Monday, 29 April 2024

 

 

ਖ਼ਾਸ ਖਬਰਾਂ ਭ੍ਰਿਸ਼ਟਾਚਾਰ ਉਸ ਦਿਨ ਪੂਰੀ ਤਰ੍ਹਾਂ ਖਤਮ ਹੋ ਜਾਵੇਗਾ, ਜਿਸ ਦਿਨ ਕੇਂਦਰ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਣੇਗੀ: ਭਗਵੰਤ ਮਾਨ ਸਨੌਰ ਹਲਕੇ ਤੋਂ ਐਨ ਕੇ ਸ਼ਰਮਾ ਦੀ ਵੱਡੀ ਲੀਡ ਨਾਲ ਜਿੱਤ ਯਕੀਨੀ ਬਣਾਵਾਂਗੇ : ਜਰਨੈਲ ਸਿੰਘ ਕਰਤਾਰਪੁਰ ਸਰਕਲ ਪ੍ਰਧਾਨ ਨਾਲ ਹੋਈ ਮੀਟਿੰਗ ਕਾਂਗਰਸ ਲੋਕ ਭਲਾਈ ਵਿੱਚ ਵਿਸ਼ਵਾਸ ਰੱਖਦੀ ਹੈ, ਚੋਣਵੇਂ ਲੋਕਾਂ ਨੂੰ ਲਾਭ ਦੇਣ ਵਿੱਚ ਨਹੀਂ: ਮਨੀਸ਼ ਤਿਵਾੜੀ ਰਾਜਾ ਵੜਿੰਗ ਨੇ ਵਪਾਰੀਆਂ ਅਤੇ ਕਾਰੋਬਾਰੀਆਂ ਨਾਲ ਮੁਲਾਕਾਤ ਕਰਕੇ ਉਹਨਾਂ ਦੀਆਂ ਮੁਸ਼ਕਿਲਾਂ ਦਾ ਹੱਲ ਲੱਭਣ ਦੀ ਚੁੱਕੀ ਸਹੁੰ ਭਾਜਪਾ ਦੀਆਂ ਲੋਕ ਵਿਰੋਧੀ ਫੁੱਟ ਪਾਊ ਨੀਤੀਆਂ ਨੂੰ ਭਾਂਜ ਦੇਣ ਲਈ ਕਾਂਗਰਸ ਨੂੰ ਵੋਟਾਂ ਪਾਓ : ਗੁਰਜੀਤ ਸਿੰਘ ਔਜਲਾ ਅਰਵਿੰਦ ਕੇਜਰੀਵਾਲ ਦੇ ਜੇਲ 'ਚ ਹੋਣ ਕਾਰਨ ਦਿੱਲੀ ਦੇ ਕਈ ਕੰਮ ਠੱਪ, ਹਾਈਕੋਰਟ ਦੀ ਫਟਕਾਰ ਤੋਂ ਬਾਅਦ ਵੀ ਕੇਜਰੀਵਾਲ ਮੁੱਖ ਮੰਤਰੀ ਦੇ ਅਹੁਦੇ ਤੋਂ ਨਹੀੰ ਦੇ ਰਹੇ ਅਸਤੀਫਾ ਲੋਕ ਸਭਾ ਚੋਣਾਂ ਵਿੱਚ ਮਹਿਲਾ ਵੋਟਰਾਂ ਦੀ ਹੋਵੇਗੀ ਵੱਡੀ ਭੂਮਿਕਾ : ਜੈਇੰਦਰ ਕੌਰ 4 ਜੂਨ ਨੂੰ ਪੂਰਾ ਹੋ ਜਾਵੇਗਾ ਮਿਸ਼ਨ 13-0, ਪੰਜਾਬ ਦੇ ਲੋਕ ਨਵੀਂ ਕਹਾਣੀ ਲਿਖਣ ਲਈ ਤਿਆਰ : ਭਗਵੰਤ ਮਾਨ ਅੰਦਾਲੀਬ ਕੌਰ ਨੇ ਪਤੀ ਗੁਰਜੀਤ ਔਜਲਾ ਲਈ ਵੋਟਾਂ ਮੰਗੀਆਂ ਆਮ ਆਦਮੀ ਪਾਰਟੀ ਨੇ ਪੰਜਾਬ 'ਚ ਭਾਜਪਾ, ਕਾਂਗਰਸ ਤੇ ਅਕਾਲੀ ਦਲ ਨੂੰ ਦਿੱਤਾ ਵੱਡਾ ਝਟਕਾ ਇੱਕ ਬੂਥ-ਦਸ ਯੂਥ ਦਾ ਨਾਅਰਾ ਲੈ ਕੇ ਨੌਜਵਾਨ ਕਰਨ ਚੋਣ ਪ੍ਰਚਾਰ : ਐਨ.ਕੇ. ਸ਼ਰਮਾ ਡਿਪਟੀ ਕਮਿਸ਼ਨਰ ਡਾਕਟਰ ਸੇਨੂ ਦੁੱਗਲ ਵੱਲੋਂ ਅਬੋਹਰ ਮੰਡੀ ਦਾ ਦੌਰਾ, ਖਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾ ਮੰਤਰੀ ਹਰਭਜਨ ਸਿੰਘ ਈ ਟੀ ਓ ਨੇ ਲਾਅ ਦੀ ਡਿਗਰੀ ਕੀਤੀ ਪ੍ਰਾਪਤ ਮੀਤ ਹੇਅਰ ਦੀ ਚੋਣ ਮੁਹਿੰਮ ਨੂੰ ਮਿਲਿਆ ਭਰਵਾਂ ਹੁੰਗਾਰਾ ਸੰਸਦ ਮੈਂਬਰ ਮਨੀਸ਼ ਤਿਵਾੜੀ ਨੇ ਸ੍ਰੀ ਆਨੰਦਪੁਰ ਸਾਹਿਬ ਲੋਕ ਸਭਾ ਹਲਕੇ ਦੀਆਂ ਯਾਦਾਂ ਨੂੰ ਤਾਜ਼ਾ ਕੀਤਾ ਡਿਪਟੀ ਕਮਿਸ਼ਨਰ ਕੋਮਲ ਮਿੱਤਲ ਨੇ ਟਾਂਡਾ ਰੇਲ ਹੈੱਡ ਤੇ ਗੋਦਾਮ ਦਾ ਦੌਰਾ ਕਰਕੇ ਲਿਫਟਿੰਗ ਮੂਵਮੈਂਟ ਦਾ ਕੀਤਾ ਨਿਰੀਖਣ ਸਹਾਇਕ ਟਰਾਂਸਪੋਰਟ ਅਫ਼ਸਰ ਵੱਲੋਂ 5 ਸਕੂਲਾਂ ਦੀਆਂ 45 ਬੱਸਾਂ ਦੀ ਚੈਕਿੰਗ ਸੇਫ ਸਕੂਲ ਵਾਹਨ ਪਾਲਿਸੀ ਤਹਿਤ 22 ਸਕੂਲੀ ਬੱਸਾਂ ਦੀ ਕੀਤੀ ਚੈਕਿੰਗ ਬੁਢਲਾਡਾ ਵਿਖੇ ਸੇਫ ਸਕੂਲ ਵਾਹਨ ਪਾਲਿਸੀ ਤਹਿਤ ਸਕੂਲੀ ਵਾਹਨਾਂ ਦੀ ਚੈਕਿੰਗ ਕੀਤੀ ਲੋਕ ਸਭਾ ਚੋਣਾਂ ਨੂੰ ਸਫ਼ਲਤਾਪੂਰਵਕ ਕਰਵਾਉਣ ਲਈ ਸੈਕਟਰ ਅਫ਼ਸਰਾਂ ਨੂੰ ਦਿੱਤੀ ਸਿਖਲਾਈ ਜ਼ਿਲ੍ਹਾ ਮਾਨਸਾ ਦੇ 645 ਪੋਲਿੰਗ ਸਟੇਸ਼ਨਾਂ ’ਤੇ ਤਾਇਨਾਤ ਹੋਣ ਵਾਲੇ ਚੋਣ ਅਮਲੇ ਦੀ ਪਹਿਲੀ ਰੈਂਡੇਮਾਈਜੇਸ਼ਨ ਹੋਈ

 

ਰਾਜਿੰਦਰਾ ਹਸਪਤਾਲ ਦੇ ਡਾਕਟਰਾਂ ਦਾ ਮਾਅਰਕਾ,ਬਲੈਕ ਫੰਗਸ ਦੇ ਪੋਸਟ ਕੋਵਿਡ ਮਰੀਜ ਦਾ ਦੂਰਬੀਨ ਨਾਲ ਸਫ਼ਲ ਓਪਰੇਸ਼ਨ

ਅੱਖ ਦੇ ਆਲੇ-ਦੁਆਲਿਓਂ ਫੰਗਸ ਸਾਫ ਕਰਕੇ ਅੱਖ ਬਚਾਈ

Black Fungus, Black Fungus Infection, Black Fungus Virus, Health, Mucormycosis, Mucormycosis Black Fungus, ROCM, Black Fungus Medicine,  Amphotericin-B, Black Fungus Symptoms , Black Fungus Treatment , Black Fungus Epidemic,Fungal Infection

Web Admin

Web Admin

5 Dariya News

ਪਟਿਆਲਾ , 25 May 2021

ਅੱਜ ਸਰਕਾਰੀ ਰਾਜਿੰਦਰਾ ਹਸਪਤਾਲ, ਪਟਿਆਲਾ ਦੇ ਮਾਹਰ ਡਾਕਟਰਾਂ ਨੇ ਇੱਕ ਵੱਡਾ ਮਾਅਰਕਾ ਮਾਰਦਿਆਂ ਬਲੈਕ ਫੰਗਸ ਦੇ ਪੋਸਟ ਕੋਵਿਡ ਮਰੀਜ ਦਾ ਦੂਰਬੀਨ ਨਾਲ ਸਫ਼ਲ ਆਪਰੇਸ਼ਨ ਕੀਤਾ। ਇਸ ਦੌਰਾਨ ਮਰੀਜ ਦੀ ਅੱਖ ਦੇ ਆਲੇ-ਦੁਆਲਿਓਂ ਬਲੈਕ ਫੰਗਸ ਨੂੰ ਸਾਫ ਕਰਕੇ ਅੱਖ ਨੂੰ ਬਚਾਇਆ ਗਿਆ।ਇਹ ਆਪਰੇਸ਼ਨ ਈ.ਐਨ.ਟੀ. ਵਿਭਾਗ ਦੇ ਮਾਹਰ ਡਾਕਟਰਾਂ, ਡਾ. ਸੰਜੀਵ ਭਗਤ, ਡਾ. ਦਿਨੇਸ਼ ਕੁਮਾਰ ਸ਼ਰਮਾ, ਡਾ. ਵਿਸ਼ਵ ਯਾਦਵ ਅਤੇ ਐਨਸਥੀਜੀਆ ਵਿਭਾਗ ਦੇ ਮਾਹਰ ਡਾਕਟਰਾਂ ਦੀ ਦੇਖ-ਰੇਖ ਵਿੱਚ ਹੋਇਆ।ਇਸ ਬਾਰੇ ਚਾਨਣਾ ਜਾਣਕਾਰੀ ਦਿੰਦਿਆਂ ਈ.ਐਨ.ਟੀ. ਵਿਭਾਗ ਦੇ ਪ੍ਰੋਫੈਸਰ ਤੇ ਮੁਖੀ ਡਾ. ਸੰਜੀਵ ਭਗਤ ਨੇ ਦੱਸਿਆ ਕਿ ਬਲੈਕ ਫੰਗਸ ਤੋਂ ਅੱਖ ਅਤੇ ਆਲੇ-ਦੁਆਲੇ ਦੇ ਦੂਜੇ ਹਿੱਸਿਆਂ ਨੂੰ ਬਚਾਉਣ ਲਈ ਇਸ ਨੂੰ ਜਲਦੀ ਪਛਾਣ ਕੇ ਜਲਦੀ ਆਪਰੇਸ਼ਨ ਕਰਨਾ ਬਹੁਤ ਜਰੂਰੀ ਹੈ। ਉਨ੍ਹਾਂ ਕਿਹਾ ਕਿ ਜਦੋਂ ਤੱਕ ਆਪਰੇਸ਼ਨ ਕਰਕੇ ਬਲੈਕ ਫੰਗਸ ਤੋਂ ਗਲੇ ਹੋਏ ਮਾਸ ਨੂੰ ਕੱਢ ਨਾ ਦਿੱਤਾ ਜਾਵੇ ਉੱਦੋਂ ਤੱਕ ਦਵਾਈਆਂ ਵੀ ਅਸਰ ਨਹੀਂ ਕਰਦੀਆਂ।ਉਨ੍ਹਾਂ ਕਿਹਾ ਕਿ ਇਸ ਵਾਸਤੇ ਆਪਰੇਸ਼ਨ ਦੇ ਨਾਲ ਐਂਫੋਟ੍ਰਿਸੀਨ-ਬੀ ਦਿੱਤੀ ਜਾਂਦੀ ਹੈ।ਇਸੇ ਦੌਰਾਨ ਸਰਕਾਰੀ ਮੈਡੀਕਲ ਕਾਲਜ ਦੇ ਡਾਇਰੈਕਟਰ ਪ੍ਰਿੰਸੀਪਲ ਡਾ. ਰਾਜਨ ਸਿੰਗਲਾ ਨੇ ਦੱਸਿਆ ਕਿ ਇਸ ਵੇਲੇ ਰਾਜਿੰਦਰਾ ਹਸਪਤਾਲ ਪਟਿਆਲਾ ਵਿੱਚ ਬਲੈਕ ਫੰਗਸ ਦੇ ਪੰਜ ਮਰੀਜ ਇਲਾਜ਼ ਅਧੀਨ ਹਨ।ਜਿਨ੍ਹਾਂ ਵਿੱਚੋਂ ਪਹਿਲੇ ਕੇਸ ਦਾ ਆਪਰੇਸ਼ਨ ਕੀਤਾ ਜਾ ਚੁੱਕਿਆ ਹੈ ਅਤੇ ਦੂਜੇ ਕੇਸ ਦਾ ਆਪਰੇਸ਼ਨ ਡਾਕਟਰਾਂ ਦੀ ਟੀਮ ਵੱਲੋਂ ਕੀਤਾ ਜਾ ਰਿਹਾ ਹੈ। ਬਾਕੀ ਮਰੀਜਾਂ ਉੱਤੇ ਮਾਹਰ ਡਾਕਟਰਾਂ ਦੇ ਪੈਨਲ ਵੱਲੋਂ ਲਗਾਤਾਰ ਨਜ਼ਰ ਰੱਖੀ ਜਾ ਰਹੀ ਹੈ ਅਤੇ ਜਦੋਂ ਵੀ ਜਰੂਰਤ ਹੋਵੇਗੀ ਉਹਨਾਂ ਦਾ ਵੀ ਆਪਰੇਸ਼ਨ ਸਰਜਰੀ ਕੀਤਾ ਜਾਵੇਗਾ। ਡਾ. ਸਿੰਗਲਾ ਨੇ ਦੱਸਿਆ ਕਿ ਰਾਜਿੰਦਰਾ ਹਸਪਤਾਲ ਦੇ ਡਾਕਟਰ ਅਤੇ ਨਰਸਿੰਗ ਅਮਲੇ ਸਮੇਤ ਹੋਰ ਅਮਲਾ ਕੋਵਿਡ ਅਤੇ ਪੋਸਟ ਕੋਵਿਡ ਮਰੀਜਾਂ ਦੀ ਸੰਭਾਲ ਅਤੇ ਬਿਹਤਰਾ ਇਲਾਜ ਲਈ ਨਿਰੰਤਰ ਯਤਨਸ਼ੀਲ ਹੈ।

 

Tags: Black Fungus , Black Fungus Infection , Black Fungus Virus , Health , Mucormycosis , Mucormycosis Black Fungus , ROCM , Black Fungus Medicine , Amphotericin-B , Black Fungus Symptoms , Black Fungus Treatment , Black Fungus Epidemic , Fungal Infection

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD