Monday, 20 May 2024

 

 

ਖ਼ਾਸ ਖਬਰਾਂ ਸਮਾਣਾ ਹਲਕੇ ਤੋਂ ਐਨ ਕੇ ਸ਼ਰਮਾ ਦੀ ਵੱਡੀ ਲੀਡ ਨਾਲ ਜਿੱਤ ਯਕੀਨੀ ਬਣਾਵਾਂਗੇ: ਸੁਰਜੀਤ ਸਿੰਘ ਰੱਖੜਾ ਖੰਨਾ ਵੱਲੋਂ ਲੋਕਾਂ ਤੋਂ ਭਾਜਪਾ ਦੇ ਪੱਖ ਵਿਚ ਵੋਟਾਂ ਭੁੱਗਤਣ ਦੀ ਅਪੀਲ ਮੁੱਖ ਮੰਤਰੀ ਭਗਵੰਤ ਮਾਨ ਨੇ ਫ਼ਰੀਦਕੋਟ ਤੋਂ ‘ਆਪ’ ਉਮੀਦਵਾਰ ਕਰਮਜੀਤ ਅਨਮੋਲ ਲਈ ਜੈਤੋ ਅਤੇ ਮੋਗਾ ਵਿਖੇ ਕੀਤਾ ਚੋਣ ਪ੍ਰਚਾਰ, ਅਨਮੋਲ ਨੂੰ ਭਾਰੀ ਵੋਟਾਂ ਨਾਲ ਜਿਤਾਉਣ ਦੀ ਕੀਤੀ ਅਪੀਲ ਪੰਜਾਬ 'ਚ ਲਗਾਤਾਰ ਵਧਦਾ ਜਾ ਰਿਹਾ ਹੈ ਆਮ ਆਦਮੀ ਪਾਰਟੀ ਦਾ ਕੁਨਬਾ, ਕਈ ਵੱਡੇ ਨੇਤਾ 'ਆਪ' 'ਚ ਸ਼ਾਮਲ ਰਾਜਪੁਰਾ ਵਿੱਚ ਪੰਜਾਬ ਦਾ ਮੁੱਖ ਉਦਯੋਗਿਕ ਕੇਂਦਰ ਬਣਨ ਦੀਆਂ ਸਾਰੀਆਂ ਵਿਸ਼ੇਸ਼ਤਾਵਾਂ : ਪ੍ਰਨੀਤ ਕੌਰ ਸ੍ਰੀ ਆਨੰਦਪੁਰ ਸਾਹਿਬ ਵਿੱਚ ਕਪਾਹ ਉਦਯੋਗ ਦਾ ਵੱਡਾ ਪ੍ਰੋਜੈਕਟ ਲੈ ਕੇ ਆਵਾਂਗਾ : ਡਾ.ਸੁਭਾਸ਼ ਸ਼ਰਮਾ ਪੰਜਾਬ ਦੇ ਉਦਯੋਗਿਕ ਵਿਕਾਸ ਨੂੰ ਹੁਲਾਰਾ ਦੇਵਾਂਗੇ, ਸਿਖਰਾਂ 'ਤੇ ਪਹੁੰਚਾਵਾਂਗੇ: ਵਿਜੇ ਇੰਦਰ ਸਿੰਗਲਾ ਕਾਂਗਰਸ ਪਾਰਟੀ ਦੇ ਲੋਕ ਸਭਾ ਉਮੀਦਵਾਰ ਵਿਜੇ ਇੰਦਰ ਸਿੰਗਲਾ ਦੀ ਜਿੱਤ ਨੂੰ ਯਕੀਨੀ ਬਣਿਆ ਜਾਵੇਗਾ : ਗੁਰਪ੍ਰਤਾਪ ਪੰਡਿਆਲਾ 2024 ਚੋਣਾਂ ਇਤਿਹਾਸਿਕ : ਪਵਨ ਖੇੜਾ ਅੰਮ੍ਰਿਤਪਾਲ ਨੂੰ ਬੰਦੀ ਸਿੰਘ ਨਹੀਂ ਮੰਨਿਆ ਜਾ ਸਕਦਾ: ਸੁਖਬੀਰ ਸਿੰਘ ਬਾਦਲ ਸ਼੍ਰੋਮਣੀ ਅਕਾਲੀ ਦਲ ਨੇ ਕਿਸਾਨਾਂ ਨੂੰ ਧਮਕੀਆਂ ਦੇਣ ਲਈ ਹੰਸ ਰਾਜ ਹੰਸ ਦੇ ਖਿਲਾਫ ਕਾਰਵਾਈ ਮੰਗੀ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਲੁਧਿਆਣਾ ਵਿੱਚ ਤਬਦੀਲੀ ਲਈ 'ਡਰਾਈਵ ਇਟ' ਵਿਜ਼ਨ ਡਾਕੂਮੈਂਟ ਪੇਸ਼ ਕੀਤਾ ਮੁੱਖ ਮੰਤਰੀ ਭਗਵੰਤ ਮਾਨ ਨੇ ਕੁਰੂਕਸ਼ੇਤਰ ਤੋਂ 'ਆਪ' ਉਮੀਦਵਾਰ ਡਾ. ਸੁਸ਼ੀਲ ਗੁਪਤਾ ਲਈ ਕੀਤਾ ਚੋਣ ਪ੍ਰਚਾਰ ਮਹਿਲਾ ਸਸ਼ਕਤੀਕਰਨ ਦੀ ਗੱਲ ਤਾਂ ਛੱਡੋ, 'ਆਪ' ਆਗੂ ਔਰਤਾਂ ਦੀ ਇੱਜ਼ਤ ਵੀ ਨਹੀਂ ਕਰਦੇ : ਜੈ ਇੰਦਰ ਕੌਰ ਵਿਸ਼ਵ ਪੱਧਰੀ ਸਿਹਤ ਸੇਵਾਵਾਂ ਪ੍ਰਦਾਨ ਕਰਨ ਲਈ ਵਚਨਬੱਧ : ਵਿਜੇ ਇੰਦਰ ਸਿੰਗਲਾ ਚੋਣਾਂ ਲੋਕਤੰਤਰ ਹੈ ਅਤੇ ਇੱਥੇ ਹਥਿਆਰਾਂ ਦੀ ਨਹੀਂ, ਵਿਚਾਰਾਂ ਦੀ ਲੜਾਈ ਹੋਣੀ ਚਾਹੀਦੀ ਹੈ : ਗੁਰਜੀਤ ਸਿੰਘ ਔਜਲਾ ਅਕਾਲੀ ਦਲ ਦੇ ਐਲਾਨਨਾਮੇ ’ਚ ਪੰਥਕ ਤੇ ਖੇਤਰੀ ਮਜ਼ਬੂਤੀ ਦਾ ਸੱਦਾ ਚੰਨੀ ਕਰਦਾ ਮਸਲੇ ਹੱਲ, ਤੁਸੀਂ ਨਾ ਮੰਨੀ ਸਾਡੀ ਗੱਲ, ਤੁਸੀਂ ਤੁਰ ਪਏ ਬਦਲਾਅ ਦੇ ਵੱਲ, ਹੁਣ ਕਰਾਂਗੇ ਪੱਕਾ ਹੱਲ - ਗੁਰਜੀਤ ਔਜਲਾ ਡਾ.ਐਸ.ਪੀ.ਸਿੰਘ ਓਬਰਾਏ ਦੇ ਯਤਨਾਂ ਸਦਕਾ ਜਲੰਧਰ ਜ਼ਿਲ੍ਹੇ ਦੇ ਨੌਜਵਾਨ ਦਾ ਮ੍ਰਿਤਕ ਸਰੀਰ ਭਾਰਤ ਪਹੁੰਚਿਆ ਸਾਬਕਾ ਐਮਸੀ ਕੁਲਦੀਪ ਸਿੰਘ ਆਪਣੇ ਸਾਥੀਆਂ ਸਮੇਤ ਆਮ ਆਦਮੀ ਪਾਰਟੀ 'ਚ ਸ਼ਾਮਲ ਦੋ ਸਾਲਾਂ ਵਿੱਚ ਸਾਡੀ ਸਰਕਾਰ ਅਤੇ ਮੇਰੇ ਕੀਤੇ ਕੰਮ ਦੇਖ ਲਓ, ਫੇਰ ਜੋ ਮਰਜ਼ੀ ਫੈਸਲਾ ਕਰੋ: ਮੀਤ ਹੇਅਰ

 

ਸਬ ਡਵੀਜਨਲ ਹਸਪਤਾਲ ਤਪਾ ਨੇ ਤੀਸਰੀ ਵਾਰ ਜਿੱਤਿਆ ਕਾਇਆਕਲਪ ਪੁਰਸਕਾਰ

ਪੀਐਚਸੀ ਟੱਲੇਵਾਲ ਪੰਜਾਬ 'ਚੋਂ ਪਹਿਲੇ ਸਥਾਨ ਉਤੇ, ਸ਼ਹਿਣਾ ਦਾ ਸਿਹਤ ਕੇਂਦਰ ਜਿਲ੍ਹੇ 'ਚੋਂ ਦੂਸਰੇ ਸਥਾਨ 'ਤੇ ਰਹੇ

Health, Sub division Hospital Tapa, Barnala, Kayakalp Award, PHC Tallewal, Sehna Health Center, Swachh Bharat Muhim, Civil Surgeon Barnala,  Dr Jasvir Singh Aulakh

Web Admin

Web Admin

5 Dariya News

ਤਪਾ/ਬਰਨਾਲਾ , 26 May 2021

ਸਬ ਡਵੀਜਨਲ ਹਸਪਤਾਲ ਤਪਾ ਨੇ ਤੀਸਰੀ ਵਾਰ ਸਵੱਛ ਭਾਰਤ ਮੁਹਿੰਮ ਤਹਿਤ ਕਾਇਆ ਕਲਪ ਮੁਕਾਬਲੇ ਵਿਚੋਂ ਪੰਜਾਬ ਭਰ ਦੇ ਸਬ ਡਵੀਜ਼ਨਲ ਹਸਪਤਾਲਾਂ ਵਿਚੋਂ ਇਨਾਮ ਰਾਸ਼ੀ ਪੱਖੋਂ ਦੂਸਰਾ ਪੁਰਸਕਾਰ ਹਾਸਲ ਕੀਤਾ ਹੈ ਅਤੇ ਅੰਕਾਂ ਦੇ ਹਿਸਾਬ ਨਾਲ 82.5 ਸਕੋਰ ਨਾਲ ਸੂਬੇ ਭਰ ਵਿਚੋਂ 9ਵਾਂ ਰੈਂਕ ਹਾਸਲ ਕੀਤਾ ਹੈ।ਇਸਦੇ ਨਾਲ ਹੀ ਪ੍ਰਾਇਮਰੀ ਸਿਹਤ ਕੇਂਦਰ ਟੱਲੇਵਾਲ ਨੇ ਕਾਇਆਕਲਪ ਸਵੱਛਤਾ ਮੁਹਿੰਮ ਤਹਿਤ ਕਰਵਾਏ ਵੱਕਾਰੀ ਮੁਕਾਬਲੇ ਵਿਚ 90 ਅੰਕ ਲੈ ਕੇ ਲਗਾਤਾਰ ਚੌਥੀ ਵਾਰ ਮੁਕਾਬਲੇ ਵਿਚੋਂ ਮੋਹਰੀ ਰਹਿੰਦਿਆਂ ਪੰਜਾਬ ਭਰ ਵਿਚੋਂ ਪਹਿਲਾ ਸਥਾਨ ਪ੍ਰਾਪਤ ਕੀਤਾ ਹੈ ਜਦਕਿ ਪ੍ਰਾਇਮਰੀ ਸਿਹਤ ਕੇਂਦਰ ਸ਼ਹਿਣਾ ਨੇ 81 ਅੰਕ ਲੈਂਦਿਆਂ ਜਿਲ੍ਹੇ ਦੇ ਸਾਰੇ ਪ੍ਰਾਇਮਰੀ ਸਿਹਤ ਕੇਂਦਰਾਂ ਵਿਚੋਂ ਦੂਸਰਾ ਸਥਾਨ ਅਤੇ ਪੰਜਾਬ ਭਰ ਵਿਚੋਂ 9ਵਾਂ ਸਥਾਨ ਪ੍ਰਾਪਤ ਕਰਨ ਵਿਚ ਸਫਲਤਾ ਪ੍ਰਾਪਤ ਕੀਤੀ ਹੈ।ਸਿਵਲ ਸਰਜਨ ਬਰਨਾਲਾ ਡਾ. ਜਸਵੀਰ ਸਿੰਘ ਔਲਖ ਨੇ ਦੱਸਿਆ ਕਿ ਸਵੱਛਤਾ ਕਾਇਆ ਕਲਪ ਮੁਕਾਬਲੇ ਲਈ ਦੋ ਪੜਾਅ ਦੀ ਚੈਕਿੰਗ ਦੌਰਾਨ ਅੰਕਾਂ ਦੇ ਆਧਾਰ ਉਤੇ ਸਬ ਡਵੀਜਨਲ ਹਸਪਤਾਲ ਤਪਾ ਅਤੇ ਇਸ ਅਧੀਨ ਦੋ ਹੋਰ ਸੰਸਥਾਵਾਂ ਵਲੋਂ ਮੋਹਰੀ ਸਥਾਨ ਪ੍ਰਾਪਤ ਕਰਕੇ ਵੱਕਾਰੀ ਸੂਬਾ ਪੱਧਰੀ ਪੁਰਸਕਾਰ ਜਿੱਤਣਾ ਮਾਣ ਵਾਲੀ ਗੱਲ ਹੈ। ਉਨ੍ਹਾਂ ਕਿਹਾ ਕਿ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਸ੍ਰ. ਬਲਵੀਰ ਸਿੰਘ ਸਿੱਧੂ ਅਤੇ ਉਚ ਅਧਿਕਾਰੀਆਂ ਵਲੋਂ ਬਰਨਾਲਾ ਜਿਲ੍ਹੇ ਦੀਆਂ ਸਿਹਤ ਸਹੂਲਤਾਂ ਵਿਚ ਵਾਧਾ ਕਰਨ ਅਤੇ ਮਰੀਜ਼ਾਂ ਦੇ ਬਿਹਤਰੀਨ ਇਲਾਜ ਲਈ ਭਰਪੂਰ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ ਅਤੇ ਹੋਰ ਸਹੂਲਤਾਂ ਵੀ ਛੇਤੀ ਮੁਹੱਈਆ ਕਰਵਾਈਆਂ ਜਾਣਗੀਆਂ। ਡਾ. ਜਸਬੀਰ ਸਿੰਘ ਔਲਖ ਨੇ ਸਬ ਡਵੀਜ਼ਨਲ ਹਸਪਤਾਲ ਤਪਾ, ਪੀਐਚਸੀ ਟੱਲੇਵਾਲ ਤੇ ਪੀਐਚਸੀ ਸ਼ਹਿਣਾ ਦੇ ਸਮੁੱਚੇ ਸਟਾਫ ਨੂੰ ਇਸ ਉਪਲਬਧੀ ਲਈ ਵਧਾਈ ਵੀ ਦਿੱਤੀ ਹੈ।ਬਲਾਕ ਐਕਸਟੈਨਸ਼ਨ ਐਜੂਕੇਟਰ ਗੌਤਮ ਰਿਸ਼ੀ ਨੇ ਦੱਸਿਆ ਕਿ ਸੂਬਾ ਪੱਧਰ ਦੇ ਕਾਇਆਕਲਪ ਮੁਕਾਬਲੇ ਵਿਚ ਬਲਾਕ ਤਪਾ ਦੀਆਂ ਚਾਰ ਸਿਹਤ ਸੰਸਥਾਵਾਂ ਵਿਚੋਂ ਸਬ ਡਵੀਜਨਲ ਹਸਪਤਾਲ ਤਪਾ ਤਿੰਨ ਵਾਰ, ਪ੍ਰਾਇਮਰੀ ਸਿਹਤ ਕੇਂਦਰ ਟੱਲੇਵਾਲ ਲਗਾਤਾਰ ਚਾਰ ਵਾਰ, ਪ੍ਰਾਇਮਰੀ ਸਿਹਤ ਕੇਂਦਰ ਸ਼ਹਿਣਾ ਲਗਾਤਾਰ ਦੋ ਵਾਰ ਅਤੇ ਕਮਿਊਨਿਟੀ ਹੈਲਥ ਸੈਂਟਰ ਭਦੌੜ ਇਕ ਵਾਰ ਪੁਰਸਕਾਰ ਹਾਸਲ ਕਰਨ ਵਿਚ ਕਾਮਯਾਬ ਹੋਏ ਹਨ।

 

Tags: Health , Sub division Hospital Tapa , Barnala , Kayakalp Award , PHC Tallewal , Sehna Health Center , Swachh Bharat Muhim , Civil Surgeon Barnala , Dr Jasvir Singh Aulakh

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD