਸਤ ਵਿਅਕਤੀ ਨੂੰ ਮਾਨਵਤਾ ਦੀ ਸੇਵਾ ਲਈ ਖ਼ੂਨ ਦਾਨ ਕਰਨਾ ਚਾਹੀਦੈ- ਵਧੀਕ ਡਿਪਟੀ ਕਮਿਸ਼ਨਰ ਅਗਾਮੀ ਲੋਕ ਸਭਾ ਚੋਣਾਂ ਲਈ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਵੱਲੋਂ ਕਾਊਂਟਿੰਗ ਸਟਾਫ ਦੀ ਪਹਿਲੀ ਰੈਂਡਮਾਈਜ਼ੇਸ਼ਨ ਕੀਤੀ ਗਈ ਖ਼ਰਚਾ ਅਬਜ਼ਰਵਰ ਵਲੋਂ ਮੀਡੀਆ ਸਰਟੀਫਿਕੇਸ਼ਨ ਐਂਡ ਮੋਨੀਟਰਿੰਗ ਕਮੇਟੀ ਦੀ ਕਾਰਗੁਜ਼ਾਰੀ ਦਾ ਜਾਇਜ਼ਾ ਭਾਰਤੀ-ਅਮਰੀਕੀਆਂ ਨੇ ਸੰਧੂ ਰਾਹੀਂ ਅੰਮ੍ਰਿਤਸਰ ਦੇ ਆਰਥਿਕ ਵਿਕਾਸ ਲਈ 800 ਕਰੋੜ ਰੁਪਏ ਨਿਵੇਸ਼ ਕਰਨ ਦਾ ਐਲਾਨ ਕੀਤਾ- ਡਾ. ਸਰਬਜੀਤ ਸਿੰਘ ਸਠਿਆਲਾ

 

ਕੈਪਟਨ ਅਮਰਿੰਦਰ ਸਿੰਘ ਨੇ ਇਨਵੈਸਟ ਪੰਜਾਬ ਨੂੰ ਕੇਸ ਆਧਾਰਤ ਉਦਯੋਗਾਂ ਨੂੰ ਪ੍ਰੋਤਸਾਹਨ ਦੇਣ ਲਈ ਰੋਡਮੈਪ ਤਿਆਰ ਕਰਨ ਲਈ ਆਖਿਆ

ਪੰਜਾਬ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਮੰਜ਼ਿਲ ਬਣਾਉਣ ਲਈ ਸੂਬਾ ਸਰਕਾਰ ਦੀ ਵਚਨਬੱਧਤਾ ਦੁਹਰਾਈ

Web Admin

Web Admin

5 Dariya News

ਚੰਡੀਗੜ੍ਹ , 24 May 2021

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੋਮਵਾਰ ਨੂੰ ਇਨਵੈਸਟ ਪੰਜਾਬ ਨੂੰ ਅਜਿਹਾ ਮਾਡਲ ਤਿਆਰ ਕਰਨ ਲਈ ਆਖਿਆ ਹੈ ਜਿੱਥੇ ਕੇਸ ਆਧਾਰਤ ਉਦਯੋਗਾਂ ਦੀਆਂ ਲੋੜਾਂ ਅਨੁਸਾਰ ਉਦਯੋਗਾਂ ਨੂੰ ਪ੍ਰੋਤਸਾਹਨ ਦਿੱਤੇ ਜਾਣ।ਵੀਡਿਓ ਕਾਨਫਰੰਸਿੰਗ ਰਾਹੀਂ ਪੰਜਾਬ ਬਿਊਰੋ ਆਫ ਇਨਵੈਸਟਮੈਂਟ ਪ੍ਰਮੋਸ਼ਨ (ਪੀ.ਬੀ.ਆਈ.ਪੀ.) ਦੇ ਬੋਰਡ ਆਫ ਗਵਰਨਰਜ਼ ਦੀ ਤੀਜੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਹਾਲ ਹੀ ਵਿੱਚ ਪਾਸ ਕੀਤਾ ਲਾਲ ਫੀਤਾਸ਼ਾਹੀ ਵਿਰੋਧੀ ਬਿੱਲ ਲੋਕਾਂ ਨੂੰ ਸੇਵਾਵਾਂ ਦੇਣ ਵਿੱਚ ਸੁਧਾਰ ਲਿਆਉਣ ਅਤੇ ਉਦਯੋਗਾਂ ਨੂੰ ਕਾਰੋਬਾਰ ਵਿੱਚ ਸੌਖ ਮੁਹੱਈਆ ਕਰਵਾਉਣ ਲਈ ਸਰਕਾਰ ਦੇ ਸੁਧਾਰਾਂ ਦੇ ਪ੍ਰੋਗਰਾਮ ਦਾ ਹਿੱਸਾ ਹੈ ਤਾਂ ਜੋ ਸਰਕਾਰੀ ਪ੍ਰਕਿਰਿਆਵਾਂ ’ਤੇ ਪਹਿਲਾਂ ਹੀ ਮੁੜ ਵਿਚਾਰ ਕਰਨ ਅਤੇ ਇਸ ਨੂੰ ਵਧੇਰੇ ਨਿਵੇਸ਼ ਪੱਖੀ ਬਣਾਇਆ ਜਾ ਸਕੇ। ਉਨਾਂ ਇਹ ਵੀ ਵਿਸ਼ਵਾਸ ਦਿਵਾਇਆ ਕਿ ਸੂਬਾ ਸਰਕਾਰ ਨਿਵੇਸ਼ਕਾਂ ਨੂੰ ਸੂਬੇ ਵੱਲ ਖਿੱਚਣ ਅਤੇ ਪੰਜਾਬ ਦੇ ਨੌਜਵਾਨਾਂ ਲਈ ਰੋਜ਼ਗਾਰ ਦੇ ਮੌਕੇ ਪੈਦਾ ਕਰਨ ਲਈ ਕੋਈ ਕਸਰ ਬਾਕੀ ਨਹੀਂ ਛੱਡੇਗੀ। ਉਨਾਂ ਉਚੇਚੇ ਤੌਰ ’ਤੇ ਕਿਹਾ ਕਿ ਉਨਾਂ ਦਾ ਨਿਸ਼ਾਨਾ ਪੰਜਾਬ ਦੇ ਸਮੁੱਚੇ ਉਦਯੋਗਿਕ ਵਿਕਾਸ ਅਤੇ ਖੁਸ਼ਹਾਲੀ ਦਾ ਹਿੱਸਾ ਬਣਨ ਲਈ ਹਰ ਸੰਭਾਵਿਤ ਉਦਮੀ/ਉਦਯੋਗਪਤੀ ਨੂੰ ਸਹੂਲਤ ਦੇਣਾ ਹੈ। ਉਨਾਂ ਕਾਮਨਾ ਕੀਤੀ ਕਿ ਪੰਜਾਬ ਦੇਸ਼ ਦਾ ਹੀ ਨਹੀਂ ਬਲਕਿ ਵਿਸ਼ਵ ਦਾ ਮੋਹਰੀ ਉਦਯੋਗਿਕ ਸੂਬਾ ਬਣੇ।ਇਸੇ ਦੌਰਾਨ ਇਨਵੈਸਟ ਪੰਜਾਬ ਦੇ ਸੀ.ਈ.ਓ. ਰਜਤ ਅੱਗਰਵਾਲ ਨੇ ਬਿਊਰੋ ਵੱਲੋਂ ਪਿਛਲੇ ਚਾਰ ਸਾਲਾਂ ਦੌਰਾਨ ਕੀਤੇ ਕੰਮਾਂ ਬਾਰੇ ਪੇਸ਼ਕਾਰੀ ਦਿੱਤੀ। ਇਹ ਦੱਸਿਆ ਗਿਆ ਕਿ 84,500 ਕਰੋੜ ਰੁਪਏ ਦੇ 2394 ਪ੍ਰਾਜੈਕਟ ਸੂਬੇ ਵਿੱਚ ਆਏ ਹਨ। ਇਨਾਂ ਵਿੱਚੋਂ 53 ਫੀਸਦੀ ਪ੍ਰਾਜੈਕਟਾਂ ਵੱਲੋਂ ਆਪਣਾ ਵਪਾਰਕ ਉਤਪਾਦਨ ਪਹਿਲਾਂ ਹੀ ਸ਼ੁਰੂ ਕਰ ਦਿੱਤਾ ਗਿਆ ਹੈ ਅਤੇ ਸੂਬੇ ਵਿੱਚ ਵੱਖ-ਵੱਖ 35 ਫੀਸਦੀ ਹੋਰ ਪ੍ਰਾਜੈਕਟ ਸ਼ੁਰੂ ਹੋਣ ਲਈ ਨਿਰਮਾਣ ਅਧੀਨ ਤੇ ਟਰਾਇਲ ਉਤਪਾਦਨ ਅਧੀਨ ਹਨ। ਕੁੱਲ ਪ੍ਰਾਜੈਕਟਾਂ ਵਿੱਚੋਂ 24 ਫੀਸਦੀ ਪ੍ਰਾਜੈਕਟ ਐਸ.ਏ.ਐਸ. ਨਗਰ ਜਦੋਂ ਕਿ 22 ਫੀਸਦੀ ਪ੍ਰਾਜੈਕਟ ਲੁਧਿਆਣਾ ਵਿੱਚ ਆਏ ਹਨ। ਸੂਬੇ ਦੇ ਅੰਦਰੂਨੀ ਜ਼ਿਲਿਆਂ ਜਿਵੇਂ ਕਿ ਸੰਗਰੂਰ ਤੇ ਬਠਿੰਡਾ ਅਤੇ ਸਰਹੱਦੀ ਜ਼ਿਲਿਆਂ ਜਿਵੇਂ ਕਿ ਗੁਰਦਾਸਪੁਰ, ਅੰਮਿ੍ਰਤਸਰ ਤੇ ਪਠਾਨਕੋਟ ਵਿੱਚ ਵੀ ਨਿਵੇਸ਼ ਹੋਇਆ ਹੈ। ਜੇ ਖੇਤਰ ਅਨੁਸਾਰ ਗੱਲ ਕੀਤੀ ਜਾਵੇ ਤਾਂ 31 ਫੀਸਦੀ ਪ੍ਰਾਜੈਕਟ ਉਤਪਾਦਨ, 15 ਫੀਸਦੀ ਐਗਰੋ ਤੇ ਫੂਡ ਪ੍ਰਾਸੈਸਿੰਗ, 8 ਫੀਸਦੀ ਟੈਕਸਟਾਈਲ ਅਤੇ 6 ਫੀਸਦੀ ਅਲਾਏ ਸਟੀਲ ਖੇਤਰਾਂ ਵਿੱਚ ਲੱਗੇ ਹਨ। ਸੂਬੇ ਵਿੱਚ ਨਿਵੇਸ਼ ਫਰਮਾਸਿਊਟੀਕਲ, ਆਈ.ਟੀ. ਤੇ ਆਈ.ਟੀ.ਈ.ਐਸ., ਆਟੋ ਤੇ ਸਰਵਿਸ ਸੈਕਟਰ ਵਿੱਚ ਵੀ ਹੋਇਆ ਹੈ।

ਮੁੱਖ ਮੰਤਰੀ ਨੇ ਮਾਰਚ 2017 ਤੋਂ ਹੁਣ ਤੱਕ 3.13 ਲੱਖ ਨੌਜਵਾਨਾਂ ਲਈ ਰੋਜ਼ਗਾਰ ਦੀਆਂ ਸੰਭਾਵਨਾ ਵਾਲੀਆਂ 84,500 ਕਰੋੜ ਰੁਪਏ ਦੀਆਂ ਨਿਵੇਸ਼ ਤਜਵੀਜ਼ਾਂ ਲਈ ਇਨਵੈਸਟ ਪੰਜਾਬ ਦੀ ਸ਼ਲਾਘਾ ਕੀਤੀ। ਨਿਵੇਸ਼ ਦੂਜੇ ਦੇਸ਼ਾਂ ਜਿਵੇਂ ਕਿ ਜਰਮਨੀ, ਜਪਾਨ, ਫਰਾਂਸ, ਅਮਰੀਕਾ, ਬਰਤਾਨੀਆ, ਸੰਯੁਕਤ ਅਰਬ ਅਮੀਰਾਤ, ਸਿੰਗਾਪੁਰ, ਸਪੇਨ, ਡੈਨਮਾਰਕ, ਦੱਖਣੀ ਕੋਰੀਆ ਤੇ ਨਿਊਜ਼ੀਲੈਂਡ ਤੋਂ ਵੀ ਹੋਇਆ ਹੈ। ਉਨਾਂ ਇਹ ਵੀ ਕਾਮਨਾ ਕੀਤੀ ਕਿ ਦਸੰਬਰ 2021 ਦੇ ਅਖੀਰ ਤੱਕ ਪੰਜਾਬ ਇਕ ਲੱਖ ਕਰੋੜ ਦੇ ਨਿਵੇਸ਼ ਦੇ ਟੀਚੇ ਦੀ ਪ੍ਰਾਪਤੀ ਨੂੰ ਹਾਸਲ ਕਰੇ।ਵਿਚਾਰ ਵਟਾਂਦਰੇ ਵਿਚ ਹਿੱਸਾ ਲੈਂਦਿਆਂ ਹੀਰੋ ਗਰੁੱਪ ਦੇ ਚੇਅਰਮੈਨ ਅਤੇ ਮੈਨੇਜਿੰਗ ਡਾਇਰੈਕਟਰ ਪੰਕਜ ਮੁੰਜਾਲ ਨੇ ਲੁਧਿਆਣਾ ਦੀ ਹਾਈ-ਟੈਕ ਸਾਈਕਲ ਵੈਲੀ ਵਿਚ 500 ਕਰੋੜ ਰੁਪਏ ਦੀ ਲਾਗਤ ਦੇ ਇਲੈਕਟਿ੍ਰਕ ਸਾਈਕਲ ਅਤੇ ਹਾਈ-ਐਂਡ ਬਾਈਸਾਈਕਲ ਸਥਾਪਤ ਕਰਨ ਲਈ ਹਰ ਤਰਾਂ ਦਾ ਸਹਿਯੋਗ ਦੇਣ ਵਾਸਤੇ ਪੰਜਾਬ ਸਰਕਾਰ ਅਤੇ ਇਨਵੈਸਟ ਪੰਜਾਬ ਦਾ ਧੰਨਵਾਦ ਕੀਤਾ। ਉਨਾਂ ਇਹ ਵੀ ਦੱਸਿਆ ਕਿ ਉਨਾਂ ਦੀ ਕੰਪਨੀ ਨੇ ਹਾਈਟੈੱਕ ਸਾਈਕਲ ਵੈਲੀ ਵਿੱਚ ਸਹੂਲਤਾਂ ਸਥਾਪਤ ਕਰਨ ਲਈ ਜਾਪਾਨੀ ਕੰਪਨੀ ਯਾਮਾ ਅਤੇ ਮਿਤਸੁਈ ਤੋਂ ਇਲਾਵਾ ਜਰਮਨੀ ਅਤੇ ਯੂ.ਕੇ. ਦੀਆਂ ਹੋਰ ਕੰਪਨੀਆਂ ਨਾਲ ਸਮਝੌਤਾ ਕੀਤਾ ਹੈ। ਉਨਾਂ ਕਿਹਾ ਕਿ ਇਕੱਲੇ ਈ-ਸਾਈਕਲ ਮਾਰਕੀਟ ਉਦਯੋਗ ਦੀ ਆਲਮੀ ਸਮਰੱਥਾ 5 ਲੱਖ ਕਰੋੜ ਰੁਪਏ ਹੈ ਜਿਸ ਵਿਚੋਂ ਭਾਰਤ ਦਾ ਹਿੱਸਾ ਸਿਰਫ 2 ਫੀਸਦੀ ਯਾਨੀ 10,000 ਕਰੋੜ ਰੁਪਏ ਹੈ ਜੋ ਅੱਗੇ 50,000 ਕਰੋੜ ਰੁਪਏ ਤੱਕ ਵਧਾਇਆ ਜਾ ਸਕਦਾ ਹੈ।ਇਸ ਦੌਰਾਨ ਸੀ.ਆਈ.ਆਈ. ਪੰਜਾਬ ਸਟੇਟ ਕੌਂਸਲ ਦੇ ਚੇਅਰਮੈਨ ਭਵਦੀਪ ਸਰਦਾਨਾ ਨੇ ਸਰਕਾਰ ਦੀਆਂ ਉਦਯੋਗ ਪੱਖੀ ਨੀਤੀਆਂ ਅਤੇ ਸਮੁੱਚੇ ਮੰਡੀ ਗੋਬਿੰਦਗੜ ਦੀ ਸੁਰਜੀਤੀ ਲਈ ਸਰਕਾਰ ਦੀ ਸ਼ਲਾਘਾ ਕੀਤੀ। ਉਨਾਂ ਸੈਕੰਡਰੀ ਸਟੀਲ, ਫੌਰਜਿੰਗ ਅਤੇ ਮਸ਼ੀਨਿੰਗ ਵਿੱਚ ਮੌਜੂਦਾ ਵਿਕਾਸ ਅਤੇ ਸੰਭਾਵਨਾ ਨੂੰ ਵੇਖਦਿਆਂ ਪੰਜਾਬ ਵਿੱਚ ਸਟੀਲ ਸਿਟੀ ਸਥਾਪਤ ਕਰਨ ਦੀ ਜ਼ਰੂਰਤ ’ਤੇ ਜ਼ੋਰ ਦਿੱਤਾ।ਸ੍ਰੀ ਟੂਲ ਇੰਡਸਟਰੀਜ਼ ਦੇ ਮੈਨੇਜਿੰਗ ਡਾਇਰੈਕਟਰ ਐਸ.ਸੀ. ਰਲਹਨ ਨੇ ਹੈਂਡ ਐਂਡ ਪਾਵਰ ਟੂਲ ਦੇ ਨਿਰਮਾਣ ਲਈ ਬੁਨਿਆਦੀ ਢਾਂਚੇ ਨੂੰ ਹੁਲਾਰਾ ਦੇਣ ਦੀ ਜ਼ਰੂਰਤ ’ਤੇ ਜ਼ੋਰ ਦਿੱਤਾ ਤਾਂ ਜੋ ਇਸ ਦੀ ਬਰਾਮਦ ਸਮਰੱਥਾ ਵਧਾ ਕੇ 3000 ਕਰੋੜ ਰੁਪਏ ਤੱਕ ਕੀਤੀ ਜਾ ਸਕੇ।

ਵਰਧਮਾਨ ਸਮੂਹ ਦੇ ਚੇਅਰਮੈਨ ਅਤੇ ਮੈਨੇਜਿੰਗ ਡਾਇਰੈਕਟਰ ਸਚਿਤ ਜੈਨ ਨੇ ਪ੍ਰਾਜੈਕਟਾਂ ਦੇ ਵਪਾਰਕ ਉਤਪਾਦਨ ਅਤੇ ਉਸਾਰੀ ਅਧੀਨ ਚੱਲ ਰਹੇ ਪ੍ਰਾਜੈਕਟਾਂ ਦੇ ਵਪਾਰਕ ਉਤਪਾਦਨ ਦੇ ਮਾਮਲੇ ਵਿੱਚ ਇੰਨੀ ਉੱਚ ਪ੍ਰਤੀਸ਼ਤਤਾ ਪ੍ਰਾਪਤ ਕਰਨ ਲਈ ਸੂਬੇ ਦੀ ਸ਼ਲਾਘਾ ਕੀਤੀ। ਉਨਾਂ ਮੁੱਖ ਮੰਤਰੀ ਨੂੰ ਜਾਪਾਨ ਦੀ ਆਈਚੀ ਸਟੀਲਜ਼ ਵੱਲੋਂ ਪੰਜਾਬ ਵਿੱਚ ਵਰਧਮਾਨ ਸਟੀਲਜ਼ ਰਾਹੀਂ ਕੀਤੇ ਗਏ ਨਿਵੇਸ਼ਾਂ ਬਾਰੇ ਵੀ ਜਾਣਕਾਰੀ ਦਿੱਤੀ। ਉਨਾਂ ਅੱਗੇ ਦੱਸਿਆ ਕਿ ਵਰਧਮਾਨ ਸਟੀਲਜ਼ ਆਪਣੇ ਪ੍ਰਾਜੈਕਟ ਦੇ ਵਿਸਥਾਰ ਲਈ ਹੋਰ 200 ਕਰੋੜ ਰੁਪਏ ਦਾ ਨਿਵੇਸ ਕਰਨ ਦੀ ਯੋਜਨਾ ਬਣਾ ਰਹੀ ਹੈ।ਇਨਾਂ ਸਨਅਤਕਾਰਾਂ ਦੁਆਰਾ ਦਿੱਤੀ ਗਈ ਜਾਣਕਾਰੀ ’ਤੇ ਬੋਲਦਿਆਂ ਮੁੱਖ ਮੰਤਰੀ ਨੇ ਪੀ.ਬੀ.ਆਈ.ਪੀ. ਨੂੰ ਉਨਾਂ ਦੇ ਸੁਝਾਵਾਂ ’ਤੇ ਗੌਰ ਕਰਨ ਲਈ ਕਿਹਾ ਅਤੇ ਸੂਬੇ ਵਿਚ ਹਰ ਸੰਭਵ ਸਹਾਇਤਾ ਦਾ ਭਰੋਸਾ ਦਿੱਤਾ ਜੋ ਕਿ ਸਮੇਂ ਦੀ ਲੋੜ ਹੈ।ਇਸ ਮੌਕੇ ਬੋਲਦਿਆਂ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੇ ਕਿਹਾ ਕਿ ਉਹ ਉਦਯੋਗਿਕ ਖੇਤਰ ਵਿੱਚ 84,500 ਕਰੋੜ ਰੁਪਏ ਦੇ ਨਿਵੇਸ਼ ਬਾਰੇ ਜਾਣ ਕੇ ਬਹੁਤ ਖੁਸ਼ੀ ਮਹਿਸੂਸ ਕਰ ਰਹੇ ਹਨ। ਉਨਾਂ ਕਿਹਾ ਕਿ ਇਹ ਸੂਬੇ ਵਿੱਚ ਵੱਡੇ ਪੱਧਰ ’ਤੇ ਨਿਵੇਸ਼ ਨੂੰ ਉਤਸ਼ਾਹਤ ਕਰਨ ਲਈ ਕੈਪਟਨ ਅਮਰਿੰਦਰ ਸਿੰਘ ਦੀ ਦੂਰਅੰਦੇਸ਼ੀ ਅਗਵਾਈ ਦੀ ਗਵਾਹੀ ਭਰਦਾ ਹੈ। ਉਨਾਂ ਇਹ ਸੁਝਾਅ ਵੀ ਦਿੱਤਾ ਕਿ ਪੰਜਾਬ ਨੂੰ ਨਿਵੇਸ਼ ਲਈ ਤਰਜੀਹੀ ਥਾਂ ਵਜੋਂ ਚੁਣਨ ਲਈ ਦੇਸ਼ ਅਤੇ ਵਿਸ਼ਵ ਭਰ ਤੋਂ ਇਛੁੱਕ ਉੱਦਮੀਆਂ ਅਤੇ ਉਦਯੋਗਪਤੀਆਂ ਨੂੰ ਸੇਧ ਦੇਣ ਵਾਸਤੇ ਬਿਊਰੋ ਦੀ ਚੋਟੀ ਦੀ ਟੀਮ ਨਾਲ ਨਵੀਂ ਦਿੱਲੀ ਵਿਖੇ ਇਕ ਹਾਈ-ਐਂਡ ਦਫਤਰ ਸਥਾਪਤ ਕੀਤਾ ਜਾਣਾ ਚਾਹੀਦਾ ਹੈ। ਉਨਾਂ ਕਿਹਾ ਕਿ ਸੂਬੇ ਕੋਲ ਰਾਜਪੁਰਾ, ਬਠਿੰਡਾ ਅਤੇ ਗੋਇੰਦਵਾਲ ਸਾਹਿਬ ਵਿਖੇ ਉਦਯੋਗਾਂ ਲਈ ਕਾਫੀ ਜ਼ਮੀਨ ਹੈ ਜਿਨਾਂ ਦੀ ਸਰਵੋਤਮ ਵਰਤੋਂ ਕੀਤੀ ਜਾ ਸਕਦੀ ਹੈ ਅਤੇ ਪੰਜਾਬ ਵਿਚ ਆਪਣਾ ਉੱਦਮ ਸਥਾਪਤ ਕਰਨ ਦੇ ਚਾਹਵਾਨ ਉੱਦਮੀਆਂ ਨੂੰ ਪੇਸ਼ ਕੀਤੀ ਜਾ ਸਕਦੀ ਹੈ।ਮੀਟਿੰਗ ਵਿੱਚ ਹੋਰਨਾਂ ਤੋਂ ਇਲਾਵਾ ਖੁਰਾਕ ਤੇ ਸਿਵਲ ਸਪਲਾਈ ਮੰਤਰੀ ਭਾਰਤ ਭੂਸ਼ਣ ਆਸ਼ੂ, ਉਦਯੋਗ ਤੇ ਵਣਜ ਮੰਤਰੀ ਸੁੰਦਰ ਸ਼ਾਮ ਅਰੋੜਾ, ਸਿਹਤ ਤੇ ਪਰਿਵਾਰ ਭਲਾਈ ਮੰਤਰੀ ਬਲਬੀਰ ਸਿੰਘ ਸਿੱਧੂ, ਮੁੱਖ ਸਕੱਤਰ ਵਿਨੀ ਮਹਾਜਨ, ਵਧੀਕ ਮੁੱਖ ਸਕੱਤਰ ਬਿਜਲੀ ਏ ਵੇਣੂ ਪ੍ਰਸਾਦ, ਵਧੀਕ ਮੁੱਖ ਸਕੱਤਰ ਵਿਕਾਸ ਅਨਿਰੁੱਧ ਤਿਵਾੜੀ, ਵਧੀਕ ਮੁੱਖ ਸਕੱਤਰ ਸੈਰ ਸਪਾਟਾ ਸੰਜੇ ਕੁਮਾਰ, ਪ੍ਰਮੁੱਖ ਸਕੱਤਰ ਵਿੱਤ ਕੇ.ਏ.ਪੀ. ਸਿਨਹਾ, ਪ੍ਰਮੁੱਖ ਸਕੱਤਰ ਨਿਵੇਸ਼ ਪ੍ਰੋਤਸਾਹਨ ਕਮ ਉਦਯੋਗ ਤੇ ਵਣਜ ਅਲੋਕ ਸ਼ੇਖਰ, ਪ੍ਰਮੁੱਖ ਸਕੱਤਰ ਸਿਹਤ ਹੁਸਨ ਲਾਲ, ਮੁੱਖ ਮੰਤਰੀ ਦੇ ਪ੍ਰਮੁੱਖ ਸਕੱਤਰ ਤੇਜਵੀਰ ਸਿੰਘ ਅਤੇ ਸਕੱਤਰ ਸਥਾਨਕ ਸਰਕਾਰ ਅਜੋਏ ਸ਼ਰਮਾ ਹਾਜ਼ਰ ਸਨ।

 

Tags: Captain Amarinder Singh , Amarinder Singh , Congress , Punjab Congress , Chief Minister of Punjab , Vini Mahajan , Hero Group , Pankaj Munjal , Manpreet Singh Badal , Invest Punjab , Punjab Bureau of Investment Promotion , PBIP , Rajat Agrawal , CII Punjab State Council , Bhavdeep Sardana , Vardhman Group , Sachit Jain , Vardhman Steels

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD