Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਕੋਵਿਡ -19 ਮਹਾਂਮਾਰੀ ਦੀ ਅਗਲੀ ਲਹਿਰ ਦੇ ਘਾਤਕ ਪ੍ਰਭਾਵਾਂ ਨੂੰ ਰੋਕਣ ਲਈ ਟੀਕਾਕਰਨ ਹੀ ਇਕਮਾਤਰ ਹੱਲ : ਘਨਸ਼ਿਆਮ ਥੋਰੀ

ਟੀਕਾਕਰਨ ਮੁਹਿੰਮ ਵਿੱਚ ਐਨ.ਜੀ.ਓਜ਼ ਅਤੇ ਰੈਜ਼ੀਡੈਂਟ ਵੈੱਲਫੇਅਰ ਸੋਸਾਇਟੀਜ਼ ਵੱਲੋਂ ਨਿਭਾਈ ਜਾ ਰਹੀ ਭੂਮਿਕਾ ਦੀ ਕੀਤੀ ਸ਼ਲਾਘਾ

 Ghanshyam Thori, Punjab Fights Corona, Coronavirus, COVID 19, Novel Coronavirus, Fight Against Corona, Covaxin, Covishield, Covid-19 Vaccine, Oxygen, #OxygenCylinders, #oxygen, Oxygen Cylinders, SARS-CoV-2, Sputnik V, Oxygen Plants, Pfizer, Astra Zeneca, Oxygen Concentrator, Remdesivir, Covifor, Oxygen supply, Liquid Medical Oxygen

Web Admin

Web Admin

5 Dariya News

ਜਲੰਧਰ , 26 May 2021

Last updated on: May 26, 2021, 00:00 IST

ਵੱਧ ਤੋਂ ਵੱਧ ਲੋਕਾਂ ਦਾ ਟੀਕਾਕਰਨ ਜਨਸਮੂਹ ਦੀ ਪ੍ਰਤੀਰੋਧੀ ਸ਼ਕਤੀ ਨੂੰ ਯਕੀਨੀ ਬਣਾਏਗਾ, ਜਿਸ ਨਾਲ ਕੋਵਿਡ -19 ਮਹਾਂਮਾਰੀ ਦੀ ਅਗਲੀ ਲਹਿਰ ਦੇ ਮਾਰੂ ਪ੍ਰਭਾਵਾਂ ਨੂੰ ਰੋਕਿਆ ਜਾ ਸਕੇਗਾ। ਇਹ ਪ੍ਰਗਟਾਵਾ ਡਿਪਟੀ ਕਮਿਸ਼ਨਰ ਘਨਸ਼ਿਆਮ ਥੋਰੀ ਨੇ ਮਾਨਵ ਸਹਿਯੋਗ ਸੁਸਾਇਟੀ ਵੱਲੋਂ ਲਗਾਏ ਗਏ ਟੀਕਾਕਰਨ ਕੈਂਪ ਦਾ ਦੌਰਾ ਕਰਦਿਆਂ ਕੀਤਾ।ਡਿਪਟੀ ਕਮਿਸ਼ਨਰ ਨੇ ਕਿਹਾ ਕਿ ਅਸੀਂ ਖੁਸ਼ਕਿਮਮਤ ਹਾਂ ਕਿ ਸਾਡੇ ਵਿਗਿਆਨੀਆਂ ਵੱਲੋਂ ਇਸ ਅਦਿੱਖ ਦੁਸ਼ਮਣ ਵਿਰੁੱਧ ਲੜੀ ਜਾ ਰਹੀ ਲੜਾਈ ਨੂੰ ਜਿੱਤਣ ਲਈ ਵੈਕਸੀਨ ਵਿਕਸਤ ਕੀਤੇ ਗਏ ਹਨ ਅਤੇ ਹੁਣ ਟੀਕਾਕਰਨ ਲਈ ਅੱਗੇ ਆਉਣਾ ਸਾਡੀ ਜ਼ਿੰਮੇਵਾਰੀ ਹੈ। ਉਨ੍ਹਾਂ ਕਿਹਾ ਕਿ ਜਿਹੜੇ ਲੋਕ ਇਸ ਫਰਜ਼ ਨੂੰ ਅਣਗੌਲਿਆ ਕਰ ਰਹੇ ਹਨ ਜਾਂ ਨਿਭਾਅ ਨਹੀਂ ਰਹੇ, ਉਹ ਆਪਣੇ ਪਰਿਵਾਰਾਂ ਨੂੰ ਜੋਖਮ ਵਿੱਚ ਪਾ ਰਹੇ ਹਨ। ਸਾਨੂੰ ਸਾਰਿਆਂ ਨੂੰ ਇਸ ਮੁਹਿੰਮ ਵਿੱਚ ਸਵੈ-ਇੱਛਾ ਨਾਲ ਸ਼ਾਮਲ ਹੋਣਾ ਚਾਹੀਦਾ ਹੈ।ਸ਼੍ਰੀ ਥੋਰੀ ਨੇ ਮਾਨਵ ਸਹਿਯੋਗ ਵੈੱਲਫੇਅਰ ਸੁਸਾਇਟੀਆਂ ਦੇ ਯਤਨਾਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਅਜਿਹੀਆਂ ਸੰਸਥਾਵਾਂ ਲੋਕਾਂ ਵਿੱਚ ਜਾਗਰੂਕਤਾ ਪੈਦਾ ਕਰ ਕੇ ਅਤੇ ਉਨ੍ਹਾਂ ਨੂੰ ਮੋਬਾਇਲ ਟੀਕਾਕਰਨ ਕੈਂਪਾਂ ਦੀ ਸਹੂਲਤ ਦੇ ਕੇ ਇਸ ਵਿਸ਼ਾਲ ਅਭਿਆਸ ਵਿੱਚ ਸਰਗਰਮ ਭੂਮਿਕਾ ਨਿਭਾਅ ਰਹੀਆਂ ਹਨ। ਉਨ੍ਹਾਂ ਜ਼ਿਲ੍ਹੇ ਦੇ ਸਮੂਹ ਯੋਗ ਲਾਭਪਾਤਰੀਆਂ ਦੇ ਟੀਕਾਕਰਨ ਦੇ ਟੀਚੇ ਨੂੰ ਪ੍ਰਾਪਤ ਕਰਨ ਲਈ ਐਨ.ਜੀ.ਓ. ਨੂੰ ਭਵਿੱਖ ਵਿੱਚ ਕੀਤੇ ਜਾਣ ਵਾਲੇ ਯਤਨਾਂ ਵਿੱਚ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਪੂਰਨ ਸਹਿਯੋਗ ਦੇਣ ਦਾ ਭਰੋਸਾ ਦਿੱਤਾ।ਡਿਪਟੀ ਕਮਿਸ਼ਨਰ ਨੇ ਲੋਕਾਂ ਨੂੰ ਵੱਡੀ ਗਿਣਤੀ ਵਿੱਚ ਟੀਕਾਕਰਨ ਲਈ ਅੱਗੇ ਆਉਣ ਦੀ ਅਪੀਲ ਕੀਤੀ, ਖ਼ਾਸਕਰ ਨੌਜਵਾਨਾਂ ਨੂੰ ਆਪਣੇ ਮਾਪਿਆਂ ਨੂੰ ਕੈਂਪਾਂ ਵਿੱਚ ਲਿਆਉਣ ਲਈ ਉਤਸ਼ਾਹਿਤ ਕੀਤਾ ਤਾਂ ਜੋ ਇਸ ਨਾਜ਼ੁਕ ਵਰਗ ਦੀ ਸੁਰੱਖਿਆ ਨੂੰ ਜਲਦੀ ਤੋਂ ਜਲਦੀ ਯਕੀਨੀ ਬਣਾਇਆ ਜਾ ਸਕੇ। ਉਨ੍ਹਾਂ ਇਹ ਵੀ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਵਾਇਰਸ ਦੀ ਰੋਕਥਾਮ ਲਈ ਵੱਧ ਤੋਂ ਵੱਧ ਟੀਕਾਕਰਨ ਅਤੇ ਸੈਂਪਲਿੰਗ ਨੂੰ ਯਕੀਨੀ ਬਣਾਇਆ ਗਿਆ ਹੈ।

 

Tags: Ghanshyam Thori , Punjab Fights Corona , Coronavirus , COVID 19 , Novel Coronavirus , Fight Against Corona , Covaxin , Covishield , Covid-19 Vaccine , Oxygen , #OxygenCylinders , #oxygen , Oxygen Cylinders , SARS-CoV-2 , Sputnik V , Oxygen Plants , Pfizer , Astra Zeneca , Oxygen Concentrator , Remdesivir , Covifor , Oxygen supply , Liquid Medical Oxygen

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD