Friday, 05 June 2026

 

 

ਖ਼ਾਸ ਖਬਰਾਂ 'ਆਪ' ਨੇ ਜਾਖੜ ਅਤੇ ਬਿੱਟੂ ਦਾ ਹਵਾਲਾ ਦਿੰਦੇ ਹੋਏ ਭਾਜਪਾ ਦੀ 'ਵਰਤੋਂ ਅਤੇ ਸੁੱਟੋ' ਦੀ ਰਾਜਨੀਤੀ ਦੀ ਕੀਤੀ ਨਿੰਦਾ ਸਾਲ 2025-26 ਦੌਰਾਨ ਬਿਸਤ-ਦੁਆਬ ਨਹਿਰੀ ਨੈਟਵਰਕ ਹੇਠ ਸਿੰਜਾਈ ਅਧੀਨ ਰਕਬੇ 'ਚ ਹੋਇਆ 167% ਵਾਧਾ : ਬਰਿੰਦਰ ਕੁਮਾਰ ਗੋਇਲ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ

 

ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਚਾਰ ਪਿੰਡਾਂ ਵਿੱਚ ਕਰੀਬ 01 ਕਰੋੜ 25 ਲੱਖ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਪੰਚਾਇਤ ਘਰਾਂ ਦੇ ਨੀਂਹ ਪੱਥਰ ਰੱਖੇ

 Balbir Singh Sidhu, Health and Family Welfare Minister, Punjab, Punjab Pradesh Congress Committee, Congress, Chandigarh, S.A.S.Nagar, Mohali, S.A.S. Nagar Mohali, Punjab Congress, Punjab Government, Government of Punjab, Sahibzada Ajit Singh Nagar

Web Admin

Web Admin

5 Dariya News

ਐਸ ਏ ਐਸ ਨਗਰ , 25 May 2021

Last updated on: May 25, 2021, 00:00 IST

ਹਲਕੇ ਦੇ ਪਿੰਡਾਂ ਗੁਡਾਣਾ, ਮਾਣਕਪੁਰ ਕੱਲਰ,ਮੋਟੇਮਾਜਰਾ ਅਤੇ ਤੰਗੋਰੀ ਵਿਖੇ ਕਰੀਬ 01 ਕਰੋੜ 25 ਲੱਖ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਪੰਚਾਇਤ ਘਰਾਂ ਦੇ ਨੀਂਹ ਪੱਥਰ ਰੱਖ ਕੇ ਕੰਮ ਸ਼ੁਰੂ ਕਰਵਾਉਣ ਉਪਰੰਤ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਸ. ਬਲਬੀਰ ਸਿੰਘ ਸਿੱਧੂ ਨੇ ਕਿਹਾ ਕਿ ਪੰਜਾਬ ਸਰਕਾਰ ਪਿੰਡਾਂ ਦੇ ਵੱਖ-ਵੱਖ ਵਿਕਾਸ ਕਾਰਜਾਂ ’ਤੇ ਕਰੋੜਾਂ ਰੁਪਏ ਖਰਚੇ ਜਾ ਰਹੇ ਹਨ ਤੇ ਪਿੰਡਾਂ ਦੀ ਨੁਹਾਰ ਬਦਲਣ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਉਹਨਾਂ ਕਿਹਾ ਕਿ ਇਹਨਾਂ ਪ੍ਰੋਜੈਕਟਾਂ ਦੇ ਪੂਰੇ ਹੋਣ ਨਾਲ ਪਿੰਡਾਂ ਦੇ ਲੋਕਾਂ ਦੀ ਚਿਰੋਕਣੀ ਮੰਗ ਪੂਰੀ ਹੋਵੇਗੀ।ਸ. ਸਿੱਧੂ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਲੋਕਾਂ ਦੀਆਂ ਜ਼ਰੂਰਤਾਂ ਨੂੰ ਸਮਝਦੇ ਹੋਏ ਕੰਮ ਕਰਵਾਏ ਹਨ ਤਾਂ ਜੋ ਲੋਕਾਂ ਨੂੰ ਕਿਸੇ ਕਿਸਮ ਦੀ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ। ਉਨ੍ਹਾਂ ਦੱਸਿਆ ਕਿ ਵੱਖ ਵੱਖ ਪਿੰਡਾਂ ਵਿੱਚ ਕਰੋੜਾਂ ਰੁਪਏ ਦੀ ਲਾਗਤ ਨਾਲ ਸਟੇਡੀਅਮ, ਕਮਿਊਨਿਟੀ ਸੈਂਟਰ, ਧਰਮਸ਼ਾਲਾਵਾਂ, ਸਮਸ਼ਾਨਘਾਟ, ਗੰਦੇ ਪਾਣੀ ਦੀ ਨਿਕਾਸੀ, ਸਮਾਰਟ ਸਕੂਲ, ਗਲੀਆਂ ਨਾਲੀਆਂ ਪੱਕੀਆਂ ਕਰਨ,ਪੀਣ ਵਾਲੇ ਪਾਣੀ ਦੀ ਸਮੱਸਿਆ ਦੇ ਹੱਲ, ਸਿਹਤ ਕੇਂਦਰਾਂ ਨੂੰ ਮਜ਼ਬੂਤ ਕਰਨ,  ਪਿੰਡਾਂ ਵਿੱਚ ਪਾਰਕ ਬਣਾਉਣ ਤੇ ਸਟਰੀਟ ਲਾਈਟਾਂ ਲਗਵਾਉਣ ਆਦਿ ਦੇ ਕੰਮ ਜੰਗੀ ਪੱਧਰ ਉੱਤੇ ਜਾਰੀ ਹਨ।ਸ. ਸਿੱਧੂ ਨੇ ਕਿਹਾ ਕਿ ਕਿਹਾ ਕਿ ਕੋਵਿਡ-19 ਵਰਗੀ ਚੁਣੋਤੀ ਨੇ ਕਾਫੀ ਨੁਕਸਾਨ ਕੀਤਾ ਹੈ ਪ੍ਰੰਤੂ ਪੰਜਾਬ ਸਰਕਾਰ ਨੇ ਕੋਰੋਨਾ ਖ਼ਿਲਾਫ਼ ਜੰਗ ਦੇ ਨਾਲ-ਨਾਲ ਵਿਕਾਸ ਕਾਰਜਾਂ ਵਿੱਚ ਵੀ ਖੜੋਤ ਨਹੀਂ ਆਉਣ ਦਿੱਤੀ, ਜਿਸ ਕਾਰਨ ਅੱਜ ਰਾਜ ਦੇ ਹਰੇਕ ਸ਼ਹਿਰ ਅਤੇ ਪਿੰਡ ਵਿੱਚ ਵਿਕਾਸ ਕਾਰਜਾਂ ਦੀ ਹਨੇਰੀ ਝੁਲ ਰਹੀ ਹੈ।ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਹਮੇਸ਼ਾਂ ਹੀ ਸੂਬੇ ਦੇ ਵਿਕਾਸ ਨੂੰ ਤਰਜੀਹ ਦਿੱਤੀ ਹੈ ਤਾਂ ਜੋ ਪੰਜਾਬ ਦੇਸ਼ ਵਿਕਾਸ ਪੱਖੋਂ ਦੇਸ਼ ਦਾ ਮੋਹਰੀ ਸੂਬਾ ਬਣ ਜਾਵੇ। ਉਨ੍ਹਾਂ ਇਹ ਵੀ ਕਿਹਾ ਕਿ ਪਿੰਡਾਂ ਦੇ ਲੋਕਾਂ ਦੀ ਸਹੂਲਤ ਲਈ ਪੰਜਾਬ ਸਰਕਾਰ ਵੱਲੋ ਜਿਹੜੇ ਪ੍ਰੋਜੈਕਟਾਂ ਉੱਤੇ ਕੰਮ ਕੀਤਾ ਜਾ ਰਿਹਾ ਹੈ, ਉਹਨਾਂ ਨਾਲ ਆਉਣ ਵਾਲੇ ਸਮੇਂ ਵਿੱਚ ਹਲਕੇ ਤੇ ਸੂਬੇ ਦੀ ਦਿੱਖ ਬਦਲ ਜਾਵੇਗੀ ਤੇ ਪਿੰਡਾਂ ਦੇ ਲੋਕਾਂ ਦੀਆਂ ਸਾਰੀਆਂ ਮੁਸ਼ਕਲਾਂ ਹੱਲ ਕੀਤੀਆਂ ਜਾਣਗੀਆਂ।ਇਸ ਮੌਕੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਸ. ਬਲਬੀਰ ਸਿੰਘ ਸਿੱਧੂ ਦੇ ਸਿਆਸੀ ਸਕੱਤਰ ਸ੍ਰੀ ਹਰਕੇਸ਼ ਚੰਦ ਸ਼ਰਮਾ ਮੱਛਲੀ ਕਲਾਂ, ਬਲਾਕ ਕਾਂਗਰਸ ਦਿਹਾਤੀ ਦੇ ਪ੍ਰਧਾਨ ਠੇਕੇਦਾਰ ਮੋਹਣ ਸਿੰਘ ਬਠਲਾਣਾ, ਹਰਿੰਦਰ ਸਿੰਘ ਜੌਲੀ ਸਰਪੰਚ ਗੁਡਾਣਾ, ਕਰਮ ਸਿੰਘ ਸਰਪੰਚ ਮਾਣਕਪੁਰ ਕੱਲਰ, ਦਵਿੰਦਰ ਸਿੰਘ ਸਰਪੰਚ ਕੁਰੜਾ, ਜਸਵਿੰਦਰ ਕੌਰ ਸਰਪੰਚ ਮੋਟੇ ਮਾਜਰਾ, ਹਰਬੰਸ ਸਿੰਘ ਮੋਟੇਮਾਜਰਾ, ਬਖਸ਼ੀਸ਼ ਸਿੰਘ, ਤਰਸੇਮ ਸਿੰਘ ਸਰਪੰਚ ਗੀਗੇਮਾਜਰਾ, ਸੁਖਵਿੰਦਰ ਸਿੰਘ ਸਰਪੰਚ ਮਿੱਢੇਮਾਜਰਾ,ਮਨਜੀਤ ਸਿੰਘ ਤੰਗੋਰੀ ਵਾਈਸ ਚੇਅਰਮੈਨ ਬਲਾਕ ਸੰਮਤੀ ਖਰੜ, ਮਹੇਸ਼ਵਰ ਸ਼ਾਰਦਾ ਐਕਸੀਅਨ ਪੰਚਾਇਤੀ ਰਾਜ, ਬੀ ਡੀ ਪੀ ਓ ਹਿਤੇਨ ਕਪਿਲਾ ਸਮੇਤ ਵੱਖ ਵੱਖ ਵਿਭਾਗਾਂ ਦੇ ਅਧਿਕਾਰੀ ਤੇ ਪਿੰਡ ਵਾਸੀ ਹਾਜ਼ਰ ਸਨ।

 

Tags: Balbir Singh Sidhu , Health and Family Welfare Minister , Punjab , Punjab Pradesh Congress Committee , Congress , Chandigarh , S.A.S.Nagar , Mohali , S.A.S. Nagar Mohali , Punjab Congress , Punjab Government , Government of Punjab , Sahibzada Ajit Singh Nagar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD