Wednesday, 22 July 2026

 

 

ਖ਼ਾਸ ਖਬਰਾਂ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ

 

ਭਾਰਤ ਭੂਸ਼ਣ ਆਸ਼ੂ ਨੇ ਅਧਿਕਾਰੀਆਂ ਨੂੰ ਦਿੱਤੇ ਨਿਰਦੇਸ਼, ਚੱਲ ਰਹੇ ਵਿਕਾਸ ਕਾਰਜ ਨਿਰਧਾਰਤ ਅਤੇ ਨਤੀਜਾ ਮੁਖੀ ਢੰਗ ਨਾਲ ਕੀਤੇ ਜਾਣ ਮੁਕੰਮਲ

ਪ੍ਰੋਜੈਕਟਾਂ ਦੀ ਮੱਧਮ ਚਾਲ ਪ੍ਰਤੀ ਜਾਹਰ ਕੀਤੀ ਆਪਣੀ ਨਾਰਾਜ਼ਗੀ, ਨਗਰ ਨਿਗਮ ਜੋਨ-ਡੀ ਦਫ਼ਤਰ ਵਿਖੇ ਆਯੋਜਿਤ ਮੀਟਿੰਗ ਦੀ ਕੀਤੀ ਪ੍ਰਧਾਨਗੀ

Bharat Bhushan Ashu, Congress, Punjab Congress, Government of Punjab, Punjab Government, Punjab, Ludhiana, Kuldeep Singh Vaid, Balkar Singh Sandhu, Mamta Ashu, Pardeep Kumar Sabharwal

Web Admin

Web Admin

5 Dariya News

ਲੁਧਿਆਣਾ , 26 May 2021

Last updated on: May 26, 2021, 00:00 IST

ਪੰਜਾਬ ਸਰਕਾਰ ਦੇ ਖੁਰਾਕ, ਸਿਵਲ ਸਪਲਾਈ ਤੇ ਖਪਤਕਾਰ ਮਾਮਲੇ ਮੰਤਰੀ ਭਾਰਤ ਭੂਸ਼ਣ ਆਸ਼ੂ ਨੇ ਅੱਜ ਨਗਰ ਨਿਗਮ ਲੁਧਿਆਣਾ ਦੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਚੱਲ ਰਹੇ ਵਿਕਾਸ ਕਾਰਜ ਨਿਰਧਾਰਤ ਅਤੇ ਨਤੀਜਾ ਮੁਖੀ ਢੰਗ ਨਾਲ ਮੁਕੰਮਲ ਕੀਤੇ ਜਾਣ ਤਾਂ ਜੋ ਵੱਧ ਤੋਂ ਵੱਧ ਲੋਕਾਂ ਨੂੰ ਇਸ ਦਾ ਲਾਭ ਮਿਲ ਸਕੇ।ਨਗਰ ਨਿਗਮ ਦੇ ਜ਼ੋਨ-ਡੀ ਦਫ਼ਤਰ ਵਿਖੇ ਕੁਝ ਪ੍ਰਾਜੈਕਟਾਂ ਦੀ ਮੱਧਮ ਚਾਲ ਪ੍ਰਤੀ ਨਾਰਾਜ਼ਗੀ ਜ਼ਾਹਰ ਕਰਦਿਆਂ ਕੈਬਨਿਟ ਮੰਤਰੀ ਨੇ ਵਿਧਾਇਕ ਸ. ਕੁਲਦੀਪ ਸਿੰਘ ਵੈਦ, ਮੇਅਰ ਸ੍ਰੀ ਬਲਕਾਰ ਸਿੰਘ ਸੰਧੂ, ਨਿਗਮ ਕਮਿਸ਼ਨਰ ਸ੍ਰੀ ਪ੍ਰਦੀਪ ਕੁਮਾਰ ਸੱਭਰਵਾਲ, ਨਿਗਮ ਕੌਂਸਲਰ ਸ੍ਰੀਮਤੀ ਮਮਤਾ ਆਸ਼ੂ ਦੇ ਨਾਲ ਸੂਬਾ ਸਰਕਾਰ ਦੇ ਚੱਲ ਰਹੇ ਵਿਕਾਸ ਕਾਰਜਾਂ ਅਤੇ ਯੋਜਨਾਵਾਂ ਦਾ ਜਾਇਜ਼ਾ ਲਿਆ ਅਤੇ ਕਿਹਾ ਕਿ ਨਗਰ ਨਿਗਮ ਦੇ ਕੰਮਕਾਜ ਨੂੰ ਸੁਚਾਰੂ ਢੰਗ ਨਾਲ ਚਲਾਉਣ ਦੀ ਜ਼ਰੂਰਤ ਹੈ ਅਤੇ ਹਰ ਚੀਜ਼ ਸਮੇਂ ਸਿਰ ਹੋਣੀ ਚਾਹੀਦੀ ਹੈ।ਉਨ੍ਹਾਂ ਅੱਗੇ ਕਿਹਾ ਕਿ ਅਧਿਕਾਰੀਆਂ ਨੂੰ ਕਿਹਾ ਕਿ ਚੱਲ ਰਹੇ ਵਿਕਾਸ ਕਾਰਜ਼ਾਂ ਬਾਰੇ ਸਪਸ਼ਟ ਜਾਣਕਾਰੀ ਅਤੇ ਲਾਜ਼ਮੀ ਤੌਰ 'ਤੇ ਜਵਾਬਦੇਹੀ ਹੋਣੀ ਚਾਹੀਦੀ ਹੈ।ਉਨ੍ਹਾਂ ਕਿਹਾ ਕਿ ਇੰਟੀਗਰੇਟਡ ਕਮਾਂਡ ਐਂਡ ਕੰਟਰੋਲ ਸੈਂਟਰ, ਸਲਾਟਰ ਹਾਊਸ, ਕਾਰਕਸ ਪਲਾਂਟ, ਸੋਲਿਡ ਵੇਸਟ ਮੈਨੇਜਮੈਂਟ, ਨੈਸ਼ਨਲ ਕਲੀਨ ਏਅਰ ਪ੍ਰੋਗਰਾਮ, ਸੀ. ਐਂਡ ਡੀ, ਬਸੇਰਾ, ਨਗਰ ਨਿਗਮ ਵਾਹਨਾਂ ਦੀ ਵਰਕਸ਼ਾਪ ਅਤੇ ਹੋਰ ਕਰੋੜਾਂ ਰੁਪਏ ਦੇ ਕੰਮ ਚੱਲ ਰਹੇ ਹਨ ਪਰ ਇਨ੍ਹਾਂ ਦੀ ਸੁਸਤ ਰਫ਼ਤਾਰ ਚਿੰਤਾ ਦਾ ਵਿਸ਼ਾ ਹੈ।

ਕੈਬਨਿਟ ਮੰਤਰੀ ਨੇ ਇਹ ਵੀ ਕਿਹਾ ਕਿ ਬੁੱਢੇ ਨਾਲੇ ਦੇ ਆਲੇ-ਦੁਆਲੇ ਕੂੜੇ ਦੇ ਢੇਰ ਹਟਾਉਣ, ਗੈਰਕਾਨੂੰਨੀ ਕਾਲੋਨੀਆਂ, ਪਾਰਕ ਪ੍ਰਬੰਧਕ ਕਮੇਟੀਆਂ ਦਾ ਗਠਨ, ਕੰਮਾਂ ਦੀ ਵੰਡ ਵਿਚ ਅਧਿਕਾਰੀਆਂ ਦੀ ਕਾਰਗੁਜ਼ਾਰੀ ਤਸੱਲੀਬਖਸ਼ ਨਹੀਂ ਹੈ।ਉਨ੍ਹਾਂ ਨਿਰਦੇਸ਼ ਦਿੱਤੇ ਕਿ ਉਹ ਰੋਜ਼ਾਨਾਂ ਜ਼ਮੀਨੀ ਪੱਧਰ 'ਤੇ ਕੰਮ ਦੀ ਦੇਖਰੇਖ, ਠੇਕੇਦਾਰਾਂ ਵੱਲੋਂ ਵਰਤੇ ਜਾ ਰਹੇ ਸਮਾਨ ਦੀ ਗੁਣਵੱਤਾ ਅਤੇ ਜਲਦ ਮੁਕੰਮਲ ਹੋਣ ਨੂੰ ਯਕੀਨੀ ਬਣਾਉਣ ਲਈ ਕੰਮ ਵਾਲੀ ਜਗ੍ਹਾ ਦਾ ਦੌਰਾ ਕਰਨ।ਸ੍ਰੀ ਆਸ਼ੂ ਨੇ ਅਧਿਕਾਰੀਆਂ ਨੂੰ ਕਿਹਾ ਕਿ ਉਹ ਇਨ੍ਹਾਂ ਕੰਮਾਂ ਨੂੰ ਪਹਿਲ ਦੇਣ ਤਾਂ ਜੋ ਸੂਬਾ ਸਰਕਾਰ ਦੇ ਵਿਕਾਸ ਪ੍ਰਾਜੈਕਟਾਂ ਦਾ ਲਾਭ ਹੇਠਲੇ ਪੱਧਰ 'ਤੇ ਲੋਕਾਂ ਤੱਕ ਪਹੁੰਚਾਇਆ ਜਾ ਸਕੇ।ਕੈਬਨਿਟ ਮੰਤਰੀ ਨੇ ਕਿਹਾ ਕਿ ਆਧੁਨਿਕ ਲੀਹਾਂ 'ਤੇ ਸ਼ਹਿਰ ਦੇ ਸਰਵਪੱਖੀ ਵਿਕਾਸ ਨੂੰ ਯਕੀਨੀ ਬਣਾਉਣ ਲਈ ਇਨ੍ਹਾਂ ਪ੍ਰਾਜੈਕਟਾਂ ਨੂੰ ਵੱਡੇ ਪੱਧਰ 'ਤੇ ਹੁਲਾਰਾ ਦੇਣ ਦੀ ਜ਼ਰੂਰਤ ਹੈ।ਉਨ੍ਹਾਂ ਕਿਹਾ ਕਿ ਅਧਿਕਾਰੀਆਂ ਨੂੰ ਇਹ ਯਕੀਨੀ ਬਣਾਉਣ ਲਈ ਪੂਰੀ ਤਨਦੇਹੀ ਨਾਲ ਕੰਮ ਕਰਨਾ ਚਾਹੀਦਾ ਹੈ ਕਿ ਸਮਾਜ ਦਾ ਗਰੀਬ ਅਤੇ ਕਮਜ਼ੋਰ ਵਰਗ ਰਾਜ ਸਰਕਾਰ ਦੀਆਂ ਨੀਤੀਆਂ ਜਿਵੇਂ ਕਿ ਬਸੇਰਾ ਸਕੀਮ ਦਾ ਲਾਹਾ ਲੈਣ।ਇਸ ਮੌਕੇ ਹਾਜ਼ਰ ਪ੍ਰਮੁੱਖ ਤੌਰ 'ਤੇ ਸੀਨੀਅਰ ਡਿਪਟੀ ਮੇਅਰ ਸ੍ਰੀ ਸ਼ਾਮ ਸੁੰਦਰ ਮਲਹੋਤਰਾ, ਐਮ.ਸੀ. ਜ਼ੋਨਲ ਕਮਿਸ਼ਨਰ ਸ. ਕੁਲਪ੍ਰੀਤ ਸਿੰਘ, ਸ੍ਰੀਮਤੀ ਸਵਾਤੀ ਟਿਵਾਣਾ ਅਤੇ ਹੋਰ ਸ਼ਾਮਲ ਸਨ।

 

Tags: Bharat Bhushan Ashu , Congress , Punjab Congress , Government of Punjab , Punjab Government , Punjab , Ludhiana , Kuldeep Singh Vaid , Balkar Singh Sandhu , Mamta Ashu , Pardeep Kumar Sabharwal

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD