Thursday, 23 July 2026

 

 

ਖ਼ਾਸ ਖਬਰਾਂ ਨਰਿੰਦਰ ਕੌਰ ਭਰਾਜ ਨੇ ਪਿੰਡ ਰੂਪਾਹੇੜੀ ਵਿਖੇ 18.16 ਲੱਖ ਰੁਪਏ ਦੀ ਲਾਗਤ ਨਾਲ ਸਾਂਝੇ ਜ਼ਮੀਨਦੋਜ਼ ਪਾਈਪਲਾਈਨ ਸਿੰਚਾਈ ਪ੍ਰੋਜੈਕਟ ਦਾ ਨੀਂਹ ਪੱਥਰ ਰੱਖਿਆ ਕੁਲਤਾਰ ਸਿੰਘ ਸੰਧਵਾਂ ਨੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਨਸ਼ਾ ਮੁਕਤੀ ਮੋਰਚਾ ਦੇ ਬਲਾਕ ਕੋਆਰਡੀਨੇਟਰਾਂ ਨੂੰ ਸ਼ਨਾਖਤੀ ਕਾਰਡ ਕੀਤੇ ਜਾਰੀ ਸਰਹੱਦ ਪਾਰੋਂ ਚੱਲ ਰਹੇ ਤਸਕਰੀ ਮਾਡਿਊਲ ਨਾਲ ਜੁੜੇ ਦੋ ਵਿਅਕਤੀ 6 ਅਧੁਨਿਕ ਪਿਸਤੌਲਾਂ, 1 ਕਿਲੋ ਹੈਰੋਇਨ, 10 ਹਜ਼ਾਰ ਰੁਪਏ ਦੀ ਡਰੱਗ ਮਨੀ ਸਮੇਤ ਕਾਬੂ ਸਰਕਾਰ ਵਿਦਿਆਰਥੀਆਂ ਦੀਆਂ ਭਾਵਨਾਵਾਂ ਤੋਂ ਭਲੀ-ਭਾਂਤ ਜਾਣੂ, ਵਿਦਿਆਰਥੀ ਆਪਣੇ ਅੰਦੋਲਨ ਦੇ ਸਿਆਸੀ ਅਗਵਾ ਹੋਣ ਤੋਂ ਰਹਿਣ ਸਾਵਧਾਨ : ਸੁਨੀਲ ਜਾਖੜ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਮਾਜਿਕ ਸੁਰੱਖਿਆ ਵਿਭਾਗ ਨੂੰ ਆਂਗਣਵਾੜੀ ਵਰਕਰਾਂ ਲਈ ਘੱਟੋ-ਘੱਟ 60 ਲੱਖ ਰੁਪਏ ਦਾ ਜੀਵਨ ਬੀਮਾ ਯਕੀਨੀ ਬਣਾਉਣ ਦੇ ਨਿਰਦੇਸ਼ ਪੰਜਾਬ ਸਰਕਾਰ ਦੀ ਹਰ ਖੇਤ ਤੱਕ ਨਹਿਰੀ ਪਾਣੀ ਪਹੁੰਚਾਉਣ ਦੀ ਮੁਹਿੰਮ ਜੰਗੀ ਪੱਧਰ 'ਤੇ ਜਾਰੀ ਭੋਜਨ ਸੁਰੱਖਿਆ ਤੋਂ ਪੋਸ਼ਣ ਸੁਰੱਖਿਆ ਵੱਲ ਵਧ ਰਿਹਾ ਪੰਜਾਬ ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ’ਤੇ ਦਿੱਤਾ ਜ਼ੋਰ ਕਿਸੇ ਵੀ ਵਪਾਰੀ ਦੀ ਸਮੱਸਿਆ ਨੂੰ ਬੇਲੋੜਾ ਲਮਕਣ ਨਹੀਂ ਦਿੱਤਾ ਜਾਵੇਗਾ : ਪੂਨਮਦੀਪ ਕੌਰ ਸੜਕ ਹਾਦਸਿਆਂ ਦੇ ਪੀੜਤਾਂ ਦੀ ਮਦਦ ਕਰਨ ਵਾਲੇ 'ਰਾਹਵੀਰ' ਹੋਣਗੇ 25 ਹਜ਼ਾਰ ਰੁਪਏ ਨਕਦ ਇਨਾਮ ਨਾਲ ਸਨਮਾਨਿਤ : ਨਵਜੋਤ ਕੌਰ ਬੇਸਹਾਰਾ ਪਸ਼ੂਆਂ ਨਾਲ ਵਾਪਰਦੇ ਹਾਦਸਿਆਂ ਦੇ ਪੀੜਤਾਂ ਨੂੰ ਬਣਦਾ ਮੁਆਵਜ਼ਾ ਦੇਣ ਲਈ ਪ੍ਰਸ਼ਾਸਨ ਵਚਨਬੱਧ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ‘ਠੋਸ ਕੂੜਾ ਪ੍ਰਬੰਧਨ ਨਿਯਮ 2026’ ਦੀ ਇੰਨ-ਬਿੰਨ ਪਾਲਣਾ ਦੇ ਆਦੇਸ਼ ਟ੍ਰਾਈਡੈਂਟ ਲਿਮਟਿਡ ਦਾ ਵਿੱਤੀ ਸਾਲ 2026-27 ਦੀ ਪਹਿਲੀ ਤਿਮਾਹੀ ਵਿੱਚ ਸ਼ਾਨਦਾਰ ਪ੍ਰਦਰਸ਼ਨ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਤੇਜ਼ ਕਰਨ ਲਈ ਆਪਸੀ ਤਾਲਮੇਲ ਨਾਲ ਕੀਤੇ ਜਾਣ ਕਾਰਜ : ਅਮਿਤ ਕੁਮਾਰ ਪੰਚਾਲ ਸ਼ਾਮਚੁਰਾਸੀ ਹਲਕੇ ਦੇ ਹਰ ਲੋੜਵੰਦ ਤੱਕ ਸਹੂਲਤਾਂ ਪਹੁੰਚਾਉਣਾ ਸਾਡੀ ਤਰਜੀਹ - ਡਾ. ਰਵਜੋਤ ਸਿੰਘ ਵਿਦਿਆਰਥੀਆਂ ਖ਼ਿਲਾਫ਼ ਐਨਐਸਏ ਲਗਾਉਣਾ ਨਿੰਦਣਯੋਗ : ਅਮਰਿੰਦਰ ਸਿੰਘ ਰਾਜਾ ਵੜਿੰਗ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਕੁਲਜੀਤ ਸਿੰਘ ਰੰਧਾਵਾ ਵੱਲੋਂ 88ਵੀਂ, 89ਵੀਂ ਅਤੇ 90ਵੀਂ ਬੱਸ ਰਵਾਨਾ ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ : ਕੁਲਵੰਤ ਸਿੰਘ ਦੀ ਦੇਖ-ਰੇਖ ਹੇਠ ਮੋਹਾਲੀ ਹਲਕੇ ਤੋਂ 86ਵੀਂ, 87ਵੀਂ ਅਤੇ 88ਵੀਂ ਬੱਸ ਰਵਾਨਾ ਸਿੱਖਿਆ ਕ੍ਰਾਂਤੀ ਮੁਹਿੰਮ ਤਹਿਤ ਸਰਕਾਰੀ ਸਕੂਲਾਂ ਦੀ ਬਦਲੀ ਤਸਵੀਰ : ਬ੍ਰਮ ਸ਼ੰਕਰ ਜਿੰਪਾ ਨੀਟ ਪੇਪਰ ਲੀਕ: ਵਿਦਿਆਰਥੀਆਂ ਦੇ ਅੰਦੋਲਨ ਤੋਂ ਘਬਰਾਈਆਂ ਕਾਂਗਰਸ-ਭਾਜਪਾ, 'ਆਪ' 'ਤੇ ਲਗਾ ਰਹੀਆਂ ਹਨ ਬੇਬੁਨਿਆਦ ਦੋਸ਼: ਬਲਤੇਜ ਪੰਨੂ

 

ਡਿਪਟੀ ਕਮਿਸ਼ਨਰ ਵੱਲੋਂ ਸਰਬੱਤ ਸਿਹਤ ਬੀਮਾ ਯੋਜਨਾ ਵਿੱਚ ਬਿਹਤਰੀਨ ਪ੍ਰਦਰਸ਼ਨ ਕਰਨ ਵਾਲੇ 20 ਓਪਰੇਟਰਾਂ ਦਾ ਸਨਮਾਨ

ਕਿਹਾ, ਇਨ੍ਹਾਂ ਓਪਰੇਟਰਾਂ ਦੇ ਠੋਸ ਯਤਨਾਂ ਸਦਕਾ ਜਲੰਧਰ ਇਸ ਯੋਜਨਾ ਵਿੱਚ ਮੋਹਰੀ ਜ਼ਿਲ੍ਹੇ ਵਜੋਂ ਉਭਰਿਆ

 DC Jalandhar, Ghanshyam Thori, Jalandhar, Deputy Commissioner Jalandhar, Sarbat Sehat Bima Yojna, Ayushman Bharat- Sarbat Sehat Bima Yojna

Web Admin

Web Admin

5 Dariya News

ਜਲੰਧਰ , 26 May 2021

Last updated on: May 26, 2021, 00:00 IST

ਆਯੂਸ਼ਮਾਨ ਭਾਰਤ-ਸਰਬੱਤ ਸਿਹਤ ਬੀਮਾ ਯੋਜਨਾ ਤਹਿਤ ਵੱਧ ਤੋਂ ਵੱਧ ਕਾਰਡ ਬਣਾਉਣ ਵਿੱਚ ਬਿਹਤਰੀਨ ਕਾਰਗੁਜ਼ਾਰੀ ਦਿਖਾਉਣ ਵਾਲੇ ਓਪਰੇਟਰਾਂ ਨੂੰ ਇਨਾਮ ਦੇਣ ਦੇ ਆਪਣੇ ਵਾਅਦੇ ਨੂੰ ਪੂਰਾ ਕਰਦਿਆਂ ਡਿਪਟੀ ਕਮਿਸ਼ਨਰ ਘਨਸ਼ਿਆਮ ਥੋਰੀ ਨੇ ਬੁੱਧਵਾਰ ਨੂੰ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ, ਜਲੰਧਰ ਵਿਖੇ ਅਜਿਹੇ 20 ਓਪਰੇਟਰਾਂ ਨੂੰ ਸਨਮਾਨਿਤ ਕੀਤਾ।ਡਿਪਟੀ ਕਮਿਸ਼ਨਰ ਨੇ ਓਪਰੇਟਰਾਂ ਦਾ ਸਨਮਾਨ ਕਰਦਿਆਂ ਕਿਹਾ ਕਿ ਇਨ੍ਹਾਂ ਦੇ ਠੋਸ ਯਤਨਾਂ ਸਦਕਾ ਜਲੰਧਰ ਇਸ ਯੋਜਨਾ ਤਹਿਤ ਵੱਧ ਤੋਂ ਵੱਧ ਲਾਭਪਾਤਰੀਆਂ ਨੂੰ ਕਵਰ ਕਰ ਕੇ ਸੂਬੇ ਵਿੱਚੋਂ ਮੋਹਰੀ ਜ਼ਿਲ੍ਹਾ ਬਣ ਕੇ ਉੱਭਰਿਆ ਹੈ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਜਲੰਧਰ ਵੱਲੋਂ ਕੁੱਲ ਲਾਭਪਾਤਰੀਆਂ ਦੇ ਤਕਰੀਬਨ 87 ਪ੍ਰਤੀਸ਼ਤ ਦੀ ਕਵਰੇਜ ਨੂੰ ਯਕੀਨੀ ਬਣਾਇਆ ਗਿਆ ਹੈ, ਜਿਸ ਦੇ ਸਿੱਟੇ ਵਜੋਂ ਜ਼ਿਲ੍ਹੇ ਨੂੰ ਇਹ ਪ੍ਰਮੁੱਖ ਸਥਾਨ ਪ੍ਰਾਪਤ ਹੋਇਆ ਹੈ। ਡਿਪਟੀ ਕਮਿਸ਼ਨਰ ਵੱਲੋਂ ਇਨਾਮ ਅਤੇ ਪ੍ਰਸ਼ੰਸਾ ਪੱਤਰ ਪ੍ਰਾਪਤ ਕਰਨ ਵਾਲੇ ਓਪਰੇਟਰਾਂ ਵਿੱਚ ਸੰਗੀਤ, ਕੇਸਰ, ਵਰੁਣ, ਤਰਲੋਕ, ਅੰਜਲੀ ਭੱਟੀ, ਮਨਿੰਦਰਜੀਤ ਸਿੰਘ, ਕੁਲਦੀਪ, ਵਿਜੇਪਾਲ, ਪਰਮਜੀਤ ਸਿੰਘ, ਕੁਲਦੀਪ, ਅਕਾਸ਼ ਕੁਮਾਰ, ਸੁਖਬੀਰ ਸਿੰਘ, ਸੋਨੀਆ, ਕੁਲਦੀਪ ਕੁਮਾਰ, ਮਨਦੀਪ ਕੌਰ, ਬੂਟਾ ਸਿੰਘ, ਬਖਸ਼ੀਸ਼ ਸਿੰਘ, ਸੰਦੀਪ ਸਿੰਘ, ਜਸਵਿੰਦਰ  ਅਤੇ ਦੀਪਕ ਸ਼ਾਮਲ ਹਨ।ਡਿਪਟੀ ਕਮਿਸ਼ਰਨ ਨੇ ਇਨ੍ਹਾਂ ਓਪਰੇਟਰਾਂ ਨੂੰ ਆਪਣੀਆਂ ਭਵਿੱਖੀ ਜ਼ਿੰਮੇਵਾਰੀਆਂ ਵਿੱਚ ਵੀ ਇਸੇ ਪੱਧਰ ਦੀ ਕਾਰਗੁਜ਼ਾਰੀ ਦਾ ਪ੍ਰਦਰਸ਼ਨ ਕਰਨ ਲਈ ਉਤਸ਼ਾਹਿਤ ਕੀਤਾ ਤਾਂ ਜੋ ਉਹ ਆਪਣੇ ਕਰੀਅਰ ਵਿੱਚ ਨਵੀਆਂ ਬੁਲੰਦੀਆਂ ਨੂੰ ਪ੍ਰਾਪਤ ਕਰ ਸਕਣ।

 

Tags: DC Jalandhar , Ghanshyam Thori , Jalandhar , Deputy Commissioner Jalandhar , Sarbat Sehat Bima Yojna , Ayushman Bharat- Sarbat Sehat Bima Yojna

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD