Saturday, 18 May 2024

 

 

ਖ਼ਾਸ ਖਬਰਾਂ ਮੁੱਖ ਮੰਤਰੀ ਭਗਵੰਤ ਮਾਨ ਨੇ ਕੁਰੂਕਸ਼ੇਤਰ ਤੋਂ 'ਆਪ' ਉਮੀਦਵਾਰ ਡਾ. ਸੁਸ਼ੀਲ ਗੁਪਤਾ ਲਈ ਕੀਤਾ ਚੋਣ ਪ੍ਰਚਾਰ ਮਹਿਲਾ ਸਸ਼ਕਤੀਕਰਨ ਦੀ ਗੱਲ ਤਾਂ ਛੱਡੋ, 'ਆਪ' ਆਗੂ ਔਰਤਾਂ ਦੀ ਇੱਜ਼ਤ ਵੀ ਨਹੀਂ ਕਰਦੇ : ਜੈ ਇੰਦਰ ਕੌਰ ਵਿਸ਼ਵ ਪੱਧਰੀ ਸਿਹਤ ਸੇਵਾਵਾਂ ਪ੍ਰਦਾਨ ਕਰਨ ਲਈ ਵਚਨਬੱਧ : ਵਿਜੇ ਇੰਦਰ ਸਿੰਗਲਾ ਚੋਣਾਂ ਲੋਕਤੰਤਰ ਹੈ ਅਤੇ ਇੱਥੇ ਹਥਿਆਰਾਂ ਦੀ ਨਹੀਂ, ਵਿਚਾਰਾਂ ਦੀ ਲੜਾਈ ਹੋਣੀ ਚਾਹੀਦੀ ਹੈ : ਗੁਰਜੀਤ ਸਿੰਘ ਔਜਲਾ ਅਕਾਲੀ ਦਲ ਦੇ ਐਲਾਨਨਾਮੇ ’ਚ ਪੰਥਕ ਤੇ ਖੇਤਰੀ ਮਜ਼ਬੂਤੀ ਦਾ ਸੱਦਾ ਚੰਨੀ ਕਰਦਾ ਮਸਲੇ ਹੱਲ, ਤੁਸੀਂ ਨਾ ਮੰਨੀ ਸਾਡੀ ਗੱਲ, ਤੁਸੀਂ ਤੁਰ ਪਏ ਬਦਲਾਅ ਦੇ ਵੱਲ, ਹੁਣ ਕਰਾਂਗੇ ਪੱਕਾ ਹੱਲ - ਗੁਰਜੀਤ ਔਜਲਾ ਡਾ.ਐਸ.ਪੀ.ਸਿੰਘ ਓਬਰਾਏ ਦੇ ਯਤਨਾਂ ਸਦਕਾ ਜਲੰਧਰ ਜ਼ਿਲ੍ਹੇ ਦੇ ਨੌਜਵਾਨ ਦਾ ਮ੍ਰਿਤਕ ਸਰੀਰ ਭਾਰਤ ਪਹੁੰਚਿਆ ਸਾਬਕਾ ਐਮਸੀ ਕੁਲਦੀਪ ਸਿੰਘ ਆਪਣੇ ਸਾਥੀਆਂ ਸਮੇਤ ਆਮ ਆਦਮੀ ਪਾਰਟੀ 'ਚ ਸ਼ਾਮਲ ਦੋ ਸਾਲਾਂ ਵਿੱਚ ਸਾਡੀ ਸਰਕਾਰ ਅਤੇ ਮੇਰੇ ਕੀਤੇ ਕੰਮ ਦੇਖ ਲਓ, ਫੇਰ ਜੋ ਮਰਜ਼ੀ ਫੈਸਲਾ ਕਰੋ: ਮੀਤ ਹੇਅਰ ਸੀਪੀਆਈ ਐਮ.ਐਲ. (ਲਿਬਰੇਸ਼ਨ) ਵੱਲੋਂ ਗੁਰਜੀਤ ਔਜਲਾ ਦੇ ਹੱਕ ਵਿੱਚ ਚੋਣ ਰੈਲੀ ਸਨੌਰ ’ਚ ਐਨ ਕੇ ਸ਼ਰਮਾ ਦੇ ਚੋਣ ਦਫਤਰ ਦਾ ਉਦਘਾਟਨ ਖਰੜ ਵਿਖੇ ਉਸਾਰੀ ਹੋ ਰਹੇ ਸ੍ਰੀ ਰਾਮ ਮੰਦਿਰ ਦਾ ਦੌਰਾ ਕਰਨ ਲਈ ਮਾਨਯੋਗ ਰਾਜਪਾਲ ਪੰਜਾਬ ਨੂੰ ਬੇਨਤੀ ਪੱਤਰ : ਸ਼ਸ਼ੀ ਪਾਲ ਜੈਨ ਪ੍ਰਨੀਤ ਕੌਰ ਤੇ ਡਾ. ਗਾਂਧੀ ਪਟਿਆਲਾ ਪਾਰਲੀਮਾਨੀ ਹਲਕੇ ਲਈ ਇਕ ਵੀ ਵੱਡਾ ਪ੍ਰਾਜੈਕਟ ਨਹੀਂ ਲਿਆ ਸਕੇ: ਐਨ ਕੇ ਸ਼ਰਮਾ ਵੀਰਇੰਦਰ ਅਗਰਵਾਲ, ਜ਼ਿਲ੍ਹਾ ਅਤੇ ਸੈਸ਼ਨ ਜੱਜ, ਫਿਰੋਜੁਪਰ ਵੱਲੋਂ ਕੇਂਦਰੀ ਜ਼ੇਲ੍ਹ, ਫਿਰੋਜਪੁਰ ਦਾ ਕੀਤਾ ਦੌਰਾ 'ਵੋਟ ਰਨ ਮੈਰਾਥਨ' 'ਚ ਵਿਦਿਅਰਥੀਆਂ ਤੇ ਪਟਿਆਲਵੀਆਂ ਨੇ ਉਤਸ਼ਾਹ ਨਾਲ ਲਿਆ ਹਿੱਸਾ ਸ਼ਿਵਾਲਿਕ ਪਬਲਿਕ ਸਕੂਲ, ਰੂਪਨਗਰ ਦੇ ਸੀ.ਬੀ.ਐਸ.ਈ. ਦੀ ਪ੍ਰੀਖਿਆਵਾਂ 'ਚ ਸਥਾਨ ਹਾਸਿਲ ਕਰਨ ਵਾਲੇ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਜ਼ਿਲ੍ਹਾ ਸ਼੍ਰੀ ਮੁਕਤਸਰ ਸਾਹਿਬ ਦੇ ਸਵੀਪ ਗੀਤ ਦਾ ਪੋਸਟਰ ਰਿਲੀਜ਼ ਈਵੀਐੱਮਜ਼ ਦੀ ਦੂਜੀ ਰੈਂਡਮਾਈਜ਼ੇਸ਼ਨ- ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਜਨਰਲ ਅਬਜ਼ਰਵਰ ਰਾਕੇਸ਼ ਸ਼ੰਕਰ ਦੀ ਅਗਵਾਈ ਵਿੱਚ ਹੋਈ ਰੈਂਡਮਾਈਜ਼ੇਸ਼ਨ ਸਫ਼ਰ ਦੌਰਾਨ 50,000 ਰੁਪਏ ਜਾਂ ਇਸ ਤੋਂ ਵੱਧ ਦੀ ਨਕਦ ਰਾਸ਼ੀ ਲਈ ਢੁੱਕਵੇਂ ਦਸਤਾਵੇਜ ਰੱਖਣਾ ਜ਼ਰੂਰੀ- ਰਿਟਰਨਿੰਗ ਅਫ਼ਸਰ ਵਿਨੀਤ ਕੁਮਾਰ ਲੋਕ ਸਭਾ ਚੋਣਾਂ ਦੌਰਾਨ ਚੋਣ ਕਮਿਸ਼ਨ ਦੀਆਂ ਹਦਾਇਤਾਂ ਦੀ ਪੂਰੀ ਤਰ੍ਹਾਂ ਕੀਤੀ ਜਾਵੇ ਪਾਲਣਾ : ਜਨਰਲ ਅਬਜ਼ਰਵਰ ਜ਼ਿਲ੍ਹਾ ਚੋਣ ਅਫ਼ਸਰ ਕੋਮਲ ਮਿੱਤਲ ਦੀ ਦੇਖ-ਰੇਖ ’ਚ ਵੋਟਿੰਗ ਮਸ਼ੀਨਾਂ ਦੀ ਸਪਲੀਮੈਂਟਰੀ ਰੈਂਡੇਮਾਈਜੇਸ਼ਨ ਕੀਤੀ ਗਈ

 

ਕੋਰੋਨਾ ਤੇ ਬਲੈਕ ਫੰਗਸ ਨਾਲ ਨਜਿੱਠਣ ਲਈ ਆਪ ਵੱਲੋਂ ‘ਆਪ ਦਾ ਡਾਕਟਰ’ ਮੁਹਿੰਮ ਦਾ ਆਗਾਜ

Aam Aadmi Party launches ‘Doctor Helpline' campaign to deal with Covid and black fungus

 Gurmeet Singh Meet Hayer, Meet Hayer, AAP, Aam Aadmi Party, Aam Aadmi Party Punjab, AAP Punjab, Dr Charanjit Singh Channi, Dr Sanjeev Sharma, Dr Ravjot Singh, Doctor  Helpline, Harchand Singh Barsat, Coronavirus, COVID 19, Fight Against Corona, Oxygen, Oxygen Cylinders, SARS-CoV-2, Oxygen Plants, Oxygen Concentrator, Oxygen supply

Web Admin

Web Admin

5 Dariya News

ਚੰਡੀਗੜ੍ਹ , 25 May 2021

ਆਮ ਆਦਮੀ ਪਾਰਟੀ (ਆਪ) ਪੰਜਾਬ ਵੱਲੋਂ ਕੋਰੋਨਾ ਮਹਾਮਾਰੀ ਦੇ ਔਖੇ ਸਮੇਂ ਵਿੱਚ ਸੂਬੇ ਦੇ ਲੋਕਾਂ ਨੂੰ ਡਾਕਟਰੀ ਸਹਾਇਤਾ ਦੇਣ ਲਈ ‘ਆਪ ਦਾ ਡਾਕਟਰ’ ਮੁਹਿੰਮ ਸ਼ੁਰੂ ਕੀਤੀ ਗਈ ਹੈ। ਇਸ ਮੁਹਿੰਮ ਦੇ ਤਹਿਤ ਪੰਜਾਬ ਵਾਸੀਆਂ ਲਈ ਇੱਕ ਹੈਲਪ ਲਾਇਨ ਨੰਬਰ 782 - 727 - 5743   ਜਾਰੀ  ਕੀਤਾ ਗਿਆ ਹੈ, ਜਿਸ ’ਤੇ ਸੰਪਰਕ ਕਰਕੇ ਕੋਈ ਵਿਅਕਤੀ ਕੋਰੋਨਾ ਵਾਇਰਸ ਤੋਂ ਬਚਾਅ ਅਤੇ ਇਲਾਜ ਸਬੰਧੀ ਜਾਣਕਾਰੀ ਪ੍ਰਾਪਤ ਕਰ ਸਕਦਾ ਹੈ।ਮੰਗਲਵਾਰ ਨੂੰ ਪਾਰਟੀ ਦੇ ਮੁੱਖ ਦਫ਼ਤਰ ’ਤੇ ਆਮ ਆਦਮੀ ਪਾਰਟੀ ਦੇ ਮੈਡੀਕਲ ਵਿੰਗ ਵੱਲੋਂ ਕੀਤੀ ਪ੍ਰੈਸ ਕਾਨਫਰੰਸ ਦੌਰਾਨ  ਵਿਧਾਇਕ ਗੁਰਮੀਤ ਸਿੰਘ ਮੀਤ ਹੇਅਰ, ਮੈਡੀਕਲ ਵਿੰਗ ਦੇ ਪ੍ਰਧਾਨ ਡਾ. ਰਵਜੋਤ , ਉਪ ਪ੍ਰਧਾਨ ਡਾ. ਚਰਨਜੀਤ ਸਿੰਘ ਚੰਨੀ ਅਤੇ ਡਾ. ਸੰਜੀਵ ਸ਼ਰਮਾ ਨੇ ‘ਆਪ ਦਾ ਡਾਕਟਰ’ ਮੁਹਿੰਮ ਦਾ ਆਗਾਜ ਕੀਤਾ। ਇਸ ਸਮੇਂ ਵਿਧਾਇਕ ਮੀਤ ਹੇਅਰ ਨੇ ਦੱਸਿਆ ਕਿ ਪੰਜਾਬ ਦੇ ਲੋਕ ਆਪ ਦੇ  ਮੈਡੀਕਲ ਵਿੰਗ ਵੱਲੋਂ ਜਾਰੀ ਸਹਾਇਤਾ ਨੰਬਰ 782 - 727 - 5743 ’ਤੇ ਕਾਲ ਕਰਕੇ ਡਾਕਟਰਾਂ ਕੋਲੋਂ ਕੋਰੋਨਾ ਮਹਾਮਾਰੀ ਤੋਂ ਬਚਾਅ ਅਤੇ ਇਲਾਜ ਬਾਰੇ ਜਾਣਕਾਰੀ ਅਤੇ ਮਦਦ ਲੈ ਸਕਦੇ ਹਨ। ਉਨ੍ਹਾਂ ਦੋਸ਼ ਲਾਇਆ ਕਿ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਕਾਂਗਰਸ ਪਾਰਟੀ  ਦੀ ਸਰਕਾਰ ਕੋਰੋਨਾ ਮਹਾਮਾਰੀ ਤੋਂ ਲੋਕਾਂ ਨੂੰ ਬਚਾਉਣ ’ਚ ਫ਼ੇਲ ਸਿੱਧ ਹੋਈ ਹੈ। ਆਮ ਆਦਮੀ ਪਾਰਟੀ ਪੰਜਾਬ ਦੇ ਲੋਕਾਂ ਦੇ ਹਰ ਦੁੱਖ ਸੁੱਖ ਵਿੱਚ ਸ਼ਾਮਲ ਹੈ, ਇਸ ਲਈ ਆਪ ਦੇ ਮੈਡੀਕਲ ਵਿੰਗ ਵੱਲੋਂ ਇਹ ਵਿਸ਼ੇਸ਼ ਹੈਲਪ ਮੁਹਿੰਮ ਸ਼ੁਰੂ ਕੀਤੀ ਗਈ ਹੈ।ਇਸ ਸਮੇਂ ਆਪ ਦੇ ਮੈਡੀਕਲ ਵਿੰਗ ਦੇ  ਪ੍ਰਧਾਨ ਡਾ. ਰਵਜੋਤ ਸਿੰਘ ਨੇ ਦੋਸ਼ ਲਾਇਆ ਕਿ ਪੰਜਾਬ ਸਰਕਾਰ ਕੋਰੋਨਾ ਲਾਗ ਦੇ ਖ਼ਿਲਾਫ਼ ਵੈਕਸੀਨ ਨੂੰ ਲੈ ਕੇ ਗੰਭੀਰ ਨਹੀਂ, ਕਿਉਂਕਿ ਸੂਬੇ ’ਚ ਵੈਕਸੀਨ ਦੀ ਭਾਰੀ ਘਾਟ ਹੈ। ਉਨ੍ਹਾਂ ਸਵਾਲ ਕੀਤਾ ਕਿ ਬਿਨਾਂ ਵੈਕਸੀਨ ਤੋਂ ਲੋਕਾਂ ਨੂੰ ਕੋਰੋਨਾ ਲਾਗ ਤੋਂ ਕਿਵੇਂ ਬਚਾਇਆ ਜਾ ਸਕਦਾ ? ਇਸੇ  ਤਰ੍ਹਾਂ ਡਾ. ਸੰਜੀਵ ਸ਼ਰਮਾ ਨੇ ਕਿਹਾ ਕਿ ਕੋਰੋਨਾ ਲਾਗ ਦੇ ਨਾਲ ਨਾਲ ਬਲੈਕ ਫੰਗਸ ਦੇ ਮਾਮਲੇ ਵੀ ਵੱਧ ਰਹੇ ਹਨ। ਪਰ ਸਾਰਿਆਂ ਨੂੰ ਬਲੈਕ ਫੰਗਸ ਦੇ ਪ੍ਰਭਾਵ ਤੋਂ ਡਰਨ ਦੀ ਲੋੜ ਨਹੀਂ, ਕਿਉਂਕਿ ਸਿਰਫ਼ ਕੁੱਝ ਬਿਮਾਰੀਆਂ ਤੋਂ ਪੀੜਤ ਲੋਕ ਹੀ ਬਲੈਕ ਫੰਗਸ ਤੋਂ ਪ੍ਰਭਾਵਿਤ ਹੋ ਸਕਦੇ ਹਨ। ਉਨ੍ਹਾਂ  ਕਿਹਾ ਕਿ ਕੈਪਟਨ ਸਰਕਾਰ ਨੇ ਕੋਰੋਨਾ ਕਾਲ ਵਿੱਚ ਡਾਕਟਰਾਂ, ਨਰਸਾਂ ਅਤੇ ਪੈਰਾ ਮੈਡੀਕਲ ਸਟਾਫ਼ ਦੀ ਭਰਤੀ ਪ੍ਰਕ੍ਰਿਆ ਸ਼ੁਰੂ ਕੀਤੀ ਸੀ, ਜੋ ਅਜੇ ਤੱਕ ਮੁਕੰਮਲ ਨਹੀਂ ਹੋ ਸਕੀ।ਜਦੋਂ ਕਿ ਡਾ. ਚਰਨਜੀਤ ਸਿੰਘ ਚੰਨੀ ਨੇ ਕਿਹਾ ਕਿ ਮੁੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੀ  ਜ਼ੁਮਲੇਬਾਜੀ ਕਰਨ ਲੱਗੇ ਹਨ। ਇੱਕ ਪਾਸੇ ਮੁੱਖ ਮੰਤਰੀ ਪੂਰੇ ਪਿੰਡ ਵੱਲੋਂ ਟੀਕਾ ਲਗਵਾਉਣ ’ਤੇ 10 ਲੱਖ ਰੁਪਏ ਦੀ ਗਰਾਂਟ ਦੇਣ ਦਾ ਐਲਾਨ ਕਰਦੇ ਹਨ, ਜਦੋਂ ਕਿ ਪੰਜਾਬ ਸਰਕਾਰ ਕੋਲ ਤਾਂ ਟੀਕੇ ਦੀ ਲੋੜੀਂਦੀ ਮਾਤਰਾ ਹੀ ਨਹੀਂ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਗੰਭੀਰ ਹੁੰਦੀ ਤਾਂ  ਕੋਰੋਨਾ ਨਾਲ ਹੋਈਆਂ ਮੌਤਾਂ ਦੀ ਗਿਣਤੀ ਘੱਟ ਹੁੰਦੀ।     

 

Tags: Gurmeet Singh Meet Hayer , Meet Hayer , AAP , Aam Aadmi Party , Aam Aadmi Party Punjab , AAP Punjab , Dr Charanjit Singh Channi , Dr Sanjeev Sharma , Dr Ravjot Singh , Doctor Helpline , Harchand Singh Barsat , Coronavirus , COVID 19 , Fight Against Corona , Oxygen , Oxygen Cylinders , SARS-CoV-2 , Oxygen Plants , Oxygen Concentrator , Oxygen supply

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD