Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਡਾ. ਰਾਜ ਕੁਮਾਰ ਚੱਬੇਵਾਲ ਵਲੋਂ ਪੇਂਡੂ ਖੇਤਰਾਂ ’ਚ ਸੈਨੇਟਾਈਜ਼ਰ ਸਪਰੇਅ ਦੀ ਸ਼ੁਰੂਆਤ ਡਾ. ਰਾਜ ਕੁਮਾਰ ਚੱਬੇਵਾਲ ਵਲੋਂ ਪੇਂਡੂ ਖੇਤਰਾਂ ’ਚ ਸੈਨੇਟਾਈਜ਼ਰ ਸਪਰੇਅ ਦੀ ਸ਼ੁਰੂਆਤ

ਵੱਖ-ਵੱਖ ਸੰਸਥਾਵਾਂ ਤੇ ਪ੍ਰਵਾਸੀ ਭਾਰਤੀਆਂ ਦੇ ਸਹਿਯੋਗ ਨਾਲ ਵੱਧ ਤੋਂ ਵੱਧ ਪਿੰਡਾਂ ਨੂੰ ਕੀਤਾ ਜਾਵੇਗਾ ਸੈਨੇਟਾਈਜ਼ਡ

Dr. Raj Kumar Chabbewal, Congres, Punjab Congress, Hoshiarpur

Web Admin

Web Admin

5 Dariya News

ਹੁਸ਼ਿਆਰਪੁਰ , 26 May 2021

Last updated on: May 26, 2021, 00:00 IST

ਐਮ.ਐਲ.ਏ. ਡਾ. ਰਾਜ ਕੁਮਾਰ ਚੱਬੇਵਾਲ ਨੇ ਅੱਜ ਵੱਖ-ਵੱਖ ਪਿੰਡਾਂ ਲਈ ਸੈਨੇਟਾਈਜ਼ਰ ਸਪਰੇਅ ਦੀ ਸ਼ੁਰੂਆਤ ਕਰਵਾਉਂਦਿਆਂ ਕਿਹਾ ਕਿ ਪੇਂਡੂ ਖੇਤਰਾਂ ਵਿੱਚ ਵੱਧ ਰਹੇ ਕੋਵਿਡ ਕੇਸਾਂ ਦੇ ਮਾਮਲਿਆਂ ਦੇ ਮੱਦੇਨਜ਼ਰ ਸਿਹਤ ਸਲਾਹਕਾਰੀਆਂ ਦੀ ਪਾਲਣਾ ਦੇ ਨਾਲ-ਨਾਲ ਸਫ਼ਾਈ ਦਾ ਵੀ ਵਿਸ਼ੇਸ਼ ਧਿਆਨ ਰੱਖਿਆ ਜਾਣਾ ਚਾਹੀਦਾ ਹੈ ਤਾਂ ਜੋ ਕੋਵਿਡ ਦੀ ਚਪੇਟ ’ਚ ਆਉਣੋਂ ਬਚਿਆ ਜਾ ਸਕੇ।ਸਥਾਨਕ ਚੱਬੇਵਾਲ ਖੇਤਰ ਵਿੱਚ ਬਾਜ਼ਾਰ, ਪੁਲਿਸ ਸਟੇਸ਼ਨ ਚੱਬੇਵਾਲ ਅਤੇ ਇਸ ਦੇ ਆਲੇ-ਦੁਆਲੇ ਦੇ ਖੇਤਰ, ਐਸ.ਜੀ.ਐਚ.ਆਰ. ਕਾਲਜ, ਹਰੀਆਂਵੇਲਾਂ, ਬਾਜ਼ਾਰ ਬੱਸੀ ਕਲਾਂ ਰੋਡ ਆਦਿ ਖੇਤਰਾਂ ਵਿੱਚ ਸਪਰੇਅ ਲਈ ਸੈਨੇਟਾਈਜ਼ਰ ਵਾਲਾ ਟਰੈਕਟਰ ਟੈਂਕਰ ਰਵਾਨਾ ਕਰਦਿਆਂ ਡਾ. ਰਾਜ ਕੁਮਾਰ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ‘ਮਿਸ਼ਨ ਫਤਿਹ-2’ ਤਹਿਤ ਹਰ ਪਿੰਡ ਵਿੱਚ ਲੋੜੀਂਦੀਆਂ ਸਹੂਲਤਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ ਤਾਂ ਜੋ ਵਾਇਰਸ ਨੂੰ ਹੋਰ ਫੈਲਣੋਂ ਰੋਕਿਆ ਜਾ ਸਕੇ। ਉਨ੍ਹਾਂ ਦੱਸਿਆ ਕਿ ਵੱਖ-ਵੱਖ ਸੰਸਥਾਵਾਂ ਅਤੇ ਪ੍ਰਵਾਸੀ ਭਾਰਤੀਆਂ ਦੇ ਸਹਿਯੋਗ ਨਾਲ ਪਿੰਡਾਂ ਵਿੱਚ ਸੈਨੇਟਾਈਜ਼ਰ ਸਪਰੇਅ ਆਉਂਦੇ ਦਿਨਾਂ ਵਿੱਚ ਵੀ ਜਾਰੀ ਰਹੇਗੀ ਤਾਂ ਕਿ ਵਾਇਰਸ ਦਾ ਮੁਕੰਮਲ ਖਾਤਮਾ ਹੋ ਸਕੇ।ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਪਿੰਡਾਂ ਵਿੱਚ ਸ਼ੁਰੂ ਕਰਵਾਏ ਟੀਕਾਕਰਨ ਅਤੇ ਸੈਂਪਲੰਗ ਦੀ ਗੱਲ ਕਰਦਿਆਂ ਡਾ. ਰਾਜ ਕੁਮਾਰ ਨੇ ਕਿਹਾ ਕਿ ਪਿੰਡਾਂ ਦੀਆਂ ਪੰਚਾਇਤਾਂ ਵਲੋਂ ਟੀਕਾਕਰਨ ਲਈ ਉਤਸ਼ਾਹ ਦਿਖਾਇਆ ਜਾ ਰਿਹਾ ਹੈ ਜੋ ਕਿ ਮਿਸ਼ਨ ਫਤਿਹ-2 ਦੀ ਦਿਨੋ-ਦਿਨ ਮਜ਼ਬੂਤੀ ਦਾ ਸਬੂਤ ਹੈ। ਉਨ੍ਹਾਂ ਕਿਹਾ ਕਿ ਪਿੰਡਾਂ ਦੇ ਲੋਕਾਂ ਦੇ ਸਹਿਯੋਗ ਨਾਲ ਅਵੱਸ਼ ਵਾਇਰਸ ਨੂੰ ਹੋਰ ਫੈਲਣੋਂ ਰੋਕਿਆ ਜਾ ਸਕੇਗਾ।ਇਸ ਮੌਕੇ ਹੋਰਨਾਂ ਤੋਂ ਇਲਾਵਾ ਪੰਜਾਬ ਜਲ ਸਰੋਤ ਪ੍ਰਬੰਧਨ ਅਤੇ ਵਿਕਾਸ ਨਿਗਮ ਲਿਮ: ਦੇ ਡਾਇਰੈਕਟਰ ਸ਼ਿਵ ਰੰਜਨ ਸਿੰਘ, ਐਨ.ਆਰ.ਆਈ ਕਮਿਸ਼ਨ ਦੇ ਮੈਂਬਰ ਦਲਜੀਤ ਸਿੰਘ ਸਹੋਤਾ, ਜੌਹਲ ਫਾਰਮ ਤੋਂ ਪਿੰਦੂ ਜੌਹਲ, ਅਸ਼ੋਕ ਸਿੰਘ, ਰਣਬੀਰ ਸਿੰਘ, ਪਰਮਜੀਤ ਸਿੰਘ, ਜਸਬੀਰ ਸਿੰਘ, ਪਵਨ ਕੁਮਾਰ, ਆਦਿ ਵੀ ਮੌਜੂਦ ਸਨ।

 

Tags: Dr. Raj Kumar Chabbewal , Congres , Punjab Congress , Hoshiarpur

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD