Thursday, 23 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਡਿਪਟੀ ਕਮਿਸ਼ਨਰ ਨੇ ਕਿਸਾਨਾਂ ਨੂੰ ਪ੍ਰੇਰਿਤ ਕਰਨ ਲਈ ਖੁਦ ਟ੍ਰੈਕਟਰ ਚਲਾ ਕੇ ਲਿਆ ਝੋਨੇ ਦੀ ਸਿੱਧੀ ਬਿਜਾਈ ਦਾ ਟ੍ਰਾਇਲ

ਝੋਨੇ ਦੀ ਸਿੱਧੀ ਬਿਜਾਈ ਨਾਲ ਲੇਬਰ ਦੀ ਸਮੱਸਿਆ ਦਾ ਹੱਲ ਅਤੇ ਪਾਣੀ ਦੀ ਬੱਚਤ ਯਕੀਨੀ- ਰਾਮਵੀਰ

 DC Sangrur, Deputy Commissioner Sangrur, Ramvir, Sangrur, Chooral Kalan

Web Admin

Web Admin

5 Dariya News

ਚੂੜਲ ਕਲਾਂ/ਸੰਗਰੂਰ , 25 May 2021

Last updated on: May 25, 2021, 00:00 IST

ਝੋਨੇ ਦੀ ਸਿੱਧੀ ਬਿਜਾਈ ਨਾਲ ਜਿੱਥੇ ਕੁਦਰਤ ਦੇ ਵੱਡਮੁੱਲੇ ਸਰੋਤ ਪਾਣੀ ਦੀ ਬੱਚਤ ਹੋਵੇਗੀ, ਉੱਥੇ ਹੀ ਕਿਸਾਨਾਂ ਨੂੰ ਪਨੀਰੀ ਬੀਜ ਕੇ ਲਵਾਈ ਮੌਕੇ ਆਉਣ ਵਾਲੀ ਲੇਬਰ ਦੀ ਸਮੱਸਿਆ ਤੋਂ ਨਿਜਾਤ ਮਿਲੇਗੀ। ਇਨਾਂ ਸ਼ਬਦਾਂ ਦਾ ਪ੍ਰਗਟਾਵਾ ਡਿਪਟੀ ਕਮਿਸ਼ਨਰ ਸੰਗਰੂਰ ਸ਼੍ਰੀ ਰਾਮਵੀਰ ਨੇ ਕਿਸਾਨਾਂ ਨੂੰ ਝੋਨੇ ਦੀ ਸਿੱਧੀ ਬਿਜਾਈ ਲਈ ਪ੍ਰੇਰਿਤ ਕਰਨ ਤੋਂ ਪਹਿਲਾਂ ਖੁਦ ਟ੍ਰੈਕਟਰ ਚਲਾ ਕੇ ਸਿੱਧੀ ਬਿਜਾਈ ਦੀ ਪਰਖ ਕਰਨ ਤੋਂ ਬਾਅਦ ਕੀਤਾ। ਸ਼੍ਰੀ ਰਾਮਵੀਰ ਨੇ ਕਿਹਾ ਕਿ ਇਸ ਤਕਨੀਕ ਨਾਲ ਜਿਥੇ ਇੱਕ ਪਾਸੇ ਧਰਤੀ ਹੇਠਲੇ ਪਾਣੀ ਦੀ ਬੱਚਤ ਹੋਵੇਗੀ ਉੱਥੇ ਹੀ ਕਿਸਾਨਾਂ ਉਤੇ ਆਰਥਿਕ ਬੋਝ ਵੀ ਘੱਟ ਪਵੇਗਾ ਕਿਉਕਿ ਲਵਾਈ ਮੌਕੇ ਲੇਬਰ ’ਤੇ ਆਉਣ ਵਾਲਾ ਸਿੱਧਾ ਖਰਚਾ ਤਾਂ ਬਚੇਗਾ ਤੇ ਨਾਲ ਹੀ ਖੇਤਾਂ ਨੂੰ ਪਾਣੀ ਨਾਲ ਭਰ ਕੇ ਵਾਹੁਣ ਦਾ ਖਰਚਾ ਵੀ ਬਚੇਗਾ।ਸ਼੍ਰੀ ਰਾਮਵੀਰ ਨੇ ਕਿਹਾ ਕਿ ਅਜੋਕੇ ਸਮੇਂ ਕਿਸਾਨਾਂ ਨੂੰ ਕੁਦਰਤੀ ਸਰੋਤਾਂ ਦੀ ਵਰਤੋਂ ਪ੍ਰਤੀ ਸੁਹਿਰਦ ਹੋ ਕੇ ਸੋਚਣ ਦੀ ਲੋੜ ਹੈ ਕਿਉਕਿ ਇਨਾਂ ਦੀ ਅੰਨੇਵਾਹ ਦੁਰਵਰਤੋਂ ਨੇ ਕੁਦਰਤੀ ਸਰੋਤਾਂ ਦਾ ਵੱਡਾ ਨੁਕਸਾਨ ਕੀਤਾ ਹੈ। ਉਨਾਂ ਕਿਹਾ ਕਿ ਜੇਕਰ ਸਾਰੇ ਕਿਸਾਨਾਂ ਵੱਲੋਂ ਸਿੱਧੀ ਬਿਜਾਈ ਨੂੰ ਤਰਜੀਹ ਦਿੱਤੀ ਜਾਵੇ ਤਾਂ ਧਰਤੀ ਹੇਠਲੇ ਪਾਣੀ ਦੇ ਉੱਪਰ ਆਉਣ ਦੀ ਵੀ ਸੰਭਾਵਨਾ ਹੈ ਕਿਉਕਿ ਇਸ ਵਿਧੀ ਨਾਲ ਬੀਜੇ ਝੋਨੇ ਵਿੱਚ ਪਾਣੀ ਰਵਾਇਤੀ ਤਰੀਕੇ ਨਾਲੋਂ ਜ਼ਿਆਦਾ ਜ਼ੀਰਦਾ ਹੈ ਤੇ ਪਾਣੀ ਦੀ ਲੋੜ ਵੀ ਘੱਟ ਹੁੰਦੀ ਹੈ।ਇਸ ਮੌਕੇ ਮੁੱਖ ਖੇਤੀਬਾੜੀ ਅਫ਼ਸਰ ਸੰਗਰੂਰ ਡਾ. ਜਸਵਿੰਦਰਪਾਲ ਸਿੰਘ ਗਰੇਵਾਲ ਦੱਸਿਆ ਕਿ ਝੋਨੇ ਦੀ ਪਰਮਲ ਕਿਸਮਾਂ ਦੀ ਸਿੱਧੀ ਬਿਜਾਈ ਦਾ ਢੁੱਕਵਾਂ ਸਮਾਂ 01 ਜੂਨ ਤੋ 15 ਜੂਨ ਤੱਕ ਹੈ ਅਤੇ ਬਾਸਮਤੀ ਕਿਸਮਾਂ ਦੀ ਬਿਜਾਈ ਦਾ ਢੁੱਕਵਾਂ ਸਮਾਂ 16 ਜੂਨ ਤੋਂ 30 ਜੂਨ ਤੱਕ ਹੈ। 

ਉਨਾਂ ਕਿਸਾਨਾਂ ਨੂੰ ਤਕਨੀਕੀ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਝੋਨੇ ਦੀ ਸਿੱਧੀ ਬਿਜਾਈ ਕੇਵਲ ਦਰਮਿਆਨੀਆਂ ਅਤੇ ਭਾਰੀਆਂ ਜ਼ਮੀਨਾਂ ਵਿਚ ਹੀ ਕੀਤੀ ਜਾਵੇ ਅਤੇ ਹਲਕੀਆਂ ਜ਼ਮੀਨਾਂ ਵਿਚ ਝੋਨੇ ਦੀ ਸਿੱਧੀ ਬਿਜਾਈ ਨਾ ਕੀਤੀ ਜਾਵੇ। ਉਨਾਂ ਕਿਸਾਨਾਂ ਨੂੰ ਸਲਾਹ ਦਿੱਤੀ ਕਿ ਉਹ ਝੋਨੇ ਦੀ ਘੱਟ ਸਮਾਂ ਲੈਣ ਵਾਲੀਆਂ ਕਿਸਮਾਂ ਪੀ.ਆਰ.121, ਪੀ.ਆਰ. 122, ਪੀ.ਆਰ. 124, ਪੀ.ਆਰ. 126, ਪੀ.ਆਰ. 127, ਪੀ.ਆਰ. 128, ਪੀ.ਆਰ. 129 ਅਤੇ ਪੀ.ਆਰ. 114 ਆਦਿ ਦੀ ਬਿਜਾਈ ਕੀਤੀ ਜਾਵੇ। ਸ. ਗਰੇਵਾਲ ਨੇ ਕਿਹਾ ਕਿ ਝੋਨੇ ਦੀ ਸਿੱਧੀ ਬਿਜਾਈ ਤੋਂ ਪਹਿਲਾਂ ਝੋਨੇ ਦੇ 8 ਕਿਲੋਗ੍ਰਾਮ ਬੀਜ ਨੂੰ 8 ਤੋਂ 10 ਘੰਟੇ ਪਾਣੀ ਵਿਚ ਭਿਉ ਕੇ ਗਿੱਲੀਆਂ ਬੋਰੀਆਂ ਉਤੇ ਵਿਛਾਉਣ ਉਪਰੰਤ ਬੀਜ ਸੋਧ ਲਈ 24 ਗ੍ਰਾਮ ਸਪਰਿੰਟ 75 ਡਬਲਯੂ.ਐਸ ਦਵਾਈ ਨੂੰ 80100 ਮਿਲੀਲਿਟਰ ਪਾਣੀ ਵਿੱਚ ਘੋਲਕੇ ਬੀਜ ਨੂੰ ਚੰਗੀ ਤਰਾਂ ਮਲ ਦਿਉ। ਇਸ ਉਪਰੰਤ ਬੀਜ ਨੂੰ ਛਾਂ ਵਿੱਚ ਸੁਕਾ ਕੇ ਬਿਜਾਈ ਕਰਨ ਦੀ ਸਲਾਹ ਦਿੱਤੀ ਜਾਂਦੀ ਹੈ। ਝੋਨੇ ਦੀ ਸਿੱਧੀ ਬਿਜਾਈ ਕਰਨ ਉਪਰੰਤ ਪਹਿਲਾ ਪਾਣੀ ਬਿਜਾਈ ਤੋਂ 21 ਦਿਨਾਂ ਬਾਅਦ ਲਗਾਇਆ ਜਾਵੇ ਤਾਂ ਜੋ ਝੋਨੇ ਦੇ ਬੂਟੇ ਦੀ ਜੜ ਆਪਣੀ ਤਾਕਤ ਬਣਾ ਸਕੇ।ਇਸ ਮੌਕੇ ਮੁੱਖ ਖੇਤੀਬਾੜੀ ਅਫ਼ਸਰ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਝੋਨੇ ਦੀ ਸਿੱਧੀ ਬਿਜਾਈ ਸਬੰਧੀ ਉਪਰੰਤ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਸਿਫਾਰਸ਼ਸੁਦਾ ਵੀਡੀਸਾਈਡ ਜਿਵੇਂ ਕਿ ਪੈਡੀਮੈਥਲੀਨ 50%, ਬਿਸਪਾਇਰੀਬੈਕ 10 ਐਸ.ਸੀ. ਅਜਿਮਸਲਫੂਰਾਨ 50 ਡੀ.ਐਫ ਆਦਿ ਮਾਹਿਰਾਂ ਦੀ ਸਿਫਾਰਸ਼ ਅਨੁਸਾਰ ਹੀ ਵਰਤੋ ਕਰਨ। ਇਸ ਮੌਕੇ ਹੋਰਨਾਂ ਤੋਂ ਇਲਾਵਾ ਖੇਤੀਬਾੜੀ ਵਿਭਾਗ ਦੇ ਹੋਰ ਅਧਿਕਾਰੀ ਤੇ ਪਿੰਡ ਦੇ ਕਿਸਾਨ ਹਾਜ਼ਰ ਸਨ।

 

Tags: DC Sangrur , Deputy Commissioner Sangrur , Ramvir , Sangrur , Chooral Kalan

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD