Friday, 05 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਮਾਰਕਫੈਡ ਕਲੱਬ ਵੱਲੋਂ ਆਪਣੇ ਕਰਮਚਾਰੀਆਂ ਨੂੰ ਸੈਨੇਟਾਈਜ਼ਰ ਅਤੇ ਮਾਸਕ ਵੰਡੇ ਗਏ

 Markfed, Varun Roojam, Markfed Club, Sanitizer, Ish Vadera, Pankaj Kansal, Coronavirus, COVID 19, Novel Coronavirus, Punjab Fights Corona, Fight Against Corona, Oxygen, Oxygen Cylinders, SARS-CoV-2, Sputnik V, Oxygen Plants, Pfizer, Astra Zeneca, Oxygen Concentrator, Remdesivir, Covifor, Oxygen supply, Liquid Medical Oxygen

Web Admin

Web Admin

5 Dariya News

ਚੰਡੀਗੜ੍ਹ , 25 May 2021

Last updated on: May 25, 2021, 00:00 IST

ਕੋਵਿਡ ਮਹਾਂਮਾਰੀ ਦੇ ਚੱਲਦਿਆਂ ਸੂਬਾ ਵਾਸੀਆਂ ਨੂੰ ਜ਼ਰੂਰੀ ਵਸਤਾਂ ਮੁਹੱਈਆ ਕਰਵਾਉਣ ਲਈ ਨਿਰੰਤਰ ਸੇਵਾਵਾਂ ਦੇ ਰਹੇ ਮਾਰਕਫੈਡ ਦੇ ਕਰਮਚਾਰੀਆਂ ਨੂੰ ਇਥੇ ਮੁੱਖ ਦਫਤਰ ਵਿਖੇ ਮਾਰਕਫੈਡ ਕਲੱਬ ਵੱਲੋਂ ਸੈਨੇਟਾਈਜ਼ਰ ਅਤੇ ਮਾਸਕ ਵੰਡੇ ਗਏ।ਮਾਰਕਫੈਡ ਦੇ ਐਮ.ਡੀ. ਸ੍ਰੀ ਵਰੁਣ ਰੂਜ਼ਮ ਨੇ ਸਹਿਕਾਰੀ ਅਦਾਰੇ ਦੇ ਕਰਮੀਆਂ ਵੱਲੋਂ ਲੋਕਾਂ ਦੀ ਸੇਵਾ ਲਈ ਕੀਤੇ ਜਾਂਦੇ ਉਪਰਾਲਿਆਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਕੋਵਿਡ ਦੇ ਔਖੇ ਸਮੇਂ ਵਿੱਚ ਮਾਰਕਫੈਡ ਵੱਲੋਂ ਸੂਬਾ ਵਾਸੀਆਂ ਨੂੰ ਜ਼ਰੂਰੀ ਸੇਵਾਵਾਂ ਮੁਹੱਈਆ ਕਰਵਾਉਣ ਤੋਂ ਇਲਾਵਾ ਹੁਣ ਆਕਸੀਜਨ ਦੀ ਢੋਆ-ਢੁਆਈ ਵਿੱਚ ਮੋਹਰੀ ਹੋ ਕੇ ਕੰਮ ਕੀਤਾ ਗਿਆ। ਉਨ੍ਹਾਂ ਕਿਹਾ ਕਿ ਇਸ ਦੇ ਨਾਲ ਹੀ ਕਰਮਚਾਰੀਆਂ ਦੀ ਸੁਰੱਖਿਆ ਵੀ ਬਹੁਤ ਜ਼ਰੂਰੀ ਹੈ ਜਿਸ ਲਈ ਮਾਰਕਫੈਡ ਕਲੱਬ ਦਾ ਇਹ ਬਹੁਤ ਵਧੀਆ ਉਪਰਾਲਾ ਹੈ।ਮਾਰਕਫੈਡ ਯੂਨੀਅਨ ਦੇ ਪ੍ਰਧਾਨ ਸ੍ਰੀ ਈਸ਼ ਵਡੇਰਾ ਨੇ ਦੱਸਿਆ ਕਿ ਕਰਮਚਾਰੀਆਂ ਵਾਸਤੇ ਇਸ ਕਲੱਬ ਦੀ ਸਥਾਪਨਾ ਸਾਲ 2000 ਵਿੱਚ ਕੀਤੀ ਗਈ ਸੀ। ਇਹ ਕਲੱਬ ਸਿੱਖਿਆ, ਸਮਾਜਿਕ ਅਤੇ ਸਭਿਆਚਾਰਕ ਕੰਮ ਅਤੇ ਭਲਾਈ ਦੇ ਕੰਮਾਂ ਵਿੱਚ ਵੱਧ-ਚੜ੍ਹ ਕੇ ਕੰਮ ਕਰਦਾ ਹੈ।ਇਸ ਮੌਕੇ ਕਲੱਬ ਦੇ ਜਨਰਲ ਸਕੱਤਰ ਸ੍ਰੀ ਵਿਰੇਂਦਰ ਪਾਲ ਸਿੰਘ ਤੇ ਵਿੱਤ ਸਕੱਤਰ ਸ੍ਰੀ ਐਸ.ਕੇ.ਬੱਸੀ ਵੱਲੋਂ ਸੰਦੇਸ਼ ਵੀ ਜਾਰੀ ਕੀਤਾ ਗਿਆ ਕਿ ਕਰੋਨਾ ਤੋਂ ਬਚਣ ਲਈ ਸਮਾਜਿਕ ਦੂਰੀ, ਮਾਸਕ ਦਾ ਉਪਯੋਗ ਅਤੇ ਸਰਕਾਰੀ ਹਦਾਇਤਾਂ ਮੁਤਾਬਕ ਟੀਕਾਕਰਨ ਕਰਵਾਉਣ ਲਈ ਸਾਰੇ ਮਾਰਕਫੈਡ ਦੇ ਕਰਮਚਾਰੀ ਅਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਉਤਸ਼ਾਹਿਤ ਕੀਤਾ ਜਾਵੇ।ਇਸ ਮੌਕੇ ਮਾਰਕਫੈਡ ਦੇ ਚੀਫ ਮੈਨੇਜਰ ਐਚ.ਐਸ.ਬੈਂਸ, ਮੁੱਖ ਲੇਖਾ ਅਫਸਰ ਸ੍ਰੀ ਪੰਕਜ ਕਾਂਸਲ ਅਤੇ ਮੈਨੇਜਰ ਸ੍ਰੀ ਸੰਤ ਸ਼ਰਨ ਸਿੰਘ ਹਾਜ਼ਰ ਸਨ।

 

Tags: Markfed , Varun Roojam , Markfed Club , Sanitizer , Ish Vadera , Pankaj Kansal , Coronavirus , COVID 19 , Novel Coronavirus , Punjab Fights Corona , Fight Against Corona , Oxygen , Oxygen Cylinders , SARS-CoV-2 , Sputnik V , Oxygen Plants , Pfizer , Astra Zeneca , Oxygen Concentrator , Remdesivir , Covifor , Oxygen supply , Liquid Medical Oxygen

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD