Wednesday, 22 July 2026

 

 

ਖ਼ਾਸ ਖਬਰਾਂ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ

 

ਵੇਰਕਾ ਲੋਕਾਂ ਦੀਆਂ ਉਮੀਦਾਂ ਤੇ ਉਤਰਿਆ ਖਰਾ-ਡਿਪਟੀ ਕਮਿਸ਼ਨਰ

1 ਕਿਲੋ ਦੀ ਪੈਕਿੰਗ ਵਾਲਾ ਗੜਵੀ ਦਹੀ ਕੀਤਾ ਲਾਂਚ

DC Amritsar, Gurpreet Singh Khaira, Amritsar, Deputy Commissioner Amritsar

Web Admin

Web Admin

5 Dariya News

ਅੰਮ੍ਰਿਤਸਰ , 25 May 2021

Last updated on: May 25, 2021, 00:00 IST

ਵੇਰਕਾ’ ਪੰਜਾਬ ਦਾ ਇੱਕ ਪ੍ਰਮੁੱਖ ਬ੍ਰਾਂਡ ਹੈ ਜੋ ਕਿ ਰਾਸ਼ਟਰੀ ਅਤੇ ਅੰਤਰਰਾਸ਼ਟਰੀ ਪੱਧਰ ਤੇ ਆਪਣੀ ਪਹਿਚਾਣ ਬਣਾ ਚੁੱਕਾ ਹੈ। ਇਹ ਸਹਿਕਾਰੀ ਅਦਾਰਾ ਆਈ:ਐਸ:ਓ: 9001-2015 ਅਤੇ ਆਈ:ਐਸ: 15000 (ਐਚ:ਏ:ਸੀ:ਸੀ) ਸਰਟੀਫਾਈਡ ਹੈ ਅਤੇ ਫੂਡ ਸੇਫ਼ਟੀ ਮਾਪਦੰਡਾਂ ਉੱਤੇ ਖਰ੍ਹਾ ਉਤਰਦੇ ਹੋਏ ਦੁੱਧ ਉਤਪਾਦਕ ਸਹਿਕਾਰੀ ਸਭਾਵਾਂ ਅਤੇ ਡੇਅਰੀ ਫਾਰਮਾਂ ਤੋ ਵਧੀਆ ਗੁਣਵੱਤਾ ਵਾਲਾ ਦੁੱਧ ਪ੍ਰਾਪਤ ਕਰਕੇ ਪ੍ਰੋਸੈਸ ਕਰਨ ਉਪਰੰਤ ਉੱਚ ਮਿਆਰੀ ਪੱਧਰ ਦੇ ਦੁੱਧ ਅਤੇ ਦੁੱਧ ਪਦਾਰਥ ਤਿਆਰ ਕਰਕੇ ਇਸ ਖਿੱਤੇ ਦੇ ਵਸਨੀਕਾਂ ਨੂੰ ਸਪਲਾਈ ਕਰ ਰਿਹਾ ਹੈ । ਦੁੱਧ ਪਦਾਰਥ ਤਿਆਰ ਕਰਨ ਸਮੇਂ ਕੁਆਲਟੀ ਦਾ ਹਰ ਪੱਧਰ ਤੇ ਪੂਰਾ ਖਿਆਲ ਰੱਖਿਆ ਜਾਂਦਾ ਹੈ ਤਾਂ ਜੋ ਖਪਤਕਾਰਾਂ ਦੀ ਸਿਹਤ ਦਾ ਖਾਸ ਖਿਆਲ ਰੱਖਿਆ ਜਾ ਸਕੇ ।ਇਨ੍ਹਾਂ ਸ਼ਬਦਾ ਦਾ ਪ੍ਰਗਟਾਵਾ ਸ੍ਰ ਗੁਰਪ੍ਰੀਤ ਸਿੰਘ ਖਹਿਰਾ ਡਿਪਟੀ ਕਮਿਸ਼ਨਰ ਅੰਮ੍ਰਿਤਸਰ ਨੇ ਵੇਰਕਾ ਦਹੀ ਦਾ ਨਵਾਂ ਵੈਰੀਐਂਟ ਇਕ ਕਿਲੋ ਗੜਵੀ ਦਹੀ ਲਾਂਚ ਕਰਨ ਸਮੇਂ ਕੀਤਾ। ਉਨ੍ਹਾਂ ਦੱਸਿਆ ਕਿ ਇਸ ਗੜਵੀ ਦਹੀ ਨਾਲ ਖਪਤਾਕਾਰਾਂ ਨੂੰ ਵਿਤੀ ਲਾਭ ਮਿਲੇਗਾ ਅਤੇ ਇਕ ਕਿਲੋ ਦਹੀ ਪਿਛੇ 5 ਰੁਪੲੈੇ ਦਾ ਫਾਇਦਾ ਹੋਵੇਗਾ।  ਸ੍ਰ ਖਹਿਰਾ ਨੇ ਕਿਹਾ ਕਿ ਵੇਰਕਾ ਹਮੇਸ਼ਾਂ ਹੀ ਲੋਕਾਂ ਦੀਆਂ ਉਮੀਦਾਂ ਤੇ ਖਰਾ ਉਤਰਿਆ ਹੈ ਅਤੇ ਕਰੋਨਾ ਵਾਇਰਸ ਦੇ ਮੱਦੇ ਨਜਰ ਚੱਲ ਰਹੇ  ਲਾਕਡਾਊਨ ਵਿੱਚ ਵੀ ਵੇਰਕਾ ਵੱਲੋਂ ਆਪਣੇ ਖਪਤਕਾਰਾ ਲਈ ਦੁੱਧ ਅਤੇ ਦੁੱਧ ਪਦਾਰਥਾਂ ਦੀ ਸਪਲਾਈ ਨਿਰਵਿਘਨ ਕੀਤੀ ਗਈ ਹੈ ਅਤੇ ਭਵਿੱਖ ਵਿੱਚ ਵੀ ਵੇਰਕਾ ਸਪਲਾਈ ਜਾਰੀ ਰੱਖਣ ਲਈ ਵਚਨਬੱਧ ਹੈ। 

ਉਨ੍ਹਾਂ ਦੱਸਿਆ ਕਿ ਵੇਰਕਾ ਵੱਲੋਂ ਇਸ ਵੇਲੇ ਦੁੱਧ ਉਤਪਾਦਕਾ ਨੂੰ ਲੋੜੀਂਦੀਆਂ ਸੁਵਿਧਾਵਾਂ ਮੁਹੱਈਆ ਕਰਵਾਉਣ ਦੇ ਨਾਲ-ਨਾਲ ਦੁੱਧ ਦਾ ਲਾਹੇਵੰਦ ਭਾਅ ਦਿੱਤਾ ਜਾ ਰਿਹਾ ਹੈ।ਉਹਨਾ ਨੇ ਕਿਹਾ ਕਿ ਵੇਰਕਾ ਵੱਲੋਂ ਆਪਣੀਆਂ ਗਤੀਵਿਧੀਆਂ ਕੋਵਿਡ ਦੋਰਾਨ ਵੀ ਜਾਰੀ ਰੱਖਣ ਨਾਲ ਇੰਨਾਂ ਅਦਾਰਿਆਂ ਨਾਲ ਜੁੜੇ ਆਮ ਲੋਕਾਂ ਦੇ ਕਾਰੋਬਾਰ ਵੀ ਲਗਾਤਾਰ ਚੱਲਦੇ ਰਹੇ, ਜ਼ੋ ਕਿ ਆਮ ਲੋਕਾਂ ਦੀ ਵਿੱਤੀ ਹਾਲਤ ਨੂੰ ਸਥਿਰ ਰੱਖਣ ਵਿੱਚ ਸਹਾਈ ਹੋਇਆ।ਇਸ ਮੋਕੇ ਤੇ ਬੋਲਦਿਆਂ ਵੇਰਕਾ ਦੇ ਜਨਰਲ ਮੈਨੇਜਰ ਸ. ਹਰਮਿੰਦਰ ਸਿੰਘ ਸੰਧੂ ਨੇ ਦੱਸਿਆ ਕਿ ਖਪਤਕਾਰਾਂ ਵੱਲੋਂ ਵੇਰਕਾ ਦੇ ਦੁੱਧ ਉਤਪਾਦਾਂ ਜਿਵੇ ਕਿ ਦੁੱਧ, ਦਹੀ, ਲੱਸੀ, ਪੀੳ, ਹਲਦੀ ਦੁੱਧ ਅਤੇ ਆਈਸਕ੍ਰੀਮ ਨੂੰ ਭਰਵਾਂ ਹੁੰਗਾਰਾ ਦਿੱਤਾ ਜਾ ਰਿਹਾ ਹੈ ਅਤੇ ਉਹ ਖਪਤਕਾਰਾਂ ਦੇ ਵਿਸ਼ਵਾਸ ਅਤੇ ਪਿਆਰ ਲਈ ਉਹਨਾਂ ਦੇ ਧੰਨਵਾਦੀ ਹਨ।ਉਹਨਾ ਦੱਸਿਆ ਕਿ ਜ਼ੋ ਖਪਤਕਾਰ 400 ਗ੍ਰਾਮ ਦਹੀ ਕੱਪ ਪਸੰਦ ਕਰਦੇ ਹਨ ਉਹਨਾਂ ਨੂੰ 1 ਕਿਲੋ ਗੜਵੀ ਦਹੀ ਸਸਤਾ ਮਿਲੇਗਾ। ਉਹਨਾਂ ਇਹ ਵੀ ਜਾਣਕਾਰੀ ਦਿੱਤੀ ਕਿ ਵੇਰਕਾ ਵੱਲੋਂ ਆਈਸਕ੍ਰੀਮ ਦੀ ਪ੍ਰੀਮੀਅਮ ਰੇਂਜ  1mour  ਦੇ ਨਾਮ ਤੇ ਮਾਰਕੀਟ ਵਿੱਚ ਪਹਿਲਾ ਹੀ ਉਤਾਰੀ ਜਾ ਚੁੱਕੀ ਹੈ ਜ਼ੋ ਕਿ 25 ਐਮ.ਐਲ ਕੱਪ ਅਤੇ 1 ਲੀਟਰ ਟੱਬ ਵਿੱਚ ਉਪਲਭਧ ਹੈ ਅਤੇ ਇਸ ਨੂੰ ਵੀ ਖਪਤਕਾਰਾਂ ਵੱਲੋਂ ਭਰਵਾਂ ਹੁੰਗਾਰਾ ਮਿਲ ਰਿਹਾ ਹੈ। ਉਹਨਾ ਨੇ ਵਿਸ਼ਵਾਸ ਦਿਵਾਇਆ ਕਿ ਭਵਿੱਖ ਵਿੱਚ ਵੀ ਵੇਰਕਾ ਇਸੇ ਤਰ੍ਹਾ ਖਪਤਕਾਰਾਂ ਨੂੰ ਕਿਫਾਇਤੀ ਮੁੱਲ ਅਤੇ ਵਧੀਆਂ ਕੁਆਲਟੀ ਦੇ ਦੁੱਧ ਪਦਾਰਥ ਮੁਹੱਈਆ ਕਰਵਾਉਂਦਾ ਰਹੇਗਾ।ਇਸ ਮੋਕੇ ਤੇ ਸ. ਗੁਰਦੇਵ ਸਿੰਘ, ਮੈਨੇਜਰ ਮਿਲਕ ਪ੍ਰਕਿਉਰਮੈਂਟ, ਸ. ਪ੍ਰੀਤਪਾਲ ਸਿੰਘ ਸਿਵੀਆ, ਮੈਨੇਜਰ ਮਾਰਕੀਟਿੰਗ, ਸ੍ਰੀ ਸਤਿਦਰਾ ਪ੍ਰਸ਼ਾਦ, ਮੈਨੇਜਰ ਕੁਆਲਟੀ ਐਸੋਰੈਂਸ ਆਦਿ ਹਾਜਰ ਸਨ।

 

Tags: DC Amritsar , Gurpreet Singh Khaira , Amritsar , Deputy Commissioner Amritsar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD