Wednesday, 22 July 2026

 

 

ਖ਼ਾਸ ਖਬਰਾਂ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ

 

ਰਿਫਾਇਨਰੀ ਵਿਖੇ 100 ਬੈੱਡਾਂ ਦਾ ਬਣਾਇਆ ਜਾ ਰਿਹਾ ਕੋਵਿਡ ਮੇਕ ਸ਼ਿਫਟ ਕਰੋਨਾ ਹਸਪਤਾਲ : ਬੀ. ਸ਼੍ਰੀਨਿਵਾਸਨ

ਕਿਹਾ, ਜੂਨ ਦੇ ਪਹਿਲੇ ਹਫ਼ਤੇ ਕੰਮ ਕਰਨਾ ਸ਼ੁਰੂ ਕਰ ਦੇਵੇਗਾ ਕਰੋਨਾ ਹਸਪਤਾਲ

 B Srinivasan, Bathinda, Coronavirus, COVID 19, Novel Coronavirus, Punjab Fights Corona, Fight Against Corona, Oxygen, Oxygen Cylinders, SARS-CoV-2, Sputnik V, Oxygen Plants, Pfizer, Astra Zeneca, Oxygen Concentrator, Remdesivir, Covifor, Oxygen supply, Liquid Medical Oxygen

Web Admin

Web Admin

5 Dariya News

ਬਠਿੰਡਾ , 25 May 2021

Last updated on: May 25, 2021, 00:00 IST

ਕਰੋਨਾ ਮਹਾਂਮਾਰੀ ਦੀ ਇਸ ਜੰਗ ਵਿਚ ਜਿੱਥੇ ਸੂਬਾ ਸਰਕਾਰ ਵਲੋਂ ਜਾਰੀ ਦਿਸ਼ਾ ਨਿਰਦੇਸ਼ਾਂ ਅਨੁਸਾਰ ਜ਼ਿਲਾ ਪ੍ਰਸਾਸ਼ਨ ਤੇ ਸਿਹਤ ਵਿਭਾਗ ਵੱਲੋਂ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ, ਉੱਥੇ ਹੀ ਸਮਾਜ ਸੇਵੀ, ਧਾਰਮਿਕ ਅਤੇ ਉਦਯੋਗਿਕ ਅਦਾਰਿਆਂ ਵਲੋਂ ਕਰੋਨਾ ਮਹਾਂਮਾਰੀ ਨਾਲ ਨਜਿੱਠਣ ਲਈ ਵਿਸ਼ੇਸ਼ ਯੋਗਦਾਨ ਪਾਇਆ ਜਾ ਰਿਹਾ ਹੈ। ਇਸੇ ਲੜੀ ਤਹਿਤ ਜ਼ਿਲੇ ’ਚ ਸਥਿਤ ਸ਼੍ਰੀ ਗੁਰੂ ਗੋਬਿੰਦ ਸਿੰਘ ਰਿਫ਼ਾਇਨਰੀ ਵਿਖੇ 100 ਬੈੱਡਾਂ ਦਾ ਕੋਵਿਡ ਮੇਕ ਸ਼ਿਫਟ ਕਰੋਨਾ ਹਸਪਤਾਲ ਬਣਾਇਆ ਜਾ ਰਿਹਾ ਹੈ। ਇਹ ਹਸਪਤਾਲ ਜੂਨ ਦੇ ਪਹਿਲੇ ਹਫ਼ਤੇ ਕਰੋਨਾ ਪ੍ਰਭਾਵਿਤ ਮਰੀਜ਼ਾਂ ਦੇ ਇਲਾਜ ਲਈ ਕੰਮ ਕਰਨਾ ਸ਼ੁਰੂ ਕਰ ਦੇਵੇਗਾ।  ਇਹ ਜਾਣਕਾਰੀ ਜ਼ਿਲੇ ਦੇ ਡਿਪਟੀ ਕਮਿਸ਼ਨਰ ਸ਼੍ਰੀ ਬੀ. ਸ਼੍ਰੀਨਿਵਾਸਨ ਨੇ ਰਿਫ਼ਾਇਨਰੀ ਵਿਖੇ ਬਣ ਰਹੇ ਕੋਵਿਡ ਮੇਕ ਸਿਫ਼ਟ ਕਰੋਨਾ ਹਸਪਤਾਲ ਦਾ ਦੌਰਾ ਕਰਨ ਮੌਕੇ ਦਿੱਤੀ। ਇਸ ਮੌਕੇ ਡਿਪਟੀ ਕਮਿਸ਼ਨਰ ਨੇ ਕਰੋਨਾ ਸ਼ਿਫਟ ਹਸਪਤਾਲ ਨੂੰ ਜੰਗੀ ਪੱਧਰ ’ਤੇ ਤਿਆਰ ਕਰਨ ਲੱਗੇ ਸਬੰਧਤ ਅਧਿਕਾਰੀਆਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਇਸ ਹਸਪਤਾਲ ਦੇ ਕਾਰਜਾਂ ਨੂੰ ਜਲਦ ਪੂਰਾ ਕੀਤਾ ਜਾਵੇ ਤਾਂ ਜੋ ਇਸ ਨੂੰ ਕਰੋਨਾ ਮਹਾਂਮਾਰੀ ਤੋਂ ਪ੍ਰਭਾਵਿਤ ਲੋਕਾਂ ਦੇ ਇਲਾਜ ਲਈ ਵਰਤਿਆ ਜਾ ਸਕੇ।ਇਸ ਦੌਰਾਨ ਡਿਪਟੀ ਕਮਿਸ਼ਨਰ ਨੇ ਹੋਰ ਜਾਣਕਾਰੀ ਦਿੰਦਿਆਂ ਦੱਸਿਆ ਕਿ ਜ਼ਿਲਾ ਪ੍ਰਾਸ਼ਸਨ ਵਲੋਂ ਰਿਫ਼ਾਇਨਰੀ ਦੇ ਸਹਿਯੋਗ ਨਾਲ ਬਣਾਏ ਜਾ ਰਹੇ ਇਸ ਕੋਵਿਡ ਮੇਕ ਸਿਫ਼ਟ ਕਰੋਨਾ ਹਸਪਤਾਲ ਵਿਚ ਹਾਲ ਦੀ ਘੜੀ ਲੈਵਲ 2 ਦੇ 100 ਬੈੱਡਾਂ ਦਾ ਇੰਤਜ਼ਾਮ ਕੀਤਾ ਜਾ ਰਿਹਾ ਹੈ ਜਦਕਿ ਭਵਿੱਖ ਵਿਚ ਕੋਵਿਡ ਮਰੀਜ਼ਾਂ ਦੀ ਸਥਿਤੀ ਦੇ ਮੱਦੇਨਜ਼ਰ ਇਸ ਨੂੰ 200 ਬੈੱਡਾਂ ਤੱਕ ਕੀਤਾ ਜਾਵੇਗਾ। ਇਹ ਹਸਪਤਾਲ ਕੋਵਿਡ ਮਰੀਜ਼ਾਂ ਦੇ ਇਲਾਜ ਲਈ ਜੂਨ ਦੇ ਪਹਿਲੇ ਹਫ਼ਤੇ ਕੰਮ ਕਰਨਾ ਸ਼ੁਰੂ ਕਰ ਦੇਵੇਗਾ।ਇਸ ਮੌਕੇ ਸਿਖਲਾਈ ਅਧੀਨ ਆਈ.ਏ.ਐਸ ਅਧਿਕਾਰੀ ਸ਼੍ਰੀ ਨਿਕਾਸ ਕੁਮਾਰ, ਕਰੋਨਾ ਸੈੱਲ ਦੇ ਜ਼ਿਲਾ ਇੰਚਾਰਜ ਸ਼੍ਰੀ ਮਨਪ੍ਰੀਤ ਸਿੰਘ ਅਰਸ਼ੀ, ਕਾਰਜਕਾਰੀ ਇੰਜੀਨੀਅਰ ਅਮੁਲਿਆ ਗਰਗ, ਕਾਰਜਕਾਰੀ ਇੰਜਨੀਅਰ ਬੀ ਐਂਡ ਆਰ ਇਲੈਕਟ੍ਰੀਕਲ ਬਿਜਲੀ ਮੰਡਲ ਸ੍ਰੀ ਜਤਿੰਦਰ ਅਤੇ ਰਿਫਾਇਨਰੀ ਦੇ ਏ.ਜ਼ੀ.ਐਮ. ਸ਼੍ਰੀ ਚਰਨਜੀਤ ਸਿੰਘ ਆਦਿ ਵਿਸ਼ੇਸ਼ ਤੌਰ ’ਤੇ ਹਾਜ਼ਰ ਸਨ।

 

Tags: B Srinivasan , Bathinda , Coronavirus , COVID 19 , Novel Coronavirus , Punjab Fights Corona , Fight Against Corona , Oxygen , Oxygen Cylinders , SARS-CoV-2 , Sputnik V , Oxygen Plants , Pfizer , Astra Zeneca , Oxygen Concentrator , Remdesivir , Covifor , Oxygen supply , Liquid Medical Oxygen

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD